Prime Punjab Times

Latest news
ਸਵ: ਡਾਕਟਰ ਮੋਹਨ ਲਾਲ ਧੰਮਣ ਦੀ ਨਿੱਘੀ ਯਾਦ ਨੂੰ ਸਮਰਪਿਤ ਅੱਖਾਂ ਦੀ ਜਾਂਚ ਕੈਂਪ, ਮੈਡੀਕਲ ਜਾਂਚ ਕੈਂਪ ਅਤੇ ਖੂਨਦਾਨ ਕੈਂਪ... DAV ਪਬਲਿਕ ਸਕੂਲ,ਗੜ੍ਹਦੀਵਾਲਾ ਵਿਖੇ ਅਧਿਆਪਕ-ਮਾਪੇ ਮਿਲਣੀ ਦਾ ਸਫ਼ਲ ਆਯੋਜਨ ਖਾਲਸਾ ਕਾਲਜ ਵਿਖੇ ਕੈਂਸਰ ਜਾਗਰੂਕਤਾ ਸੰਬੰਧੀ ਕਰਵਾਇਆ ਗਿਆ ਵਿਸ਼ੇਸ਼ ਲੈਕਚਰ श्री रामलीला कमेटी दसूहा ने निकाली राम विवाह संबंधी भव्य शोभायात्रा हाजीपुर चौक दसूहा में धरना रोष प्रदर्शन किया, दसूहा में पंजाब बंद का असर *ਸੀ.ਐਚ.ਸੀ ਭੂੰਗਾ ਵਿਖੇ ਵਿਸ਼ਵ ਮਾਨਸਿਕ ਸਿਹਤ ਜਾਗਰੂਕਤਾ ਦਿਵਸ ਮਨਾਇਆ ਗਿਆ* *ਅਗਰਵਾਲ ਸਭਾ ਵੱਲੋਂ ਮਹਾਰਾਜਾ ਅਗਰਸੈਨ ਜਯੰਤੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਈ ਗਈ* ਪ੍ਰਿੰਸੀਪਲ ਸੁਖਵੰਤ ਕੌਰ ਨੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਧੁੱਪਸੜੀ ਵਿਖੇ ਸੰਭਾਲਿਆ ਅਹੁਦਾ, ਸਟਾਫ਼ ਵੱਲੋਂ ਨਿੱਘਾ ਸਵਾ... ਆਰਿਅਨ ਸ਼ਰਮਾ ਨੇ ਰਾਜ ਪੱਧਰੀ ਲੰਬੀ ਛਾਲ ਮੁਕਾਬਲੇ 'ਚ ਜਿੱਤਿਆ ਸੋਨ ਤਮਗਾ,ਕੌਮੀ ਪੱਧਰ ਦੇ ਮੁਕਾਬਲੇ ਲਈ ਹੋਈ ਚੋਣ ਅੰਤਰਰਾਸ਼ਟਰੀ ਬਾਲੜੀ ਦਿਵਸ ਮੌਕੇ ਬੇਟੀ ਬਚਾਓ ਬੇਟੀ ਪੜ੍ਹਾਓ ਸੈੱਲ ਵੱਲੋਂ ਪੋਸਟਰ ਮੇਕਿੰਗ ਮੁਕਾਬਲਾ ਕਰਵਾਇਆ ਗਿਆ
ADVERTISEMENT
You are currently viewing ਵਿੱਦਿਅਕ ਅਦਾਰਿਆਂ ‘ਚ 6 ਨੂੰ ਛੁੱਟੀ ਦਾ ਐਲਾਨ

ਵਿੱਦਿਅਕ ਅਦਾਰਿਆਂ ‘ਚ 6 ਨੂੰ ਛੁੱਟੀ ਦਾ ਐਲਾਨ

ਗੜ੍ਹਸ਼ੰਕਰ/ਹੁਸ਼ਿਆਰਪੁਰ, 4 ਫਰਵਰੀ (ਪ੍ਰਾਈਮ ਪੰਜਾਬ ਟਾਈਮਜ) 
: ਜ਼ਿਲ੍ਹਾ ਮੈਜਿਸਟ੍ਰੇਟ ਆਸ਼ਿਕਾ ਜੈਨ ਨੇ ਆਮ ਜਨਤਾ ਦੀ ਧਾਰਮਿਕ ਭਾਵਨਾਵਾਂ ਨੂੰ ਮੁੱਖ ਰੁੱਖਦੇ ਹੋਏ ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੇ 649ਵੇਂ ਪ੍ਰਕਾਸ਼ ਉਤਸਵ ‘ਤੇ ਖੁਰਾਲਗੜ੍ਹ ਸਾਹਿਬ, ਤਹਿਸੀਲ ਗੜ੍ਹਸ਼ੰਕਰ ਵਿਖੇ ਮਨਾਏ ਜਾ ਰਹੇ ਰਾਜ ਪੱਧਰੀ ਸਮਾਗਮ ਦੇ ਸਬੰਧ ਵਿਚ ਸਮਾਗਮ ਵਾਲੇ ਸਥਾਨ ਨੂੰ ਜਾਂਦੇ ਰੋਡ ਗੜ੍ਹਸ਼ੰਕਰ ਤੋਂ ਵਾਇਆ ਸ੍ਰੀ ਅਨੰਦਪੁਰ ਸਾਹਿਬ ਰੋਡ ਅਤੇ ਗੜ੍ਹਸ਼ੰਕਰ ਤੋਂ ਬੀਨੇਵਾਲ ਰੋਡ ‘ਤੇ ਪੈਂਦੇ ਸਮੂਹ ਸਰਕਾਰੀ/ਪ੍ਰਾਈਵੇਟ ਸਕੂਲਾਂ, ਕਾਲਜਾਂ ਅਤੇ ਵਿੱਦਿਅਕ ਸੰਸਥਾਵਾਂ ਵਿੱਚ 6 ਫਰਵਰੀ 2026, ਦਿਨ ਸ਼ੁੱਕਰਵਾਰ ਨੂੰ ਛੁੱਟੀ ਦਾ ਐਲਾਨ ਕੀਤਾ ਹੈ।
     ਇਸ ਸਬੰਧੀ ਜਾਰੀ ਹੁਕਮਾਂ ਵਿੱਚ ਸਪੱਸ਼ਟ ਕੀਤਾ ਗਿਆ ਹੈ ਕਿ ਜਿਨ੍ਹਾਂ ਸਕੂਲਾਂ ਵਿੱਚ ਬੋਰਡ ਦੀਆਂ ਜਮਾਤਾਂ ਦੀਆਂ ਪ੍ਰੈਕਟੀਕਲ ਪ੍ਰੀਖਿਆਵਾਂ ਚੱਲ ਰਹੀਆਂ ਹਨ, ਉਨ੍ਹਾਂ ਸਕੂਲਾਂ ਵਿਚ ਇਹ ਛੁੱਟੀ ਦੇ ਹੁਕਮ ਲਾਗੂ ਨਹੀਂ ਹੋਣਗੇ। ਜਿਨ੍ਹਾਂ ਕਾਲਜਾਂ ਵਿਚ ਬੋਰਡ/ਯੂਨੀਵਰਸਿਟੀ/ਕਾਲਜ ਦੀਆਂ ਆਪਣੀਆਂ ਪ੍ਰੀਖਿਆਵਾਂ ਉਕਤ ਮਿਤੀ ‘ਤੇ ਹੋ ਰਹੀਆਂ ਹਨ, ਉਨ੍ਹਾਂ ਕਾਲਜਾਂ ਵਿਚ ਵੀ ਇਹ ਛੁੱਟੀ ਦੇ ਹੁਕਮ ਲਾਗੂ ਨਹੀਂ ਹੋਣਗੇ।