Prime Punjab Times

Latest news
ਝੋਨੇ ਦੀ ਖਰੀਦ 1 ਅਕਤੂਰ ਤੋਂ, ਮੰਡੀਆਂ ‘ਚ ਲੋੜੀਂਦੇ ਪ੍ਰਬੰਧ ਮੁਕੰਮਲ : ਡਿਪਟੀ ਕਮਿਸ਼ਨਰ ਬਾਲ ਵਿਆਹ ਕਰਵਾਉਣ ਵਾਲਿਆਂ ਖ਼ਿਲਾਫ਼ ਕੀਤੀ ਗਈ ਕਾਨੂੰਨੀ ਕਾਰਵਾਈ ਬੀਬੀਐਮਬੀ ਦੇ ਅਧਿਕਾਰੀਆਂ ਤੇ ਕਰਮਚਾਰੀਆਂ ਨੇ ਲਿਆ ਸਵੱਛਤਾ ਪ੍ਰਣ ਗੁਰਸਿੱਖ ਹਰ ਅਵਸਥਾ ਚ ਇਕ ਸਮਾਨ ਜੀਵਨ ਜਿਉਂਦਾ ਹੈ : ਮਹਾਤਮਾ ਰੌਸ਼ਨ ਦਿਹਲਵੀ ਸਿਹਤਮੰਦ ਜੀਵਨ-ਸ਼ੈਲੀ’ ਵਿਸ਼ੇ ’ਤੇ ਵਿਸ਼ੇਸ਼ ਲੈਕਚਰ ਅਤੇ ਪੋਸਟਰ ਮੇਕਿੰਗ ਮੁਕਾਬਲਾ ਕਰਵਾਇਆ ਗਿਆ ਜਲੰਧਰ ਪਠਾਨਕੋਟ ਰਾਸ਼ਟਰੀ ਰਾਜ ਮਾਰਗ ਤੇ ਵਾਪਰਿਆ ਭਿਆਨਕ ਹਾਦਸਾ ਇੱਕ ਦੀ ਮੌ+ਤ, 5 ਜ਼+ਖ+ਮੀ  ਰਾਮਾਨੁਜਨ ਮੈਥੇਮੈਟੀਕਲ ਸੋਸਾਇਟੀ ਵੱਲੋਂ 'ਸੰਚਾਰ ਹੁਨਰ' ਵਿਸ਼ੇ 'ਤੇ ਵਿਸ਼ੇਸ਼ ਲੈਕਚਰ ਕਰਵਾਇਆ ਗਿਆ ਜ਼ਿਲ੍ਹੇ ‘ਚ ਸ਼ਾਮ 6 ਵਜੇ ਤੋਂ ਸਵੇਰੇ 10 ਵਜੇ ਤੱਕ ਕੰਬਾਇਨਾਂ ਨਾਲ ਝੋਨਾ ਕੱਟਣ ‘ਤੇ ਪਾਬੰਦੀ : ਜ਼ਿਲ੍ਹਾ ਮੈਜਿਸਟ੍ਰੇਟ ਖਾਲਸਾ ਕਾਲਜ ਵਿਖੇ ਹਿੰਦੀ ਦਿਵਸ ਮੌਕੇ ਇੱਕ ਵਿਸ਼ੇਸ਼ ਲੈਕਚਰ ਜੋਨਲ ਐਥਲੈਟਿਕ ਮੁਕਾਬਲਿਆਂ 'ਚ DAV ਪਬਲਿਕ ਸਕੂਲ ਦੇ ਵਿਦਿਆਰਥੀਆਂ ਦਾ ਸ਼ਾਨਦਾਰ ਪ੍ਰਦਰਸ਼ਨ
ADVERTISEMENT
You are currently viewing ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪ੍ਰਕਾਸ਼-ਪੁਰਬ ਨੂੰ ਸਮਰਪਿਤ ਪੋਸਟਰ ਮੇਕਿੰਗ ਤੇ ਸਲੋਗਨ ਮੁਕਾਬਲੇ ਕਰਵਾਏ

ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪ੍ਰਕਾਸ਼-ਪੁਰਬ ਨੂੰ ਸਮਰਪਿਤ ਪੋਸਟਰ ਮੇਕਿੰਗ ਤੇ ਸਲੋਗਨ ਮੁਕਾਬਲੇ ਕਰਵਾਏ

ਗੜ੍ਹਦੀਵਾਲਾ (ਚੌਧਰੀ) 

27 ਸਤੰਬਰ : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ, ਸ਼੍ਰੀ ਅੰਮ੍ਰਿਤਸਰ ਦੇ ਪ੍ਰਬੰਧ ਅਧੀਨ ਚਲ ਰਹੇ ਅਦਾਰੇ ਖ਼ਾਲਸਾ ਕਾਲਜ, ਗੜ੍ਹਦੀਵਾਲਾ ਵਿਖੇ ਸ਼੍ਰੋਮਣੀ ਗੁਰਦੁਆਰਾ ਪ੍ਰੰਬਧਕ ਕਮੇਟੀ ਸ਼੍ਰੀ ਅੰਮ੍ਰਿਤਸਰ ਸਾਹਿਬ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਸਕੱਤਰ (ਸਿੱਖਿਆ) ਸੁਖਮਿੰਦਰ ਸਿੰਘ ਦੀ ਰਹਿਨੁਮਾਈ ਅਤੇ ਪ੍ਰਿੰਸੀਪਲ ਡਾ.ਜਸਪਾਲ ਸਿੰਘ ਜੀ ਦਾ ਅਗਵਾਈ ਹੇਠ ਧਰਮ ਅਧਿਐਨ ਦੀ ਅਧਿਆਪਕਾ ਮੈਡਮ ਜਤਿੰਦਰ ਕੌਰ ਅਤੇ ਬਾਬਾ ਜ਼ੋਰਾਵਰ ਸਿੰਘ ਜੀ ਯੂਥ ਕਲੱਬ ਵਲੋਂ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਹਿਲੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਵਿਦਿਆਰਥੀਆਂ ਦੇ ਪੋਸਟਰ-ਮੇਕਿੰਗ ਅਤੇ ਸਲੋਗਨ ਮੁਕਾਬਲੇ ਕਰਵਾਏ ਗਏ । ਪੋਸਟਰ ਮੇਕਿੰਗ ਮੁਕਾਬਲਿਆਂ ਵਿਚੋਂ ਰਵਨੀਤ ਕੌਰ ਭਸ਼ਛ.3੍ਰਧ , ਹਰਲੀਨ ਕੌਰ ਭਸ਼ਛ. 1ਸ਼ਠ , ਦਿਲਪ੍ਰੀਤ ਕੌਰ ਭਸ਼ਛ.3੍ਰਧ ਨੇ ਕ੍ਰਮਵਾਰ ਪਹਿਲਾ, ਦੂਜਾ ਤੇ ਤੀਜਾ ਸਥਾਨ ਹਾਸਿਲ ਕੀਤਾ ਸਲੋਗਨ ਮੁਕਾਬਲਿਆਂ ਵਿੱਚੋਂ ਇੰਦਰਬੀਰ ਕੌਰ ਭਸ਼ਛ.3੍ਰਧ ਰਾਜਵੀਰ ਸਿੰਘ 10+2 ਦਿਲਪ੍ਰੀਤ ਕੌਰ ਭਸ਼ਛ.3੍ਰਧ ਕ੍ਰਮਵਾਰ ਪਹਿਲਾ, ਦੂਜਾ ਤੇ ਤੀਜਾ ਸਥਾਨ ਹਾਸਿਲ ਕੀਤਾ । ਕਾਲਜ ਪ੍ਰਿੰਸੀਪਲ ਡਾ. ਜਸਪਾਲ ਸਿੰਘ ਨੇ ਜੇਤੂਆਂ ਵਿਦਿਆਰਥੀਆਂ ਨੂੰ ਟਰਾਫ਼ੀਆਂ ਦੇ ਕੇ ਸਨਮਾਨਿਤ ਕੀਤਾ । ਇਸ ਮੌਕੇ ਕਾਲਜ ਦੇ ਪ੍ਰਿੰਸੀਪਲ ਡਾ. ਜਸਪਾਲ ਸਿੰਘ ਨੇ ਵਿਦਿਆਰਥੀਆਂ ਨੂੰ ਦੱਸਿਆ ਕਿ ਸ੍ਰੀ ਗੁਰੂ ਗ੍ਰੰਥ ਸਾਹਿਬ ਦਾ ਉਪਦੇਸ਼ ਸਮੁੱਚੀ ਮਾਨਵਤਾ ਦੇ ਭਲੇ ਵਾਸਤੇ ਹੈ, ਭਾਵੇ ਉਹ ਕਿਸੇ ਧਰਮ ਮਜ਼ਬ ਜਾਂ ਕਿਸੇ ਮੁਲਕ ਦਾ ਵੀ ਹੋਵੇ । ਉਨ੍ਹਾਂ ਨੇ ਵਿਦਿਆਰਥੀਆਂ ਦੀ ਹੌਸਲਾ ਅਫ਼ਜਾਈ ਕਰਦਿਆਂ ਅਜਿਹੇ ਮੁਕਾਬਲਿਆਂ ਵਿਚ ਵਧ ਚੜ੍ਹ ਕੇ ਹਿੱਸਾ ਲੈਣ ਲਈ ਪ੍ਰੇਰਿਤ ਕੀਤਾ । ਜੱਜਮੈਂਟ ਦੀ ਭੂਮਿਕਾ ਮੈਡਮ ਕਮਲਜੀਤ ਕੌਰ, ਫਾਈਨ ਆਰਟਸ ਦੇ ਮਾਹਿਰ ਅਮਿਤ ਕੁਮਾਰ ਸਹੋਤਾ ਨੇ ਬਾਖ਼ੂਬੀ ਨਿਭਾਈ । ਮੰਚ ਸੰਚਾਲਨ ਦੀ ਭੂਮਿਕਾ ਮੈਡਮ ਜਤਿੰਦਰ ਕੌਰ ਨੇ ਨਿਭਾਈ ।