Prime Punjab Times

Latest news
ਸੀਨੀਅਰ ਮੈਡੀਕਲ ਅਫਸਰ ਡਾ. ਸ਼ੁਦੇਸ਼ ਰਾਜਨ ਵਲੋਂ ਅਚਨਚੇਤ ਨਿਰੀਖਣ ਖਾਲਸਾ ਕਾਲਜ ਵਿਖੇ ਵਿੱਤੀ ਸਾਖਰਤਾ ਅਤੇ ਸਾਈਬਰ ਸੁਰੱਖਿਆ ਸਬੰਧੀ ਜਾਗਰੂਕਤਾ ਪ੍ਰੋਗਰਾਮ ਕਰਵਾਇਆ ਗਿਆ KMS ਕਾਲਜ ਦੇ ਹੋਟਲ ਮੈਨੇਜਮੈਂਟ ਵਿਭਾਗ ਵੱਲੋਂ ਮਨਾਇਆ ਗਿਆ ਵਿਸ਼ਵ ਖੁਰਾਕ ਦਿਵਸ  ਸਵ: ਡਾਕਟਰ ਮੋਹਨ ਲਾਲ ਧੰਮਣ ਦੀ ਨਿੱਘੀ ਯਾਦ ਨੂੰ ਸਮਰਪਿਤ ਅੱਖਾਂ ਦੀ ਜਾਂਚ ਕੈਂਪ, ਮੈਡੀਕਲ ਜਾਂਚ ਕੈਂਪ ਅਤੇ ਖੂਨਦਾਨ ਕੈਂਪ... DAV ਪਬਲਿਕ ਸਕੂਲ,ਗੜ੍ਹਦੀਵਾਲਾ ਵਿਖੇ ਅਧਿਆਪਕ-ਮਾਪੇ ਮਿਲਣੀ ਦਾ ਸਫ਼ਲ ਆਯੋਜਨ ਖਾਲਸਾ ਕਾਲਜ ਵਿਖੇ ਕੈਂਸਰ ਜਾਗਰੂਕਤਾ ਸੰਬੰਧੀ ਕਰਵਾਇਆ ਗਿਆ ਵਿਸ਼ੇਸ਼ ਲੈਕਚਰ श्री रामलीला कमेटी दसूहा ने निकाली राम विवाह संबंधी भव्य शोभायात्रा हाजीपुर चौक दसूहा में धरना रोष प्रदर्शन किया, दसूहा में पंजाब बंद का असर *ਸੀ.ਐਚ.ਸੀ ਭੂੰਗਾ ਵਿਖੇ ਵਿਸ਼ਵ ਮਾਨਸਿਕ ਸਿਹਤ ਜਾਗਰੂਕਤਾ ਦਿਵਸ ਮਨਾਇਆ ਗਿਆ* *ਅਗਰਵਾਲ ਸਭਾ ਵੱਲੋਂ ਮਹਾਰਾਜਾ ਅਗਰਸੈਨ ਜਯੰਤੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਈ ਗਈ*
ADVERTISEMENT
You are currently viewing ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪ੍ਰਕਾਸ਼-ਪੁਰਬ ਨੂੰ ਸਮਰਪਿਤ ਵਿਸ਼ੇਸ਼ ਲੈਕਚਰ ਅਤੇ ‘ਬਾਣੀ ਭਗਤ ਪੀਪਾ ਜੀ’ (ਖੋਜ ਕਾਰਜ) ਸੰਗਤ-ਅਰਪਣ

ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪ੍ਰਕਾਸ਼-ਪੁਰਬ ਨੂੰ ਸਮਰਪਿਤ ਵਿਸ਼ੇਸ਼ ਲੈਕਚਰ ਅਤੇ ‘ਬਾਣੀ ਭਗਤ ਪੀਪਾ ਜੀ’ (ਖੋਜ ਕਾਰਜ) ਸੰਗਤ-ਅਰਪਣ

ਗੜ੍ਹਦੀਵਾਲਾ (ਚੌਧਰੀ) 

1 ਸਤੰਬਰ : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ, ਸ੍ਰੀ ਅੰਮ੍ਰਿਤਸਰ ਦੇ ਪ੍ਰਬੰਧ ਅਧੀਨ ਚੱਲ ਰਹੇ ਅਦਾਰੇ ਖ਼ਾਲਸਾ ਕਾਲਜ, ਗੜ੍ਹਦੀਵਾਲਾ ਵਿਖੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ, ਸ੍ਰੀ ਅੰਮ੍ਰਿਤਸਰ ਸਾਹਿਬ ਦੇ ਪ੍ਰਧਾਨ ਐਡਵੋਕੇਟ ਸ. ਹਰਜਿੰਦਰ ਸਿੰਘ ਧਾਮੀ ਅਤੇ ਸਕੱਤਰ (ਸਿੱਖਿਆ) ਸ. ਸੁਖਮਿੰਦਰ ਸਿੰਘ ਦੀ ਰਹਿਨੁਮਾਈ ਅਤੇ ਪ੍ਰਿੰਸੀਪਲ ਡਾ. ਜਸਪਾਲ ਸਿੰਘ ਦੀ ਅਗਵਾਈ ਹੇਠ ਸਿੱਖ ਰਿਸਰਚ ਇੰਸਟੀਟਿਊਟ (ਯੂ.ਐੱਸ.ਏ.) ਦੁਆਰਾ ਚਲਾਏ ਜਾ ਰਹੇ ‘ਗੁਰੂ ਗ੍ਰੰਥ ਸਾਹਿਬ ਪ੍ਰੋਜੈਕਟ’ ਵੱਲੋਂ ਕਾਲਜ ਦੇ ਪੋਸਟ ਗ੍ਰੈਜੂਏਟ ਪੰਜਾਬੀ ਵਿਭਾਗ, ਅੰਗਰੇਜ਼ੀ ਵਿਭਾਗ, ਸੰਗੀਤ ਵਿਭਾਗ ਅਤੇ ਧਰਮ ਅਧਿਐਨ ਵਿਭਾਗ ਦੇ ਸਹਿਯੋਗ ਨਾਲ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪ੍ਰਕਾਸ਼-ਪੁਰਬ ਨੂੰ ਸਮਰਪਿਤ ਵਿਸ਼ੇਸ਼ ਲੈਕਚਰ ਦਾ ਆਯੋਜਨ ਕੀਤਾ ਗਿਆ।ਸੰਗੀਤ ਵਿਭਾਗ ਦੇ ਮੁੱਖੀ ਸ. ਗੁਰਪਿੰਦਰ ਸਿੰਘ ਅਤੇ ਵਿਦਿਆਰਥੀਆਂ ਨੇ ਸ਼ਬਦ ਗਾਇਨ ਨਾਲ ਪ੍ਰੋਗਰਾਮ ਦੀ ਸ਼ੁਰੂਆਤ ਕੀਤੀ।ਇਸ ਵਿਸ਼ੇਸ਼ ਲੈਕਚਰ ਵਿੱਚ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬਾਣੀ ਉੱਪਰ ਵਿਚਾਰ-ਚਰਚਾ ਕੀਤੀ ਗਈ। ਇਸ ਸਮਾਗਮ ਦੌਰਾਨ ‘ਬਾਣੀ ਭਗਤ ਪੀਪਾ ਜੀ’ (ਖੋਜ ਕਾਰਜ) ਸੰਗਤ-ਅਰਪਣ ਕੀਤਾ ਗਿਆ। ਇਸ ਵਿਸ਼ੇਸ਼ ਲੈਕਚਰ ਦੇ ਪ੍ਰਮੁੱਖ ਪ੍ਰਵਕਤਾ ਡਾ. ਜਸਵੰਤ ਸਿੰਘ (ਡਾਇਰੈਕਟਰ, ਗੁਰਬਾਣੀ ਰਿਸਰਚ, ਸਿੱਖ ਰਿਸਰਚ ਇੰਸਟੀਟਿਊਟ, ਯੂ.ਐੱਸ.ਏ.) ਸਨ।ਪ੍ਰਿੰਸੀਪਲ ਡਾ. ਜਸਪਾਲ ਸਿੰਘ ਨੇ ਇਸ ਸਮਾਗਮ ਦੇ ਮੁੱਖ ਮਹਿਮਾਨ ਅਤੇ ਪ੍ਰਮੁੱਖ ਪ੍ਰਵਕਤਾ ਡਾ. ਜਸਵੰਤ ਸਿੰਘ ਅਤੇ ਸਾਥੀ ਮਹਿਮਾਨਾਂ ਪ੍ਰੋ. ਅਵਤਾਰ ਸਿੰਘ, ਸ. ਚਰਨਜੀਤ ਸਿੰਘ, ਸ. ਅਮਨਪ੍ਰੀਤ ਸਿੰਘ ਅਤੇ ਸ. ਇਕਬਾਲ ਸਿੰਘ ਜੌਹਲ ਦਾ ਕਾਲਜ ਪਹੁੰਚਣ ’ਤੇ ਨਿੱਘਾ ਸਵਾਗਤ ਕੀਤਾ ਅਤੇ ‘ਜੀ ਆਇਆਂ ਨੂੰ’ ਆਖਿਆ।ਡਾ. ਜਸਵੰਤ ਸਿੰਘ ਨੇ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਬਾਣੀ ਉੱਪਰ ਵਿਚਾਰ-ਚਰਚਾ ਕਰਦਿਆਂ ਕਿਹਾ ਕਿ ਸਿੱਖ ਰਿਚਰਚ ਇੰਸਟੀਟਿਊਟ ਗੁਰਬਾਣੀ, ਸਿੱਖੀ ਸਿਧਾਤਾਂ ਅਤੇ ਸੱਭਿਆਚਾਰ ਨੂੰ ਸਮੁੱਚੇ ਵਿਸ਼ਵ ਵਿੱਚ ਅਤੇ ਆਉਣ ਵਾਲੀਆਂ ਪੀੜ੍ਹੀਆਂ ਤੱਕ ਪਹੁੰਚਾਉਣ ਲਈ ਸਾਰਥਿਕ ਕਾਰਜ ਕਰ ਰਿਹਾ ਹੈ।ਉਹਨਾਂ ਕਿਹਾ ਕਿ ਇਸ ਇੰਸਟੀਟਿਊਟ ਦੁਆਰਾ ਗੁਰਬਾਣੀ ਦਾ ਇੱਕ ਕਿਸਮ ਦਾ ‘ਗੂਗਲ’ ਤਿਆਰ ਕੀਤਾ ਜਾ ਰਿਹਾ ਹੈ।ਉਹਨਾਂ ਇਸ ਸੰਸਥਾ (ਸਿੱਖਰੀ) ਦੇ ਮਿਸ਼ਨ ਬਾਰੇ ਵਿਸਥਾਰਪੂਰਵਕ ਜਾਣਕਾਰੀ ਦਿੱਤੀ। ਪ੍ਰੋ. ਅਵਤਾਰ ਸਿੰਘ ਅਤੇ ਸ. ਅਮਨਪ੍ਰੀਤ ਸਿੰਘ ਨੇ ਵੀ ਆਪਣੇ ਵਿਚਾਰ ਸਾਂਝੇ ਕੀਤੇ।ਪੰਜਾਬੀ ਵਿਭਾਗ ਦੇ ਮੁੱਖੀ ਡਾ. ਮਲਕੀਤ ਸਿੰਘ ਨੇ ਆਏ ਹੋਏ ਮਹਿਮਾਨਾਂ ਦਾ ਵਿਦਿਆਰਥੀਆਂ ਨਾਲ ਆਪਣੇ ਕੀਮਤੀ ਵਿਚਾਰ ਸਾਂਝੇ ਕਰਨ ਲਈ ਧੰਨਵਾਦ ਕੀਤਾ। ਮੰਚ ਸੰਚਾਲਨ ਦੀ ਜ਼ਿੰਮੇਵਾਰੀ ਮੈਡਮ ਮਲਿਕਾ ਮੰਡ ਅਤੇ ਸ. ਗੁਰਪਿੰਦਰ ਸਿੰਘ ਨੇ ਨਿਭਾਈ। ਇਸ ਮੌਕੇ ਪ੍ਰੋ. ਸ਼ਾਮ ਸਿੰਘ, ਸਮੂਹ ਟੀਚਿੰਗ, ਨਾਨ ਟੀਚਿੰਗ ਸਟਾਫ਼ ਅਤੇ ਵਿਦਿਆਰਥੀ ਹਾਜ਼ਰ ਸਨ।