Prime Punjab Times

Latest news
*ਸੀ.ਐਚ.ਸੀ ਭੂੰਗਾ ਵਿਖੇ ਵਿਸ਼ਵ ਮਾਨਸਿਕ ਸਿਹਤ ਜਾਗਰੂਕਤਾ ਦਿਵਸ ਮਨਾਇਆ ਗਿਆ* *ਅਗਰਵਾਲ ਸਭਾ ਵੱਲੋਂ ਮਹਾਰਾਜਾ ਅਗਰਸੈਨ ਜਯੰਤੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਈ ਗਈ* ਪ੍ਰਿੰਸੀਪਲ ਸੁਖਵੰਤ ਕੌਰ ਨੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਧੁੱਪਸੜੀ ਵਿਖੇ ਸੰਭਾਲਿਆ ਅਹੁਦਾ, ਸਟਾਫ਼ ਵੱਲੋਂ ਨਿੱਘਾ ਸਵਾ... ਆਰਿਅਨ ਸ਼ਰਮਾ ਨੇ ਰਾਜ ਪੱਧਰੀ ਲੰਬੀ ਛਾਲ ਮੁਕਾਬਲੇ 'ਚ ਜਿੱਤਿਆ ਸੋਨ ਤਮਗਾ,ਕੌਮੀ ਪੱਧਰ ਦੇ ਮੁਕਾਬਲੇ ਲਈ ਹੋਈ ਚੋਣ ਅੰਤਰਰਾਸ਼ਟਰੀ ਬਾਲੜੀ ਦਿਵਸ ਮੌਕੇ ਬੇਟੀ ਬਚਾਓ ਬੇਟੀ ਪੜ੍ਹਾਓ ਸੈੱਲ ਵੱਲੋਂ ਪੋਸਟਰ ਮੇਕਿੰਗ ਮੁਕਾਬਲਾ ਕਰਵਾਇਆ ਗਿਆ KMS ਕਾਲਜ ਦੇ ਸ਼੍ਰੀਮਤੀ ਮੰਜੁਲਾ ਸੈਣੀ ਫੈਸ਼ਨ ਵਿਭਾਗ ਵੱਲੋਂ ਦੋ ਰੋਜ਼ਾ ਵਰਕਸ਼ਾਪ ਦਾ ਆਯੋਜਨ 15 ਅਤੇ 16 ਅਕਤੂਬਰ ਨੂੰ ਜ਼ਿਲ੍ਹੇ ਵਿੱਚ ਵੋਟਰ ਸੂਚੀਆਂ ਦੀ ਅੰਤਿਮ ਪ੍ਰਕਾਸ਼ਨਾ, ਵੋਟਰ ਸੂਚੀ ਵਿੱਚ ਆਪਣਾ ਨਾਮ ਜ਼ਰੂਰ ਚੈੱਕ ਕਰਨ: ਆਸ਼ਿਕਾ ਜੈਨ ਕਮਾਹੀ ਦੇਵੀ ਵਿਖੇ ਪਲੇਸਮੈਂਟ ਕੈਂਪ 14 ਅਕਤੂਬਰ ਨੂੰ – ਰਮਨਦੀਪ ਕੌਰ ਖ਼ਾਲਸਾ ਕਾਲਜ ਦੇ ਵਿਦਿਆਰਥੀਆਂ ਨੇ ਗੁਰਦੁਆਰਾ ਰਾਮਪੁਰ ਖੇੜਾ ਸਾਹਿਬ ਵਿਖੇ ਗੁਰਮਤਿ ਸਮਾਗਮ ਵਿੱਚ ਕੀਤੀ ਸ਼ਮੂਲੀਅਤ KMS ਕਾਲਜ ਦੇ ਬੀ.ਸੀ.ਏ ਚੌਥੇ ਸਮੈਸਟਰ ਦਾ ਨਤੀਜਾ ਸ਼ਾਨਦਾਰ ਰਿਹਾ
ADVERTISEMENT
You are currently viewing SSP ਮਹਿਤਾਬ ਸਿੰਘ ਦੀ ਅਗਵਾਈ ਹੇਠ ਮੀਂਹ ਵਿਚ ਵੀ ਕਾਸੋ ਆਪਰੇਸ਼ਨ — ਡੀਆਈਜੀ ਅੰਮ੍ਰਿਤਸਰ ਰੇਂਜ ਦੀ ਖ਼ਾਸ ਪਹੁੰਚ

SSP ਮਹਿਤਾਬ ਸਿੰਘ ਦੀ ਅਗਵਾਈ ਹੇਠ ਮੀਂਹ ਵਿਚ ਵੀ ਕਾਸੋ ਆਪਰੇਸ਼ਨ — ਡੀਆਈਜੀ ਅੰਮ੍ਰਿਤਸਰ ਰੇਂਜ ਦੀ ਖ਼ਾਸ ਪਹੁੰਚ

ਬਟਾਲਾ, 19 ਮਾਰਚ ( ਅਵਿਨਾਸ਼ ਸ਼ਰਮਾ )

: ਬਟਾਲਾ ਪੁਲਿਸ ਵੱਲੋਂ ਅੱਜ ਪਿੰਡ ਢਡਿਆਲਾ ਨੱਤ ਵਿਖੇ ਵਰਦੇ ਮੀਂਹ ਦੇ ਬਾਵਜੂਦ ਵਿਸ਼ੇਸ਼ ਕਾਸੋ (CASO) ਆਪਰੇਸ਼ਨ ਚਲਾਇਆ ਗਿਆ, ਜੋ ਐਸਐਸਪੀ ਬਟਾਲਾ ਮਹਿਤਾਬ ਸਿੰਘ ਦੀ ਅਗਵਾਈ ਹੇਠ ਅੰਜਾਮ ਦਿੱਤਾ ਗਿਆ। ਇਸ ਦੌਰਾਨ ਡੀਆਈਜੀ ਅੰਮ੍ਰਿਤਸਰ ਰੇਂਜ ਸੰਦੀਪ ਗੋਇਲ ਵਿਸ਼ੇਸ਼ ਤੌਰ ’ਤੇ ਮੌਕੇ ’ਤੇ ਪਹੁੰਚੇ ਅਤੇ ਕਾਰਵਾਈ ਦਾ ਜਾਇਜ਼ਾ ਲਿਆ।

ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਡੀਆਈਜੀ ਸੰਦੀਪ ਗੋਇਲ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਨਸ਼ਿਆਂ ਵਿਰੁੱਧ ਚਲ ਰਹੀ ਮੁਹਿੰਮ ਤਹਿਤ ਲਗਾਤਾਰ ਸਖ਼ਤ ਕਾਰਵਾਈ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਬਟਾਲਾ ਪੁਲਿਸ ਵੱਲੋਂ ਇਸ ਮੁਹਿੰਮ ਵਿੱਚ ਸ਼ਾਨਦਾਰ ਪ੍ਰਦਰਸ਼ਨ ਕੀਤਾ ਗਿਆ ਹੈ।

ਉਨ੍ਹਾਂ ਦੱਸਿਆ ਕਿ ਸਾਲ 2023 ਤੋਂ ਹੁਣ ਤੱਕ ਬਟਾਲਾ ਜ਼ਿਲ੍ਹੇ ਵਿੱਚ 1500 ਤੋਂ ਵੱਧ ਐਨਡੀਪੀਐਸ ਕੇਸ ਦਰਜ ਕੀਤੇ ਗਏ ਹਨ ਅਤੇ 2700 ਤੋਂ ਵੱਧ ਦੋਸ਼ੀਆਂ ਨੂੰ ਗ੍ਰਿਫਤਾਰ ਕੀਤਾ ਗਿਆ ਹੈ। ਇਸ ਤੋਂ ਇਲਾਵਾ ਕਰੀਬ 50 ਕਿਲੋ ਹੈਰੋਇਨ ਬਰਾਮਦ ਕੀਤੀ ਗਈ ਹੈ ਅਤੇ ਨਸ਼ਾ ਤਸਕਰਾਂ ਦੀਆਂ ਗੈਰਕਾਨੂੰਨੀ ਜਾਇਦਾਦਾਂ ’ਤੇ ਵੀ ਸਖ਼ਤ ਕਾਰਵਾਈ ਕੀਤੀ ਗਈ ਹੈ।

ਐਸਐਸਪੀ ਮਹਿਤਾਬ ਸਿੰਘ ਦੀ ਅਗਵਾਈ ਹੇਠ ਬਟਾਲਾ ਪੁਲਿਸ ਨੇ ਮਨੁੱਖੀ ਪੱਖ ਨੂੰ ਵੀ ਤਰਜੀਹ ਦਿੰਦਿਆਂ ਨਸ਼ੇ ਦੇ ਸ਼ਿਕਾਰ ਨੌਜਵਾਨਾਂ ਦੀ ਮੁੜ ਵਾਪਸੀ ਲਈ ਵੱਡੇ ਉਪਰਾਲੇ ਕੀਤੇ ਹਨ। ਇਸ ਤਹਿਤ 5000 ਤੋਂ ਵੱਧ ਨੌਜਵਾਨਾਂ ਨੂੰ ਓਟ ਸੈਂਟਰਾਂ ਵਿੱਚ ਭੇਜਿਆ ਗਿਆ ਹੈ, ਜਦਕਿ 300 ਤੋਂ ਵੱਧ ਵਿਅਕਤੀਆਂ ਨੂੰ ਡੀ-ਐਡਿਕਸ਼ਨ ਸੈਂਟਰਾਂ ਵਿੱਚ ਦਾਖ਼ਲ ਕਰਵਾਇਆ ਗਿਆ ਹੈ।

ਡੀਆਈਜੀ ਨੇ ਕਿਹਾ ਕਿ ਪੁਲਿਸ ਦਾ ਮੁੱਖ ਲਕਸ਼ ਪੰਜਾਬ ਨੂੰ ਨਸ਼ਾ-ਮੁਕਤ ਬਣਾਉਣਾ ਹੈ ਅਤੇ ਇਸ ਲਈ ਡੀਜੀਪੀ ਦੇ ਦਿਸ਼ਾ-ਨਿਰਦੇਸ਼ਾਂ ਹੇਠ ਕਾਰਵਾਈ ਲਗਾਤਾਰ ਜਾਰੀ ਰਹੇਗੀ। ਉਨ੍ਹਾਂ ਚੇਤਾਵਨੀ ਦਿੰਦਿਆਂ ਕਿਹਾ ਕਿ ਨਸ਼ਾ ਤਸਕਰਾਂ ਨੂੰ ਕਿਸੇ ਵੀ ਹਾਲਤ ਵਿੱਚ ਬਖ਼ਸ਼ਿਆ ਨਹੀਂ ਜਾਵੇਗਾ।

ਉਨ੍ਹਾਂ ਇਹ ਵੀ ਕਿਹਾ ਕਿ ਕੁਝ ਗਲਤ ਤੱਤ ਨੌਜਵਾਨਾਂ ਨੂੰ ਗੁਮਰਾਹ ਕਰਕੇ ਨਸ਼ਿਆਂ ਵੱਲ ਧੱਕ ਰਹੇ ਹਨ, ਪਰ ਪੁਲਿਸ ਵੱਲੋਂ ਅਜਿਹੇ ਤੱਤਾਂ ’ਤੇ ਵੀ ਕੜੀ ਨਿਗਰਾਨੀ ਰੱਖੀ ਜਾ ਰਹੀ ਹੈ ਅਤੇ ਉਨ੍ਹਾਂ ਖ਼ਿਲਾਫ਼ ਸਖ਼ਤ ਕਾਰਵਾਈ ਜਾਰੀ ਰਹੇਗੀ।