Prime Punjab Times

Latest news
ਸੀਨੀਅਰ ਮੈਡੀਕਲ ਅਫਸਰ ਡਾ. ਸ਼ੁਦੇਸ਼ ਰਾਜਨ ਵਲੋਂ ਅਚਨਚੇਤ ਨਿਰੀਖਣ ਖਾਲਸਾ ਕਾਲਜ ਵਿਖੇ ਵਿੱਤੀ ਸਾਖਰਤਾ ਅਤੇ ਸਾਈਬਰ ਸੁਰੱਖਿਆ ਸਬੰਧੀ ਜਾਗਰੂਕਤਾ ਪ੍ਰੋਗਰਾਮ ਕਰਵਾਇਆ ਗਿਆ KMS ਕਾਲਜ ਦੇ ਹੋਟਲ ਮੈਨੇਜਮੈਂਟ ਵਿਭਾਗ ਵੱਲੋਂ ਮਨਾਇਆ ਗਿਆ ਵਿਸ਼ਵ ਖੁਰਾਕ ਦਿਵਸ  ਸਵ: ਡਾਕਟਰ ਮੋਹਨ ਲਾਲ ਧੰਮਣ ਦੀ ਨਿੱਘੀ ਯਾਦ ਨੂੰ ਸਮਰਪਿਤ ਅੱਖਾਂ ਦੀ ਜਾਂਚ ਕੈਂਪ, ਮੈਡੀਕਲ ਜਾਂਚ ਕੈਂਪ ਅਤੇ ਖੂਨਦਾਨ ਕੈਂਪ... DAV ਪਬਲਿਕ ਸਕੂਲ,ਗੜ੍ਹਦੀਵਾਲਾ ਵਿਖੇ ਅਧਿਆਪਕ-ਮਾਪੇ ਮਿਲਣੀ ਦਾ ਸਫ਼ਲ ਆਯੋਜਨ ਖਾਲਸਾ ਕਾਲਜ ਵਿਖੇ ਕੈਂਸਰ ਜਾਗਰੂਕਤਾ ਸੰਬੰਧੀ ਕਰਵਾਇਆ ਗਿਆ ਵਿਸ਼ੇਸ਼ ਲੈਕਚਰ श्री रामलीला कमेटी दसूहा ने निकाली राम विवाह संबंधी भव्य शोभायात्रा हाजीपुर चौक दसूहा में धरना रोष प्रदर्शन किया, दसूहा में पंजाब बंद का असर *ਸੀ.ਐਚ.ਸੀ ਭੂੰਗਾ ਵਿਖੇ ਵਿਸ਼ਵ ਮਾਨਸਿਕ ਸਿਹਤ ਜਾਗਰੂਕਤਾ ਦਿਵਸ ਮਨਾਇਆ ਗਿਆ* *ਅਗਰਵਾਲ ਸਭਾ ਵੱਲੋਂ ਮਹਾਰਾਜਾ ਅਗਰਸੈਨ ਜਯੰਤੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਈ ਗਈ*
ADVERTISEMENT
You are currently viewing ਡਾ. ਅੰਬੇਦਕਰ ਦੀ ਪ੍ਰਤਿਮਾ ਦਾ ਅਪਮਾਨ ਕਰਨ ਵਾਲੇ ਨੂੰ ਸਖਤ ਸਜ਼ਾ ਦਿੱਤੀ ਜਾਵੇ : ਦਲਿਤ ਸਮਾਜ

ਡਾ. ਅੰਬੇਦਕਰ ਦੀ ਪ੍ਰਤਿਮਾ ਦਾ ਅਪਮਾਨ ਕਰਨ ਵਾਲੇ ਨੂੰ ਸਖਤ ਸਜ਼ਾ ਦਿੱਤੀ ਜਾਵੇ : ਦਲਿਤ ਸਮਾਜ

ਗੜ੍ਹਦੀਵਾਲਾ (ਚੌਧਰੀ) 

: ਅੰਮ੍ਰਿਤਸਰ ਦੀ ਹੈਰੀਟੇਜ ਸਟਰੀਟ ਵਿਖੇ ਸਥਾਪਿਤ ਭਾਰਤ ਰਤਨ ਬਾਬਾ ਸਾਹਿਬ ਡਾ. ਬੀ.ਆਰ. ਅੰਬੇਡਕਰ ਜੀ ਦੀ ਪ੍ਰਤਿਮਾ ਨੂੰ ਇੱਕ ਵਿਅਕਤੀ ਵੱਲੋਂ ਨੁਕਸਾਨ ਪਹੁੰਚਾਉਣ ਦੀ ਕੋਸ਼ਿਸ਼ ਕਰਨ ਦੇ ਮਾਮਲੇ ਸਬੰਧੀ ਗੜ੍ਹਦੀਵਾਲਾ ਵਿਖੇ ਦਲਿਤ ਸਮਾਜ ਦੀਆਂ ਵੱਖ-ਵੱਖ ਜਥੇਬੰਦੀਆਂ ਵਲੋਂ ਭਾਰੀ ਰੋਸ਼ ਦਾ ਪ੍ਰਗਟਾਵਾ ਕੀਤਾ ਗਿਆ। ਇਸ ਮੌਕੇ  ਦਲਿਤ ਸਮਾਜ ਦੀਆਂ ਜਥੇਬੰਦੀਆਂ ਵਲੋਂ ਜਿਲਾ ਹੁਸ਼ਿਆਰਪੁਰ ਦੀ ਬੰਦ ਦੀ ਕਾਲ ਸਫਲ ਬਣਾਉਣ ਲਈ ਸ਼ਹਿਰ ਵਿੱਚ ਬਾਬਾ ਭੀਮ ਰਾਓ ਅੰਬੇਦਕਰ ਜੀ ਜਿੰਦਾਬਾਦ ਦੇ ਨਾਹਰੇ ਲਗਾਏ ਗਏ। ਇਸ ਮੌਕੇ ਸ਼ਹਿਰ ਦੇ ਦੁਕਾਨਦਾਰਾਂ ਵਲੋਂ ਵੀ ਸਮੂਹ ਜਥੇਬੰਦੀਆਂ ਨੂੰ ਭਰਵਾਂ ਸਮਰਥਨ ਦਿੱਤਾ ਗਿਆ।

ਇਸ ਮੌਕੇ ਸਮੂਹ ਜਥੇਬੰਦੀਆਂ ਦੇ ਆਗੂਆਂ ਨੇ ਕਿਹਾ ਕਿ ਬਾਬਾ ਸਾਹਿਬ ਦਾ ਅਪਮਾਨ ਕਰਨ ਵਾਲੇ ਵਿਅਕਤੀ ਨੂੰ ਸਖ਼ਤ ਤੋਂ ਸਖਤ ਸਜ਼ਾ ਦਿੱਤੀ ਜਾਵੇ। ਇਸ ਨੂੰ ਬਹੁਤ ਹੀ ਮੰਦਭਾਗੀ ਘਟਨਾ ਦੱਸਦੇ ਹੋਏ ਆਗੂਆਂ ਨੇ ਕਿਹਾ ਕਿ ਇਸ ਨਾਲ ਭਾਰਤੀ ਸੰਵਿਧਾਨ ਦੇ ਨਿਰਮਾਤਾ ਬਾਬਾ ਸਾਹਿਬ ਜੀ ਦਾ ਸਤਿਕਾਰ ਕਰਨ ਵਾਲੇ ਹਰ ਵਿਅਕਤੀ ਦੀਆਂ ਭਾਵਨਾਵਾਂ ਨੂੰ ਠੇਸ ਪਹੁੰਚੀ ਹੈ।

 ਇਸ ਮੌਕੇ ਸਮੂਹ ਜਥੇਬੰਦੀਆਂ ਦੇ ਆਗੂਆਂ ਨੇ ਲੋਕਾਂ ਨੂੰ ਪੂਰਨ ਸਹਿਯੋਗ ਦੀ ਅਪੀਲ ਕਰਦਿਆਂ ਕਿਹਾ ਕਿ ਪੰਜਾਬ ਨੂੰ ਸਭ ਤੋਂ ਸ਼ਾਂਤੀਪੂਰਨ ਤੇ ਭਾਈਚਾਰਕ ਸਾਂਝ ਵਾਲਾ ਸੂਬਾ ਬਣਾਉਣ ਲਈ ਫਿਰਕੂ ਸਦਭਾਵਨਾ ਅਤੇ ਸ਼ਾਂਤੀ ਬਰਕਰਾਰ ਰੱਖਣ ਲਈ ਵਿਦੇਸ਼ੀ ਏਜੰਸੀਆਂ ਕੰਮ ਕਰ ਰਹੀਆਂ ਨੇ ਉਹਨਾਂ ਉੱਤੇ ਪੂਰੀ ਨਜ਼ਰ ਰੱਖੀ ਜਾਵੇ ਅਤੇ ਪਤਾ ਕੀਤਾ ਜਾਵੇ ਇਸ ਕੰਮ ਦੇ ਵਿੱਚ ਕਿਸ ਦਾ ਹੱਥ ਅਤੇ ਕਿਸਦੀ ਤਾਕਤ ਹੈ।ਇਸ ਮੌਕੇ ਵੱਖ ਵੱਖ ਜਥੇਬੰਦੀਆਂ ਦੇ ਆਗੂ ਤੇ ਵੱਡੀ ਗਿਣਤੀ ਵਿਚ ਦਲਿਤ ਸਮਾਜ ਦੇ ਲੋਕ ਹਾਜਰ ਸਨ।