Prime Punjab Times

Latest news
DAV ਪਬਲਿਕ ਸਕੂਲ,ਗੜ੍ਹਦੀਵਾਲਾ ਵਿਖੇ ਅਧਿਆਪਕ-ਮਾਪੇ ਮਿਲਣੀ ਦਾ ਸਫ਼ਲ ਆਯੋਜਨ ਖਾਲਸਾ ਕਾਲਜ ਵਿਖੇ ਕੈਂਸਰ ਜਾਗਰੂਕਤਾ ਸੰਬੰਧੀ ਕਰਵਾਇਆ ਗਿਆ ਵਿਸ਼ੇਸ਼ ਲੈਕਚਰ श्री रामलीला कमेटी दसूहा ने निकाली राम विवाह संबंधी भव्य शोभायात्रा हाजीपुर चौक दसूहा में धरना रोष प्रदर्शन किया, दसूहा में पंजाब बंद का असर *ਸੀ.ਐਚ.ਸੀ ਭੂੰਗਾ ਵਿਖੇ ਵਿਸ਼ਵ ਮਾਨਸਿਕ ਸਿਹਤ ਜਾਗਰੂਕਤਾ ਦਿਵਸ ਮਨਾਇਆ ਗਿਆ* *ਅਗਰਵਾਲ ਸਭਾ ਵੱਲੋਂ ਮਹਾਰਾਜਾ ਅਗਰਸੈਨ ਜਯੰਤੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਈ ਗਈ* ਪ੍ਰਿੰਸੀਪਲ ਸੁਖਵੰਤ ਕੌਰ ਨੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਧੁੱਪਸੜੀ ਵਿਖੇ ਸੰਭਾਲਿਆ ਅਹੁਦਾ, ਸਟਾਫ਼ ਵੱਲੋਂ ਨਿੱਘਾ ਸਵਾ... ਆਰਿਅਨ ਸ਼ਰਮਾ ਨੇ ਰਾਜ ਪੱਧਰੀ ਲੰਬੀ ਛਾਲ ਮੁਕਾਬਲੇ 'ਚ ਜਿੱਤਿਆ ਸੋਨ ਤਮਗਾ,ਕੌਮੀ ਪੱਧਰ ਦੇ ਮੁਕਾਬਲੇ ਲਈ ਹੋਈ ਚੋਣ ਅੰਤਰਰਾਸ਼ਟਰੀ ਬਾਲੜੀ ਦਿਵਸ ਮੌਕੇ ਬੇਟੀ ਬਚਾਓ ਬੇਟੀ ਪੜ੍ਹਾਓ ਸੈੱਲ ਵੱਲੋਂ ਪੋਸਟਰ ਮੇਕਿੰਗ ਮੁਕਾਬਲਾ ਕਰਵਾਇਆ ਗਿਆ KMS ਕਾਲਜ ਦੇ ਸ਼੍ਰੀਮਤੀ ਮੰਜੁਲਾ ਸੈਣੀ ਫੈਸ਼ਨ ਵਿਭਾਗ ਵੱਲੋਂ ਦੋ ਰੋਜ਼ਾ ਵਰਕਸ਼ਾਪ ਦਾ ਆਯੋਜਨ 15 ਅਤੇ 16 ਅਕਤੂਬਰ ਨੂੰ
ADVERTISEMENT
You are currently viewing ਬਾਬਾ ਸਾਹਿਬ ਜੀ ਦੇ ਸਟੈਚੂਆਂ ਦੀ ਬੇਅਦਬੀ ਕਰਨ ਵਾਲੇ ਦੋਸ਼ੀਆਂ ਨੂੰ ਸਜ਼ਾ ਦਿਵਾਉਣ ਲਈ ਭੇਜਿਆ ਮੁੱਖ ਮੰਤਰੀ ਨੂੰ ਮੰਗ ਪੱਤਰ !

ਬਾਬਾ ਸਾਹਿਬ ਜੀ ਦੇ ਸਟੈਚੂਆਂ ਦੀ ਬੇਅਦਬੀ ਕਰਨ ਵਾਲੇ ਦੋਸ਼ੀਆਂ ਨੂੰ ਸਜ਼ਾ ਦਿਵਾਉਣ ਲਈ ਭੇਜਿਆ ਮੁੱਖ ਮੰਤਰੀ ਨੂੰ ਮੰਗ ਪੱਤਰ !

ਹੁਸ਼ਿਆਰਪੁਰ,‌ 24 ਜੂਨ (ਤਰਸੇਮ ਦੀਵਾਨਾ)

ਸੰਸਾਰ ਵਿੱਚ ‘ਸਿੰਬਲ ਆਫ ਨੌਲਜ਼’ ਵਜੋਂ ਜਾਣੇ ਜਾਂਦੇ ਬਾਬਾ ਸਾਹਿਬ ਜੀ ਦੇ ਸਟੈਚੂਆਂ ਨੂੰ ਨਿਸ਼ਾਨਾ ਬਣਾਉਣਾ ਮੰਦਭਾਗਾ
: ਅਨਿਲ ਕੁਮਾਰ ਬੰਟੀ

: ਬੇਗਮਪੁਰਾ ਟਾਈਗਰ ਫੋਰਸ ਦੇ ਚੇਅਰਮੈਨ ਤਰਸੇਮ ਦੀਵਾਨਾ ਅਤੇ ਕੌਮੀ ਪ੍ਰਧਾਨ ਧਰਮਪਾਲ ਸਾਹਨੇਵਾਲ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਬੀਤੇ ਦਿਨੀਂ ਫਿਲੌਰ ਦੇ ਨੇੜੇ ਪਿੰਡ ਨੰਗਲ ਅਤੇ ਕੋਟ ਫਤੂਹੀ ਦੇ ਨਜਦੀਕ ਪਿੰਡ ਨੂਰਪੁਰ ਜੱਟਾਂ ਵਿਖੇ ਸਥਾਪਿਤ ਭਾਰਤੀ ਸੰਵਿਧਾਨ ਦੇ ਨਿਰਮਾਤਾ ਬਾਬਾ ਸਾਹਿਬ ਡਾਕਟਰ ਭੀਮ ਰਾਓ ਅੰਬੇਡਕਰ ਜੀ ਦੇ ਸਟੈਚੂ ਨੂੰ ਦੂਜੀ ਵਾਰ ਨਿਸ਼ਾਨਾ ਬਣਾ ਕੇ ਸਟੈਚੂ ‘ਤੇ ਕਾਲੇ ਰੰਗ ਦੀ ਸਪਰੇਅ ਮਾਰਨ ਦੀ ਘਟਨਾ ਦੇ ਦੋਸ਼ੀਆਂ ਨੂੰ ਸਖ਼ਤ ਸਜ਼ਾ ਦਿਵਾਉਣ ਲਈ ਬੇਗਮਪੁਰ ਟਾਈਗਰ ਫੋਰਸ ਦੇ ਬਲਾਕ ਹਰਿਆਣਾ ( ਭੂੰਗਾ ) ਦੇ ਪ੍ਰਧਾਨ ਅਨਿਲ ਕੁਮਾਰ ਬੰਟੀ ਦੀ ਪ੍ਰਧਾਨਗੀ ਹੇਠ ਤਹਿਸੀਲ ਭੂੰਗਾ ਦੇ ਨਾਇਬ ਤਹਿਸੀਲਦਾਰ ਪ੍ਰਵੀਨ ਰਾਹੀ ਇੱਕ ਮੰਗ ਪੱਤਰ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਭੇਜਿਆ ਗਿਆ ! ਇਸ ਸਬੰਧੀ ਬੇਗਮਪੁਰਾ ਟਾਈਗਰ ਫੋਰਸ ਦੇ ਬਲਾਕ ਹਰਿਆਣਾ ਭੂੰਗਾ ਪ੍ਰਧਾਨ ਅਨਿਲ ਕੁਮਾਰ ਬੰਟੀ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਫਿਲੌਰ ਦੇ ਪਿੰਡ ਨੰਗਲ ਅਤੇ ਪਿੰਡ ਨੂਰਪੁਰ ਜੱਟਾਂ ਵਿਖੇ ਸਥਾਪਿਤ ਭਾਰਤੀ ਸੰਵਿਧਾਨ ਦੇ ਨਿਰਮਾਤਾ ਬਾਬਾ ਸਾਹਿਬ ਡਾਕਟਰ ਭੀਮ ਰਾਓ ਅੰਬੇਡਕਰ ਜੀ ਦੇ ਸਟੈਚੂ ਨੂੰ ਦੂਜੀ ਵਾਰ ਨਿਸ਼ਾਨਾ ਬਣਾ ਕੇ ਉਸ ‘ਤੇ ਕਾਲੇ ਰੰਗ ਦੀ ਸਪਰੇਅ ਮਾਰਨ ਦੀ ਘਟਨਾ ਨੇ ਸਮੁੱਚੇ ਵਿਸ਼ਵ ਭਰ ਦੇ ਅੰਬੇਡਕਰਵਾਦੀ ਭਾਈਚਾਰੇ ਦੀਆਂ ਭਾਵਨਾਵਾਂ ਨੂੰ ਵੀ ਡੂੰਘੀ ਸੱਟ ਮਾਰੀ ਹੈ। ਇਸ ਘਟਨਾ ਨਾਲ ਭਾਰਤ ਦੇ ਹਰ ਬਸ਼ਿੰਦੇ ਦੇ ਹਿਰਦੇ ਵਲੂੰਧਰੇ ਗਏ ਹਨ। ਉਹਨਾਂ ਕਿਹਾ ਕਿ ਇਸ ਘਟਨਾ ਨਾਲ ਭਾਰਤੀ ਸੰਵਿਧਾਨ ਦੇ ਨਿਰਮਾਤਾ ਅਤੇ ਐਸਸੀ ਸਮਾਜ ਦੇ ਮਸੀਹਾ ਡਾ. ਅੰਬੇਡਕਰ ਜੀ ਦਾ ਨਿਰਾਦਰ ਹੋਇਆ ਹੈ ਅਤੇ ਵਾਰ-ਵਾਰ ਬਾਬਾ ਸਾਹਿਬ ਦੇ ਸਟੈਚੂ ਦਾ ਨਿਰਾਦਰ ਹੋਣਾ ਬਹੁਤ ਨਿੰਦਣਯੋਗ ਹੈ। ਪੰਜਾਬ ਅੰਦਰ ਐਸਸੀ ਸਮਾਜ ਦੀ ਹਾਲਤ ਤਰਸਯੋਗ ਹੈ। ਆਗੂਆਂ ਨੇ ਕਿਹਾ ਕੀ ਸੰਸਾਰ ਭਰ ਵਿੱਚ ‘ਸਿੰਬਲ ਆਫ ਨੌਲਜ਼’ ਵਜੋਂ ਜਾਣੇ ਜਾਂਦੇ ਬਾਬਾ ਸਾਹਿਬ ਭੀਮ ਰਾਓ ਅੰਬੇਡਕਰ ਜੀ ਦੇ ਸਟੈਚੂਆਂ ਨੂੰ ਨਿਸ਼ਾਨਾ ਬਣਾਇਆ ਜਾਣਾ ਬਹੁਤ ਮਾੜੀ ਗੱਲ ਹੈ। ਜ਼ਿਕਰ ਯੋਗ ਹੈ ਕਿ ਇਸ ਤੋਂ ਪਹਿਲਾਂ ਅੰਮ੍ਰਿਤਸਰ ਵਿਖੇ ਬਾਬਾ ਸਾਹਿਬ ਭੀਮ ਰਾਉ ਜੀ ਦੇ ਸਟੈਚੂ ਦੀ ਬੇਅਦਬੀ ਕੀਤੀ ਗਈ ਉਸ ਤੋਂ ਉਪਰੰਤ ਜਲੰਧਰ ਵਿੱਚ ਬੇਅਦਬੀ ਕੀਤੀ ਗਈ ਅਤੇ ਉਸ ਤੋਂ ਬਾਅਦ ਹੁਣ ਫਿਲੋਰ ਦੇ ਨੇੜੇ ਪੈਂਦੇ ਪਿੰਡ ਨੰਗਲ ਵਿੱਚ ਇਹ ਥੋੜੇ ਸਮੇਂ ਵਿੱਚ ਹੀ ਦੂਜੀ ਘਟਨਾ ਹੈ। ਉਹਨਾਂ ਮੁੱਖ ਮੰਤਰੀ ਪੰਜਾਬ ਤੋਂ ਮੰਗ ਕੀਤੀ ਕਿ ਦੋਸ਼ੀਆਂ ਨੂੰ ਤੁਰੰਤ ਗ੍ਰਿਫ਼ਤਾਰ ਕਰਕੇ ਉਹਨਾਂ ਨੂੰ ਸਖ਼ਤ ਤੋ ਸਖਤ ਸਜ਼ਾ ਦਿੱਤੀ ਜਾਵੇ, ਉਹਨਾਂ ਕਿਹਾ ਕਿ ਦੋਸ਼ੀਆਂ ਨੂੰ ਤੁਰੰਤ ਗ੍ਰਿਫਤਾਰ ਕਰਕੇ ਸਜ਼ਾ ਨਾ ਦਿੱਤੀ ਗਈ ਤਾਂ ਐਸਸੀ ਸਮਾਜ ਨੂੰ ਮਜ਼ਬੂਰਨ ਸੜਕਾਂ ਤੇ ਉਤਰਨਾ ਪਵੇਗਾ ! ਇਸ ਮੌਕੇ ਹੋਰਨਾਂ ਤੋਂ ਅਮਰੀਕ ਸਿੰਘ, ਮਨਪ੍ਰੀਤ ਕਲੋਤਾ,ਦਲਜੀਤ ਸਿੰਘ,ਸਤੀਸ਼ ਕੁਮਾਰ,ਸਾਹਿਲ ਕੁਮਾਰ,ਮਨਦੀਪ ਸਿੰਘ ਭੂੰਗਾ,ਗੁਰਪ੍ਰੀਤ ਸਿੰਘ ਭੂੰਗਾ,ਰਵਿੰਦਾ, ਅਰੁਣ ਕੁਮਾਰ ਆਦਿ ਹਾਜ਼ਰ ਸਨ !