Prime Punjab Times

Latest news
ਖੇਡਾਂ ਵਤਨ ਪੰਜਾਬ ਦੀਆਂ ਜ਼ਿਲ੍ਹਾ ਵਾਲੀਬਾਲ ਪ੍ਰਤੀਯੋਗਤਾ 'ਚ DAV ਪਬਲਿਕ ਸਕੂਲ ਦੇ ਵਿਦਿਆਰਥੀਆਂ ਦਾ ਸ਼ਾਨਦਾਰ ਪ੍ਰਦਰਸ਼ਨ ਸੋਲਿਡ ਵੇਸਟ ਮੈਨੇਜਮੈਂਟ' 'ਤੇ ਵਿਸ਼ੇਸ਼ ਲੈਕਚਰ ਦਾ ਆਯੋਜਨ ਗੜ੍ਹਦੀਵਾਲਾ ਚ ਦੁਸ਼ਹਿਰਾ ਉਤਸਵ ਤਿਆਰੀਆਂ ਸ਼ੁਰੂ, ਧਰਮ ਅਤੇ ਅਧਰਮ ਦੇ ਪ੍ਰਤੀਕ ਝੰਡਾ ਕੀਤਾ ਸਥਾਪਿਤ *ਸੀਨੀਅਰ ਮੈਡੀਕਲ ਅਫਸਰ ਡਾ.ਮਨਮੋਹਨ ਸਿੰਘ ਵੱਲੋਂ ਡੇਂਗੂ ਸਰਵੇ ਕਰ ਰਹੀਆਂ ਟੀਮਾਂ ਦਾ ਲਿਆ ਜਾਇਜ਼ਾ* KMS ਕਾਲਜ ਵਿਖੇ ਮੈਡੀਕਲ ਸਾਇੰਸ ਵਿਭਾਗ ਲਈ ਐਂਟਰੈਂਸ ਟੈਸਟ ਆਯੋਜਿਤ ਕਰਵਾਇਆ - ਪ੍ਰਿੰਸੀਪਲ ਡਾ. ਮਾਨਵ ਸੈਣੀ विधायक प्रगट सिंह पंजाब कांग्रेस के नए अध्यक्ष नियुक्त ਕਿਸਾਨਾਂ ਦੀ ਫਸਲ ਦਾ ਦਾਣਾ-ਦਾਣਾ ਖਰੀਦਣਾ ਪੰਜਾਬ ਸਰਕਾਰ ਦੀ ਮੁੱਖ ਤਰਜੀਹ : ਲਾਲ ਚੰਦ ਕਟਾਰੂਚੱਕ DAV ਪਬਲਿਕ ਸਕੂਲ ਦੀ ਵਿਦਿਆਰਥਣ ਪਾਰੀਕਾ ਸ਼ਰਮਾ ਨੇ ਸਟ੍ਰੇਟ ਤਾਈਕਵਾਂਡੋ ਮੁਕਾਬਲੇ 'ਚ ਜਿੱਤਿਆ ਸੋਨ ਤਗਮਾ, ਨੈਸ਼ਨਲ ਲਈ ਹੋ... ਵਿਦਿਆਰਥੀਆਂ ਦੀ ਰਚਨਾਤਮਕ ਪ੍ਰਤਿਭਾ ਨੂੰ ਉਤਸ਼ਾਹਿਤ ਕਰਨ ਲਈ ਅੰਤਰ-ਕਲਾਸ ਰਚਨਾਤਮਕ ਲੇਖਣ ਮੁਕਾਬਲਾ ਕਰਵਾਇਆ ਬਲਾਕ ਪੱਧਰੀ ਮੁਕਾਬਲੇ 'ਚ ਡੱਫਰ ਸਕੂਲ ਦੀ ਵਿਦਿਆਰਥਣ ਨੇ ਦੂਜਾ ਸਥਾਨ ਕੀਤਾ ਹਾਸਲ
ADVERTISEMENT
You are currently viewing ਰਾਜ ਪੱਧਰੀ ਮੁਕਾਬਲੇ ‘ਚ ਤਿੰਨ ਸੋਨ ਤਗਮੇ ਜਿੱਤਣ ਵਾਲੇ ਐਥਲੀਟ ਹਰਦੀਪ ਸਿੰਘ ਨੂੰ ‘ਆਪ’ ਆਗੂਆਂ ਨੇ ਕੀਤਾ ਸਨਮਾਨਿਤ

ਰਾਜ ਪੱਧਰੀ ਮੁਕਾਬਲੇ ‘ਚ ਤਿੰਨ ਸੋਨ ਤਗਮੇ ਜਿੱਤਣ ਵਾਲੇ ਐਥਲੀਟ ਹਰਦੀਪ ਸਿੰਘ ਨੂੰ ‘ਆਪ’ ਆਗੂਆਂ ਨੇ ਕੀਤਾ ਸਨਮਾਨਿਤ

ਫਗਵਾੜਾ  ( ਲਾਲੀ ਦਾਦਰ )

15 ਜਨਵਰੀ : ਕਮਲਾ ਨਹਿਰੂ ਪਬਲਿਕ ਸਕੂਲ ਫਗਵਾੜਾ ਵਿਖੇ ਸਰੀਰਕ ਸਿੱਖਿਆ ਅਧਿਆਪਕ ਵਜੋਂ ਸੇਵਾਵਾਂ ਨਿਭਾ ਰਹੇ ਅਥਲੀਟ ਹਰਦੀਪ ਸਿੰਘ ਪੁੱਤਰ ਚਰਨਜੀਤ ਸਿੰਘ, ਜਿਸ ਨੇ ਚੰਡੀਗੜ੍ਹ ਵਿਖੇ ਹੋਏ ਰਾਜ ਪੱਧਰੀ ਮਾਸਟਰਜ਼ ਅਥਲੈਟਿਕਸ ਮੁਕਾਬਲੇ ਵਿਚ ਤਿੰਨ ਸੋਨ ਤਗਮੇ ਜਿੱਤ ਕੇ ਬੰਗਲੁਰੂ (ਕਰਨਾਟਕ) ਵਿੱਚ ਹੋਣ ਵਾਲੀ ਰਾਸ਼ਟਰੀ ਪ੍ਰਤਿਯੋਗਿਤਾ ਲਈ ਕੁਆਲੀਫਾਈ ਕੀਤਾ ਹੈ, ਉਸ ਨੂੰ ਆਮ ਆਦਮੀ ਪਾਰਟੀ ਦੀ ਜ਼ਿਲ੍ਹਾ ਪ੍ਰਧਾਨ ਤੇ ਯੋਜਨਾ ਬੋਰਡ ਕਪੂਰਥਲਾ ਦੀ ਚੇਅਰਮੈਨ ਲਲਿਤ ਸਕਲਾਨੀ ਅਤੇ ਜ਼ਿਲ੍ਹਾ ਸਕੱਤਰ ਡਾ: ਜਤਿੰਦਰ ਸਿੰਘ ਪਰਹਾਰ ਵਲੋਂ ਸਨਮਾਨਿਤ ਕਰਕੇ ਹੌਸਲਾ ਅਫਜਾਈ ਕੀਤੀ ਗਈ। ਇਸ ਦੌਰਾਨ ਅਥਲੀਟ ਹਰਦੀਪ ਸਿੰਘ ਨੇ ਦੱਸਿਆ ਕਿ ਉਸ ਨੇ ਲੰਬੀ ਛਾਲ ਅਤੇ ਡਿਸਕਸ ਥਰੋਅ ਮੁਕਾਬਲੇ ਵਿੱਚ ਇਹ ਉਪਲਬਧੀ ਹਾਸਲ ਕੀਤੀ ਹੈ। ਮੈਡਮ ਲਲਿਤ ਸਕਲਾਨੀ ਨੇ ਅਥਲੀਟ ਹਰਦੀਪ ਸਿੰਘ ਨੂੰ ਸ਼ੁਭ ਇੱਛਾਵਾਂ ਦਿੰਦਿਆਂ ਕਿਹਾ ਕਿ ਪੰਜਾਬ ਦੀ ਭਗਵੰਤ ਮਾਨ ਸਰਕਾਰ ਖੇਡਾਂ ਅਤੇ ਖਿਡਾਰੀਆਂ ਨੂੰ ਉਤਸ਼ਾਹਿਤ ਕਰਨ ਲਈ ਹਰ ਸੰਭਵ ਯਤਨ ਕਰ ਰਹੀ ਹੈ। ਸਰਕਾਰ ਦਾ ਟੀਚਾ ਪੰਜਾਬ ਨੂੰ ਮੁੜ ਖੇਡਾਂ ਵਿੱਚ ਨੰਬਰ ਇੱਕ ਸੂਬੇ ਦਾ ਦਰਜਾ ਦੁਵਾਉਣਾ ਹੈ।