Prime Punjab Times

Latest news
ਬਲਾਕ ਪੱਧਰੀ ਡਰਾਮਾ ਮੁਕਾਬਲੇ 'ਚ ਸਰਕਾਰੀ ਸੈਕੰਡਰੀ ਸਕੂਲ ਡੱਫਰ ਦੇ ਵਿਦਿਆਰਥੀ ਜੇਤੂ ਸੀਨੀਅਰ ਮੈਡੀਕਲ ਅਫਸਰ ਡਾ. ਸ਼ੁਦੇਸ਼ ਰਾਜਨ ਵਲੋਂ ਅਚਨਚੇਤ ਨਿਰੀਖਣ ਖਾਲਸਾ ਕਾਲਜ ਵਿਖੇ ਵਿੱਤੀ ਸਾਖਰਤਾ ਅਤੇ ਸਾਈਬਰ ਸੁਰੱਖਿਆ ਸਬੰਧੀ ਜਾਗਰੂਕਤਾ ਪ੍ਰੋਗਰਾਮ ਕਰਵਾਇਆ ਗਿਆ KMS ਕਾਲਜ ਦੇ ਹੋਟਲ ਮੈਨੇਜਮੈਂਟ ਵਿਭਾਗ ਵੱਲੋਂ ਮਨਾਇਆ ਗਿਆ ਵਿਸ਼ਵ ਖੁਰਾਕ ਦਿਵਸ  ਸਵ: ਡਾਕਟਰ ਮੋਹਨ ਲਾਲ ਧੰਮਣ ਦੀ ਨਿੱਘੀ ਯਾਦ ਨੂੰ ਸਮਰਪਿਤ ਅੱਖਾਂ ਦੀ ਜਾਂਚ ਕੈਂਪ, ਮੈਡੀਕਲ ਜਾਂਚ ਕੈਂਪ ਅਤੇ ਖੂਨਦਾਨ ਕੈਂਪ... DAV ਪਬਲਿਕ ਸਕੂਲ,ਗੜ੍ਹਦੀਵਾਲਾ ਵਿਖੇ ਅਧਿਆਪਕ-ਮਾਪੇ ਮਿਲਣੀ ਦਾ ਸਫ਼ਲ ਆਯੋਜਨ ਖਾਲਸਾ ਕਾਲਜ ਵਿਖੇ ਕੈਂਸਰ ਜਾਗਰੂਕਤਾ ਸੰਬੰਧੀ ਕਰਵਾਇਆ ਗਿਆ ਵਿਸ਼ੇਸ਼ ਲੈਕਚਰ श्री रामलीला कमेटी दसूहा ने निकाली राम विवाह संबंधी भव्य शोभायात्रा हाजीपुर चौक दसूहा में धरना रोष प्रदर्शन किया, दसूहा में पंजाब बंद का असर *ਸੀ.ਐਚ.ਸੀ ਭੂੰਗਾ ਵਿਖੇ ਵਿਸ਼ਵ ਮਾਨਸਿਕ ਸਿਹਤ ਜਾਗਰੂਕਤਾ ਦਿਵਸ ਮਨਾਇਆ ਗਿਆ*
ADVERTISEMENT
You are currently viewing ਘੱਲੂਘਾਰਾ ਦਿਵਸ ਦੇ ਮੱਦੇਨਜਰ ਪੁਲਿਸ ਨੇ ਵਧਾਏੇ ਸਖ਼ਤ ਸੁਰੱਖਿਆ ਪ੍ਰਬੰਧ

ਘੱਲੂਘਾਰਾ ਦਿਵਸ ਦੇ ਮੱਦੇਨਜਰ ਪੁਲਿਸ ਨੇ ਵਧਾਏੇ ਸਖ਼ਤ ਸੁਰੱਖਿਆ ਪ੍ਰਬੰਧ

  • ਘੱਲੂਘਾਰਾ ਦਿਵਸ ਦੇ ਮੱਦੇਨਜਰ ਪੁਲਿਸ ਨੇ ਵਧਾਏੇ ਸਖ਼ਤ ਸੁਰੱਖਿਆ ਪ੍ਰਬੰਧ

ਨਾਕਾਬੰਦੀ ਕਰਕੇ ਕੀਤੀ ਜਾ ਰਹੇ ਵਾਹਨਾ ਦੀ ਚੈਕਿੰਗ ਐੱਸ ਐੱਸ ਓ ਹਰਕੀਰਤ ਸਿੰਘ

ਬਲਾਚੌਰ /ਕਾਠਗੜ 03 ਜੂਨ (ਜਤਿੰਦਰਪਾਲ ਸਿੰਘ ਕਲੇਰ )- 6 ਜੂਨ ਨੂੰ ਗਰਮ ਖਿਆਲੀ ਸਿੱਖ ਸੰਗਤ ਵਲੋਂ ਮਨਾਏ ਜਾ ਰਹੇ ਘੱਲੂਘਾਰਾ ਦਿਵਸ ਨੂੰ ਲੈ ਕੇ ਜਿੱਥੇ ਪੂਰੇ ਜ਼ੋਰਾਂ-ਸ਼ੋਰਾਂ ਨਾਲ ਤਿਆਰੀਆਂ ਕੀਤੀਆਂ ਜਾ ਰਹੀਆਂ ਹਨ,ਇਸ ਸਬੰਧੀ ਥਾਣਾ ਮੁਖੀ ਇੰਸਪੈਕਟਰ ਹਰਕੀਰਤ ਸਿੰਘ ਨੇ ਦੱਸਿਆ ਕਸਬਾ , ਕਾਠਗੜ ਦੇ ਇਸਦੇ ਆਸ ਪਾਸ ਪੁਲਿਸ ਵੱਲੋਂ ਸੁਰੱਖਿਆ ਦੇ ਸਖਤ ਪ੍ਰਬੰਧ ਕੀਤੇ ਗਏ ਹਨ | ਇਕ ਪਾਸੇ ਕਾਨੂੰਨ ਵਿਵਸਥਾ ਬਣਾਏ ਰੱਖਣ ਲਈ ਪੁਲਸ ਵਲੋਂ ਪੁਖ਼ਤਾ ਪ੍ਰਬੰਧ ਕੀਤੇ ਜਾ ਰਹੇ ਹਨ, ਉਥੇ ਹੀ ਕਿਸੇ ਵੀ ਅਣਸੁਖਾਵੀਂ ਘਟਨਾ ਨਾਲ ਨਜਿੱਠਣ ਲਈ ਪੁਲਸ ਫੋਰਸ ਨੂੰ 24 ਘੰਟੇ ਨਾਕਿਆਂ ‘ਤੇ ਰਹਿਣ ਤੋਂ ਇਲਾਵਾ ਚੌਕਸ ਰਹਿਣ ਦੇ ਨਿਰਦੇਸ਼ ਦਿੱਤੇ ਗਏ ਹਨ | ਐਸਐਸਪੀ ਸੰਦੀਪ ਸ਼ਰਮਾ ਵਲੋਂ ਜਿਲ੍ਹੇ ਦੇ ਸਮੂਹ ਉੱਚ ਅਧਿਕਾਰੀਆਂ ਦੇ ਨਾਲ-ਨਾਲ ਥਾਣਾ ਮੁਖੀਆਂ ਅਤੇ ਚੌਕੀ ਇੰਚਾਰਜਾਂ ਨੂੰ ਕਾਨੂੰਨ ਤੋੜਨ ਵਾਲਿਆਂ ਨਾਲ ਸਖ਼ਤੀ ਨਾਲ ਨਜਿੱਠਣ ਦੇ ਹੁਕਮ ਦਿੱਤੇ ਹਨ |ਉਨਾ ਦੇਵੱਲੋ ਹਰ ਚੌਕ ਚੌਰਾਹੇ ਅਤੇ ਐਟਰੀ ਪੁਆਇੰਟਾ ਤੇ ਵਾਹਨਾ ਦੀ ਬਾਰੀਕੀ ਨਾਲ ਜਾਂਚ ਕਰਨੇ ਦੇ ਹੁਕਮ ਦਿੱਤੇ |
ਸ਼ਹਿਰ ਦੇ ਹੋਟਲਾਂ ਅਤੇ ਗੈਸਟ ਹਾਊਸ ਮਾਲਕਾਂ ਨੂੰ ਖਾਸ ਨਿਰਦੇਸ਼ ਦਿੱਤੇ ਗਏ ਹਨ ਕਿ ਕਿਸੇ ਵਿਅਕਤੀ ਨੂੰ ਬਿਨਾਂ ਪਛਾਣ ਪੱਤਰ ਤੋਂ ਕਮਰਾ ਨਾ ਦਿੱਤਾ ਜਾਵੇ | ਸਾਰਿਆਂ ਨੂੰ ਰਿਸੈਪਸ਼ਨ ਅਤੇ ਬਾਹਰ ਸੀ. ਸੀ. ਟੀ. ਵੀ. ਕੈਮਰਿਆਂ ਨੂੰ ਚਾਲੂ ਰੱਖਣ ਦੇ ਵੀ ਨਿਰਦੇਸ਼ ਹਨ, ਤਾਂ ਕਿ ਕੋਈ ਵੀ ਸ਼ੱਕੀ ਵਿਅਕਤੀ ਹੋਟਲ ਵਿਚ ਰੁਕ ਕੇ ਆਪਣੇ ਕਿਸੇ ਵੀ ਮਨਸੂਬੇ ਨੂੰ ਅੰਜਾਮ ਨਾ ਦੇ ਸਕੇ | ਐਸਐਸਪੀ ਸੰਦੀਪ ਸ਼ਰਮਾ ਨੇ ਜਨਤਾ ਤੋ ਸਹਿਯੋਗ ਦੀ ਅਪੀਲ ਕੀਤੀ