Prime Punjab Times

Latest news
ਸੀਨੀਅਰ ਮੈਡੀਕਲ ਅਫਸਰ ਡਾ. ਸ਼ੁਦੇਸ਼ ਰਾਜਨ ਵਲੋਂ ਅਚਨਚੇਤ ਨਿਰੀਖਣ ਖਾਲਸਾ ਕਾਲਜ ਵਿਖੇ ਵਿੱਤੀ ਸਾਖਰਤਾ ਅਤੇ ਸਾਈਬਰ ਸੁਰੱਖਿਆ ਸਬੰਧੀ ਜਾਗਰੂਕਤਾ ਪ੍ਰੋਗਰਾਮ ਕਰਵਾਇਆ ਗਿਆ KMS ਕਾਲਜ ਦੇ ਹੋਟਲ ਮੈਨੇਜਮੈਂਟ ਵਿਭਾਗ ਵੱਲੋਂ ਮਨਾਇਆ ਗਿਆ ਵਿਸ਼ਵ ਖੁਰਾਕ ਦਿਵਸ  ਸਵ: ਡਾਕਟਰ ਮੋਹਨ ਲਾਲ ਧੰਮਣ ਦੀ ਨਿੱਘੀ ਯਾਦ ਨੂੰ ਸਮਰਪਿਤ ਅੱਖਾਂ ਦੀ ਜਾਂਚ ਕੈਂਪ, ਮੈਡੀਕਲ ਜਾਂਚ ਕੈਂਪ ਅਤੇ ਖੂਨਦਾਨ ਕੈਂਪ... DAV ਪਬਲਿਕ ਸਕੂਲ,ਗੜ੍ਹਦੀਵਾਲਾ ਵਿਖੇ ਅਧਿਆਪਕ-ਮਾਪੇ ਮਿਲਣੀ ਦਾ ਸਫ਼ਲ ਆਯੋਜਨ ਖਾਲਸਾ ਕਾਲਜ ਵਿਖੇ ਕੈਂਸਰ ਜਾਗਰੂਕਤਾ ਸੰਬੰਧੀ ਕਰਵਾਇਆ ਗਿਆ ਵਿਸ਼ੇਸ਼ ਲੈਕਚਰ श्री रामलीला कमेटी दसूहा ने निकाली राम विवाह संबंधी भव्य शोभायात्रा हाजीपुर चौक दसूहा में धरना रोष प्रदर्शन किया, दसूहा में पंजाब बंद का असर *ਸੀ.ਐਚ.ਸੀ ਭੂੰਗਾ ਵਿਖੇ ਵਿਸ਼ਵ ਮਾਨਸਿਕ ਸਿਹਤ ਜਾਗਰੂਕਤਾ ਦਿਵਸ ਮਨਾਇਆ ਗਿਆ* *ਅਗਰਵਾਲ ਸਭਾ ਵੱਲੋਂ ਮਹਾਰਾਜਾ ਅਗਰਸੈਨ ਜਯੰਤੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਈ ਗਈ*
ADVERTISEMENT
You are currently viewing *ਨਵਾਂਸ਼ਹਿਰ ਵਿਖੇ ਹੀਰ ਕਾਰ ਮਾਰਕੀਟ ਦੇ ਦੁਕਾਨਦਾਰਾਂ ਵੱਲੋਂ ਲਗਾਈ ਛਬੀਲ ‘ਚ ਸੂਬਾ ਆਗੂ ਜਲਵਾਹਾ ਨੇ ਭਰੀ ਹਾਜ਼ਰੀ*

*ਨਵਾਂਸ਼ਹਿਰ ਵਿਖੇ ਹੀਰ ਕਾਰ ਮਾਰਕੀਟ ਦੇ ਦੁਕਾਨਦਾਰਾਂ ਵੱਲੋਂ ਲਗਾਈ ਛਬੀਲ ‘ਚ ਸੂਬਾ ਆਗੂ ਜਲਵਾਹਾ ਨੇ ਭਰੀ ਹਾਜ਼ਰੀ*

*ਨਵਾਂਸ਼ਹਿਰ ਵਿਖੇ ਹੀਰ ਕਾਰ ਮਾਰਕੀਟ ਦੇ ਦੁਕਾਨਦਾਰਾਂ ਵੱਲੋਂ ਲਗਾਈ ਛਬੀਲ ‘ਚ ਸੂਬਾ ਆਗੂ ਜਲਵਾਹਾ ਨੇ ਭਰੀ ਹਾਜ਼ਰੀ*

ਨਵਾਂਸ਼ਹਿਰ 28 ਮਈ ( ਜਤਿੰਦਰ ਪਾਲ ਸਿੰਘ ਕਲੇਰ)  ਅੱਜ ਨਵਾਂਸ਼ਹਿਰ ਦੇ ਗੜਸ਼ੰਕਰ ਰੋਡ ਵਿਖੇ ਹੀਰ ਕਾਰ ਮਾਰਕੀਟ ਦੇ ਸਾਰੇ ਦੁਕਾਨਦਾਰ ਭਰਾਵਾਂ ਵੱਲੋਂ ਸਾਂਝੇ ਤੌਰ ਉੱਤੇ ਠੰਡੇ ਮਿੱਠੇ ਜਲ ਦੀ ਛਬੀਲ ਲਗਾਈ ਗਈ ਅਤੇ ਗੁਰੂ ਕਾ ਲੰਗਰ ਅਤੁੱਟ ਵਰਤਾਇਆ ਗਿਆ। ਛਬੀਲ ਦੀ ਸ਼ੁਰੂਆਤ ਤੋਂ ਪਹਿਲਾਂ ਸ਼੍ਰੀ ਸੁਖਮਨੀ ਸਾਹਿਬ ਜੀ ਦੇ ਭੋਗ ਪਾਏ ਗਏ ਉਪਰੰਤ ਠੰਡੇ ਮਿੱਠੇ ਜਲ ਅਤੇ ਦਾਲ ਫੁਲਕੇ ਦੇ ਲੰਗਰ ਦੀ ਸ਼ੁਰੂਆਤ ਕੀਤੀ ਗਈ। ਇਸ ਮੌਕੇ ਹੀਰ ਕਾਰ ਮਾਰਕੀਟ ਦੇ ਪ੍ਰਧਾਨ ਸ ਸੁਖਵਿੰਦਰ ਸਿੰਘ ਥਾਂਦੀ ਜੀ ਦੇ ਵਿਸ਼ੇਸ਼ ਸੱਦੇ ਉੱਤੇ ਆਮ ਆਦਮੀ ਪਾਰਟੀ ਦੇ ਸੂਬਾ ਉੱਪ ਪ੍ਰਧਾਨ ਅਤੇ ਬੁਲਾਰਾ ਪੰਜਾਬ ਸ ਸਤਨਾਮ ਸਿੰਘ ਜਲਵਾਹਾ ਨੇ ਸ਼ਿਰਕਤ ਕੀਤੀ ਅਤੇ ਛਬੀਲ ਵਿੱਚ ਹਾਜ਼ਰੀ ਭਰੀ। ਇਸ ਮੌਕੇ ਮਾਰਕੀਟ ਦੇ ਪ੍ਰਧਾਨ ਸੁਖਵਿੰਦਰ ਸਿੰਘ ਥਾਂਦੀ ਵੱਲੋਂ ਪੰਜਾਬ ਦੇ ਨੌਜਵਾਨ ਆਗੂ ਸਤਨਾਮ ਸਿੰਘ ਜਲਵਾਹਾ ਨੂੰ ਸਿਰੋਪਾਓ ਦੇਕੇ ਸਨਮਾਨਿਤ ਕੀਤਾ ਗਿਆ। ਇਸ ਮੌਕੇ ਸਾਰੇ ਦੁਕਾਨਦਾਰਾਂ ਵੱਲੋਂ ਸਤਨਾਮ ਸਿੰਘ ਜਲਵਾਹਾ ਨਾਲ ਮੁਲਾਕਾਤ ਕੀਤੀ ਅਤੇ ਸ ਭਗਵੰਤ ਸਿੰਘ ਮਾਨ ਵੱਲੋਂ ਭ੍ਰਿਸ਼ਟਾਚਾਰ ਖ਼ਿਲਾਫ਼ ਲਏ ਇਤਿਹਾਸਕ ਕਦਮ ਦੀ ਸ਼ਲਾਘਾ ਕੀਤੀ। ਇਸ ਮੌਕੇ ਆਮ ਆਦਮੀ ਪਾਰਟੀ ਯੂਥ ਵਿੰਗ ਦੇ ਜਨਰਲ ਸਕੱਤਰ ਮਨਦੀਪ ਸਿੰਘ ਅਟਵਾਲ,ਟ੍ਰੇਡ ਵਿੰਗ ਦੇ ਜ਼ਿਲ੍ਹਾ ਪ੍ਰਧਾਨ ਰਕੇਸ਼ ਚੈਂਬਰ, ਸੀਨੀਅਰ ਆਗੂ ਮੰਗਲ ਸਿੰਘ ਬੈਂਸ, ਗੁਰਪ੍ਰੀਤ ਸਿੰਘ ਸਾਹਲੋਂ, ਜਸਵਿੰਦਰ ਸਿੰਘ ਬਿੱਟੂ, ਮਲਕੀਤ ਸਿੰਘ ਨਵਾਂਸ਼ਹਿਰ, ਅਸ਼ੋਕ ਕੁਮਾਰ ਅਤੇ ਸੁਸ਼ੀਲ ਕੁਮਾਰ ਨਵਾਂਸ਼ਹਿਰ ਆਦਿ ਹਾਜ਼ਰ ਸਨ।