ਬਟਾਲਾ, 30 ਮਾਰਚ (ਅਵਿਨਾਸ਼ ਸ਼ਰਮਾ )
ਸੁਨਹਿਰੇ ਭਵਿੱਖ ਦੀ ਗੋਰਵਮਈ ਸੋਚ ਰੱਖਣ ਵਾਲੇ ਪਿ੍ਰੰਸੀਪਲ ਬਲਵਿੰਦਰ ਕੌਰ ਦਾ ਵਿਦਾਇਗੀ ਸਮਾਗਮ ਯਾਦਗਾਰੀ ਹੋ ਨਿੱਬੜਿਆ
: ਸਕੂਲ ਆਫ ਐਮੀਨੈਂਸ ਧਰਮਪੁਰਾ ਕਲੋਨੀ ਬਟਾਲਾ ਦੀ ਹੋਣਹਾਰ ਪਿ੍ਰੰਸੀਪਲ ਬਲਵਿੰਦਰ ਕੌਰ ਸਟੇਟ ਐਵਾਰਡੀ ਦੇ ਰਿਟਾਇਰਡਮੈਂਟ ਸਮਾਗਮ ਮੌਕੇ ਮਜ਼ਬੂਤ ਰਾਸ਼ਟਰ ਸੰਗਠਨ ਰਜਿ. ਭਾਰਤ ਵਲੋਂ ਕੌਮੀ ਪ੍ਰਧਾਨ ਜੋਗਿੰਦਰ ਅੰਗੂਰਾਲਾ ਦੀ ਯੋਗ ਅਗਵਾਈ ਹੇਠ ਵਿਸ਼ੇਸ ਤੌਰ ’ਤੇ ਸਨਮਾਨਿਤ ਕੀਤਾ ਗਿਆ। ਇਸ ਮੌਕੇ ਉਨ੍ਹਾਂ ਦੇ ਪਤੀ ਸ਼੍ਰੀ ਰਮੇਸ਼ ਸਰੰਗਲ ਰਿਟਾਇਰਡ ਉਚ ਅਫਸਰ ਪੰਜਾਬ ਰਾਜ ਪਾਵਰ ਕਾਰਪੋਰੇਸ਼ਨ, ਲੈਕਚਰਾਰ ਗਗਨਦੀਪ ਸਿੰਘ, ਮਾਸਟਰ ਜੋਗਿੰਦਰ ਸਿੰਘ ਅੱਚਲੀ ਗੇਟ, ਸਾਬਕਾ ਮੈਨੇਜਰ ਜੁਗਰ ਕਿਸ਼ੋਰ, ਵਿਨੋਦ ਕੈਂਥ, ਅਰੁਣ ਸੇਖੜੀ, ਯਾਦਵਿੰਦਰ ਸਿੰਘ ਬਬਲੂ, ਸਿੰਗਰ ਰਜਿੰਦਰ ਪਾਲੀ, ਸੋਨੂੰ ਸਿੰਘ, ਗੁਰਪ੍ਰੀਤ ਸਿੰਘ ਅਤੇ ਅਰਸ਼ਪਾਲ ਸਿੰਘ ਆਦਿ ਹਾਜ਼ਰ ਸਨ। ਇਸ ਮੌਕੇ ਬੋਲਦਿਆਂ ਮਜ਼ਬੂਤ ਰਾਸ਼ਟਰ ਸੰਗਠਨ ਦੇ ਕੌਮੀ ਪ੍ਰਧਾਨ ਸ਼੍ਰੀ ਜੋਗਿੰਦਰ ਅੰਗੂਰਾਲਾ ਨੇ ਕਿਹਾ ਕਿ ਪਿ੍ਰੰਸੀਪਲ ਬਲਵਿੰਦਰ ਕੌਰ ਸਟੇਟ ਐਵਾਰਡੀ ਦੀ ਸਕੂਲ ਨੂੰ ਵਿੱਦਿਆ ਦੇ ਖੇਤਰ ਵਿੱਚ ਪ੍ਰਦਾਨ ਕੀਤੀਆਂ ਗਈਆਂ ਸ਼ਲਾਘਾਯੋਗ ਸੇਵਾਵਾਂ ਨੂੰ ਧਿਆਨ ਵਿੱਚ ਰੱਖਦਿਆਂ ਇਹ ਸਨਮਾਨ ਸਹਿਤ ਭੇਂਟ ਕੀਤਾ ਗਿਆ। ਪਿ੍ਰੰਸੀਪਲ ਬਲਵਿੰਦਰ ਕੌਰ ਨੇ ਵਿਦਿਆਰਥੀਆਂ ਦੀ ਗਿਣਤੀ ਨੂੰ ਵਧਾਉਣ, ਸਕੂਲ ਨੂੰ ਸਮਾਰਟ ਸਕੂਲ ਬਣਾਉਣ, ਸਕੂਲ ਵਿੱਚ ਅਧਿਆਪਨ ਦੀਆਂ ਆਧੁਨਿਕ ਤਕਨੀਕੀ ਵਿਧੀਆਂ ਨੂੰ ਅਪਣਾਉਣ ਅਤੇ ਵਿਦਿਆਰਥੀਆਂ ਅੰਦਰ ਭਾਰਤ ਦੇ ਸੁਨਹਿਰੀ ਭਵਿੱਖ ਦੀ ਗੋਰਵਮਈ ਸੋਚ ਰੱਖਣ ਲਈ ਪ੍ਰੇਰਿਤ ਕਰਨ ਵਰਗੀਆਂ ਮੁਲਵਾਨ ਸੇਵਾਵਾਂ ਦਿੱਤੀਆਂ ਅਤੇ ਇਹ ਸੇਵਾਵਾਂ ਕਰਕੇ ਪਿ੍ਰੰਸੀਪਲ ਬਲਵਿੰਦਰ ਕੌਰ ਦਾ ਨਾਮ ਵਿੱਦਿਆ ਦੇ ਖੇਤਰ ਵਿੱਚ ਸੁਨਹਿਰੀ ਅੱਖਰਾਂ ਨਾਲ ਦਰਜ ਹੋਵੇਗਾ। ਪ੍ਰਧਾਨ ਜੋਗਿੰਦਰ ਅੰਗੂਰਾਲਾ ਨੇ ਕਿਹਾ ਕਿ ਵਿਦਿਆਰਥੀਆਂ ਦੇ ਅੰਦਰ ਦੇਸ਼ ਭਗਤੀ ਦੀ ਭਾਵਨਾ ਨੂੰ ਪੈਦਾ ਕਰਨ ਅਤੇ ਹਰ ਖੇਤਰ ਵਿੱਚ ਉਚਾਈਆਂ ਨੂੰ ਹਾਸਲ ਕਰਨ ਲਈ ਪਿ੍ਰੰਸੀਪਲ ਬਲਵਿੰਦਰ ਕੌਰ ਨੇ ਆਪਣੇ 33 ਸਾਲਾਂ ਦੇ ਪੜ੍ਹਾਈ ਦੇ ਖੇਤਰ ਵਿੱਚ ਅਹਿਮ ਕਦਮ ਚੁੱਕੇ ਜਿਸ ਨਾਲ ਇੰਨ੍ਹਾਂ ਦੇ ਵਿਦਿਆਰਥੀਆਂ ਨੇ ਹਰ ਖੇਤਰ ਵਿੱਚ ਮੱਲ੍ਹਾਂ ਮਾਰ ਕੇ ਜਿੱਥੇ ਜਿਲ੍ਹਾ ਗੁਰਦਾਸਪੁਰ ਦਾ ਨਾਮ ਰੌਸ਼ਨ ਕੀਤਾ ਉਥੇ ਹੀ ਵਿੱਦਿਆ ਦੇ ਖੇਤਰ ਵਿੱਚ ਪਿ੍ਰੰਸੀਪਲ ਬਲਵਿੰਦਰ ਕੌਰ ਨੇ ਮੀਲ ਪੱਥਰ ਸਾਬਤ ਕੀਤਾ। ਵਿਦਾਇਗੀ ਸਮਾਗਮ ਮੌਕੇ ਸਕੂਲ ਦੇ ਸਟਾਫ ਵਲੋਂ ਪਿ੍ਰੰਸੀਪਲ ਬਲਵਿੰਦਰ ਕੌਰ ਦਾ ਨਿੱਘਾ ਸਵਾਗਤ ਕਰਨ ਦੇ ਲਈ ਵਿਆਹ ਵਰਗਾ ਮਾਹੌਲ ਬਣਾਇਆ ਹੋਇਆ ਸੀ। ਇਸ ਮੌਕੇ ਮਜ਼ਬੂਤ ਰਾਸ਼ਟਰ ਸੰਗਠਨ ਦੇ ਐਗਜੈਕਟਿਵ ਮੈਂਬਰ ਰਜਿੰਦਰ ਪਾਲੀ ਨੇ ਲੋਕ ਗਾਇਕ ਧੀਆਂ ਦੇ ਗਾਣੇ ’ਤੇ ਆਪਣੀ ਹਾਜ਼ਰੀ ਲਗਵਾਈ ਅਤੇ ਸ਼ਬਦ ਗਾਇਨ ਨਾਲ ਪ੍ਰੋਗਰਾਮ ਦੀ ਸ਼ੁਰੂਆਤ ਹੋਈ।