Prime Punjab Times

Latest news
ਦਸੂਹਾ ਪੁਲਿਸ ਵੱਲੋ ਵੱਖ-ਵੱਖ ਧੋਖਾਧੜੀ ਦੇ ਕੇਸਾਂ ਤਹਿਤ 02 ਦੋਸ਼ੀ ਗ੍ਰਿਫਤਾਰ ਡੱਫਰ ਸਕੂਲ 'ਚ ਰਾਸ਼ਟਰੀ ਖੇਡ ਦਿਵਸ ਮਨਾਇਆ ਗਿਆ *ਗੜ੍ਹਦੀਵਾਲਾ 'ਚ ਮੁਲਾਜ਼ਮਾਂ ਤੇ ਪੈਨਸ਼ਨਰਾਂ ਨੇ ਫੂਕਿਆ ਭਗੌੜੇ ਮੁੱਖ ਮੰਤਰੀ ਦਾ ਪੁਤਲਾ : ਪ੍ਰਿੰਸ ਪਲਿਆਲ* ਸੀ.ਐਚ.ਸੀ ਭੂੰਗਾ ਵਿਖੇ ਸਵਾਈਨ ਫਲੂ ਸੰਬੰਧੀ ਕੀਤਾ ਜਾਗਰੂਕ DAV ਪਬਲਿਕ ਸਕੂਲ ਦੇ ਵਿਦਿਆਰਥੀਆਂ ਨੇ ਜਿਲਾ ਪੱਧਰੀ ਵੁਸੂ ਮੁਕਾਬਲੇ 'ਚ ਮਾਰੀਆਂ ਮੱਲ੍ਹਾਂ ਬੰਦੀ ਸਿੰਘਾਂ ਦੀ ਰਿਹਾਈ ਨੂੰ ਸਮਰਪਿਤ ਧਾਰਮਿਕ ਸਮਾਗਮ ਕਰਵਾਇਆ KMS ਕਾਲਜ ਦੇ ‘ਟੈਲੇਂਟ ਹੰਟ ਫਿਏਸਟਾ-2026’ ਦੌਰਾਨ ਨਵੇਂ ਵਿਦਿਆਰਥੀਆਂ ਨੇ ਵਿਖਾਏ ਪ੍ਰਤਿਭਾ ਦੇ ਜੌਹਰ *ਕਿਸਾਨ ਮਜ਼ਦੂਰ ਹਿੱਤਕਾਰੀ ਸਭਾ ਪੰਜਾਬ ਵੱਲੋਂ ਬਿਜਲੀ ਦੇ ਲੱਗ ਰਹੇ ਲੰਬੇ ਕੱਟਾਂ ਦੀ ਸਮੱਸਿਆ ਸਬੰਧੀ ਬਿਜਲੀ ਬੋਰਡ ਡਿਵੀਜ਼... *ਮੀਟਿੰਗਾਂ ਤੋਂ ਭੱਜਣ ਵਾਲੇ ਮੁੱਖ ਮੰਤਰੀ ਦਾ ਗੜ੍ਹਦੀਵਾਲਾ ਵਿੱਚ ਫੂਕਿਆ ਜਾਵੇਗਾ ਪੁਤਲਾ : ਪ੍ਰਿੰਸ ਪਲਿਆਲ ਵੱਧ ਰਹੀ ਮਹਿੰਗਾਈ ਦੇ ਖ਼ਿਲਾਫ਼ ਕਾਂਗਰਸ ਵੱਲੋਂ ਰੋਸ ਮਾਰਚ, ਮੋਦੀ ਸਰਕਾਰ ਦਾ ਪੁਤਲਾ ਫੂਕਿਆ*
ADVERTISEMENT
You are currently viewing ਨਸ਼ੇ ਤੋਂ ਦੂਰ ਸਿਹਤ ਭਰਪੂਰ” ਦੇ ਸਬੰਧ ‘ਚ KMS ਕਾਲਜ ਦੇ ਵਿਦਿਆਰਥੀਆਂ ਲਈ 45 ਦਿਨਾਂ ਯੋਗਾ ਕੈਂਪ ਦਾ ਆਯੋਜਨ

ਨਸ਼ੇ ਤੋਂ ਦੂਰ ਸਿਹਤ ਭਰਪੂਰ” ਦੇ ਸਬੰਧ ‘ਚ KMS ਕਾਲਜ ਦੇ ਵਿਦਿਆਰਥੀਆਂ ਲਈ 45 ਦਿਨਾਂ ਯੋਗਾ ਕੈਂਪ ਦਾ ਆਯੋਜਨ

ਦਸੂਹਾ 30 ਜੂਨ (ਚੌਧਰੀ) 

: ਆਈ.ਕੇ.ਗੁਜਰਾਲ ਪੰਜਾਬ ਟੈਕਨੀਕਲ ਯੂਨੀਵਰਸਿਟੀ ਜਲੰਧਰ ਦੇ ਅਧੀਨ ਬੀਬੀ ਅਮਰ ਕੌਰ ਜੀ ਐਜੂਕੇਸ਼ਨਲ ਸੁਸਾਇਟੀ ਵੱਲੋਂ ਸਥਾਪਿਤ ਕੇ.ਐਮ.ਐਸ ਕਾਲਜ ਆਫ ਆਈ.ਟੀ. ਐਂਡ ਮੈਨੇਜਮੈਂਟ ਚੌ. ਬੰਤਾ ਸਿੰਘ ਕਲੋਨੀ ਦਸੂਹਾ ਦੇ ਪ੍ਰਿੰਸੀਪਲ ਡਾ. ਸ਼ਬਨਮ ਕੌਰ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਕੁਮਾਰ ਆਡੀਟੋਰੀਅਮ ਵਿਖੇ ਨਵਾਂ ਸੈਸ਼ਨ ਸ਼ੁਰੂ ਹੋਣ ਤੋਂ ਪਹਿਲਾਂ ਕੇ.ਐਮ.ਐਸ ਕਾਲਜ ਦੇ ਵਿਦਿਆਰਥੀਆਂ ਲਈ ਅੰਤਰਾਸ਼ਟਰੀ ਯੋਗ ਦਿਵਸ ਨੂੰ ਮਨਾਉਂਦੇ ਹੋਏ 45 ਦਿਨ ਦਾ ਯੋਗਾ ਕੈਂਪ ਦੀ ਸ਼ੁਰੂਆਤ ਡਾਇਰੈਕਟਰ ਡਾ. ਮਾਨਵ ਸੈਣੀ ਦੀ ਅਗਵਾਈ ਹੇਠ ਕੀਤੀ ਗਈ। ਇਹ ਯੋਗਾ ਕੈਂਪ “ਨਸ਼ੇ ਤੋਂ ਦੂਰ ਸਿਹਤ ਭਰਪੂਰ” ਦੇ ਸਬੰਧ ਵਿੱਚ ਆਯੋਜਿਤ ਕੀਤਾ ਗਿਆ ਅਤੇ ਸ਼੍ਰੀ ਚੰਦਰ ਪ੍ਰਕਾਸ਼ ਐਨ.ਐਸ.ਐਸ ਕੋਆਰਡੀਨੇਟਰ ਆਈ.ਕੇ.ਗੁਜਰਾਲ ਪੰਜਾਬ ਟੈਕਨੀਕਲ ਯੂਨੀਵਰਸਿਟੀ ਜਲੰਧਰ ਮੁੱਖ ਮਹਿਮਾਨ ਵਜੋਂ ਸ਼ਾਮਲ ਹੋਏ। ਸ਼੍ਰੀ ਚੰਦਰ ਪ੍ਰਕਾਸ਼ ਜੀ ਨੇ ਵਿਦਿਆਰਥੀਆਂ ਨੂੰ ਸੰਬੋਧਿਤ ਕਰਦਿਆਂ ਯੋਗ ਦੀ ਮੱਹਤਤਾ, ਖੇਡਾਂ ਦੀ ਮੱਹਤਤਾ ਅਤੇ ਨਸ਼ਿਆ ਤੋਂ ਦੂਰ ਰਹਿਣ ਲਈ ਜਾਣਕਾਰੀ ਦਿੱਤੀ। ਇਸ ਤੋਂ ਇਲਾਵਾ ਕੈਂਪ ਵਿੱਚ ਡਾਇਰੈਕਟਰ ਡਾ. ਮਾਨਵ ਸੈਣੀ ਵੱਲੋਂ ਵਿਦਿਆਰਥੀਆਂ ਨੂੰ ਵੱਖ ਵੱਖ ਯੋਗ ਆਸਣਾਂ, ਕਸਰਤਾਂ ਅਤੇ ਮੈਡੀਟੇਸ਼ਨ ਬਾਰੇ ਦਿੱਤੀ ਜਾਵੇਗੀ। ਉਹਨਾਂ ਦੱਸਿਆ ਕਿ ਇਸ ਕੈਂਪ ਵਿੱਚ ਸਾਰੇ ਵਿਭਾਗਾਂ ਦੇ ਵਿਦਿਆਰਥੀਆਂ ਦੇ ਨਾਲ ਨਾਲ ਐਨ.ਐਸ.ਐਸ ਯੂਨਿਟ ਦੇ ਵਲੰਟੀਅਰ, ਈਕੋ ਕਲੱਬ ਦੇ ਮੈਂਬਰ, ਯੁਵਕ ਸੇਵਾਵਾਂ ਕਲੱਬ ਦੇ ਮੈਂਬਰ ਅਤੇ ਫੈਕਲਟੀ ਮੈਂਬਰ ਵੀ ਭਾਗ ਲੈ ਰਹੇ ਹਨ। ਇਸ ਮੌਕੇ ਡਾਇਰੈਕਟਰ ਡਾ. ਮਾਨਵ ਸੈਣੀ ਨੇ ਵਿਦਿਆਰਥੀਆਂ ਨੂੰ ਸੰਬੋਧਿਤ ਕਰਦਿਆਂ ਕਿਹਾ ਕਿ ਆਧੁਨਿਕ ਜੀਵਨ ਦੀ ਦੌੜ ਵਿੱਚ ਅਸੀਂ ਅਕਸਰ ਆਪਣੀ ਸਿਹਤ ਨੂੰ ਨਜ਼ਰਅੰਦਾਜ਼ ਕਰ ਦਿੰਦੇ ਹਾਂ। ਯੋਗ ਇਕ ਐਸਾ ਰਸਤਾ ਹੈ ਜੋ ਸਰੀਰ, ਮਨ ਅਤੇ ਆਤਮਾ ਵਿੱਚ ਸੰਤੁਲਨ ਬਣਾਈ ਰੱਖਣ ਵਿੱਚ ਸਹਾਇਕ ਹੈ। ਅਸੀ ਚਾਹੁੰਦੇ ਹਾਂ ਕਿ ਵਿਦਿਆਰਥੀ ਨਾ ਸਿਰਫ ਪੜ੍ਹਾਈ ਵਿੱਚ ਹੁਸ਼ਿਆਰ ਹੋਣ, ਸਗੋਂ ਸਰੀਰਕ ਅਤੇ ਮਾਨਸਿਕ ਤੌਰ ਤੇ ਵੀ ਤੰਦਰੁਸਤ ਰਹਿਣ। ਉਹਨਾਂ ਕਿਹਾ ਕਿ ਚੰਗੀ ਪੜ੍ਹਾਈ ਕਰਨ ਲਈ ਚੰਗੀ ਸਰੀਰਕ ਅਤੇ ਮਾਨਸਿਕ ਸਿਹਤ ਜ਼ਰੂਰੀ ਹੈ, ਜੋ ਯੋਗਾ ਅਤੇ ਮੈਡੀਟੇਸ਼ਨ ਨਾਲ ਹਾਸਲ ਹੋ ਸਕਦੀ ਹੈ। ਸਾਨੂੰ ਸਾਰਿਆ ਨੂੰ ਆਪਣੇ ਜੀਵਨ ਵਿੱਚ ਯੋਗਾ ਅਤੇ ਮੈਡੀਟੇਸ਼ਨ ਕਰਨੀ ਚਾਹੀਦੀ ਹੈ ਕਿਉੰਕਿ ਸਿਹਤ ਹੀ ਜਿੰਦਗੀ ਹੈ। ਇਸਦੇ ਉਪਰੰਤ ਪ੍ਰਿੰਸੀਪਲ ਡਾ. ਸ਼ਬਨਮ ਕੌਰ ਅਤੇ ਡਾ. ਰਾਜੇਸ਼ ਕੁਮਾਰ ਵੱਲੋਂ ਸ਼੍ਰੀ ਚੰਦਰ ਪ੍ਰਕਾਸ਼ ਜੀ ਨੂੰ ਸਮ੍ਰਿਤੀ ਚਿੰਨ੍ਹ ਦੇ ਕੇ ਸਨਮਾਨਿਤ ਕੀਤਾ ਗਿਆ। ਇਸ ਮੌਕੇ ਤੇ ਹੋਰਨਾਂ ਤੋਂ ਇਲਾਵਾ ਚੇਅਰਮੈਨ ਚੌਧਰੀ ਕੁਮਾਰ ਸੈਣੀ, ਪ੍ਰਿੰਸੀਪਲ ਡਾ. ਸ਼ਬਨਮ ਕੌਰ, ਐਨ.ਐਸ.ਐਸ ਪ੍ਰੋਗਰਾਮ ਅਫ਼ਸਰ ਡਾ. ਰਾਜੇਸ਼ ਕੁਮਾਰ, ਲਖਵਿੰਦਰ ਕੌਰ, ਮਨਪ੍ਰੀਤ ਕੌਰ, ਅਮਨਪ੍ਰੀਤ ਕੌਰ, ਜਸਵਿੰਦਰ ਕੌਰ, ਜਗਰੂਪ ਕੌਰ, ਸੋਨਮ ਸਲਾਰੀਆ, ਕਾਜਲ, ਮਨਜੀਤ, ਕਿਰਨਜੀਤ ਕੌਰ, ਅਮਨਪ੍ਰੀਤ ਕੌਰ, ਸੰਦੀਪ ਕਲੇਰ, ਰਜਨੀ, ਚੰਚਲ, ਐਨ.ਐਸ.ਐਸ ਯੂਨਿਟ ਦੇ ਵਲੰਟੀਅਰ, ਈਕੋ ਕਲੱਬ ਦੇ ਮੈਂਬਰ, ਯੁਵਕ ਸੇਵਾਵਾਂ ਕਲੱਬ ਦੇ ਮੈਂਬਰ ਅਤੇ ਵਿਦਿਆਰਥੀ ਹਾਜ਼ਰ ਸਨ।

ਫੋਟੋ ਕੈਪਸ਼ਨ : 45 ਦਿਨਾਂ ਕੈਂਪ ਦੌਰਾਨ ਸ਼੍ਰੀ ਚੰਦਰ ਪ੍ਰਕਾਸ਼ ਜੀ ਨੂੰ ਸਮ੍ਰਿਤੀ ਚਿੰਨ੍ਹ ਦੇ ਕੇ ਸਨਮਾਨਿਤ ਕਰਦੇ ਹੋਏ ਪ੍ਰਿੰਸੀਪਲ ਡਾ. ਸ਼ਬਨਮ ਕੌਰ, ਡਾ. ਰਾਜੇਸ਼ ਕੁਮਾਰ ਅਤੇ ਐਨ.ਐਸ.ਐਸ ਵਲੰਟੀਅਰ।