Prime Punjab Times

Latest news
ਦਸਵੰਧ ਫਾਊਂਡੇਸ਼ਨ ਵਲੋਂ ਲਗਾਏ ਗਏ ਚੌਥੇ ਖੂਨਦਾਨ ਕੈਂਪ ਦੌਰਾਨ ਨੌਜਵਾਨਾਂ ਨੇ ਵੱਡੀ ਗਿਣਤੀ 'ਚ ਕੀਤਾ ਖੂਨਦਾਨ ਖ਼ਾਲਸਾ ਕਾਲੀਜੀਏਟ ਸੀਨੀਅਰ ਸੈਕੰਡਰੀ ਸਕੂਲ, ਗੜ੍ਹਦੀਵਾਲਾ ਵਿਖੇ ਇੰਟਰ ਹਾਊਸ ਭਾਸ਼ਣ ਮੁਕਾਬਲਾ ਕਰਵਾਇਆ ਗਿਆ ਟਾਂਡਾ ਦੇ ਸਾਬਕਾ SHO ਗੁਰਿੰਦਰਜੀਤ ਸਿੰਘ ਨਾਗਰਾ ਨੂੰ ਦਸੂਹਾ ਅਦਾਲਤ ਚ ਕੀਤਾ ਪੇਸ਼, 3 ਦਿਨਾਂ ਦਾ... , ਸੀਨੀਅਰ ਮੈਡੀਕਲ ਅਫਸਰ ਵੱਲੋਂ ਸੀ.ਐਚ.ਸੀ.ਹਰਿਆਣਾ ਦੀ ਅਚਨਚੇਤ ਚੈਕਿੰਗ DAV ਪਬਲਿਕ ਸਕੂਲ ਵਿਖੇ ਪਹਿਲੀ ਅਤੇ ਦੂਜੀ ਜਮਾਤ ਦੇ ਵਿਦਿਆਰਥੀਆਂ ਲਈ ਆਈਸਕ੍ਰੀਮ ਪਾਰਟੀ ਦਾ ਆਯੋਜਨ ਟਾਂਡਾ ਦੇ ਸਾਬਕਾ SHO ਗੁਰਿੰਦਰਜੀਤ ਸਿੰਘ ਨਾਗਰਾ ਗ੍ਰਿਫ਼ਤਾਰ,ਮਾਮਲਾ 4 ਕਰੋੜ ਦੀ ਜਬਰੀ ਵਸੂਲੀ ਦਾ.... ਮੁਲਾਜ਼ਮਾਂ ਤੇ ਪੈਨਸ਼ਨਰਾਂ ਨੇ ਪੰਜਾਬ ਸਰਕਾਰ ਖ਼ਿਲਾਫ਼ ਕੀਤਾ ਵਿਸ਼ਾਲ ਰੋਸ ਪ੍ਰਦਰਸ਼ਨ, ਮੰਗਾਂ ਨਾ ਮੰਨੀਆਂ ਤਾਂ... ਚੋਰ ਨੇ ਗੁਰਦੁਆਰਾ ਸਾਹਿਬ ਵਿੱਚ ਦਿੱਤਾ ਚੋਰੀ ਦੀ ਵਾਰਦਾਤ ਨੂੰ ਅੰਜਾਮ,ਤਸਵੀਰਾਂ ਸੀਸੀਟੀਵੀ ਕੈਮਰਿਆਂ ਚ ਹੋਈਆਂ ਕੈਦ ਬਾਬਾ ਸਾਹਿਬ ਡਾ. ਭੀਮ ਰਾਓ ਅੰਬੇਡਕਰ ਜੀ ਦੇ ਬੁੱਤ ਦੀ ਤੋੜ-ਭੰਨ੍ਹ ਦੀ ਘਟਨਾ ਅਤਿ ਮੰਦਭਾਗੀ, ਦੋਸ਼ੀਆਂ ਖ਼ਿਲਾਫ਼ ਤੁਰੰਤ ਹੋ... ਮੁਕੇਰੀਆਂ ਤੇ ਤਲਵਾੜਾ 'ਚ ਗੂੰਜੇਗੀ ਸ਼ਿਵ ਭਗਤੀ ਦੀ ਗੂੰਜ, ਕੈਲਾਸ਼ ਖੇਰ ਦੇਣਗੇ ਭਜਨਾਂ ਦੀ ਪੇਸ਼ਕਾਰੀ
ADVERTISEMENT
You are currently viewing ਚੋਰੀਆਂ ਕਰਨ ਵਾਲੇ 02 ਦੋਸ਼ੀ ਪੁਲਿਸ ਅੜਿੱਕੇ, ਚੋਰੀਸੁਦਾ ਸਮਾਨ ਬਰਾਮਦ

ਚੋਰੀਆਂ ਕਰਨ ਵਾਲੇ 02 ਦੋਸ਼ੀ ਪੁਲਿਸ ਅੜਿੱਕੇ, ਚੋਰੀਸੁਦਾ ਸਮਾਨ ਬਰਾਮਦ

ਟਾਂਡਾ ਉੜਮੁੜ / ਦਸੂਹਾ (ਚੌਧਰੀ) 

20 ਅਕਤੂਬਰ : ਚੋਰੀਆਂ ਕਰਨ ਵਾਲੇ 02 ਦੋਸ਼ੀਆਂ ਨੂੰ ਟਾਂਡਾ ਪੁਲਿਸ ਨੇ ਚੋਰੀਸੁਦਾ ਸਮਾਨ ਸਮੇਤ ਕਾਬੂ ਕੀਤਾ ਹੈ। ਮੁਲਜ਼ਮਾਂ ਦੀ ਪਛਾਣ ਗੁਰਵੀਰ ਸਿੰਘ ਉਰਫ ਗੋਰੀ ਪੁੱਤਰ ਲਾਡੀ ਵਾਸੀ ਬੈਸ ਅਵਾਨ ਥਾਣਾ ਟਾਂਡਾ ਜਿਲਾ ਹੁਸ਼ਿਆਰਪੁਰ ਅਤੇ ਜਤਿੰਦਰ ਸਿੰਘ ਉਰਫ ਰਵੀ ਪੁੱਤਰ ਗੁਰਦੇਵ ਸਿੰਘ ਵਾਸੀ ਅਰਗੋਵਾਲ ਥਾਣਾ ਗੜਦੀਵਾਲ ਜਿਲਾ ਹੁਸ਼ਿਆਰਪੁਰ ਵਜੋਂ ਹੋਈ ਹੈ ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਇੰਸਪੈਕਟਰ ਉਕਾਂਰ ਸਿੰਘ ਬਰਾੜ ਮੁੱਖ ਅਫਸਰ ਥਾਣਾ ਟਾਂਡਾ ਜਿਲਾ ਹੁਸਿਆਰਪੁਰ ਨੇ ਦੱਸਿਆ ਕਿ ਮਾਨਯੋਗ ਸੀਨੀਅਰ ਪੁਲਿਸ ਕਪਤਾਨ ਹੁਸ਼ਿਆਰਪੁਰ ਸਰਤਾਜ ਸਿੰਘ ਚਾਹਲ ਆਈ.ਪੀ.ਐਸ ਨੇ ਜਿਲੇ ਅੰਦਰ ਮਾੜੇ ਅਨਸਰਾਂ ਉਪਰ ਕਾਬੂ ਪਾਉਣ ਲਈ ਵਿਸ਼ੇਸ਼ ਮੁਹਿੰਮ ਚਲਾਈ ਹੋਈ ਸੀ। ਜਿਸ ਤਹਿਤ ਸਰਬਜੀਤ ਸਿੰਘ ਬਾਹੀਆ ਐਸ ਪੀ ਇੰਨਵੈਸੀਗੇਸ਼ਨ ਅਤੇ ਕੁਲਵੰਤ ਸਿੰਘ ਡੀ.ਐਸ.ਪੀ ਸਬ ਡਵੀਜਨ ਟਾਂਡਾ ਦੀ ਅਗਵਾਹੀ ਵਿਚ ਥਾਣਾ ਟਾਂਡਾ ਦੇ ਅਧੀਨ ਆਉਂਦੇ ਏਰੀਆ ਵਿਚ ਚੋਰੀ ਕਰਨ ਵਾਲਿਆਂ ਨੂੰ ਗ੍ਰਿਫਤਾਰ ਕਰਨ ਲਈ ਸੋਰਸ ਲਗਾ ਕੇ ਉਪਰਾਲੇ ਕੀਤੇ ਜਾ ਰਹੇ ਹਨ ।

ਉਸ ਸਮੇਂ ਏ ਐਸ ਆਈ ਰਾਜਵਿੰਦਰ ਸਿੰਘ ਇੰਚਾਰਜ ਚੌਂਕੀ ਬਸਤੀ ਬੋਹੜਾ ਸਮੇਤ ਪੁਲਿਸ ਪਾਰਟੀ ਨੂੰ ਵੱਡੀ ਸਫਲਤਾ ਹਾਸਲ ਹੋਈ ਜਦੋਂ ਸੁਖਵਿੰਦਰ ਉਰਫ ਨੀਤੂ ਪਤਨੀ ਮੰਗਲਜੀਤ ਵਾਸੀ ਬੈਂਸ ਅਵਾਨ ਥਾਣਾ ਟਾਂਡਾ ਦੇ ਘਰ ਵਿਚੋਂ ਕਣਕ ਚੋਰੀ ਕਰਨ ਵਾਲਾ ਦੋਸ਼ੀ ਸਮੇਤ ਚੋਰੀ ਕੀਤੀ ਕਣਕ ਦੇ ਗਿਫਤਾਰ ਕੀਤਾ ਗਿਆ ।
ਇਸੇ ਤਰਾਂ ਹਵਲਦਾਰ ਪ੍ਰਭਜੋਤ ਸਿੰਘ ਸਮੇਤ ਪੁਲਿਸ ਪਾਰਟੀ ਨੂੰ ਉਸ ਸਮੇ ਵੱਡੀ ਸਫਲਤਾ ਹਾਸਿਲ ਹੋਈ ਜਦੋ ਰਿਸ਼ੀ ਚਾਵਲਾ ਪੁੱਤਰ ਸੰਜੀਵ ਕੁਮਾਰ ਵਾਸੀ ਰਿਫਊਜੀ ਮੁਹੱਲਾ ਵਾਸੀ ਥਾਣਾ ਟਾਡਾ ਜਿਲਾ ਹੁਸ਼ਿਆਰਪੁਰ ਦਾ ਮੋਬਾਇਲ ਉਸ ਦੀ ਦੁਕਾਨ ਤੋਂ ਚੋਰੀ ਕਰਨ ਵਾਲੇ ਦੋਸ਼ੀ ਨੂੰ ਗ੍ਰਿਫਤਾਰ ਕਰਕੇ ਉਸ ਪਾਸੋਂ ਚੋਰੀ ਸ਼ੁਦਾ ਮੋਬਾਇਲ ਬ੍ਰਾਮਦ ਕੀਤਾ ਗਿਆ।- ਦੋਸੀਆ ਪਾਸੋਂ ਸਖਤੀ ਨਾਲ ਪੁੱਛ ਗਿੱਛ ਕਰਕੇ ਇਹਨਾ ਦੇ ਸਾਥੀਆ ਬਾਰੇ ਅਤੇ ਇਹਨਾ ਵਲੋ ਕੀਤੀਆ ਹੋਰ ਚੋਰੀਆ ਬਾਰੇ ਪਤਾ ਜੋਈ ਕੀਤੀ ਜਾ ਰਹੀ ਹੈ।

ਦਰਜ ਮੁਕੱਦਮੇ :-1. ਮੁਕੱਦਮਾ ਨੰਬਰ 333 ਮਿਤੀ 19-10-23 ਅ/ਧ 457,380 ਭ/ਦ ਥਾਣਾ ਟਾਂਡਾ ਜਿਲਾ ਹੁਸਿਆਰਪੁਰ
2. ਮੁਕੱਦਮਾ ਨੰਬਰ 339 ਮਿਤੀ 19-10-2023 ਅ/ਧ 454,380 IPC ਥਾਣਾ ਟਾਂਡਾ ਜਿਲਾ ਹੁਸ਼ਿਆਰਪੁਰ

error: copy content is like crime its probhihated