Prime Punjab Times

Latest news
ਬਲਾਕ ਪੱਧਰੀ ਡਰਾਮਾ ਮੁਕਾਬਲੇ 'ਚ ਸਰਕਾਰੀ ਸੈਕੰਡਰੀ ਸਕੂਲ ਡੱਫਰ ਦੇ ਵਿਦਿਆਰਥੀ ਜੇਤੂ ਸੀਨੀਅਰ ਮੈਡੀਕਲ ਅਫਸਰ ਡਾ. ਸ਼ੁਦੇਸ਼ ਰਾਜਨ ਵਲੋਂ ਅਚਨਚੇਤ ਨਿਰੀਖਣ ਖਾਲਸਾ ਕਾਲਜ ਵਿਖੇ ਵਿੱਤੀ ਸਾਖਰਤਾ ਅਤੇ ਸਾਈਬਰ ਸੁਰੱਖਿਆ ਸਬੰਧੀ ਜਾਗਰੂਕਤਾ ਪ੍ਰੋਗਰਾਮ ਕਰਵਾਇਆ ਗਿਆ KMS ਕਾਲਜ ਦੇ ਹੋਟਲ ਮੈਨੇਜਮੈਂਟ ਵਿਭਾਗ ਵੱਲੋਂ ਮਨਾਇਆ ਗਿਆ ਵਿਸ਼ਵ ਖੁਰਾਕ ਦਿਵਸ  ਸਵ: ਡਾਕਟਰ ਮੋਹਨ ਲਾਲ ਧੰਮਣ ਦੀ ਨਿੱਘੀ ਯਾਦ ਨੂੰ ਸਮਰਪਿਤ ਅੱਖਾਂ ਦੀ ਜਾਂਚ ਕੈਂਪ, ਮੈਡੀਕਲ ਜਾਂਚ ਕੈਂਪ ਅਤੇ ਖੂਨਦਾਨ ਕੈਂਪ... DAV ਪਬਲਿਕ ਸਕੂਲ,ਗੜ੍ਹਦੀਵਾਲਾ ਵਿਖੇ ਅਧਿਆਪਕ-ਮਾਪੇ ਮਿਲਣੀ ਦਾ ਸਫ਼ਲ ਆਯੋਜਨ ਖਾਲਸਾ ਕਾਲਜ ਵਿਖੇ ਕੈਂਸਰ ਜਾਗਰੂਕਤਾ ਸੰਬੰਧੀ ਕਰਵਾਇਆ ਗਿਆ ਵਿਸ਼ੇਸ਼ ਲੈਕਚਰ श्री रामलीला कमेटी दसूहा ने निकाली राम विवाह संबंधी भव्य शोभायात्रा हाजीपुर चौक दसूहा में धरना रोष प्रदर्शन किया, दसूहा में पंजाब बंद का असर *ਸੀ.ਐਚ.ਸੀ ਭੂੰਗਾ ਵਿਖੇ ਵਿਸ਼ਵ ਮਾਨਸਿਕ ਸਿਹਤ ਜਾਗਰੂਕਤਾ ਦਿਵਸ ਮਨਾਇਆ ਗਿਆ*
ADVERTISEMENT
You are currently viewing ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਵਿਸ਼ੇਸ਼ ਲੈਕਚਰ ਦਾ ਆਯੋਜਨ

ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਵਿਸ਼ੇਸ਼ ਲੈਕਚਰ ਦਾ ਆਯੋਜਨ

ਗੜ੍ਹਦੀਵਾਲਾ 4 ਨਵੰਬਰ (ਚੌਧਰੀ) 

: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਸ੍ਰੀ ਅੰਮ੍ਰਿਤਸਰ ਸਾਹਿਬ ਦੇ ਪ੍ਰਬੰਧ ਅਧੀਨ ਚੱਲ ਰਹੇ ਅਦਾਰੇ ਖ਼ਾਲਸਾ ਕਾਲਜ ਗੜ੍ਹਦੀਵਾਲਾ ਵਿਖੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਸ. ਹਰਜਿੰਦਰ ਸਿੰਘ ਧਾਮੀ, ਸਕੱਤਰ (ਵਿੱਦਿਆ) ਸ. ਸੁਖਮਿੰਦਰ ਸਿੰਘ ਦੀ ਰਹਿਨੁਮਾਈ ਤੇ ਪ੍ਰਿੰਸੀਪਲ ਡਾ. ਜਸਪਾਲ ਸਿੰਘ ਦੀ ਅਗਵਾਈ ਹੇਠ ਸਿੱਖ ਧਰਮ ਦੇ ਸੰਸਥਾਪਕ ਗੁਰੂ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼-ਪੁਰਬ ਨੂੰ ਸਮਰਪਿਤ ਵਿਸ਼ੇਸ਼ ਲੈਕਚਰ ਦਾ ਆਯੋਜਨ ਕੀਤਾ ਗਿਆ। ਇਸ ਲੈਕਚਰ ਦਾ ਉਦੇਸ਼ ਵਿਦਿਆਰਥੀਆਂ ਨੂੰ ਗੁਰੂ ਨਾਨਕ ਦੇਵ ਜੀ ਦੇ ਉਪਦੇਸ਼ਾਂ ਨਾਲ ਜਾਣੂ ਕਰਵਾ ਕੇ ਉਨ੍ਹਾਂ ਦੀਆਂ ਸਿੱਖਿਆਵਾਂ ਨੂੰ ਜੀਵਨ ਵਿੱਚ ਅਮਲ ਕਰਨ ਲਈ ਪ੍ਰੇਰਿਤ ਕਰਨਾ ਸੀ।
ਇਸ ਮੌਕੇ ਇਤਿਹਾਸ ਵਿਭਾਗ ਦੇ ਮੁਖੀ ਮੈਡਮ ਡਾ. ਮਨਜੀਤ ਕੌਰ ਬਾਜਵਾ ਨੇ ਵਿਦਿਆਰਥੀਆਂ ਨੂੰ ਗੁਰੂ ਜੀ ਦੀਆਂ ਯਾਤਰਾਵਾਂ, ਉਪਦੇਸ਼ਾਂ ਅਤੇ ਉਨ੍ਹਾਂ ਦੀ ਬਾਣੀ ਬਾਰੇ ਚਰਚਾ ਕਰਦਿਆਂ ਕਿਹਾ ਕਿ ਗੁਰੂ ਜੀ ਦਾ ਜੀਵਨ ਸੰਸਾਰ ਲਈ ਪ੍ਰੇਰਣਾ ਸਰੋਤ ਹੈ। ਪ੍ਰਿੰਸਿਪਲ ਡਾ. ਜਸਪਾਲ ਸਿੰਘ ਨੇ ਕਿਹਾ ਕਿ ਗੁਰੂ ਨਾਨਕ ਦੇਵ ਜੀ ਨੇ ‘ਕਿਰਤ ਕਰੋ, ਨਾਮ ਜਪੋ ਤੇ ਵੰਡ ਛਕੋ’ ਦੇ ਸੰਦੇਸ਼ ਦੁਆਰਾ ਮਨੁੱਖਤਾ, ਸਚਾਈ, ਸਮਾਨਤਾ ਅਤੇ ਸੇਵਾ ਦੇ ਮਾਰਗ ਉੱਪਰ ਚੱਲਣ ਦਾ ਮਾਰਗ ਦਰਸਾਇਆ ਹੈ ਜੋ ਅੱਜ ਵੀ ਸਮਾਜ ਲਈ ਪ੍ਰਸੰਗਿਕ ਹੈ। ਇਸ ਮੌਕੇ ਕਾਲਜ ਦਾ ਸਮੂਹ ਸਟਾਫ਼ ਤੇ ਵਿਦਿਆਰਥੀ ਹਾਜ਼ਰ ਸਨ। ਇਸ ਉਪਰੰਤ ਖ਼ਾਲਸਾ ਸੀਨੀਅਰ ਸੈਕੰਡਰੀ ਸਕੂਲ ਗੜ੍ਹਦੀਵਾਲਾ ਵੱਲੋਂ ਕੱਢੇ ਜਾਂਦੇ ਨਗਰ ਕੀਰਤਨ ਵਿੱਚ ਖ਼ਾਲਸਾ ਕਾਲਜੀਏਟ ਸੀਨੀਅਰ ਸੈਕੰਡਰੀ ਸਕੂਲ ਦੇ ਵਿਦਿਆਰਥੀਆਂ ਅਤੇ ਸਟਾਫ਼ ਨੇ ਸ਼ਮੂਲੀਅਤ ਵੀ ਕੀਤੀ।