Prime Punjab Times

Latest news
ਸਵ: ਡਾਕਟਰ ਮੋਹਨ ਲਾਲ ਧੰਮਣ ਦੀ ਨਿੱਘੀ ਯਾਦ ਨੂੰ ਸਮਰਪਿਤ ਅੱਖਾਂ ਦੀ ਜਾਂਚ ਕੈਂਪ, ਮੈਡੀਕਲ ਜਾਂਚ ਕੈਂਪ ਅਤੇ ਖੂਨਦਾਨ ਕੈਂਪ... DAV ਪਬਲਿਕ ਸਕੂਲ,ਗੜ੍ਹਦੀਵਾਲਾ ਵਿਖੇ ਅਧਿਆਪਕ-ਮਾਪੇ ਮਿਲਣੀ ਦਾ ਸਫ਼ਲ ਆਯੋਜਨ ਖਾਲਸਾ ਕਾਲਜ ਵਿਖੇ ਕੈਂਸਰ ਜਾਗਰੂਕਤਾ ਸੰਬੰਧੀ ਕਰਵਾਇਆ ਗਿਆ ਵਿਸ਼ੇਸ਼ ਲੈਕਚਰ श्री रामलीला कमेटी दसूहा ने निकाली राम विवाह संबंधी भव्य शोभायात्रा हाजीपुर चौक दसूहा में धरना रोष प्रदर्शन किया, दसूहा में पंजाब बंद का असर *ਸੀ.ਐਚ.ਸੀ ਭੂੰਗਾ ਵਿਖੇ ਵਿਸ਼ਵ ਮਾਨਸਿਕ ਸਿਹਤ ਜਾਗਰੂਕਤਾ ਦਿਵਸ ਮਨਾਇਆ ਗਿਆ* *ਅਗਰਵਾਲ ਸਭਾ ਵੱਲੋਂ ਮਹਾਰਾਜਾ ਅਗਰਸੈਨ ਜਯੰਤੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਈ ਗਈ* ਪ੍ਰਿੰਸੀਪਲ ਸੁਖਵੰਤ ਕੌਰ ਨੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਧੁੱਪਸੜੀ ਵਿਖੇ ਸੰਭਾਲਿਆ ਅਹੁਦਾ, ਸਟਾਫ਼ ਵੱਲੋਂ ਨਿੱਘਾ ਸਵਾ... ਆਰਿਅਨ ਸ਼ਰਮਾ ਨੇ ਰਾਜ ਪੱਧਰੀ ਲੰਬੀ ਛਾਲ ਮੁਕਾਬਲੇ 'ਚ ਜਿੱਤਿਆ ਸੋਨ ਤਮਗਾ,ਕੌਮੀ ਪੱਧਰ ਦੇ ਮੁਕਾਬਲੇ ਲਈ ਹੋਈ ਚੋਣ ਅੰਤਰਰਾਸ਼ਟਰੀ ਬਾਲੜੀ ਦਿਵਸ ਮੌਕੇ ਬੇਟੀ ਬਚਾਓ ਬੇਟੀ ਪੜ੍ਹਾਓ ਸੈੱਲ ਵੱਲੋਂ ਪੋਸਟਰ ਮੇਕਿੰਗ ਮੁਕਾਬਲਾ ਕਰਵਾਇਆ ਗਿਆ
ADVERTISEMENT
You are currently viewing ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੇ 649ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸਜਾਇਆ ਗਿਆ ਵਿਸ਼ਾਲ ਨਗਰ ਕੀਰਤਨ 

ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੇ 649ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸਜਾਇਆ ਗਿਆ ਵਿਸ਼ਾਲ ਨਗਰ ਕੀਰਤਨ 

ਦਸੂਹਾ,31ਜਨਵਰੀ (ਚੌਧਰੀ )

: ਡੇਰਾ ਬਾਬਾ ਬੰਨਾ ਰਾਮ ਓਡਰਾ ਵਿਖੇ ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦਾ ਪ੍ਰਕਾਸ਼ ਪੁਰਬ ਡੇਰੇ ਦੇ ਗੱਦੀ ਨਸ਼ੀਨ ਸੰਤ ਬਾਬਾ ਜਸਪਾਲ ਸਿੰਘ ਓਡਰਾ ਦੀ ਯੋਗ ਅਗਵਾਈ ਹੇਠ ਇਲਾਕੇ ਦੀਆਂ ਸੰਗਤਾਂ ਦੇ ਸਹਿਯੋਗ ਨਾਲ ਸ਼ਰਧਾ ਭਾਵਨਾ ਦੇ ਨਾਲ ਮਨਾਇਆ ਜਾ ਰਿਹਾ। ਗੁਰਪੁਰਬ ਸਬੰਧੀ ਅੱਜ ਡੇਰਾ ਬਾਬਾ ਬੰਨਾ ਰਾਮ ਓਡਰਾ ਤੋਂ ਪੰਜ ਪਿਆਰਿਆਂ ਦੀ ਯੋਗ ਅਗਵਾਈ ਵਿੱਚ ਵਿਸ਼ਾਲ ਨਗਰ ਕੀਰਤਨ ਸਜਾਇਆ ਗਿਆ ਜਿਸ ਵਿੱਚ ਇਲਾਕੇ ਦੀਆਂ ਸੰਗਤਾਂ ਨੇ ਪੂਰੇ ਉਤਸ਼ਾਹ ਨਾਲ ਸ਼ਮੂਲੀਅਤ ਕੀਤੀ।ਇਹ ਵਿਸ਼ਾਲ ਨਗਰ ਕੀਰਤਨ ਪਿੰਡ ਬੰਗਾਲੀਪੁਰ, ਜਲੋਟਾ,ਬਲੱਗਣ, ਦਸੂਹਾ ਸ਼ਹਿਰ, ਸ਼ਰੀਂਨਪੁਰ, ਭੱਟੀ ਦਾ ਪਿੰਡ, ਉਸਮਾਨ ਸ਼ਹੀਦ, ਦਸੂਹਾ ਦਾ ਮੁਹੱਲਾ ਕਸਬਾ, ਮਾਰਸਗੜ੍ਹ, ਪੰਚਾਇਤ ਸਟੇਡੀਅਮ ਦਸੂਹਾ, ਕ੍ਰਿਸ਼ਨਾ ਕਲੋਨੀ, ਸੱਚਖੰਡ ਸ੍ਰੀ ਗੁਰੂ ਰਵਿਦਾਸ ਟੈਂਪਲ ਤੋਂ ਹੁੰਦਾ ਹੋਇਆ ਡੇਰਾ ਬਾਬਾ ਬੰਨਾ ਰਾਮ ਓਡਰਾ ਵਿਖੇ ਸਮਾਪਤ ਹੋਇਆ। ਵਿਸ਼ਾਲ ਨਗਰ ਕੀਰਤਨ ਦਾ ਸਮੂਹ ਸੰਗਤਾਂ ਵੱਲੋਂ ਫੁੱਲਾਂ ਦੀ ਵਰਖਾ ਕਰਕੇ ਭਾਰੀ ਉਤਸ਼ਾਹ ਦੇ ਨਾਲ ਸਵਾਗਤ ਕੀਤਾ ਗਿਆ । ਸੰਗਤਾਂ ਵੱਲੋਂ ਵੱਖ-ਵੱਖ ਥਾਵਾਂ ਉੱਤੇ ਚਾਹ ਪਕੌੜੇ, ਦੁੱਧ, ਫਲਾਂ ਆਦਿ ਦੇ ਲੰਗਰ ਵੀ ਲਗਾਏ ਗਏ ਸਨ।ਇਸ ਮੌਕੇ ਸੰਗਤਾਂ ਵਿੱਚ ਭਾਰੀ ਉਤਸਾਹ ਦੇਖਣ ਨੂੰ ਮਿਲਿਆ। ਇਸ ਮੌਕੇ ਡੇਰਾ ਬਾਬਾ ਬੰਨਾ ਰਾਮ ਓਡਰਾ ਦੇ ਗੱਦੀਨਸ਼ੀਨ ਸੰਤ ਬਾਬਾ ਜਸਪਾਲ ਸਿੰਘ ਓਡਰਾ ਅਤੇ ਪ੍ਰੈਸ ਸਕੱਤਰ ਗੁਰਪ੍ਰੀਤ ਸਿੰਘ ਓਡਰਾ ਨੇ ਦੱਸਿਆ ਕਿ ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੇ 649ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਰੱਖੇ ਗਏ ਸ੍ਰੀ ਅਖੰਡ ਪਾਠ ਸਾਹਿਬ ਜੀ ਦੇ ਅੱਜ 01 ਫਰਵਰੀ ਨੂੰ ਭੋਗ ਪਾਏ ਜਾਣਗੇ ਉਪਰੰਤ ਅਲੱਗ ਅਲੱਗ ਕੀਰਤਨੀ ਜੱਥਿਆਂ ਵੱਲੋਂ ਰਸਭਿੰਨੇ ਕੀਰਤਨ ਨਾਲ ਸੰਗਤਾਂ ਨੂੰ ਨਿਹਾਲ ਕੀਤਾ ਜਾਵੇਗਾ ਅਤੇ ਗੁਰੂ ਇਤਿਹਾਸ ਨਾਲ ਜੋੜਿਆ ਜਾਵੇਗਾ। ਉਹਨਾਂ ਦੱਸਿਆ ਇਸ ਮੌਕੇ ਰਾਗੀ,ਢਾਡੀ ਅਤੇ ਕਥਾਵਾਚਕ ਵੀ ਆਪਣੀ ਹਾਜ਼ਰੀ ਲਗਾਉਣਗੇ।ਉਨ੍ਹਾਂ ਦੱਸਿਆ ਕਿ ਇਸ ਮੌਕੇ ਸੰਤਾਂ, ਮਹਾਂਪੁਰਸ਼ਾਂ ਤੋਂ ਇਲਾਵਾ ਧਾਰਮਿਕ ਅਤੇ ਰਾਜਨੀਤਿਕ ਪ੍ਰਮੁੱਖ ਸ਼ਖਸ਼ੀਅਤਾਂ ਨੂੰ ਸਨਮਾਨਿਤ ਵੀ ਕੀਤਾ ਜਾਵੇਗਾ।ਇਸ ਮੌਕੇ ਹਲਕਾ ਵਿਧਾਇਕ ਦਸੂਹਾ ਐਡਵੋਕੇਟ ਕਰਮਵੀਰ ਸਿੰਘ ਘੁੰਮਣ, ਬਾਬਾ ਸੁਖਵਿੰਦਰ ਸਿੰਘ ਓਡਰਾ, ਜਗਮੋਹਣ ਸਿੰਘ ਬੱਬੂ ਘੁੰਮਣ ਸੀਨੀਅਰ ਆਪ ਨੇਤਾ, ਗਗਨਦੀਪ ਸਿੰਘ ਬਲਾਕ ਸਮਤੀ ਮੈਂਬਰ, ਤਰਲੋਕ ਸਿੰਘ ਸਾਹੀ ਲੁਢਿਆਣੀ, ਜਸਵਿੰਦਰ ਸਿੰਘ ਬਿੱਟੂ, ਦਿਨੇਸ਼ ਸਿੰਘ ਠਾਕੁਰ, ਨੰਬਰਦਾਰ ਭੁੱਲਾ ਰਾਮ ਤੇਜੀ, ਰਣਵੀਰ ਸਿੰਘ ਸਾਬੀ, ਕਮਲਪ੍ਰੀਤ ਸਿੰਘ ਹੈਪੀ ,ਰਵੀ ਪੇਂਟਰ, ਮਨਜਿੰਦਰ ਕੌਰ, ਬਾਬਾ ਮਨਜੀਤ ਸ਼ਾਹ, ਨਰਿੰਦਰ ਕੌਰ, ਬਲਦੇਵ ਕੌਰ, ਕੌਸ਼ਲਿਆ ਦੇਵੀ, ਸੁਮਨ ਰਾਣੀ ਖ਼ਾਕ ਤੋਂ ਇਲਾਵਾ ਵੱਡੀ ਗਿਣਤੀ ਵਿੱਚ ਇਲਾਕੇ ਦੀ ਸੰਗਤ ਹਾਜ਼ਰ ਸੀ।