Prime Punjab Times

Latest news
ਵਸੂ ਦੇ ਜ਼ਿਲ੍ਹਾ ਪੱਧਰੀ ਮੁਕਾਬਲੇ 'ਚ ਦਿਲਕਸ਼ ਸਿੰਘ ਨੇ ਜਿੱਤਿਆ ਸਿਲਵਰ ਮੈਡਲ ਮਾਨਸਿਕ ਸਿਹਤ ਸਬੰਧੀ ਜਾਗਰੂਕਤਾ ਲਈ ਲੈਕਚਰ ਕਰਵਾਇਆ ਗਿਆ ਵਿਦਿਅਕ ਸੰਸਥਾਵਾਂ ਦੀ ਤਰੱਕੀ ਲਈ ਐਡਵੋਕੇਟ ਸ. ਹਰਜਿੰਦਰ ਸਿੰਘ ਧਾਮੀ ਦੇ ਯਤਨ ਸ਼ਲਾਘਾਯੋਗ : ਡਾ. ਜਸਪਾਲ ਸਿੰਘ ਖੇਡਾਂ ਵਤਨ ਪੰਜਾਬ ਦੀਆਂ ਜ਼ਿਲ੍ਹਾ ਵਾਲੀਬਾਲ ਪ੍ਰਤੀਯੋਗਤਾ 'ਚ DAV ਪਬਲਿਕ ਸਕੂਲ ਦੇ ਵਿਦਿਆਰਥੀਆਂ ਦਾ ਸ਼ਾਨਦਾਰ ਪ੍ਰਦਰਸ਼ਨ ਸੋਲਿਡ ਵੇਸਟ ਮੈਨੇਜਮੈਂਟ' 'ਤੇ ਵਿਸ਼ੇਸ਼ ਲੈਕਚਰ ਦਾ ਆਯੋਜਨ ਗੜ੍ਹਦੀਵਾਲਾ ਚ ਦੁਸ਼ਹਿਰਾ ਉਤਸਵ ਤਿਆਰੀਆਂ ਸ਼ੁਰੂ, ਧਰਮ ਅਤੇ ਅਧਰਮ ਦੇ ਪ੍ਰਤੀਕ ਝੰਡਾ ਕੀਤਾ ਸਥਾਪਿਤ *ਸੀਨੀਅਰ ਮੈਡੀਕਲ ਅਫਸਰ ਡਾ.ਮਨਮੋਹਨ ਸਿੰਘ ਵੱਲੋਂ ਡੇਂਗੂ ਸਰਵੇ ਕਰ ਰਹੀਆਂ ਟੀਮਾਂ ਦਾ ਲਿਆ ਜਾਇਜ਼ਾ* KMS ਕਾਲਜ ਵਿਖੇ ਮੈਡੀਕਲ ਸਾਇੰਸ ਵਿਭਾਗ ਲਈ ਐਂਟਰੈਂਸ ਟੈਸਟ ਆਯੋਜਿਤ ਕਰਵਾਇਆ - ਪ੍ਰਿੰਸੀਪਲ ਡਾ. ਮਾਨਵ ਸੈਣੀ विधायक प्रगट सिंह पंजाब कांग्रेस के नए अध्यक्ष नियुक्त ਕਿਸਾਨਾਂ ਦੀ ਫਸਲ ਦਾ ਦਾਣਾ-ਦਾਣਾ ਖਰੀਦਣਾ ਪੰਜਾਬ ਸਰਕਾਰ ਦੀ ਮੁੱਖ ਤਰਜੀਹ : ਲਾਲ ਚੰਦ ਕਟਾਰੂਚੱਕ
ADVERTISEMENT
You are currently viewing SSP SARTAJ SINGH CHAHAL ਨੇ ਬਹਾਦਰ ਬੱਚੀਆਂ ਦਾ ਕੀਤਾ ਸਨਮਾਨ

SSP SARTAJ SINGH CHAHAL ਨੇ ਬਹਾਦਰ ਬੱਚੀਆਂ ਦਾ ਕੀਤਾ ਸਨਮਾਨ

–ਦੋਵਾਂ ਭੈਣਾਂ ਨੇ ਲੁਟੇਰਿਆਂ ਦਾ ਕੀਤਾ ਸੀ ਦਲੇਰੀ ਨਾਲ ਮੁਕਾਬਲਾ

ਹੁਸ਼ਿਆਰਪੁਰ, 17 ਮਈ : (YOGESH GUPTA)
ਐਸ. ਐਸ. ਪੀ ਸਰਤਾਜ ਸਿੰਘ ਚਾਹਲ ਨੇ ਅੱਜ ਉਨ੍ਹਾਂ ਬਹਾਦਰ ਬੱਚੀਆਂ ਦਾ ਸਨਮਾਨ ਕੀਤਾ, ਜਿਨ੍ਹਾਂ ਨੇ ਬੀਤੇ ਦਿਨੀਂ ਹਥਿਆਰ ਦਿਖਾ ਕੇ ਪੈਸੇ ਲੁੱਟ ਕੇ ਭੱਜ ਰਹੇ ਲੁਟੇਰਿਆਂ ਦਾ ਬੜੀ ਦਲੇਰੀ ਨਾਲ ਮੁਕਾਬਲਾ ਕਰਦਿਆਂ ਉਨ੍ਹਾਂ ਨੂੰ ਫੜ੍ਹ ਕੇ ਪੁਲਿਸ ਦੇ ਹਵਾਲੇ ਕੀਤਾ ਸੀ। ਹੁਸ਼ਿਆਰਪੁਰ ਦੇ ਮੁਹੱਲਾ ਤੁਲਸੀ ਨਗਰ ਦੇ ਰਹਿਣ ਵਾਲੇ ਜਗਦੀਸ਼ ਸਿੰਘ ਦੀਆਂ ਬੇਟੀਆਂ ਅਮੀਸ਼ਾ ਅਤੇ ਸਿਮਰਨ ਦਾ ਆਪਣੇ ਦਫ਼ਤਰ ਵਿਖੇ ਪ੍ਰਸੰਸਾ ਪੱਤਰਾਂ ਨਾਲ ਸਨਮਾਨ ਕਰਦਿਆਂ ਐਸ. ਐਸ. ਪੀ ਸਰਤਾਜ ਸਿੰਘ ਚਾਹਲ ਨੇ ਕਿਹਾ ਕਿ ਸਾਨੂੰ ਆਪਣੀਆਂ ਇਨ੍ਹਾਂ ਬਹਾਦਰ ਧੀਆਂ ’ਤੇ ਮਾਣ ਹੈ। ਉਨ੍ਹਾਂ ਦੱਸਿਆ ਦਿੱਲੀ ਤੋਂ ਆਈ ਆਪਣੀ ਮਾਸੀ ਦੀ ਲੜਕੀ ਈਸ਼ਾ ਨਾਲ ਬੀਤੀ 22 ਅਪ੍ਰੈਲ ਨੂੰ ਹੁਸ਼ਿਆਰਪੁਰ ਦੇ ਸੈਸ਼ਨ ਚੌਕ-ਰੇਲਵੇ ਰੋਡ ਸਥਿਤ ਏ. ਟੀ. ਐਮ ਤੋਂ ਪੈਸੇ ਕਢਵਾਉਣ ਆਈਆਂ ਇਨ੍ਹਾਂ ਬੱਚੀਆਂ ਨੂੰ ਦੋ ਲੁਟੇਰਿਆਂ ਨੇ ਹਥਿਆਰ ਦਿਖਾ ਕੇ ਇਨ੍ਹਾਂ ਕੋਲੋਂ 7500 ਰੁਪਏ ਲੁੱਟ ਲਏ ਸਨ, ਪਰੰਤੂ ਇਨ੍ਹਾਂ ਲੜਕੀਆਂ ਨੇ ਬੜੀ ਹਿੰਮਤ ਤੇ ਦਲੇਰੀ ਨਾਲ ਉਨ੍ਹਾਂ ਨੂੰ ਘੇਰ ਕੇ ਫੜ ਲਿਆ ਅਤੇ ਲੋਕਾਂ ਦੀ ਮਦਦ ਨਾਲ 7500 ਰੁਪਏ ਹਾਸਲ ਕਰ ਲਏ। ਉਨ੍ਹਾਂ ਕਿਹਾ ਕਿ ਜ਼ਿਲ੍ਹਾ ਪੁਲਿਸ ਅਜਿਹੀਆਂ ਹਿੰਮਤੀ ਧੀਆਂ ਨੂੰ ਸਲਾਮ ਕਰਦੀ ਹੈ ਅਤੇ ਉਨ੍ਹਾਂ ਦੀ ਹੌਸਲਾ ਅਫ਼ਜ਼ਾਈ ਲਈ ਹਮੇਸ਼ਾ ਵਚਨਬੱਧ ਹੈ।