Prime Punjab Times

Latest news
ਜ਼ਿਲ੍ਹਾ ਮੈਜਿਸਟਰੇਟ ਵੱਲੋਂ ਜ਼ਿਲ੍ਹੇ ਅੰਦਰ ਵੱਖ-ਵੱਖ ਪਾਬੰਦੀਆਂ ਦੇ ਹੁਕਮ ਜਾਰੀ ਖ਼ਾਲਸਾ ਕਾਲਜ ਵਿਖੇ ਸਾਈਬਰ ਜਾਗਰੂਕਤਾ ਦਿਵਸ ਮਨਾਇਆ ਗਿਆ ਬਾਬਾ ਸਾਹਿਬ ਦੀ ਮੂਰਤੀ ਦੀ ਬੇਅਦਬੀ ਦੇ ਰੋਸ 'ਚ ਗੜ੍ਹਦੀਵਾਲਾ ਰਿਹਾ ਮੁਕੰਮਲ ਬੰਦ,ਮੁੱਖ ਮੰਤਰੀ ਦੇ ਨਾਮ ਐੱਸ.ਐਚ.ਓ ਧੂਤ ਨੂ... ਮੁਲਾਜ਼ਮ ਅਤੇ ਪੈਨਸ਼ਨਰ ਸਾਂਝੀ ਤਾਲਮੇਲ ਕਮੇਟੀ ਦੀ ਗੜ੍ਹਦੀਵਾਲਾ ਵਿਖੇ ਹੋਈ ਅਹਿਮ ਮੀਟਿੰਗ *ਨਸ਼ੀਲੀਆਂ ਗੋਲੀਆਂ ਸਮੇਤ ਇੱਕ ਨੌਜਵਾਨ ਆਇਆ ਪੁਲਿਸ ਅੜਿੱਕੇ* ਦਿਸ਼ਾਤ ਬਹਿਲ ਪ੍ਰਧਾਨ ਅਤੇ ਮੋਨਿਕਾ ਗੁਪਤਾ ਨਗਰ ਕੌਂਸਲ ਗੜ੍ਹਦੀਵਾਲਾ ਦੇ ਵਾਈਸ ਪ੍ਰਧਾਨ ਬਣੇ 15 ਸਤੰਬਰ ਨੂੰ ਜ਼ਿਲ੍ਹੇ ਵਿੱਚ ਸਲਾਟਰ ਹਾਊਸ ਬੰਦ ਰੱਖਣ ਦੇ ਹੁਕਮ ਜਾਰੀ ਸੇਫ ਸਕੂਲ ਵਾਹਨ ਪਾਲਿਸੀ ਤਹਿਤ 34 ਸਕੂਲੀ ਬੱਸਾਂ ਦੀ ਜਾਂਚ, 6 ਦੇ ਚਲਾਨ ਜ਼ਿਲ੍ਹਾ ਮੈਜਿਸਟਰੇਟ ਨੇ ਜ਼ਿਲ੍ਹੇ ਅੰਦਰ ਜਾਰੀ ਕੀਤੇ ਵੱਖ-ਵੱਖ ਪਾਬੰਦੀਆਂ ਦੇ ਹੁਕਮ ਦਸੂਹਾ ਦੇ ਫਰਦ ਕੇਂਦਰ ਵਿਖੇ ਕੰਪਿਊਟਰ ਆਪਰੇਟਰਾਂ ਵੱਲੋਂ ਆਰਥੀ ਫੂਕ ਮੁਜਾਰਾ ਕਰਕੇ ਸਰਕਾਰ ਖਿਲਾਫ ਕੀਤੀ ਗਈ ਨਾਰੇਬਾਜ਼ੀ
ADVERTISEMENT
You are currently viewing ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਪਿੰਡ -ਪਿੰਡ ਦਿਖਾਈ ਜਾ ਰਹੀ ਡਾਕੂਮੈਂਟਰੀ

ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਪਿੰਡ -ਪਿੰਡ ਦਿਖਾਈ ਜਾ ਰਹੀ ਡਾਕੂਮੈਂਟਰੀ

ਹੁਸ਼ਿਆਰਪੁਰ, 20 ਜੁਲਾਈ (ਪ੍ਰਾਈਮ ਪੰਜਾਬ ਟਾਈਮਜ) 

ਰੌਜਾਨਾਂ ਛੇ ਪਿੰਡਾਂ ‘ਚ ਲੋਕ ਗੁਰੂ ਜੀ ਦੇ ਜੀਵਨ ਅਤੇ ਫਲਸਫੇ ‘ਤੇ ਆਧਾਰਿਤ  ਡਾਕੂਮੈਂਟਰੀ ਦੇਖ ਰਹੇ

: ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਦੇ ਸਮਰਪਿਤ ਪੰਜਾਬ ਸਰਕਾਰ ਵੱਲੋਂ ਜ਼ਿਲ੍ਹੇ ਦੇ ਵੱਖ-ਵੱਖ ਪਿੰਡਾਂ ਵਿੱਚ ਵਿਸ਼ੇਸ਼ ਡਾਕੂਮੈਂਟਰੀ ਦਿਖਾਈ ਜਾ ਰਹੀ ਹੈ। ਇਸੇ ਲੜੀ ਤਹਿਤ ਐਤਵਾਰ ਨੂੰ ਪਿੰਡ ਮਾਂਝੀ, ਕੁਰਾਂਗਣਾ, ਫੱਤੋਵਾਲ ਅਤੇ ਸਠਿਆਲ ਵਿੱਚ ਐਲਈਡੀ ਸਕ੍ਰੀਨ ਰਾਹੀਂ ਲਗਭਗ 30 ਮਿੰਟ ਦੀ ਵਿਸ਼ੇਸ਼ ਡਾਕੂਮੈਂਟਰੀ ਫ਼ਿਲਮ ਦਿਖਾਈ ਗਈ ਡਾਕੂਮੈਂਟਰੀ ਰਾਹੀਂ ਹਾਜ਼ਰ ਲੋਕਾਂ ਨੂੰ ਸ੍ਰੀ ਗੁਰੂ ਰਵਿਦਾਸ ਜੀ ਮਹਾਰਾਜ ਦੇ ਜੀਵਨ, ਫਲਸਫੇ, ਆਪਸੀ ਭਾਈਚਾਰੇ, ਮਨੁੱਖਤਾ ਅਤੇ ਸਮਾਜਿਕ ਸਦਭਾਵਨਾ ਬਾਰੇ ਦਿੱਤੇ ਸੰਦੇਸ਼ ਤੋਂ ਲੋਕਾਂ ਨੂੰ ਜਾਣੂ ਕਰਵਾਇਆ ਗਿਆ ।

ਪੰਜਾਬ ਸਰਕਾਰ ਦੇ ਇਸ ਉਪਰਾਲੇ ਤਹਿਤ ਜ਼ਿਲੇ ਵਿਚ ਤਿੰਨ ਵੈਨਾ ਰਾਹੀ ਰੋਜਾਨਾਂ 6 ਪਿੰਡਾਂ ਵਿਚ ਇਹ ਡਾਕੂਮੈਂਟਰੀ ਦਿਖਾਈ ਜਾ ਰਹੀ ਹੈ। ਇਸ ਮੌਕੇ ਪਿੰਡਾਂ ਦੇ ਸਰਪੰਚਾਂ, ਪੰਚਾਇਤ ਨੁਮਾਇੰਦਿਆਂ, ਨੌਜਵਾਨਾਂ, ਮਹਿਲਾਵਾਂ, ਬਜ਼ੁਰਗਾਂ ਅਤੇ ਪਿੰਡ ਵਾਸੀਆਂ ਵਲੋਂ ਸ਼ਰਧਾ, ਸਤਿਕਾਰ ਅਤੇ ਉਤਸ਼ਾਹ ਨਾਲ ਡਾਕੂਮੈਂਟਰੀ ਦੇਖੀ ਜਾ ਰਹੀ ਹੈ।ਪੰਜਾਬ ਸਰਕਾਰ ਵੱਲੋਂ ਚਲਾਈ ਜਾ ਰਹੀ ਇਸ ਵਿਸ਼ੇਸ਼ ਮੁਹਿੰਮ ਦੀ ਸ਼ਲਾਘਾ ਕਰਦਿਆਂ ਪਿੰਡਾਂ ਦੇ ਵਸਨੀਕਾਂ ਨੇ ਕਿਹਾ ਕਿ ਇਸ ਤਰ੍ਹਾਂ ਦੀਆਂ ਪਹਿਲਕਦਮੀਆਂ ਰਾਹੀਂ ਨੌਜਵਾਨ ਪੀੜ੍ਹੀ ਨੂੰ ਮਹਾਨ ਗੁਰੂਆਂ ਦੇ ਜੀਵਨ, ਵਿਚਾਰਾਂ ਅਤੇ ਮਨੁੱਖੀ ਭਲਾਈ ਲਈ ਦਿੱਤੇ ਉਨ੍ਹਾਂ ਦੇ ਪ੍ਰੇਰਣਾਦਾਇਕ ਸੰਦੇਸ਼ਾਂ ਨੂੰ ਜਾਣਨ ਅਤੇ ਸਮਝਣ ਦਾ ਮੌਕਾ ਮਿਲ ਰਿਹਾ ਹੈ।

ਪਿੰਡ ਵਾਸੀਆਂ ਨੇ ਡਾਕੂਮੈਂਟਰੀ ਨੂੰ ਪ੍ਰੇਰਣਾਦਾਇਕ ਅਤੇ ਸਮਾਜ ਲਈ ਮਾਰਗਦਰਸ਼ਕ ਦੱਸਿਆ। ਉਨ੍ਹਾਂ ਕਿਹਾ ਕਿ ਅੱਜ ਦੇ ਸਮੇਂ ਵਿੱਚ ਵੀ ਸ੍ਰੀ ਗੁਰੂ ਰਵਿਦਾਸ ਜੀ ਦੇ ਵਿਚਾਰ ਸਮਾਜਿਕ ਏਕਤਾ, ਭਾਈਚਾਰੇ, ਬਰਾਬਰੀ ਅਤੇ ਆਪਸੀ ਸਤਿਕਾਰ ਦੇ ਰਾਹ ’ਤੇ ਅੱਗੇ ਵਧਣ ਲਈ ਪ੍ਰੇਰਿਤ ਕਰਦੇ ਹਨ। ਉਨ੍ਹਾਂ ਨੇ ਸਮਾਜਿਕ ਸਦਭਾਵਨਾ ਅਤੇ ਬਰਾਬਰੀ ਨੂੰ ਹੋਰ ਮਜ਼ਬੂਤ ਕਰਨ ਲਈ ਅਜਿਹੀਆਂ ਜਨ-ਜਾਗਰੂਕਤਾ ਮੁਹਿੰਮਾਂ ਨੂੰ ਲਗਾਤਾਰ ਜਾਰੀ ਰੱਖਣ ਦੀ ਲੋੜ ’ਤੇ ਵੀ ਜ਼ੋਰ ਦਿੱਤਾ।

ਜ਼ਿਲ੍ਹਾ ਪ੍ਰਸ਼ਾਸਨ ਨੇ ਦੱਸਿਆ ਕਿ ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਇਹ ਵਿਸ਼ੇਸ਼ ਡਾਕੂਮੈਂਟਰੀ ਮੁਹਿੰਮ ਆਉਣ ਵਾਲੇ ਦਿਨਾਂ ਵਿੱਚ ਵੀ ਜ਼ਿਲ੍ਹੇ ਦੇ ਵੱਖ-ਵੱਖ ਪਿੰਡਾਂ ਵਿੱਚ ਲਗਾਤਾਰ ਜਾਰੀ ਰਹੇਗੀ, ਤਾਂ ਜੋ ਗੁਰੂ ਰਵਿਦਾਸ ਜੀ ਦੀਆਂ ਸਿੱਖਿਆਵਾਂ ਅਤੇ ਬਰਾਬਰੀ, ਮਨੁੱਖਤਾ ਤੇ ਸਰਬੱਤ ਦੇ ਭਲੇ ਦਾ ਸੰਦੇਸ਼ ਵੱਧ ਤੋਂ ਵੱਧ ਲੋਕਾਂ ਤੱਕ ਪਹੁੰਚਾਇਆ ਜਾ ਸਕੇ।

ਕੈਪਸ਼ਨ : ਪਿਂਡਾਂ ਵਿਚ ਦਿਖਾਈ ਜਾ ਰਹੀ ਡਾਕੂਂਮੈਂਟਰੀ ਦੇਖਦੇ ਲੋਕ।