Prime Punjab Times

Latest news
*ਸੀ.ਐਚ.ਸੀ ਭੂੰਗਾ ਵਿਖੇ ਵਿਸ਼ਵ ਮਾਨਸਿਕ ਸਿਹਤ ਜਾਗਰੂਕਤਾ ਦਿਵਸ ਮਨਾਇਆ ਗਿਆ* *ਅਗਰਵਾਲ ਸਭਾ ਵੱਲੋਂ ਮਹਾਰਾਜਾ ਅਗਰਸੈਨ ਜਯੰਤੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਈ ਗਈ* ਪ੍ਰਿੰਸੀਪਲ ਸੁਖਵੰਤ ਕੌਰ ਨੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਧੁੱਪਸੜੀ ਵਿਖੇ ਸੰਭਾਲਿਆ ਅਹੁਦਾ, ਸਟਾਫ਼ ਵੱਲੋਂ ਨਿੱਘਾ ਸਵਾ... ਆਰਿਅਨ ਸ਼ਰਮਾ ਨੇ ਰਾਜ ਪੱਧਰੀ ਲੰਬੀ ਛਾਲ ਮੁਕਾਬਲੇ 'ਚ ਜਿੱਤਿਆ ਸੋਨ ਤਮਗਾ,ਕੌਮੀ ਪੱਧਰ ਦੇ ਮੁਕਾਬਲੇ ਲਈ ਹੋਈ ਚੋਣ ਅੰਤਰਰਾਸ਼ਟਰੀ ਬਾਲੜੀ ਦਿਵਸ ਮੌਕੇ ਬੇਟੀ ਬਚਾਓ ਬੇਟੀ ਪੜ੍ਹਾਓ ਸੈੱਲ ਵੱਲੋਂ ਪੋਸਟਰ ਮੇਕਿੰਗ ਮੁਕਾਬਲਾ ਕਰਵਾਇਆ ਗਿਆ KMS ਕਾਲਜ ਦੇ ਸ਼੍ਰੀਮਤੀ ਮੰਜੁਲਾ ਸੈਣੀ ਫੈਸ਼ਨ ਵਿਭਾਗ ਵੱਲੋਂ ਦੋ ਰੋਜ਼ਾ ਵਰਕਸ਼ਾਪ ਦਾ ਆਯੋਜਨ 15 ਅਤੇ 16 ਅਕਤੂਬਰ ਨੂੰ ਜ਼ਿਲ੍ਹੇ ਵਿੱਚ ਵੋਟਰ ਸੂਚੀਆਂ ਦੀ ਅੰਤਿਮ ਪ੍ਰਕਾਸ਼ਨਾ, ਵੋਟਰ ਸੂਚੀ ਵਿੱਚ ਆਪਣਾ ਨਾਮ ਜ਼ਰੂਰ ਚੈੱਕ ਕਰਨ: ਆਸ਼ਿਕਾ ਜੈਨ ਕਮਾਹੀ ਦੇਵੀ ਵਿਖੇ ਪਲੇਸਮੈਂਟ ਕੈਂਪ 14 ਅਕਤੂਬਰ ਨੂੰ – ਰਮਨਦੀਪ ਕੌਰ ਖ਼ਾਲਸਾ ਕਾਲਜ ਦੇ ਵਿਦਿਆਰਥੀਆਂ ਨੇ ਗੁਰਦੁਆਰਾ ਰਾਮਪੁਰ ਖੇੜਾ ਸਾਹਿਬ ਵਿਖੇ ਗੁਰਮਤਿ ਸਮਾਗਮ ਵਿੱਚ ਕੀਤੀ ਸ਼ਮੂਲੀਅਤ KMS ਕਾਲਜ ਦੇ ਬੀ.ਸੀ.ਏ ਚੌਥੇ ਸਮੈਸਟਰ ਦਾ ਨਤੀਜਾ ਸ਼ਾਨਦਾਰ ਰਿਹਾ
ADVERTISEMENT
You are currently viewing ਸੁਸਾਇਟੀ ਵਲੋਂ 100 ਵੇਂ ਮਹੀਨਾਵਾਰ ਰਾਸ਼ਨ ਵੰਡ ਸਮਾਰੋਹ ਦੌਰਾਨ ਪਾਏ ਸ੍ਰੀ ਆਖੰਡ ਪਾਠ ਸਾਹਿਬ ਜੀ ਦੇ ਭੋਗ

ਸੁਸਾਇਟੀ ਵਲੋਂ 100 ਵੇਂ ਮਹੀਨਾਵਾਰ ਰਾਸ਼ਨ ਵੰਡ ਸਮਾਰੋਹ ਦੌਰਾਨ ਪਾਏ ਸ੍ਰੀ ਆਖੰਡ ਪਾਠ ਸਾਹਿਬ ਜੀ ਦੇ ਭੋਗ

ਗੜ੍ਹਦੀਵਾਲਾ 10 ਮਈ (ਚੌਧਰੀ) 

ਸਮਾਗਮ ਦੌਰਾਨ ਸਰਦਾਰ ਮਨਜੋਤ ਸਿੰਘ ਤਲਵੰਡੀ ਦੇ ਸੁਣੋ ਵਿਚਾਰ 

: ਅੱਜ ਬਾਬਾ ਦੀਪ ਸਿੰਘ ਸੇਵਾ ਦਲ ਐਡ ਵੈਲਫੇਅਰ ਸੋਸਾਇਟੀ ਗੜ੍ਹਦੀਵਾਲਾ ਵਲੋਂ 100 ਵਾਂ ਮਹੀਨਾਵਾਰ ਰਾਸ਼ਨ ਵੰਡ ਸਮਾਰੋਹ ਕਰਵਾਇਆ ਗਿਆ। ਇਸ ਮੌਕੇ ਮਾਸਟਰ ਗੁਰਿੰਦਰਜੀਤ ਸਿੰਘ ਸਹੋਤਾ ਦੀ ਯਾਦ ਵਿਚ ਨਵੇਂ ਬਣਾਏ ਦਫਤਰ ਦੀ ਇਮਾਰਤ ਦਾ ਉਦਘਾਟਨ ਕੀਤਾ ਗਿਆ।

ਇਸ ਮੌਕੇ ਸਭ ਤੋਂ ਪਹਿਲਾਂ ਗੁਰੂ ਸਾਹਿਬ ਜੀ ਦਾ ਓਟ ਆਸਰਾ ਲੈ ਕੇ ਸ਼੍ਰੀ ਆਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ ਗਏ। ਇਸ ਮੌਕੇ ਭਾਈ ਹਰਭਜਨ ਸਿੰਘ ਸੋਤਲਾ ਵਾਲਿਆਂ ਨੇ ਆਈਆਂ ਹੋਈਆਂ ਸੰਗਤਾਂ ਨੂੰ ਰਸ ਮਈ ਕੀਰਤਨ ਕਰਕੇ ਸੰਗਤਾਂ ਨੂੰ ਗੁਰੂ ਸਾਹਿਬ ਨਾਲ ਜੋੜਿਆ। ਇਸ ਸਮਾਗਮ ਦੌਰਾਨ ਵੱਖ-ਵੱਖ ਧਾਰਮਿਕ ਤੇ ਰਾਜਸੀ ਪਾਰਟੀਆਂ ਦੇ ਆਗੂਆਂ ਨੇ ਪਹੁੰਚ ਕੇ ਹਾਜ਼ਰੀ ਲਗਵਾਈ।

ਇਸ ਮੌਕੇ ਸੁਸਾਇਟੀ ਦੇ ਮੁੱਖ ਸੇਵਾਦਾਰ ਸਰਦਾਰ ਮਨਜੋਤ ਸਿੰਘ ਤਲਵੰਡੀ ਸਮਾਗਮ ਦੌਰਾਨ ਹਾਜਰ ਸਮੂਹ ਸੰਗਤ ਦਾ ਧੰਨਵਾਦ ਕੀਤਾ। ਇਸ ਮੌਕੇ ਸੁਸਾਇਟੀ ਦੇ ਸੇਵਾਦਾਰ ਮਨਜੋਤ ਸਿੰਘ ਤਲਵੰਡੀ ਨੇ ਸਮੂਹ ਆਈਆਂ ਹੋਈਆਂ ਸੰਗਤਾਂ ਅਤੇ ਸਮੂਹ ਐਨ ਆਰ ਆਈ ਵੀਰਾਂ ਦਾ ਵੀ ਧੰਨਵਾਦ ਕੀਤਾ ਜੋ ਹਰ ਮਹੀਨੇ ਇਸ ਰਾਸ਼ਨ ਵੰਡ ਸਮਾਗਮ ਵਿਚ ਅਪਣਾ ਯੋਗਦਾਨ ਪਾਉਂਦੇ ਹਨ।ਜਿਨਾਂ ਵਿਚ ਵਿਸ਼ੇਸ਼ ਕਰਕੇ ਵੀਰ ਗੁਰਿੰਦਰ ਸਿੰਘ ਮੈਲਬੌਰਨ, ਹਰਜੀਤ ਸਿੰਘ ਕਨੇਡਾ,ਰਾਜ ਸਿੰਘ ਕਨੇਡਾ ਤੇ ਮੈਲਬੋਰਨ ਦੀ ਸੰਗਤਾਂ ਜੋ ਗੁਰ ਆਸਰਾ ਸੇਵਾ ਘਰ ਬਾਹਗਾ ਵਿਖੇ ਲਗਾਤਾਰ ਆਪਣੀਆਂ ਸੇਵਾਵਾਂ ਨਿਭਾ ਰਹੇ ਹਨ ਅਤੇ ਅਪਣੀ ਨੇਕ ਕਮਾਈ ਵਿੱਚੋਂ ਦਸਬੰਧ ਕੱਢਦੇ ਹਨ।

ਉਨ੍ਹਾਂ ਕਿਹਾ ਕਿ ਇਸ ਮੌਕੇ ਮਾਸਟਰ ਗੁਰਿੰਦਰਜੀਤ ਸਿੰਘ ਜੀਆ ਸਹੋਤਾ ਦੀ ਯਾਦ ਵਿਚ ਨਵੇਂ ਦਫਤਰ ਵਿਚ ਐਬੁਲੈਂਸ, ਫਾਇਰ ਬ੍ਰਿਗੇਡ ਤੇ ਸ਼ਵ ਵਾਹਨ ਇਲਾਕੇ ਦੇ ਲੋਕਾਂ ਦੀ ਸਹੂਲਤ ਲਈ ਖੜੇ ਕੀਤੇ ਜਾਣਗੇ।

ਇਸ ਮੌਕੇ ਸੁਸਾਇਟੀ ਦੇ ਮੁੱਖ ਸੇਵਾਦਾਰ ਸ ਮਨਜੋਤ ਸਿੰਘ ਤਲਵੰਡੀ, ਕੈਸ਼ੀਅਰ ਪਰਸ਼ੋਤਮ ਸਿੰਘ ਬਾਹਗਾ,ਮਨਦੀਪ ਸਿੰਘ ਖਾਲਸਾ ,ਐਡਵੋਕੇਟ ਗੁਰਵੀਰ ਸਿੰਘ ਚੌਟਾਲਾ, ਵਿਧਾਇਕ ਜਸਵੀਰ ਸਿੰਘ ਰਾਜਾ, ਵਿਧਾਇਕ ਦਸੂਹਾ ਕਰਮਵੀਰ ਸਿੰਘ ਘੁੰਮਣ,ਦੇਸ ਰਾਜ ਧੁੱਗਾ ਲਖਵਿੰਦਰ ਸਿੰਘ ਲੱਖੀ, ਕਮਲਜੀਤ ਸਿੰਘ ਕੁਲਾਰ, ਇਕਬਾਲ ਸਿੰਘ ਜੌਹਲ, ਜੋਗਿੰਦਰ ਸਿੰਘ ਗਿਲਜੀਆਂ, ਦਵਿੰਦਰ ਸਿੰਘ ਮੂਨਕ, ਲਖਵਿੰਦਰ ਸਿੰਘ ਮਿਰਜਾਪੁਰ,ਪਾਲ ਖਰੋੜ ਪਟਿਆਲਾ, ਭਾਨਾ ਸਿੱਧੂ ਕੋਟ ਦੂਨਾ ਬਰਨਾਲਾ, ਰਾਜ ਸਿੰਘ ਖਾਲਸਾ, ਜੰਗਵੀਰ ਸਿੰਘ ਚੌਹਾਨ, ਯੋਗੇਸ਼ ਸਪਰਾ, ਸੁੱਖ ਰੰਧਾਵਾ ਮਸੰਦਾਂ,ਗੁਰਦੀਪ ਸਿੰਘ ਡੱਫਰ,ਨਾਇਬ ਤਹਿਸੀਲਦਾਰ ਲਵਦੀਪ ਸਿੰਘ ਧੂਤ,ਹਰਜੀਤ ਸਿੰਘ ਟਾਹਲੀ ਸਾਹਿਬ, ਸੁਖਵੀਰ ਸਿੰਘ ਚੌਹਾਨ, ਪਰਮਜੀਤ ਸਿੰਘ ਮੁਕੇਰੀਆਂ,ਸਰਤਾਜ ਸਿੰਘ ਬਸਰਾਵਾਂ, ਸਰਪੰਚ ਚੈਂਚਲ ਸਿੰਘ, ਕੁਲਦੀਪ ਸਿੰਘ ਲਾਡੀ ਬੁੱਟਰ,ਨੇਨੂੰ ਜਸਰਾ ਟਾਂਡਾ ਸਮੇਤ ਇਲਾਕੇ ਦੀਆਂ ਅਨੇਕ ਸਖਸ਼ੀਅਤਾਂ ਨੇ ਹਾਜਰੀ ਲਗਵਾਈ।