Prime Punjab Times

Latest news
ਮੁਲਾਜ਼ਮ ਆਗੂ ਸੁਖਚੈਨ ਸਿੰਘ ਖਹਿਰਾ ਦੀ ਬਦਲੀ ਮੁੱਖ ਮੰਤਰੀ ਦੀ ਬੁਖਲਾਹਟ ਦਾ ਨਤੀਜਾ ਕਰਾਰ; ਸਾਂਝੀ ਤਾਲਮੇਲ ਕਮੇਟੀ ਗੜਦੀਵਾ... ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸੈਮੀਨਾਰ ਕਰਵਾਇਆ ਹਲਕਾ ਟਾਂਡਾ ਉੜਮੁੜ ਦੇ ਸ਼ਹਿਰ ਗੜਦੀਵਾਲਾ ਵਿਖੇ ਅਕਾਲੀ ਦਲ ਵਾਰਿਸ ਪੰਜਾਬ ਨੂੰ ਮਿਲਿਆ ਭਰਵਾਂ ਹੁੰਗਾਰਾ ਕਲੱਸਟਰ ਖੇਡਾਂ 'ਚ ਉਵਰਆਲ ਟ੍ਰਾਫੀ ਦਸੂਹਾ 1 ਅਤੇ ਦਸੂਹਾ -2 ਨੇ ਸਾਂਝੇ ਤੌਰ ਤੇ ਜਿੱਤੀ ਪੀ ਐਮ ਸ਼੍ਰੀ ਜਵਾਹਰ ਨਵੋਦਿਆ ਵਿਦਿਆਲਿਆ ਫਲਾਹੀ ਵਿਖੇ 16ਵੀਂ ਕੌਮੀ ਯੋਗਾ ਮੀਟ ਦਾ ਸ਼ਾਨਦਾਰ ਆਗਾਜ਼ DAV ਪਬਲਿਕ ਸਕੂਲ 'ਚ ਧੂਮਧਾਮ ਨਾਲ ਮਨਾਇਆ ਗਿਆ ਵੇਦ ਸਪਤਾਹ ਖ਼ਾਲਸਾ ਕਾਲਜ  ਵਿਖੇ ਆਈ.ਪੀ.ਆਰ ਸੰਬੰਧੀ ਵਰਕਸ਼ਾਪ ਦਾ ਆਯੋਜਨ ਬੰਦੀ ਸਿੰਘਾਂ ਦੀ ਰਿਹਾਈ ਨੂੰ ਸਮਰਪਿਤ ਧਾਰਮਿਕ ਸਮਾਗਮ ਕਰਵਾਇਆ ਦਸੂਹਾ ਪੁਲਿਸ ਵੱਲੋ ਵੱਖ-ਵੱਖ ਧੋਖਾਧੜੀ ਦੇ ਕੇਸਾਂ ਤਹਿਤ 02 ਦੋਸ਼ੀ ਗ੍ਰਿਫਤਾਰ ਡੱਫਰ ਸਕੂਲ 'ਚ ਰਾਸ਼ਟਰੀ ਖੇਡ ਦਿਵਸ ਮਨਾਇਆ ਗਿਆ
ADVERTISEMENT
You are currently viewing ਐਸ ਐਸ ਪੀ ਸੰਦੀਪ ਕੁਮਾਰ ਸ਼ਰਮਾ ਨੇ ਖਟਕੜ ਕਲਾਂ ਵਿਖੇ ਸ਼ਹੀਦ ਏ ਆਜ਼ਮ ਭਗਤ ਸਿੰਘ ਦੀ ਯਾਦਗਾਰ ‘ਤੇ ਸ਼ਰਧਾ ਸੁਮਨ ਅਰਪਣ

ਐਸ ਐਸ ਪੀ ਸੰਦੀਪ ਕੁਮਾਰ ਸ਼ਰਮਾ ਨੇ ਖਟਕੜ ਕਲਾਂ ਵਿਖੇ ਸ਼ਹੀਦ ਏ ਆਜ਼ਮ ਭਗਤ ਸਿੰਘ ਦੀ ਯਾਦਗਾਰ ‘ਤੇ ਸ਼ਰਧਾ ਸੁਮਨ ਅਰਪਣ

ਐਸ ਐਸ ਪੀ ਸੰਦੀਪ ਕੁਮਾਰ ਸ਼ਰਮਾ ਨੇ ਖਟਕੜ ਕਲਾਂ ਵਿਖੇ ਸ਼ਹੀਦ ਏ ਆਜ਼ਮ ਭਗਤ ਸਿੰਘ ਦੀ ਯਾਦਗਾਰ ‘ਤੇ ਸ਼ਰਧਾ ਸੁਮਨ ਅਰਪਣ

ਕਿਹਾ ਜ਼ਿਲ੍ਹੇ ਦੇ ਲੋਕਾਂ ਨੂੰ ਨਿਆਂ ਦੇਣਾ ਤੇ ਜੁਰਮ ਰਹਿਤ ਮਾਹੌਲ ਦੇਣ ਲਈ ਵਚਨਬੱਧ

ਨਵਾਂਸ਼ਹਿਰ / ਬੰਗਾ 13 ਅਪ੍ਰੈਲ (ਜਤਿੰਦਰ ਪਾਲ ਸਿੰਘ ਕਲੇਰ ) : ਸ਼ਹੀਦ ਭਗਤ ਸਿੰਘ ਨਗਰ ਜ਼ਿਲ੍ਹੇ ਦੇ ਲੋਕਾਂ ਨੂੰ ਨਿਆਂ ਦੇਣਾ ਅਤੇ ਜੁਰਮ ਰਹਿਤ ਮਾਹੌਲ ਪ੍ਰਦਾਨ ਕਰਨ ਦੀ ਵਚਨਬੱਧਤਾ ਪ੍ਰਗਟਾਉਂਦਿਆਂ ਐਸ ਐਸ ਪੀ ਸੰਦੀਪ ਕੁਮਾਰ ਸ਼ਰਮਾ ਨੇ ਕਿਹਾ ਕਿ ਸ਼ਹੀਦ ਏ ਆਜ਼ਮ ਭਗਤ ਸਿੰਘ ਦੇ ਨਾਮ ਨਾਲ ਜਾਣੇ ਜਾਂਦੇ ਜ਼ਿਲ੍ਹੇ ਵਿਚ ਸੇਵਾ ਨਿਭਾਉਣ ਦਾ ਮੌਕਾ ਮਿਲਣਾ ਉਨ੍ਹਾਂ ਦੀ ਖੁਸ਼ ਕਿਸਮਤੀ ਹੈ।
ਅੱਜ ਸ਼ਹੀਦ ਏ ਆਜ਼ਮ ਭਗਤ ਸਿੰਘ ਦੀ ਯਾਦਗਾਰ ਤੇ ਪਿੰਡ ਖਟਕੜ ਕਲਾਂ ਵਿਖੇ ਸ਼ਰਧਾ ਸੁਮਨ ਅਰਪਿਤ ਕਰਨ ਪੁੱਜੇ ਜ਼ਿਲ੍ਹਾ ਪੁਲਿਸ ਮੁਖੀ ਨੇ ਕਿਹਾ ਕਿ ਸਰਦਾਰ ਭਗਤ ਸਿੰਘ ਦੇ ਜੱਦੀ ਪਿੰਡ ਦੀ ਮਿੱਟੀ ਵਿੱਚ ਦੇਸ਼ ਸੇਵਾ ਦੀ ਮਹਿਕ ਅੱਜ ਵੀ ਮੌਜੂਦ ਹੈ। ਇਸੇ ਲਈ ਜ਼ਿਲ੍ਹੇ ਵਿੱਚ ਆਉਂਦਾ ਕੋਈ ਵੀ ਪੁਲਿਸ ਜਾਂ ਪ੍ਰਸ਼ਾਸਨਿਕ ਮੁਖੀ ਜ਼ਿਲ੍ਹੇ ਵਿੱਚ ਆਪਣੀ ਸੇਵਾ ਦੀ ਸ਼ੁਰੂਆਤ ਸਰਦਾਰ ਭਗਤ ਸਿੰਘ ਦੀ ਪ੍ਰਤਿਮਾ ਅੱਗੇ ਸੀਸ ਝੁਕਾ ਕੇ ਕਰਦਾ ਹੈ।
ਉਨ੍ਹਾਂ ਕਿਹਾ ਕਿ ਸ਼ਹੀਦ ਭਗਤ ਸਿੰਘ ਦੇ ਪਿਤਾ ਸ. ਕਿਸ਼ਨ ਸਿੰਘ, ਉਨ੍ਹਾਂ ਦੇ ਚਾਚਿਆਂ ਅਤੇ ਉਨ੍ਹਾਂ ਦੀ ਆਪਣੀ ਯਾਦਗਾਰ ਅੱਜ ਵੀ ਇਸ ਗੱਲ ਦਾ ਪ੍ਰਤੀਕ ਹੈ ਕਿ ਸਾਨੂੰ ਆਪਣੇ ਆਸ਼ਿਆਂ ਅਤੇ ਲੋਕ ਸੇਵਾ ਨੂੰ ਤਰਜੀਹ ਦਿੰਦੇ ਹੋਏ ਦੇਸ਼ ਅਤੇ ਪੰਜਾਬ ਹਿਤ ਸਮਰਪਿਤ ਹੋ ਕੇ ਆਪਣਾ ਫਰਜ਼ ਨਿਭਾਉਣਾ ਚਾਹੀਦਾ ਹੈ।
ਸ਼੍ਰੀ ਸ਼ਰਮਾ ਨੇ ਕਿਹਾ ਕਿ ਉਹ ਪੂਰੀ ਤਨਦੇਹੀ ਨਾਲ ਆਪਣੀ ਡਿਊਟੀ ਨਿਭਾਉਂਦੇ ਹੋਏ ਜਿੱਥੇ ਜ਼ਿਲ੍ਹੇ ਵਿੱਚ ਅਮਨ ਅਤੇ ਕਾਨੂੰਨ ਦੀ ਸਥਿਤੀ ਨੂੰ ਕਾਇਮ ਰੱਖਣਗੇ, ਉੱਥੇ ਸਮਾਜ ਵਿਰੋਧੀ ਅਨਸਰਾਂ, ਨਸ਼ਾ ਤਸਕਰਾਂ ਤੇ ਗੈਂਗਸਟਰ ਗਤੀਵਿਧੀਆਂ ਚ ਭਾਗ ਲੈਣ ਵਾਲੇ ਲੋਕਾਂ ਕਿਸੇ ਵੀ ਕੀਮਤ ਤੇ ਨਹੀਂ ਬਖਸ਼ਣਗੇ। ਉਨ੍ਹਾਂ ਕਿਹਾ ਕਿ ਉਨ੍ਹਾਂ ਦਾ ਇੱਕੋ ਇੱਕ ਟੀਚਾ ਲੋਕਾਂ ਦੀਆਂ ਸ਼ਿਕਾਇਤਾਂ ਦਾ ਸਮਾਂਬੱਧ ਨਿਪਟਾਰਾ ਤੇ ਬਣਦੀ ਕਰਵਾਈ ਕਰਨਾ ਹੋਵੇਗਾ। ਉਨ੍ਹਾਂ ਕਿਹਾ ਕਿ ਸਮਾਜ ਵਿਰੋਧੀ ਅਨਸਰਾਂ ਨਾਲ ਸਬੰਧਤ ਕਿਸੇ ਵੀ ਤਰ੍ਹਾਂ ਦੀ ਜਾਣਕਾਰੀ ਦੇਣ ਅਤੇ ਉਨ੍ਹਾਂ ਵਿਰੁੱਧ ਕਰਵਾਈ ਲਈ ਆਉਣ ਵਾਲੇ ਲੋਕਾਂ ਲਈ ਉਹਨਾਂ ਦੇ ਦਫ਼ਤਰ ਦੇ ਦਰਵਾਜ਼ੇ ਹਮੇਸ਼ਾਂ ਖੁੱਲ੍ਹੇ ਰਹਿਣਗੇ ਪਰ ਜੁਰਮ ਚ ਭਾਗੀਦਾਰਾਂ ਲਈ ਉਨ੍ਹਾਂ ਪਾਸੋਂ ਕਿਸੇ ਕਿਸਮ ਦੀ ਲਿਹਾਜ਼ ਦੀ ਆਸ ਨਾ ਰੱਖੀ ਜਾਵੇ।

ਫ਼ੋਟੋ ਕੈਪਸ਼ਨ : ਐਸ ਐਸ ਪੀ ਸੰਦੀਪ ਸ਼ਰਮਾ ਖਟਕੜ ਕਲਾਂ ਵਿਖੇ ਸ਼ਹੀਦ ਏ ਆਜ਼ਮ ਸਰਦਾਰ ਭਗਤ ਸਿੰਘ ਯਾਦਗਾਰ ਤੇ ਨਤਮਸਤਕ ਹੋਣ ਸਮੇਂ ਨਜ਼ਰ ਆ ਰਹੇ ਹਨ।