ਬਟਾਲਾ, 3 ਜੁਲਾਈ (ਅਵਿਨਾਸ਼ ਸ਼ਰਮਾ):
: ਬੋਰਡਰ ਰੇਂਜ ਅੰਮ੍ਰਿਤਸਰ ਦੇ ਡੀ.ਆਈ.ਜੀ. ਨੇ ਬਟਾਲਾ ਅਤੇ ਗੁਰਦਾਸਪੁਰ ਦੇ ਐਸ.ਐਸ.ਪੀਜ਼ ਦੇ ਨਾਲ ਮਿਲ ਕੇ ਦੋਨੋ ਜ਼ਿਲ੍ਹਿਆਂ ਵਿੱਚ ਕਾਨੂੰਨ ਵਿਵਸਥਾ ਨੂੰ ਮਜ਼ਬੂਤ ਬਣਾਈ ਰੱਖਣ, ਲੋਕਾਂ ਦੀ ਸੁਰੱਖਿਆ ਯਕੀਨੀ ਬਣਾਉਣ ਅਤੇ ਕਿਸੇ ਵੀ ਅਣਚਾਹੀ ਘਟਨਾ ਨੂੰ ਰੋਕਣ ਲਈ ਰਾਤ ਵੇਲੇ ਨਾਕਾ ਪੁਆਇੰਟਾਂ ‘ਤੇ ਤੁਰੰਤ ਜਾਂਚ ਕੀਤੀ।
ਇਸ ਦੌਰਾਨ ਉਨ੍ਹਾਂ ਨੇ ਨਾਕਿਆਂ ‘ਤੇ ਲਾਈ ਗਈ ਪੁਲਿਸ ਮੁਹਿੰਮ ਦੀ ਵਿਸਥਾਰ ਨਾਲ ਸਮੀਖਿਆ ਕੀਤੀ ਅਤੇ ਸਥਾਨਕ ਅਧਿਕਾਰੀਆਂ ਨੂੰ ਹੁਕਮ ਦਿੱਤੇ ਕਿ ਸ਼ਕੀ ਤੱਤਾਂ ‘ਤੇ ਪੂਰੀ ਨਿਗਰਾਨੀ ਰੱਖੀ ਜਾਵੇ। ਉਨ੍ਹਾਂ ਆਮ ਲੋਕਾਂ ਨੂੰ ਵੀ ਅਪੀਲ ਕੀਤੀ ਕਿ ਜੇਕਰ ਉਨ੍ਹਾਂ ਨੂੰ ਕੋਈ ਵੀ ਸ਼ੱਕੀ ਹਲਚਲ ਦਿਸੇ ਤਾਂ ਤੁਰੰਤ ਨਜ਼ਦੀਕੀ ਪੁਲਿਸ ਥਾਣੇ ਜਾਂ ਹੇਲਪਲਾਈਨ ਨੰਬਰ ‘ਤੇ ਜਾਣਕਾਰੀ ਦੇਣ।
ਡੀ.ਆਈ.ਜੀ. ਵੱਲੋਂ ਕੀਤਾ ਗਿਆ ਇਹ ਅਚਾਨਕ ਦੌਰਾ ਇਹ ਦਰਸਾਉਂਦਾ ਹੈ ਕਿ ਬਟਾਲਾ ਅਤੇ ਗੁਰਦਾਸਪੁਰ ਵਿੱਚ ਸ਼ਾਂਤੀ ਅਤੇ ਕਾਨੂੰਨੀ ਵਿਵਸਥਾ ਨੂੰ ਲੈ ਕੇ ਪੁਲਿਸ ਪ੍ਰਸ਼ਾਸਨ ਪੂਰੀ ਤਰ੍ਹਾਂ ਮੁਸ਼ੱਤ ਹੈ।