Prime Punjab Times

Latest news
ਮੁਲਾਜ਼ਮ ਆਗੂ ਸੁਖਚੈਨ ਸਿੰਘ ਖਹਿਰਾ ਦੀ ਬਦਲੀ ਮੁੱਖ ਮੰਤਰੀ ਦੀ ਬੁਖਲਾਹਟ ਦਾ ਨਤੀਜਾ ਕਰਾਰ; ਸਾਂਝੀ ਤਾਲਮੇਲ ਕਮੇਟੀ ਗੜਦੀਵਾ... ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸੈਮੀਨਾਰ ਕਰਵਾਇਆ ਹਲਕਾ ਟਾਂਡਾ ਉੜਮੁੜ ਦੇ ਸ਼ਹਿਰ ਗੜਦੀਵਾਲਾ ਵਿਖੇ ਅਕਾਲੀ ਦਲ ਵਾਰਿਸ ਪੰਜਾਬ ਨੂੰ ਮਿਲਿਆ ਭਰਵਾਂ ਹੁੰਗਾਰਾ ਕਲੱਸਟਰ ਖੇਡਾਂ 'ਚ ਉਵਰਆਲ ਟ੍ਰਾਫੀ ਦਸੂਹਾ 1 ਅਤੇ ਦਸੂਹਾ -2 ਨੇ ਸਾਂਝੇ ਤੌਰ ਤੇ ਜਿੱਤੀ ਪੀ ਐਮ ਸ਼੍ਰੀ ਜਵਾਹਰ ਨਵੋਦਿਆ ਵਿਦਿਆਲਿਆ ਫਲਾਹੀ ਵਿਖੇ 16ਵੀਂ ਕੌਮੀ ਯੋਗਾ ਮੀਟ ਦਾ ਸ਼ਾਨਦਾਰ ਆਗਾਜ਼ DAV ਪਬਲਿਕ ਸਕੂਲ 'ਚ ਧੂਮਧਾਮ ਨਾਲ ਮਨਾਇਆ ਗਿਆ ਵੇਦ ਸਪਤਾਹ ਖ਼ਾਲਸਾ ਕਾਲਜ  ਵਿਖੇ ਆਈ.ਪੀ.ਆਰ ਸੰਬੰਧੀ ਵਰਕਸ਼ਾਪ ਦਾ ਆਯੋਜਨ ਬੰਦੀ ਸਿੰਘਾਂ ਦੀ ਰਿਹਾਈ ਨੂੰ ਸਮਰਪਿਤ ਧਾਰਮਿਕ ਸਮਾਗਮ ਕਰਵਾਇਆ ਦਸੂਹਾ ਪੁਲਿਸ ਵੱਲੋ ਵੱਖ-ਵੱਖ ਧੋਖਾਧੜੀ ਦੇ ਕੇਸਾਂ ਤਹਿਤ 02 ਦੋਸ਼ੀ ਗ੍ਰਿਫਤਾਰ ਡੱਫਰ ਸਕੂਲ 'ਚ ਰਾਸ਼ਟਰੀ ਖੇਡ ਦਿਵਸ ਮਨਾਇਆ ਗਿਆ
ADVERTISEMENT
You are currently viewing ਪੀਣ ਵਾਲੇ ਪਾਣੀ ਦੀ ਦੁਰਵਰਤੋਂ ਕਰਨ ਵਾਲਿਆਂ ’ਤੇ ਹੋਵੇਗੀ ਸਖਤ ਕਾਰਵਾਈ

ਪੀਣ ਵਾਲੇ ਪਾਣੀ ਦੀ ਦੁਰਵਰਤੋਂ ਕਰਨ ਵਾਲਿਆਂ ’ਤੇ ਹੋਵੇਗੀ ਸਖਤ ਕਾਰਵਾਈ

ਪੀਣ ਵਾਲੇ ਪਾਣੀ ਦੀ ਦੁਰਵਰਤੋਂ ਕਰਨ ਵਾਲਿਆਂ ’ਤੇ ਹੋਵੇਗੀ ਸਖਤ ਕਾਰਵਾਈ

ਜ਼ਿਲ੍ਹਾ ਮੈਜਿਸਟਰੇਟ ਨੇ ਪੀਣ ਵਾਲੇ ਪਾਣੀ ਦੀ ਦੁਰਵਰਤੋਂ ਕਰਨ ’ਤੇ ਲਗਾਈ ਪਾਬੰਦੀ

ਹੁਸ਼ਿਆਰਪੁਰ, 25 ਮਈ(ਬਿਊਰੋ) : ਜ਼ਿਲ੍ਹਾ ਮੈਜਿਸਟਰੇਟ ਸ੍ਰੀ ਸੰਦੀਪ ਹੰਸ ਨੇ ਜ਼ਿਲ੍ਹੇ ਵਿਚ ਘਰਾਂ ਦੇ ਵਿਹੜੇ, ਥੜੇ ਅਤੇ ਗੱਡੀਆਂ ਨੂੰ ਧੋਣ, ਪਲਾਟਾਂ ਵਿਚ ਅਣ-ਅਧਿਕਾਰਤ ਵਾਟਰ ਸਪਲਾਈ ਦਾ ਕੁਨੈਕਸ਼ਨ ਕਰਕੇ ਸਬਜ਼ੀਆਂ ਆਦਿ ਨੂੰ ਲਗਾਉਣ, ਉਸਾਰੀ ਲਈ ਪੀਣ ਵਾਲਾ ਪਾਣੀ ਵਰਤਣ ’ਤੇ ਪਾਬੰਦੀ ਲਗਾ ਦਿੱਤੀ ਹੈ। ਫੌਜਦਾਰੀ ਜ਼ਾਬਤਾ ਸੰਘ 1973 (1974 ਦਾ ਐਕਟ ਨੰਬਰ 2) ਦੀ ਧਾਰਾ 144 ਅਧੀਨ ਪ੍ਰਾਪਤ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਜਾਰੀ ਇਸ ਹੁਕਮ ਵਿਚ ਜ਼ਿਲ੍ਹਾ ਮੈਜਿਸਟਰੇਟ ਨੇ ਕਿਹਾ ਕਿ ਜ਼ਿਲ੍ਹੇ ਵਿਚ ਕੁਝ ਵਿਅਕਤੀਆਂ ਵਲੋਂ ਆਪਣੇ ਘਰਾਂ ਦੇ ਵਿਹੜੇ, ਥੜੇ ਅਤੇ ਗੱਡੀਆਂ ਨੂੰ ਧੋਣ, ਪਲਾਟਾਂ ਵਿਚ ਅਣ-ਅਧਿਕਾਰਤ ਵਾਟਰ ਸਪਲਾਈ ਦਾ ਕੁਨੈਕਸ਼ਨ ਕਰਕੇ ਸਬਜ਼ੀਆਂ ਆਦਿ ਨੂੰ ਪਾਣੀ ਦੇਣ ਨਾਲ ਪੀਣ ਵਾਲੇ ਪਾਣੀ ਦੀ ਦੁਰਵਰਤੋਂ ਹੋ ਰਹੀ ਹੈ। ਉਨ੍ਹਾਂ ਕਿਹਾ ਕਿ ਇਸ ਕਾਰਨ ਗਰਮੀਆਂ ਦੇ ਮੌਸਮ ਵਿਚ ਪੀਣ ਵਾਲੇ ਪਾਣੀ ਦੀ ਕਿੱਲਤ ਦਾ ਹਮੇਸ਼ਾਂ ਖਦਸ਼ਾ ਬਣਿਆ ਰਹਿੰਦਾ ਹੈ, ਇਸ ਲਈ ਪੀਣ ਵਾਲੇ ਪਾਣੀ ਦੀ ਦੁਰਵਰਤੋਂ ’ਤੇ ਪਾਬੰਦੀ ਲਗਾਉਣੀ ਜ਼ਰੂਰੀ ਹੈ।
ਡਿਪਟੀ ਕਮਿਸ਼ਨਰ-ਕਮ-ਕਮਿਸ਼ਨਰ ਨਗਰ ਨਿਗਮ ਸ੍ਰੀ ਸੰਦੀਪ ਹੰਸ ਨੇ ਕਿਹਾ ਕਿ ਨਗਰ ਨਿਗਮ ਵਲੋਂ ਇਕ ਪੈਟਰੋÇਲੰਗ ਪਾਰਟੀ ਦਾ ਵੀ ਗਠਨ ਕੀਤਾ ਗਿਆ ਹੈ ਅਤੇ ਇਹ ਪਾਰਟੀ ਸ਼ਹਿਰ ਵਿਚ ਲਗਾਤਾਰ ਘੁੰਮੇਗੀ। ਉਨ੍ਹਾਂ ਚਿਤਾਵਨੀ ਦਿੰਦਿਆਂ ਕਿਹਾ ਕਿ ਇਸ ਦੌਰਾਨ ਜਿਹੜੇ ਵਿਅਕਤੀ ਆਪਣੇ ਘਰਾਂ ਦੇ ਵਿਹੜੇ/ਥੜੇ, ਗੱਡੀਆਂ ਅਤੇ ਪਲਾਟਾਂ ਅੰਦਰ ਸਬਜ਼ੀਆਂ ਆਦਿ ਨੂੰ ਪੀਣ ਵਾਲੇ ਪਾਣੀ ਨਾਲ ਧੋਂਦੇ ਜਾਂ ਪਾਣੀ ਲਗਾਉਂਦੇ ਸਾਹਮਣੇ ਆਏ, ਤਾਂ ਉਨ੍ਹਾਂ ਵਿਅਕਤੀਆਂ ਨੂੰ ਨਗਰ ਨਿਗਮ ਵਲੋਂ ਜ਼ੁਰਮਾਨਾ ਵੀ ਕੀਤਾ ਜਾਵੇਗਾ। ਇਸ ਤੋਂ ਇਲਾਵਾ ਉਨ੍ਹਾਂ ਦਾ ਸਮਾਨ ਵੀ ਜ਼ਬਤ ਕਰ ਲਿਆ ਜਾਵੇਗਾ। ਉਨ੍ਹਾਂ ਕਿਹਾ ਕਿ ਜੇਕਰ ਸਬੰਧਤ ਵਿਅਕਤੀ ਵਲੋਂ ਵਾਰ-ਵਾਰ ਪੀਣ ਵਾਲੇ ਪਾਣੀ ਦੀ ਦੁਰਵਰਤੋਂ ਕੀਤੀ ਜਾਂਦੀ ਹੈ, ਤਾਂ ਉਸ ਦਾ ਕੁਨੈਕਸ਼ਨ ਤੁਰੰਤ ਪ੍ਰਭਾਵ ਨਾਲ ਕੱਟ ਦਿੱਤਾ ਜਾਵੇਗਾ।