Prime Punjab Times

Latest news
ਮੁਲਾਜ਼ਮ ਆਗੂ ਸੁਖਚੈਨ ਸਿੰਘ ਖਹਿਰਾ ਦੀ ਬਦਲੀ ਮੁੱਖ ਮੰਤਰੀ ਦੀ ਬੁਖਲਾਹਟ ਦਾ ਨਤੀਜਾ ਕਰਾਰ; ਸਾਂਝੀ ਤਾਲਮੇਲ ਕਮੇਟੀ ਗੜਦੀਵਾ... ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸੈਮੀਨਾਰ ਕਰਵਾਇਆ ਹਲਕਾ ਟਾਂਡਾ ਉੜਮੁੜ ਦੇ ਸ਼ਹਿਰ ਗੜਦੀਵਾਲਾ ਵਿਖੇ ਅਕਾਲੀ ਦਲ ਵਾਰਿਸ ਪੰਜਾਬ ਨੂੰ ਮਿਲਿਆ ਭਰਵਾਂ ਹੁੰਗਾਰਾ ਕਲੱਸਟਰ ਖੇਡਾਂ 'ਚ ਉਵਰਆਲ ਟ੍ਰਾਫੀ ਦਸੂਹਾ 1 ਅਤੇ ਦਸੂਹਾ -2 ਨੇ ਸਾਂਝੇ ਤੌਰ ਤੇ ਜਿੱਤੀ ਪੀ ਐਮ ਸ਼੍ਰੀ ਜਵਾਹਰ ਨਵੋਦਿਆ ਵਿਦਿਆਲਿਆ ਫਲਾਹੀ ਵਿਖੇ 16ਵੀਂ ਕੌਮੀ ਯੋਗਾ ਮੀਟ ਦਾ ਸ਼ਾਨਦਾਰ ਆਗਾਜ਼ DAV ਪਬਲਿਕ ਸਕੂਲ 'ਚ ਧੂਮਧਾਮ ਨਾਲ ਮਨਾਇਆ ਗਿਆ ਵੇਦ ਸਪਤਾਹ ਖ਼ਾਲਸਾ ਕਾਲਜ  ਵਿਖੇ ਆਈ.ਪੀ.ਆਰ ਸੰਬੰਧੀ ਵਰਕਸ਼ਾਪ ਦਾ ਆਯੋਜਨ ਬੰਦੀ ਸਿੰਘਾਂ ਦੀ ਰਿਹਾਈ ਨੂੰ ਸਮਰਪਿਤ ਧਾਰਮਿਕ ਸਮਾਗਮ ਕਰਵਾਇਆ ਦਸੂਹਾ ਪੁਲਿਸ ਵੱਲੋ ਵੱਖ-ਵੱਖ ਧੋਖਾਧੜੀ ਦੇ ਕੇਸਾਂ ਤਹਿਤ 02 ਦੋਸ਼ੀ ਗ੍ਰਿਫਤਾਰ ਡੱਫਰ ਸਕੂਲ 'ਚ ਰਾਸ਼ਟਰੀ ਖੇਡ ਦਿਵਸ ਮਨਾਇਆ ਗਿਆ
ADVERTISEMENT
You are currently viewing ਚਾਈਨਾ ਡੋਰ ਵੇਚਣ ਤੇ ਸਟੋਰ ਕਰਨ ਵਾਲਿਆਂ ਖਿਲਾਫ਼ ਕੀਤੀ ਜਾਵੇਗੀ ਸਖਤ ਕਾਰਵਾਈ : ਕੋਮਲ ਮਿੱਤਲ

ਚਾਈਨਾ ਡੋਰ ਵੇਚਣ ਤੇ ਸਟੋਰ ਕਰਨ ਵਾਲਿਆਂ ਖਿਲਾਫ਼ ਕੀਤੀ ਜਾਵੇਗੀ ਸਖਤ ਕਾਰਵਾਈ : ਕੋਮਲ ਮਿੱਤਲ

ਹੁਸ਼ਿਆਰਪੁਰ(ਬਿਊਰੋ) 

ਡਿਪਟੀ ਕਮਿਸ਼ਨਰ ਨੇ ਚਾਈਨਾ ਡੋਰ ਵੇਚਣ ਵਾਲਿਆਂ ’ਤੇ ਸਖਤੀ ਕਰਨ ਸਬੰਧੀ ਅਧਿਕਾਰੀਆਂ ਨੂੰ ਦਿੱਤੇ ਨਿਰਦੇਸ਼

ਡੋਰ ਵੇਚਣ ਤੇ ਸਟੋਰ ਕਰਨ ਵਾਲਿਆਂ ਖਿਲਾਫ਼ ਹੈਲਪਲਾਈਨ ਨੰਬਰ 01882-247506 ਅਤੇ 01882-246508 ’ਤੇ ਦਿੱਤੀ ਜਾ ਸਕਦੀ ਹੈ ਸੂਚਨਾ

ਕਿਹਾ, ਚਾਈਨਾ ਡੋਰ ਖਿਲਾਫ਼ ਪ੍ਰਸ਼ਾਸਨ ਨੇ ਸ਼ੁਰੂ ਕੀਤਾ ਹੈ ਵਿਸ਼ੇਸ਼ ਚੈਕਿੰਗ ਅਭਿਆਨ

ਸਕੂਲ ਪ੍ਰਿੰਸੀਪਲ ਵੀ ਚਾਈਨਾ ਡੋਰ ਨਾਲ ਹੋਣ ਵਾਲੇ ਨੁਕਸਾਨ ਸਬੰਧੀ ਬੱਚਿਆਂ ਦੇ ਮਾਪਿਆਂ ਨੂੰ ਕਰਨਗੇ ਜਾਗਰੂਕ

4 ਜਨਵਰੀ : ਡਿਪਟੀ ਕਮਿਸ਼ਨਰ ਕੋਮਲ ਮਿੱਤਲ ਨੇ ਅਧਿਕਾਰੀਆਂ ਨੂੰ ਨਿਰਦੇਸ਼ ਦਿੰਦਿਆਂ ਕਿਹਾ ਕਿ ਉਹ ਜ਼ਿਲ੍ਹੇ ਵਿਚ ਚਾਈਨਾ ਡੋਰ ਵੇਚਣ ਤੇ ਖਰੀਦਣ ਵਾਲਿਆਂ ’ਤੇ ਸਖਤ ਕਾਰਵਾਈ ਕਰਦੇ ਹੋਏ ਇਸ ਨਾਲ ਹੋਣ ਵਾਲੇ ਹਾਦਸਿਆਂ ਨੂੰ ਰੋਕਣ ਲਈ ਜ਼ਰੂਰੀ ਕਦਮ ਚੁੱਕਣ। ਉਹ ਅੱਜ ਜ਼ਿਲ੍ਹਾ ਪ੍ਰਸ਼ਾਸਕੀ ਕੰਪਲੈਕਸ ਵਿਚ ਚਾਈਨਾ ਡੋਰ ਦੀ ਵਿਕਰੀ ਨੂੰ ਰੋਕਣ ਸਬੰਧੀ ਜ਼ਿਲ੍ਹਾ ਅਧਿਕਾਰੀਆਂ ਦੀ ਮੀਟਿੰਗ ਨੂੰ ਸੰਬੋਧਨ ਕਰ ਰਹੇ ਸਨ। ਇਸ ਦੌਰਾਨ ਉਨ੍ਹਾਂ ਨਾਲ ਵਧੀਕ ਡਿਪਟੀ ਕਮਿਸ਼ਨਰ (ਜ) ਦਲਜੀਤ ਕੌਰ, ਐਸ.ਪੀ (ਹੈਡਕੁਆਟਰ) ਮਨਜੀਤ ਕੌਰ ਵੀ ਮੌਜੂਦ ਸਨ।

ਡਿਪਟੀ ਕਮਿਸ਼ਨਰ ਨੇ ਇਸ ਦੌਰਾਨ ਬੱਚਿਆਂ ਦੇ ਮਾਪਿਆਂ ਨੂੰ ਵੀ ਅਪੀਲ ਕਰਦੇ ਹੋਏ ਕਿਹਾ ਕਿ ਪ੍ਰਸ਼ਾਸਨ ਜ਼ਿਲ੍ਹੇ ਵਿਚ ਚਾਈਨਾ ਡੋਰ ਦੀ ਵਿਕਰੀ ਨੂੰ ਰੋਕਣ ਸਬੰਧੀ ਸਖਤ ਕਾਰਵਾਈ ਕਰ ਸਕਦਾ ਹੈ, ਪਰੰਤੂ ਮਾਪਿਆਂ ਦੀ ਜ਼ਿੰਮੇਵਾਰੀ ਵੀ ਬਣਦੀ ਹੈ ਕਿ ਉਹ ਆਪਣੇ ਬੱਚਿਆਂ ਨੂੰ ਚਾਈਨਾ ਡੋਰ ਨਾਲ ਪਤੰਗ ਉਡਾਉਣ ਤੋਂ ਰੋਕਣ ਅਤੇ ਇਸ ਨਾਲ ਹੋਣ ਵਾਲੇ ਨੁਕਸਾਨ ਪ੍ਰਤੀ ਜਾਗਰੂਕ ਕਰਨ। ਡਿਪਟੀ ਕਮਿਸ਼ਨਰ ਨੇ ਮੀਟਿੰਗ ਦੌਰਾਨ ਜ਼ਿਲ੍ਹਾ ਸਿੱਖਿਆ ਅਫ਼ਸਰ ਨੂੰ ਨਿਰਦੇਸ਼ ਦਿੰਦਿਆਂ ਕਿਹਾ ਕਿ ਸਕੂਲ ਪ੍ਰਿੰਸੀਪਲਾਂ ਨੂੰ ਹਦਾਇਤ ਜਾਰੀ ਕੀਤੀ ਜਾਵੇ ਕਿ ਉਹ ਬੱਚਿਆਂ ਦੇ ਮਾਪਿਆਂ ਨੂੰ ਚਾਈਨਾ ਡੋਰ ਨਾਲ ਹੋਣ ਵਾਲੇ ਨੁਕਸਾਨ ਬਾਰੇ ਦੱਸਣ ਤਾਂ ਜੋ ਉਹ ਆਪਣੇ ਬੱਚਿਆਂ ਨੂੰ ਜਾਗਰੂਕ ਕਰ ਸਕਣ। ਉਨ੍ਹਾਂ ਕਿਹਾ ਕਿ ਜ਼ਿਲ੍ਹੇ ਵਿਚ ਪਹਿਲਾਂ ਹੀ ਧਾਰਾ 144 ਤਹਿਤ ਇਸ ਦੀ ਵਿਕਰੀ ’ਤੇ ਪਾਬੰਦੀ ਦੇ ਹੁਕਮ ਕੀਤੇ ਜਾ ਚੁੱਕੇ ਹਨ, ਪਰੰਤੂ ਉਨ੍ਹਾਂ ਦੇ ਧਿਆਨ ਵਿਚ ਆਇਆ ਹੈ ਕਿ ਹੁਣ ਵੀ ਕੁਝ ਲੋਕ ਚਾਈਨਾ ਡੋਰ ਦੀ ਵਿਕਰੀ ਕਰ ਰਹੇ ਹਨ, ਜਿਸ ਨਾਲ ਕਈ ਦੁਰਘਟਨਾਵਾਂ ਹੋ ਰਹੀਆਂ ਹਨ।
ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਜ਼ਿਲ੍ਹੇ ਵਿਚ ਜੇਕਰ ਕੋਈ ਦੁਕਾਨਦਾਰ ਚਾਈਨਾ ਡੋਰ ਵੇਚ ਰਿਹਾ ਹੈ, ਤਾਂ ਉਸ ਦੀ ਸੂਚਨਾ ਉਹ ਹੈਲਪਲਾਈਨ 01882-247506 ਅਤੇ 01882-246508 ’ਤੇ ਦੇ ਸਕਦੇ ਹਨ, ਉਨ੍ਹਾਂ ਦਾ ਨਾਮ ਤੇ ਪਤਾ ਗੁਪਤ ਰੱਖਿਆ ਜਾਵੇਗਾ। ਉਨ੍ਹਾਂ ਦੱਸਿਆ ਕਿ ਪੂਰੇ ਜ਼ਿਲ੍ਹੇ ਵਿਚ ਇਸ ਦੇ ਖਿਲਾਫ਼ ਅਭਿਆਨ ਚਲਾ ਕੇ ਇਸ ਦੀ ਵਿਕਰੀ ’ਤੇ ਰੋਕ ਲਗਾਉਣ ਦੇ ਹੁਕਮ ਜਾਰੀ ਕਰ ਦਿੱਤੇ ਗਏ ਹਨ। ਉਨ੍ਹਾਂ ਜ਼ਿਲ੍ਹੇ ਦੇ ਸਮੂਹ ਐਸ.ਡੀ.ਐਮਜ਼ ਤੇ ਈ.ਓ. ਨਗਰ ਕੌਂਸਲ ਤੇ ਬੀ.ਡੀ.ਪੀ.ਓਜ਼ ਨੂੰ ਨਿਰਦੇਸ਼ ਦਿੰਦੇ ਹੋਏ ਚੈਕਿੰਗ ਕਰਨ ਲਈ ਕਿਹਾ ਹੈ ਅਤੇ ਹਦਾਇਤ ਕੀਤੀ ਹੈ ਕਿ ਚਾਈਨਾ ਡੋਰ ਵੇਚਣ ਤੇ ਖਰੀਦਣ ਵਾਲਿਆਂ ’ਤੇ ਸਖਤ ਕਾਰਵਾਈ ਕੀਤੀ ਜਾਵੇ।
ਕੋਮਲ ਮਿੱਤਲ ਨੇ ਕਿਹਾ ਕਿ ਇਹ ਦੇਖਣ ਵਿਚ ਆਇਆ ਹੈ ਕਿ ਬੱਚੇ ਪਤੰਗ ਉਡਾਉਣ ਲਈ ਸਿੰਥੈਟਿਕ, ਪਲਾਸਟਿਕ ਤੋਂ ਬਣੀ ਚਾਈਨਾ ਡੋਰ ਦੀ ਵਰਤੋਂ ਕਰਦੇ ਹਨ, ਜਿਸ ਨਾਲ ਗਲਾ ਤੇ ਕੰਨ ਕੱਟਣ ਦੀਆਂ ਘਟਨਾਵਾਂ ਹੋ ਜਾਂਦੀਆਂ ਹਨ ਅਤੇ ਕਈ ਵਾਰ ਇਸ ਡੋਰ ਦੀ ਚਪੇਟ ਵਿਚ ਆ ਕੇ ਦੋ ਪਹੀਆ ਵਾਹਨ ਚਾਲਕ ਅਕਸਰ ਜਾਨਲੇਵਾ ਹਾਦਸੇ ਦਾ ਸ਼ਿਕਾਰ ਹੋ ਜਾਂਦੇ ਹਨ। ਉਨ੍ਹਾਂ ਕਿਹਾ ਕਿ ਇਸ ਤੋਂ ਇਲਾਵਾ ਚਾਈਨਾ ਡੋਰ ਵਿਚ ਪੰਛੀ ਵੀ ਫਸ ਕੇ ਜ਼ਖਮੀ ਜਾਂ ਮੌਤ ਦਾ ਸ਼ਿਕਾਰ ਹੋ ਜਾਂਦੇ ਹਨ। ਮਰੇ ਹੋਏ ਪੰਛੀਆਂ ਦੇ ਪੌਦਿਆਂ ’ਤੇ ਟੰਗੇ ਰਹਿਣ ਕਾਰਨ ਬਦਬੂ ਨਾਲ ਵਾਤਾਵਰਣ ਵੀ ਦੂਸ਼ਿਤ ਹੁੰਦਾ ਹੈ। ਉਨ੍ਹਾਂ ਜ਼ਿਲ੍ਹਾ ਵਾਸੀਆਂ ਨੂੰ ਅਪੀਲ ਕਰਦੇ ਹੋਏ ਕਿਹਾ ਕਿ ਉਹ ਚਾਈਨਾ ਡੋਰ ਦੀ ਵਰਤੋਂ ਨਾ ਕਰਨ ਅਤੇ ਆਪਣੇ ਬੱਚਿਆਂ ਨੂੰ ਵੀ ਇਸ ਸਬੰਧੀ ਜਾਗਰੂਕ ਕਰਨ। ਇਸ ਮੌਕੇ ਐਸ.ਡੀ.ਐਮ. ਦਸੂਹਾ ਓਜਸਵੀ ਅਲੰਕਾਰ, ਐਸ.ਡੀ.ਐਮ. ਹੁਸ਼ਿਆਰਪੁਰ ਪ੍ਰੀਤਇੰਦਰ ਸਿੰਘ ਬੈਂਸ, ਸਹਾਇਕ ਕਮਿਸ਼ਨਰ ਨਗਰ ਨਿਗਮ ਸੰਦੀਪ ਤਿਵਾੜੀ ਤੋਂ ਇਲਾਵਾ ਹੋਰ ਅਧਿਕਾਰੀ ਵੀ ਮੌਜੂਦ ਸਨ।