Prime Punjab Times

Latest news
DAV ਪਬਲਿਕ ਸਕੂਲ,ਗੜ੍ਹਦੀਵਾਲਾ ਵਿਖੇ ਅਧਿਆਪਕ-ਮਾਪੇ ਮਿਲਣੀ ਦਾ ਸਫ਼ਲ ਆਯੋਜਨ ਖਾਲਸਾ ਕਾਲਜ ਵਿਖੇ ਕੈਂਸਰ ਜਾਗਰੂਕਤਾ ਸੰਬੰਧੀ ਕਰਵਾਇਆ ਗਿਆ ਵਿਸ਼ੇਸ਼ ਲੈਕਚਰ श्री रामलीला कमेटी दसूहा ने निकाली राम विवाह संबंधी भव्य शोभायात्रा हाजीपुर चौक दसूहा में धरना रोष प्रदर्शन किया, दसूहा में पंजाब बंद का असर *ਸੀ.ਐਚ.ਸੀ ਭੂੰਗਾ ਵਿਖੇ ਵਿਸ਼ਵ ਮਾਨਸਿਕ ਸਿਹਤ ਜਾਗਰੂਕਤਾ ਦਿਵਸ ਮਨਾਇਆ ਗਿਆ* *ਅਗਰਵਾਲ ਸਭਾ ਵੱਲੋਂ ਮਹਾਰਾਜਾ ਅਗਰਸੈਨ ਜਯੰਤੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਈ ਗਈ* ਪ੍ਰਿੰਸੀਪਲ ਸੁਖਵੰਤ ਕੌਰ ਨੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਧੁੱਪਸੜੀ ਵਿਖੇ ਸੰਭਾਲਿਆ ਅਹੁਦਾ, ਸਟਾਫ਼ ਵੱਲੋਂ ਨਿੱਘਾ ਸਵਾ... ਆਰਿਅਨ ਸ਼ਰਮਾ ਨੇ ਰਾਜ ਪੱਧਰੀ ਲੰਬੀ ਛਾਲ ਮੁਕਾਬਲੇ 'ਚ ਜਿੱਤਿਆ ਸੋਨ ਤਮਗਾ,ਕੌਮੀ ਪੱਧਰ ਦੇ ਮੁਕਾਬਲੇ ਲਈ ਹੋਈ ਚੋਣ ਅੰਤਰਰਾਸ਼ਟਰੀ ਬਾਲੜੀ ਦਿਵਸ ਮੌਕੇ ਬੇਟੀ ਬਚਾਓ ਬੇਟੀ ਪੜ੍ਹਾਓ ਸੈੱਲ ਵੱਲੋਂ ਪੋਸਟਰ ਮੇਕਿੰਗ ਮੁਕਾਬਲਾ ਕਰਵਾਇਆ ਗਿਆ KMS ਕਾਲਜ ਦੇ ਸ਼੍ਰੀਮਤੀ ਮੰਜੁਲਾ ਸੈਣੀ ਫੈਸ਼ਨ ਵਿਭਾਗ ਵੱਲੋਂ ਦੋ ਰੋਜ਼ਾ ਵਰਕਸ਼ਾਪ ਦਾ ਆਯੋਜਨ 15 ਅਤੇ 16 ਅਕਤੂਬਰ ਨੂੰ
ADVERTISEMENT
You are currently viewing ਚੋਰੀ ਸ਼ੁਦਾ ਮੋਟਰਸਾਈਕਲ ਸਮੇਤ ਇਕ ਨੌਜਵਾਨ ਕਾਬੂ 

ਚੋਰੀ ਸ਼ੁਦਾ ਮੋਟਰਸਾਈਕਲ ਸਮੇਤ ਇਕ ਨੌਜਵਾਨ ਕਾਬੂ 

ਫਗਵਾੜਾ (ਲਾਲੀ )

: ਵਤਸਲਾ ਗੁਪਤਾ ਸੀਨੀਅਰ ਪੁਲਿਸ ਕਪਤਾਨ ਕਪੂਰਥਲਾ ਦੇ ਦਿਸ਼ਾ ਨਿਰਦੇਸ਼ਾ ਤਹਿਤ ਸ੍ਰੀਮਤੀ ਰੁਪਿੰਦਰ ਕੌਰ ਭੱਟੀ ਪੁਲਿਸ ਕਪਤਾਨ ਫਗਵਾੜਾ ਅਤੇ ਜਸਪ੍ਰੀਤ ਸਿੰਘ ਉਪ ਪੁਲਿਸ ਕਪਤਾਨ ਸਬ ਡਵੀਜਨ ਫਗਵਾੜਾ ਦੀ ਯੋਗ ਅਗਵਾਈ ਵਿੱਚ ਇੰਸਪੈਕਟਰ ਜਤਿੰਦਰ ਕੁਮਾਰ ਮੁੱਖ ਅਫਸਰ ਥਾਣਾ ਸਿਟੀ ਫਗਵਾੜਾ ਵਲੋ ਮਾੜੇ ਅਨਸਰਾਂ, ਲੁੱਟਾਂ ਖੋਹਾਂ/ਚੋਰੀਆਂ ਕਰਨ ਵਾਲੇ ਵਿਅਕਤੀਆਂ ਖਿਲਾਫ ਸਪੈਸ਼ਲ ਮੁਹਿੰਮ ਚਲਾਈ ਗਈ ਹੈ l ਜਿਸ ਦੇ ਤਹਿਤ ਸਪੈਸ਼ਲ ਮੁਹਿੰਮ ਅਧੀਨ 01 ਵਿਅਕਤੀ ਨੂੰ ਗ੍ਰਿਫਤਾਰ ਕਰਕੇ ਉਸ ਪਾਸੋ ਇਕ ਚੋਰੀ ਦਾ ਮੋਟਰਸਾਈਕਲ ਬਰਾਮਦ ਕੀਤਾ ਗਿਆ ਹੈ l

ਮੁੱਕਦਮਾ ਨੰਬਰ 200 ਮਿਤੀ 07.09.2024 ਅ/ਧ 303(2), 317 (2) ਬੀ. ਐਨ. ਐਸ. ਥਾਣਾ ਸਿਟੀ ਫਗਵਾੜਾ ਜੋ ਏ. ਐਸ. ਆਈ. ਬਲਵਿੰਦਰ ਸਿੰਘ ਨੰਬਰ 184/ਕਪੂ ਨੇ ਦਰਜ ਰਜਿਸਟਰ ਕਰਵਾਇਆ ਕਿ ਉਹ ਸਮੇਤ ਪੁਲਿਸ ਪਾਰਟੀ ਸ਼ੂਗਰ ਮਿੱਲ ਚੌਕ ਫਗਵਾੜਾ ਮੌਜੂਦ ਸੀ ਕਿ ਮੁਖਬਰ ਖਾਸ ਨੇ ਇਤਲਾਹ ਦਿੱਤੀ ਕਿ ਗੁਰਪ੍ਰੀਤ ਪੁੱਤਰ ਮਦਨ ਲਾਲ ਵਾਸੀ ਪਿੰਡ ਔਜਲਾ ਥਾਣਾ ਬਿਲਗਾ ਜਿਲਾ ਜਲੰਧਰ ਜੋ ਮੋਟਰਸਾਈਕਲ ਚੋਰੀਆਂ ਕਰਨ ਦਾ ਆਦੀ ਹੈ ਤੇ ਅੱਜ ਵੀ ਬਿਨਾ ਨੰਬਰੀ ਮੋਟਰ ਸਾਈਕਲ ਪਰ ਜੰਡਿਆਲਾ ਤੋਂ ਫਗਵਾੜਾ ਵੱਲ ਨੂੰ ਆ ਰਿਹਾ ਹੈ ਜਿਸ ਤੇ ਮੁਖਬਰ ਖਾਸ ਦੀ ਇਤਲਾਹ ‘ਤੇ ਮੁੱਕਦਮਾ ਦਰਜ ਰਜਿਸਟਰ ਕਰਕੇ ਦੌਰਾਨੇ ਨਾਕਾਬੰਦੀ ਗੁਰਪ੍ਰੀਤ ਉਕਤ ਨੂੰ ਹਸਬ ਜਾਬਤਾ ਗ੍ਰਿਫਤਾਰ ਕੀਤਾ ਗਿਆ ਅਤੇ ਇਸ ਪਾਸੋ ਇਕ ਚੋਰੀ ਦਾ ਮੋਟਰਸਾਈਕਲ ਬਰਾਮਦ ਕੀਤਾ ਗਿਆ ਹੈ l ਦੋਸ਼ੀ ਨੂੰ ਮਾਨਯੋਗ ਅਦਾਲਤ ਵਿੱਚ ਪੇਸ਼ ਕਰਕੇ ਰਿਮਾਂਡ ਹਾਸਲ ਕੀਤਾ ਜਾ ਰਿਹਾ ਹੈ ਤਾਂ ਜੋ ਉਕਤ ਦੋਸ਼ੀ ਪਾਸੋ ਹੋਰ ਚੋਰੀਆਂ ਸੰਬੰਧੀ ਖੁਲਾਸੇ ਹੋ ਸਕਣ l