ਗੜ੍ਹਦੀਵਾਲਾ 20 ਨਵੰਬਰ (ਚੌਧਰੀ)
: ਲਾਲਾ ਜਗਤ ਨਾਰਾਇਣ ਡੀ.ਏ.ਵੀ. ਪਬਲਿਕ ਸਕੂਲ, ਗੜ੍ਹਦੀਵਾਲਾ (ਹੁਸ਼ਿਆਰਪੁਰ) ਦੇ ਹੋਣਹਾਰ ਵਿਦਿਆਰਥੀ ਨਵਜੋਤ ਸਿੰਘ ਨੇ ਪੰਜਾਬ ਸਕੂਲ ਖੇਡਾਂ 2026-27 ਦੇ ਸੂਬਾ ਪੱਧਰੀ ਬੀਚ ਵਾਲੀਬਾਲ ਮੁਕਾਬਲੇ ਵਿੱਚ ਪਹਿਲਾ ਸਥਾਨ ਪ੍ਰਾਪਤ ਕਰਕੇ ਸੋਨ ਤਮਗਾ ਜਿੱਤਿਆ। ਇਹ ਮੁਕਾਬਲੇ 10 ਨਵੰਬਰ ਤੋਂ 13 ਨਵੰਬਰ 2026 ਤੱਕ ਲੁਧਿਆਣਾ ਵਿਖੇ ਕਰਵਾਏ ਗਏ। ਅੰਡਰ-17 ਲੜਕਿਆਂ ਦੇ ਵਰਗ ਵਿੱਚ ਨਵਜੋਤ ਸਿੰਘ ਨੇ ਸ਼ਾਨਦਾਰ ਖੇਡ ਦਾ ਪ੍ਰਦਰਸ਼ਨ ਕਰਦਿਆਂ ਇਹ ਮਾਣਮੱਤੀ ਪ੍ਰਾਪਤੀ ਹਾਸਲ ਕੀਤੀ ਅਤੇ ਸਕੂਲ ਦਾ ਨਾਮ ਰੌਸ਼ਨ ਕੀਤਾ।
ਇਸ ਖੁਸ਼ੀ ਦੇ ਮੌਕੇ ਤੇ ਸਕੂਲ ਦੇ ਚੇਅਰਮੈਨ ਅਰਵਿੰਦ ਘਈ ਨੇ ਜੇਤੂ ਵਿਦਿਆਰਥੀ ਨੂੰ ਵੀ ਸ਼ਾਬਾਸ਼ ਅਤੇ ਸਾਰੇ ਸਕੂਲ ਨੂੰ ਵਧਾਈ ਦਿੱਤੀ।
ਵਿਦਿਆਰਥੀ ਦੀ ਇਸ ਸ਼ਾਨਦਾਰ ਸਫ਼ਲਤਾ ‘ਤੇ ਸਕੂਲ ਦੇ ਪ੍ਰਿੰਸੀਪਲ, ਅਧਿਆਪਕਾਂ ਅਤੇ ਸਮੂਹ ਸਟਾਫ਼ ਨੇ ਉਸ ਨੂੰ ਵਧਾਈ ਦਿੱਤੀ ਅਤੇ ਉਸ ਦੇ ਉੱਜਵਲ ਭਵਿੱਖ ਦੀ ਕਾਮਨਾ ਕੀਤੀ।
ਸਕੂਲ ਪਰਿਵਾਰ ਨੂੰ ਆਪਣੇ ਇਸ ਹੋਣਹਾਰ ਵਿਦਿਆਰਥੀ ਤੇ ਮਾਣ ਹੈ, ਜਿਸ ਨੇ ਖੇਡਾਂ ਦੇ ਖੇਤਰ ਵਿੱਚ ਆਪਣੀ ਕਾਬਲੀਅਤ ਦਾ ਲੋਹਾ ਮਨਾਉਂਦਿਆਂ ਡੀ ਏ ਵੀ ਸੰਸਥਾ ਦਾ ਮਾਣ ਵਧਾਇਆ







