Prime Punjab Times

Latest news
ਖ਼ਾਲਸਾ ਕਾਲਜ ਦੀ ਕਬੱਡੀ (ਨੈਸ਼ਨਲ ਸਟਾਈਲ) ਟੀਮ ਨੇ ਪੰਜਾਬ ਯੂਨੀਵਰਸਿਟੀ ਅੰਤਰ-ਕਾਲਜ ਮੁਕਾਬਲੇ ਵਿੱਚ ਜਿੱਤਿਆ ਸੋਨ ਤਮਗ਼ਾ ਸਵਰਗਵਾਸੀ ਪ੍ਰਿੰਸੀਪਲ ਡਾ. ਸ਼ਬਨਮ ਕੌਰ ਜੀ ਦੇ ਸੁਪਨਿਆਂ ਨੂੰ ਸਾਕਾਰ ਕਰਨ ਵੱਲ ਕੇ.ਐਮ.ਐਸ. ਕਾਲਜ ਦਾ ਕਦਮ, ਨਵੇਂ ਮੁੱਖ ਗੇ... 30 ਨਵੰਬਰ ਤੱਕ ਘਰ ਬੈਠੇ ਆਨਲਾਈਨ ਸਵੈ-ਗਣਨਾ ਕਰਕੇ ਜ਼ਿਲ੍ਹਾ ਵਾਸੀ ਨਿਭਾਉਣ ਆਪਣੀ ਜ਼ਿੰਮੇਵਾਰੀ : ਡਿਪਟੀ ਕਮਿਸ਼ਨਰ ਪਿੰਡ ਸੰਸਾਰਪੁਰ ਵਿਖੇ ਅੱਖਾਂ ਦਾ ਮੁਫ਼ਤ ਕੈਂਪ 22 ਨਵੰਬਰ ਨੂੰ ਖਾਲਸਾ ਕਾਲਜ ਦੀ ਕ੍ਰਿਕੇਟ ਟੀਮ ਨੇ ਪੰਜਾਬ ਯੂਨੀਵਰਸਿਟੀ ਅੰਤਰ-ਕਾਲਜ ਕ੍ਰਿਕੇਟ ਮੁਕਾਬਲੇ 'ਚ ਜਿੱਤਿਆ ਸੋਨ ਤਮਗ਼ਾ ਗੁਰੂ ਰਵਿਦਾਸ ਮਹਾਰਾਜ ਜੀ ਦੇ 650 ਪ੍ਰਕਾਸ਼ ਪੁਰਬ ਨੂੰ ਸਮਰਪਿਤ ਸਮਰਸਤਾ ਯਾਤਰਾ ਦਾ ਗੜ੍ਹਦੀਵਾਲਾ ਪਹੁੰਚਣ ਤੇ ਭਾਜਪਾ ਆਗੂਆ... ਖ਼ਾਲਸਾ ਕਾਲਜ ਦੀ ਵਾਲੀਬਾਲ ਟੀਮ ਨੇ ਪੰਜਾਬ ਯੂਨੀਵਰਸਿਟੀ ਅੰਤਰ-ਕਾਲਜ ਮੁਕਾਬਲੇ 'ਚ ਜਿੱਤਿਆ ਸੋਨ ਤਮਗ਼ਾ ਜਨਗਣਨਾ-2027: ਸਵੈ-ਗਣਨਾ ਪ੍ਰਕਿਰਿਆ ਸਬੰਧੀ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਜਾਗਰੂਕਤਾ ਮੁਹਿੰਮ ਤੇਜ਼ NPS ਪੀੜ੍ਹਤ ਕਰਮਚਾਰੀ 18 ਨਵੰਬਰ ਨੂੰ ਮੁੱਖ ਮੰਤਰੀ ਦਾ ਪੁਤਲਾ ਅਤੇ ਅਧੂਰੇ ਨੋਟੀਫਿਕੇਸ਼ਨ ਦੀਆਂ ਕਾਪੀਆਂ ਫੂਕਣਗੇ ਮਨਦੀਪ ਸਿੰਘ ਸੈਣੀ ਵਲੋਂ ਸਬ ਤਹਿਸੀਲ ਗੜ੍ਹਦੀਵਾਲਾ ਵਿਖੇ ਬਤੌਰ ਨਾਇਬ ਤਹਿਸੀਲਦਾਰ ਵਜੋਂ ਅਹੁਦਾ ਸੰਭਾਲਿਆ
ADVERTISEMENT
You are currently viewing 31 ਨੂੰ ਐਸਡੀਐਮ ਦੇ ਦਫ਼ਤਰ ਅੱਗੇ ਪ੍ਰਧਾਨਮੰਤਰੀ ਮੋਦੀ ਦਾ ਪੁੱਤਲਾ ਫੂਕਿਆ ਜਾਵੇਗਾ : ਹਰਪ੍ਰੀਤ ਸਿੰਘ ਕਾਹਲੋਂ

31 ਨੂੰ ਐਸਡੀਐਮ ਦੇ ਦਫ਼ਤਰ ਅੱਗੇ ਪ੍ਰਧਾਨਮੰਤਰੀ ਮੋਦੀ ਦਾ ਪੁੱਤਲਾ ਫੂਕਿਆ ਜਾਵੇਗਾ : ਹਰਪ੍ਰੀਤ ਸਿੰਘ ਕਾਹਲੋਂ

ਬਟਾਲਾ, 29 ਜਨਵਰੀ (ਬਿਊਰੋ ) : ਕਿਸਾਨਾਂ ਨਾਲ ਕੀਤੇ ਵਾਅਦਿਆਂ ਨੂੰ ਭੁੱਲੇ ਦੇ ਰੋਸ਼ ਨੂੰ ਲੈ ਕੇ ਭਾਰਤੀ ਕਿਸਾਨ ਯੂਨੀਅਨ ਏਕਤਾ ਸਿੱਧੂਪੂਰ ਡੱਲੇਵਾਲ 31 ਜਨਵਰੀ ਨੂੰ ਐਸਡੀਐਮ ਬਟਾਲਾ ਦੇ ਦਫ਼ਤਰ ਦੇ ਅੱਗੇ ਪ੍ਰਧਾਨਮੰਤਰੀ ਨਰਿੰਦਰ ਮੋਦੀ ਦੇ ਪੁੱਤਲਾ ਫੂਕ ਕੇ ਰੋਸ਼ ਧਰਨਾ ਦਿੱਤਾ ਜਾਵੇਗਾ। ਭਾਰਤੀ ਕਿਸਾਨ ਯੂਨੀਅਨ ਏਕਤਾ ਸਿੱਧੂਪੁਰ ਡੱਲੇਵਾਲ ਦੇ ਜ਼ਿਲਾ ਕਰਵੀਨਰ ਹਰਪ੍ਰੀਤ ਸਿੰਘ ਕਾਹਲੋਂ ਪ੍ਰਤਾਪਗੜ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਜਾਣਕਾਰੀ ਦਿੰਦਿਆਂ ਕਿਹਾ ਕਿ ਕਿਸਾਨੀ ਅੰਦੋਲਨ ਤੋਂ ਘਬਰਾਏ ਪ੍ਰਧਾਨਮੰਤਰੀ ਨਰਿੰਦਰ ਮੌਦੀ ਨੇ ਕਿਸਾਨਾਂ ਨਾਲ ਵਾਅਦਾ ਕੀਤਾ ਸੀ ਕਿ ਤਿੰਨੇ ਕਾਨੂੰਨ ਵਾਪਿਸ ਲੈਣ ਤੋਂ ਇਲਾਵਾ ਕਿਸਾਨਾਂ ਦੀਆਂ ਮੰਗਾਂ ਤੋਂ ਪਹਿਲ ਦੇ ਆਧਾਰ ’ਤੇ ਇਨ ਬਿਨ ਪੂਰਾ ਕਰਨ ਕੀਤਾ ਜਾਵੇਗਾ ਜਿਸ ’ਤੇ ਭਰੋਸਾ ਕਰਕੇ ਕਿਸਾਨਾਂ ਵੱਲੋਂ ਆਪਣੇ ਅੰਦੋਲਨ ਨੂੰ ਬੰਦ ਕੀਤਾ ਗਿਆ ਸੀ ਲੇਕਿਨ ਅੱਜ ਲੰਬਾ ਸਮਾਂ ਬੀਤਣ ਦੇ ਬਾਵਜੂਦ ਵੀ ਮੋਦੀ ਵੱਲੋਂ ਕਿਸਾਨਾਂ ਨੂੰ ਮੰਗਾਂ ਨੂੰ ਨਜ਼ਰਅੰਦਾਜ ਕੀਤਾ ਜਾ ਰਿਹਾ ਹੈ ਜਿਸ ਨਾਲ ਮਜ਼ਦੂਰਾ ਤੇ ਕਿਸਾਨਾਂ ਵਿੱਚ ਭਾਰੀ ਰੋਸ਼ ਜਾਹਿਰ ਹੈ। ਆਪਣਾ ਰੋਸ਼ ਜਾਹਿਰ ਕਰਦਿਆਂ ਪ੍ਰਧਾਨ ਮੰਤਰੀ ਨਰਿੰਦਰ ਮੌਦੀ ਨੂੰ ਵਾਅਦੇ ਚੇਤੇ ਕਰਾਉਣ ਦੇ ਉਦੇਸ਼ ਨਾਲ ਵੱਖ ਵੱਖ ਕਿਸਾਨ ਮਜ਼ਦੂਰਾਂ ਦੀਆਂ ਜਥੇਬੰਦੀਆਂ ਨਾਲ ਮਿਲ ਕੇ ਭਾਰਤੀ ਕਿਸਾਨ ਯੂਨੀਅਨ ਏਕਤਾ ਸਿੱਧੂਪੁਰ ਡੱਲੇਵਾਲ 31 ਜਨਵਰੀ ਨੂੰ ਐਸਡੀਐਮ ਬਟਾਲ ਦੇ ਦਫ਼ਤਰ ਦੇ ਅੱਗੇ ਨਰਿੰਦਰ ਮੌਦੀ ਦਾ ਪੁੱਤਲਾ ਫੂਕਿਆ ਜਾਵੇਗਾ। ਇਸ ਮੌਕੇ ਹਰਪ੍ਰੀਤ ਕਾਹਲੋਂ ਨੇ ਸਮੂਹ ਕਿਸਾਨਾਂ ਤੇ ਮਜ਼ਦੂਰਾਂ ਨੂੰ ਅਪੀਲ ਕੀਤੀ ਕਿ ਇਸ ਰੋਸ਼ ਧਰਨੇ ਵਿੱਚ ਭਾਰੀ ਸੰਖਿਆਂ ਵਿੱਚ ਸ਼ਾਮਿਲ ਹੋਵੇ ਤਾਂ ਜੋ ਕੇਂਦਰ ਸਰਕਾਰ ਦੇ ਕੰਨਾਂ ਤੱਕ ਕਿਸਾਨੀ ਮੰਗਾਂ ਦੀ ਆਵਾਜ਼ ਬੁਲੰਦ ਕੀਤੀ ਜਾ ਸਕੇ।