Prime Punjab Times

Latest news
ਸਵ: ਡਾਕਟਰ ਮੋਹਨ ਲਾਲ ਧੰਮਣ ਦੀ ਨਿੱਘੀ ਯਾਦ ਨੂੰ ਸਮਰਪਿਤ ਅੱਖਾਂ ਦੀ ਜਾਂਚ ਕੈਂਪ, ਮੈਡੀਕਲ ਜਾਂਚ ਕੈਂਪ ਅਤੇ ਖੂਨਦਾਨ ਕੈਂਪ... DAV ਪਬਲਿਕ ਸਕੂਲ,ਗੜ੍ਹਦੀਵਾਲਾ ਵਿਖੇ ਅਧਿਆਪਕ-ਮਾਪੇ ਮਿਲਣੀ ਦਾ ਸਫ਼ਲ ਆਯੋਜਨ ਖਾਲਸਾ ਕਾਲਜ ਵਿਖੇ ਕੈਂਸਰ ਜਾਗਰੂਕਤਾ ਸੰਬੰਧੀ ਕਰਵਾਇਆ ਗਿਆ ਵਿਸ਼ੇਸ਼ ਲੈਕਚਰ श्री रामलीला कमेटी दसूहा ने निकाली राम विवाह संबंधी भव्य शोभायात्रा हाजीपुर चौक दसूहा में धरना रोष प्रदर्शन किया, दसूहा में पंजाब बंद का असर *ਸੀ.ਐਚ.ਸੀ ਭੂੰਗਾ ਵਿਖੇ ਵਿਸ਼ਵ ਮਾਨਸਿਕ ਸਿਹਤ ਜਾਗਰੂਕਤਾ ਦਿਵਸ ਮਨਾਇਆ ਗਿਆ* *ਅਗਰਵਾਲ ਸਭਾ ਵੱਲੋਂ ਮਹਾਰਾਜਾ ਅਗਰਸੈਨ ਜਯੰਤੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਈ ਗਈ* ਪ੍ਰਿੰਸੀਪਲ ਸੁਖਵੰਤ ਕੌਰ ਨੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਧੁੱਪਸੜੀ ਵਿਖੇ ਸੰਭਾਲਿਆ ਅਹੁਦਾ, ਸਟਾਫ਼ ਵੱਲੋਂ ਨਿੱਘਾ ਸਵਾ... ਆਰਿਅਨ ਸ਼ਰਮਾ ਨੇ ਰਾਜ ਪੱਧਰੀ ਲੰਬੀ ਛਾਲ ਮੁਕਾਬਲੇ 'ਚ ਜਿੱਤਿਆ ਸੋਨ ਤਮਗਾ,ਕੌਮੀ ਪੱਧਰ ਦੇ ਮੁਕਾਬਲੇ ਲਈ ਹੋਈ ਚੋਣ ਅੰਤਰਰਾਸ਼ਟਰੀ ਬਾਲੜੀ ਦਿਵਸ ਮੌਕੇ ਬੇਟੀ ਬਚਾਓ ਬੇਟੀ ਪੜ੍ਹਾਓ ਸੈੱਲ ਵੱਲੋਂ ਪੋਸਟਰ ਮੇਕਿੰਗ ਮੁਕਾਬਲਾ ਕਰਵਾਇਆ ਗਿਆ
ADVERTISEMENT
You are currently viewing SSP ਦੀ ਰਹਾਇਸ਼ ਨੇੜੇ ਦਿਨ ਦਿਹਾੜੇ ਗੋਲੀਕਾਂਡ, ਗੈਂਗਸਟਰਾਂ ਦੀ ਫਿਰੌਤੀ ਤੋਂ ਬਾਅਦ ਕਰਿਆਨੇ ਦੀ ਦੁਕਾਨ ‘ਤੇ ਫਾਇਰਿੰਗ

SSP ਦੀ ਰਹਾਇਸ਼ ਨੇੜੇ ਦਿਨ ਦਿਹਾੜੇ ਗੋਲੀਕਾਂਡ, ਗੈਂਗਸਟਰਾਂ ਦੀ ਫਿਰੌਤੀ ਤੋਂ ਬਾਅਦ ਕਰਿਆਨੇ ਦੀ ਦੁਕਾਨ ‘ਤੇ ਫਾਇਰਿੰਗ

ਬਟਾਲਾ, 16 ਦਸੰਬਰ (ਅਵਿਨਾਸ਼ ਸ਼ਰਮਾ )

: ਅੱਜ ਸਵੇਰੇ ਐਸਐਸਪੀ ਬਟਾਲਾ ਦੀ ਰਹਾਇਸ਼ ਦੇ ਨੇੜੇ ਡੇਰਾ ਰੋਡ ਪੁਲ ਹੇਠਾਂ ਸਥਿਤ ਭੀੜਭਾੜ ਵਾਲੇ ਖੇਤਰ ਵਿੱਚ ਇੱਕ ਕਰਿਆਨੇ ਦੀ ਦੁਕਾਨ ‘ਤੇ ਅਣਪਛਾਤੇ ਨੌਜਵਾਨ ਵੱਲੋਂ ਗੋਲੀਆਂ ਚਲਾ ਕੇ ਮੌਕੇ ਤੋਂ ਫਰਾਰ ਹੋ ਜਾਣ ਦੀ ਘਟਨਾ ਸਾਹਮਣੇ ਆਈ ਹੈ। ਇਸ ਵਾਕਏ ਨਾਲ ਇਲਾਕੇ ਵਿੱਚ ਦਹਿਸ਼ਤ ਦਾ ਮਾਹੌਲ ਬਣ ਗਿਆ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਰਾਕੇਸ਼ ਕੁਮਾਰ ਐਂਡ ਸੰਜ਼ ਕਰਿਆਨਾ ਸਟੋਰ ਦੇ ਮਾਲਕ ਕਾਰਤਿਕ ਕੁਮਾਰ ਉਰਫ਼ ਚਿੰਕੀ, ਨਿਵਾਸੀ ਡੇਰਾ ਰੋਡ ਬਟਾਲਾ ਨੇ ਦੱਸਿਆ ਕਿ ਕੁਝ ਦਿਨ ਪਹਿਲਾਂ ਉਨ੍ਹਾਂ ਨੂੰ ਗੈਂਗਸਟਰਾਂ ਵੱਲੋਂ 30 ਲੱਖ ਰੁਪਏ ਦੀ ਫਿਰੌਤੀ ਲਈ ਫ਼ੋਨ ਆਏ ਸਨ ਅਤੇ ਜਾਨੋਂ ਮਾਰਣ ਦੀਆਂ ਧਮਕੀਆਂ ਦਿੱਤੀਆਂ ਗਈਆਂ ਸਨ। ਉਨ੍ਹਾਂ ਦੱਸਿਆ ਕਿ ਇਸ ਸਬੰਧੀ ਉਹਨਾਂ ਵੱਲੋਂ ਪੁਲਿਸ ਨੂੰ ਦਰਖ਼ਾਸਤ ਵੀ ਦਿੱਤੀ ਗਈ ਸੀ ਪਰ ਸੁਰੱਖਿਆ ਸਬੰਧੀ ਕੋਈ ਠੋਸ ਕਦਮ ਨਹੀਂ ਚੁੱਕਿਆ ਗਿਆ।

ਕਾਰਤਿਕ ਕੁਮਾਰ ਮੁਤਾਬਕ ਅੱਜ ਸਵੇਰੇ ਇੱਕ ਅਣਪਛਾਤਾ ਨੌਜਵਾਨ ਪੈਦਲ ਉਨ੍ਹਾਂ ਦੀ ਦੁਕਾਨ ਵੱਲ ਆਇਆ ਅਤੇ ਅਚਾਨਕ ਗੋਲੀਆਂ ਚਲਾ ਕੇ ਮੌਕੇ ਤੋਂ ਫਰਾਰ ਹੋ ਗਿਆ। ਘਟਨਾ ਦੀ ਸੂਚਨਾ ਤੁਰੰਤ ਪੁਲਿਸ ਨੂੰ ਦਿੱਤੀ ਗਈ। ਵਾਕਏ ਤੋਂ ਬਾਅਦ ਡੇਰਾ ਰੋਡ ਦੇ ਵਪਾਰੀਆਂ ਨੇ ਦੁਕਾਨਾਂ ਬੰਦ ਕਰ ਕੇ ਪੁਲਿਸ ਪ੍ਰਸ਼ਾਸਨ ਖ਼ਿਲਾਫ਼ ਰੋਸ ਪ੍ਰਗਟ ਕੀਤਾ।

ਉੱਧਰ, ਘਟਨਾ ਦੀ ਜਾਣਕਾਰੀ ਮਿਲਣ ‘ਤੇ ਹਲਕਾ ਬਟਾਲਾ ਦੇ ਵਿਧਾਇਕ ਅਮਨਸ਼ੇਰ ਸਿੰਘ ਸ਼ੈਰੀ ਕਲਸੀ, ਐਸਪੀ ਡੀ ਸੰਦੀਪ ਵਡੇਹਰਾ, ਡੀਐਸਪੀ ਸਿਟੀ ਸੰਜੀਵ ਕੁਮਾਰ, ਸੀਆਈਏ ਸਟਾਫ਼ ਇੰਚਾਰਜ ਸੁਖਰਾਜ ਸਿੰਘ, ਐਸਐਚਓ ਸਿਵਲ ਲਾਈਨ ਹਰਜਿੰਦਰ ਸਿੰਘ ਅਤੇ ਐਸਐਚਓ ਸਿਟੀ ਸੁਖਜਿੰਦਰ ਸਿੰਘ ਪੁਲਿਸ ਪਾਰਟੀ ਸਮੇਤ ਮੌਕੇ ‘ਤੇ ਪਹੁੰਚੇ। ਅਧਿਕਾਰੀਆਂ ਨੇ ਮੌਕੇ ਦਾ ਜਾਇਜ਼ਾ ਲੈ ਕੇ ਦੁਕਾਨਦਾਰਾਂ ਨੂੰ ਭਰੋਸਾ ਦਿਵਾਇਆ ਕਿ ਗੋਲੀ ਚਲਾਉਣ ਵਾਲੇ ਦੋਸ਼ੀ ਨੂੰ ਜਲਦ ਗ੍ਰਿਫ਼ਤਾਰ ਕੀਤਾ ਜਾਵੇਗਾ।

ਇਸ ਗੋਲੀਕਾਂਡ ਕਾਰਨ ਇਲਾਕੇ ਦੇ ਲੋਕਾਂ ਵਿੱਚ ਡਰ ਦਾ ਮਾਹੌਲ ਹੈ। ਸਥਾਨਕ ਲੋਕਾਂ ਦਾ ਕਹਿਣਾ ਹੈ ਕਿ ਜੇਕਰ ਪੁਲਿਸ ਵੱਲੋਂ ਪਹਿਲਾਂ ਦਿੱਤੀ ਗਈ ਦਰਖ਼ਾਸਤ ‘ਤੇ ਸਮੇਂ ਸਿਰ ਕਾਰਵਾਈ ਕੀਤੀ ਜਾਂਦੀ ਤਾਂ ਸ਼ਾਇਦ ਇਹ ਘਟਨਾ ਵਾਪਰਨ ਤੋਂ ਰੋਕੀ ਜਾ ਸਕਦੀ ਸੀ।