Prime Punjab Times

Latest news
श्री रामलीला कमेटी दसूहा ने निकाली राम विवाह संबंधी भव्य शोभायात्रा हाजीपुर चौक दसूहा में धरना रोष प्रदर्शन किया, दसूहा में पंजाब बंद का असर *ਸੀ.ਐਚ.ਸੀ ਭੂੰਗਾ ਵਿਖੇ ਵਿਸ਼ਵ ਮਾਨਸਿਕ ਸਿਹਤ ਜਾਗਰੂਕਤਾ ਦਿਵਸ ਮਨਾਇਆ ਗਿਆ* *ਅਗਰਵਾਲ ਸਭਾ ਵੱਲੋਂ ਮਹਾਰਾਜਾ ਅਗਰਸੈਨ ਜਯੰਤੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਈ ਗਈ* ਪ੍ਰਿੰਸੀਪਲ ਸੁਖਵੰਤ ਕੌਰ ਨੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਧੁੱਪਸੜੀ ਵਿਖੇ ਸੰਭਾਲਿਆ ਅਹੁਦਾ, ਸਟਾਫ਼ ਵੱਲੋਂ ਨਿੱਘਾ ਸਵਾ... ਆਰਿਅਨ ਸ਼ਰਮਾ ਨੇ ਰਾਜ ਪੱਧਰੀ ਲੰਬੀ ਛਾਲ ਮੁਕਾਬਲੇ 'ਚ ਜਿੱਤਿਆ ਸੋਨ ਤਮਗਾ,ਕੌਮੀ ਪੱਧਰ ਦੇ ਮੁਕਾਬਲੇ ਲਈ ਹੋਈ ਚੋਣ ਅੰਤਰਰਾਸ਼ਟਰੀ ਬਾਲੜੀ ਦਿਵਸ ਮੌਕੇ ਬੇਟੀ ਬਚਾਓ ਬੇਟੀ ਪੜ੍ਹਾਓ ਸੈੱਲ ਵੱਲੋਂ ਪੋਸਟਰ ਮੇਕਿੰਗ ਮੁਕਾਬਲਾ ਕਰਵਾਇਆ ਗਿਆ KMS ਕਾਲਜ ਦੇ ਸ਼੍ਰੀਮਤੀ ਮੰਜੁਲਾ ਸੈਣੀ ਫੈਸ਼ਨ ਵਿਭਾਗ ਵੱਲੋਂ ਦੋ ਰੋਜ਼ਾ ਵਰਕਸ਼ਾਪ ਦਾ ਆਯੋਜਨ 15 ਅਤੇ 16 ਅਕਤੂਬਰ ਨੂੰ ਜ਼ਿਲ੍ਹੇ ਵਿੱਚ ਵੋਟਰ ਸੂਚੀਆਂ ਦੀ ਅੰਤਿਮ ਪ੍ਰਕਾਸ਼ਨਾ, ਵੋਟਰ ਸੂਚੀ ਵਿੱਚ ਆਪਣਾ ਨਾਮ ਜ਼ਰੂਰ ਚੈੱਕ ਕਰਨ: ਆਸ਼ਿਕਾ ਜੈਨ ਕਮਾਹੀ ਦੇਵੀ ਵਿਖੇ ਪਲੇਸਮੈਂਟ ਕੈਂਪ 14 ਅਕਤੂਬਰ ਨੂੰ – ਰਮਨਦੀਪ ਕੌਰ
ADVERTISEMENT
You are currently viewing ਵਿੱਦਿਆ ਦੇ ਮੰਦਰ ਵਿੱਚ ਛਾਪੇਮਾਰੀ ਦਾ ਮਾਸਟਰ ਕੇਡਰ ਯੂਨੀਅਨ ਵੱਲੋਂ ਸਖ਼ਤ ਵਿਰੋਧ

ਵਿੱਦਿਆ ਦੇ ਮੰਦਰ ਵਿੱਚ ਛਾਪੇਮਾਰੀ ਦਾ ਮਾਸਟਰ ਕੇਡਰ ਯੂਨੀਅਨ ਵੱਲੋਂ ਸਖ਼ਤ ਵਿਰੋਧ

” ਆਪ ਨਸ਼ਾ ਤਸਕਰਾਂ ਅਤੇ ਨਾਜਾਇਜ਼ ਮਾਇਨਿੰਗ ਨੂੰ ਸਕੂਲਾਂ ਵਿੱਚ ਨਾ ਲੱਭੋ”

ਜਲੰਧਰ (ਬਿਊਰੋ) : ਅੱਜ ਮਿਤੀ (16 3 2022 )ਨੂੰ ਮਾਸਟਰ ਕੇਡਰ ਯੂਨੀਅਨ ਪੰਜਾਬ ਦੇ ਸੂਬਾ ਪ੍ਰਧਾਨ ਗੁਰਪ੍ਰੀਤ ਸਿੰਘ ਰਿਆੜ , ਸਾਬਕਾ ਪ੍ਰਧਾਨ ਬਲਦੇਵ ਸਿੰਘ ਬੁੱਟਰ,ਸੂਬਾ ਜਨਰਲ ਸਕੱਤਰ ਬਲਜਿੰਦਰ ਸਿੰਘ ਧਾਲੀਵਾਲ ਨੇ ਪ੍ਰੈਸ ਨੂੰ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਆਮ ਆਦਮੀ ਪਾਰਟੀ ਦੇ ਕੁਝ ਐਮ.ਐਲ.ਏ. 10 ਤੋਂ ਵੱਧ ਵਲੰਟੀਅਰ/ ਸਮਰਥਕਾਂ ਨੂੰ ਨਾਲ ਲੈ ਕੇ ਸਰਕਾਰੀ ਸਕੂਲਾਂ ਵਿੱਚ ਅਰਾਜਕਤਾ ਫੈਲਾਉਣੀ ਸ਼ੁਰੂ ਕਰ ਦਿੱਤੀ ਹੈ, ਸੋਸ਼ਲ ਮੀਡੀਆ ਤੇ ਝੂਠੀ ਸ਼ੋਹਰਤ ਖੱਟਣ ਖਾਤਿਰ ਵਿਧਾਇਕ ਦਾ ਸਕੂਲ ਵਿੱਚ “ਛਾਪਾ” ਵਰਗੇ ਸ਼ਬਦਾਂ ਦਾ ਇਸਤੇਮਾਲ ਕਰ ਰਹੇ ਹਨ, ਇੱਥੇ “ਆਪ” ਦੇ ਕੁਝ ਵਿਧਾਇਕ ਸਕੂਲਾਂ ਵਿੱਚ ਜਾ ਕੇ ਅਧਿਆਪਕਾਂ ਨੂੰ ਡਰਾ ਧਮਕਾ ਰਹੇ ਹਨ, ਜਿਸ ਨਾਲ ਪੰਜਾਬ ਦੇ ਸਾਰੇ ਅਧਿਆਪਕ ਵਰਗ ਵਿਚ ਰੋਸ ਦੀ ਲਹਿਰ ਪਾਈ ਜਾ ਰਹੀ ਹੈ । ਮਾਸਟਰ ਕੇਡਰ ਯੂਨੀਅਨ ਪੰਜਾਬ ਨੇ ਇਸ ਦਾ ਸਖ਼ਤ ਸਟੈਂਡ ਲੈਂਦੇ ਹੋਏ ਫਾਊਂਡਰ ਮੈਬਰ ਵਾਸ਼ਿੰਗਟਨ ਸਿੰਘ , ਹਰਬੰਸ ਲਾਲ , ਸੂਬਾ ਵਿੱਤ ਸਕੱਤਰ ਰਮਨ ਕੁਮਾਰ , ਹਰਿਮੰਦਰ ਸਿੰਘ ਉੱਪਲ, ਹਰਭਜਨ ਸਿੰਘ ਅਤੇ ਪ੍ਰੈੱਸ ਸਕੱਤਰ ਸੰਦੀਪ ਕਪੂਰਥਲਾ ਨੇ ਦੱਸਿਆ ਕਿ ਸਕੂਲਾਂ ਵਿਚ ‘ਛਾਪੇਮਾਰੀ ‘ਨਹੀਂ, ਚੈਕਿੰਗ ਕੀਤੀ ਜਾਂਦੀ ਹੈ ਅਤੇ ਅੱਗੇ ਕਿਹਾ ਕਿ ਜੇਕਰ ਛਾਪੇ ਮਾਰਨੇ ਹਨ ਤਾਂ ਨਸ਼ੇ ਦੇ ਸੌਦਾਗਰਾਂ ਦੇ ਅੱਡਿਆਂ ਤੇ ਮਾਰੋ , ਨਾਜਾਇਜ਼ ਹੋ ਰਹੀ ਮਾਈਨਿੰਗ ਤੇ ਮਾਰੋ । ਸਕੂਲਾਂ ਵਿੱਚ ਨਾ ਤਾਂ ਅਧਿਆਪਕ ਨਸ਼ੇ ਵੇਚਦੇ ਹਨ , ਤੇ ਨਾ ਹੀ ਨਾਜਾਇਜ਼ ਮਾਈਨਿੰਗ ਹੁੰਦੀ ਹੈ । ਵਿੱਦਿਆ ਦੇ ਮੰਦਰ ਨੂੰ ਬਦਨਾਮ ਨਾ ਕੀਤਾ ਜਾਵੇ । ਬੱਚਿਆਂ ਦੀਆਂ ਜਿੰਦਗੀਆਂ ਬਣਾਉਣ ਵਾਲੇ ਅਧਿਆਪਕਾਂ ਨੂੰ ਜ਼ਲੀਲ ਨਾ ਕੀਤਾ ਜਾਵੇ, ਨਹੀਂ ਤਾਂ ਮਾਸਟਰ ਕੇਡਰ ਯੂਨੀਅਨ ਇਹਨਾਂ ਆਪਹੁਦਰੀਆਂ ਕਰਨ ਵਾਲਿਆਂ ਵਿਧਾਇਕਾਂ ਖ਼ਿਲਾਫ਼ ਤਿੱਖੇ ਸੰਘਰਸ਼ ਵਿੱਢੇਗੀ । ਆਮ ਆਦਮੀ ਪਾਰਟੀ ਦੇ ਕੁਝ ਸੀਨੀਅਰ ਵਿਧਾਇਕਾਂ ਨੇ ਸਕੂਲਾਂ ਵਿੱਚ ਕੁਝ ਝੂਠੀ ਸ਼ੋਹਰਤ ਖੱਟਣ ਵਾਲੇ ਵਿਧਾਇਕਾਂ ਵੱਲੋਂ ਛਾਪੇਮਾਰੀ ਕਰਨ ਦੀ ਨਿੰਦਿਆ ਵੀ ਕੀਤੀ , ਜਿਸ ਦਾ ਮਾਸਟਰ ਕੇਡਰ ਯੂਨੀਅਨ ਸਵਾਗਤ ਕਰਦੀ ਹੈ ।ਜੇ ਪੰਜਾਬ ਦੇ ਸਕੂਲਾਂ ਦਾ ਆਮ ਆਦਮੀ ਪਾਰਟੀ ਦੇ ਵਰਕਰਾਂ ਅਤੇ ਵਿਧਾਇਕਾਂ ਵੱਲੋਂ ਸੁਧਾਰ ਹੀ ਕਰਨਾ ਹੈ ਤਾਂ ਪੜ੍ਹੋ ਪੰਜਾਬ ਵਰਗੇ ਬੇਲੋੜੇ ਪ੍ਰੋਜੈਕਟਾਂ ਨੂੰ ਬੰਦ ਕਰਨ ਦਾ ਯਤਨ ਕਰੇ l ਇਸ ਸਮੇਂ ਹੋਰਨਾਂ ਤੋਂ ਇਲਾਵਾ ਕੁਲਵਿੰਦਰ ਸਿੰਘ ਜ਼ਿਲ੍ਹਾ ਪ੍ਰਧਾਨ ਗੁਰਦਾਸਪੁਰ , ਮਨਜਿੰਦਰ ਸਿੰਘ ਜ਼ਿਲਾ ਪ੍ਰਧਾਨ ਤਰਨਤਾਰਨ, ਬਲਜਿੰਦਰ ਸਿੰਘ ਸ਼ਾਂਤਪੁਰੀ ਜ਼ਿਲ੍ਹਾ ਪ੍ਰਧਾਨ ਰੋਪੜ , ਅਰਜਿੰਦਰ ਸਿੰਘ ਕਲੇਰ ਜ਼ਿਲ੍ਹਾ ਪ੍ਰਧਾਨ ਅੰਮ੍ਰਿਤਸਰ ਸਾਹਬ , ਧਰਮਜੀਤ ਸਿੰਘ ਜ਼ਿਲ੍ਹਾ ਪ੍ਰਧਾਨ ਲੁਧਿਆਣਾ , ਸੁਖਦੇਵ ਕਾਜਲ ਜ਼ਿਲ੍ਹਾ ਪ੍ਰਧਾਨ ਹੁਸ਼ਿਆਰਪੁਰ , , ਜਸਵੀਰ ਸਿੰਘ ਸਿੱਧੂ ਜ਼ਿਲ੍ਹਾ ਜਨਰਲ ਸਕੱਤਰ ਮੋਗਾ, , ਹਰਸੇਵਕ ਸਿੰਘ ਫ਼ਿਰੋਜ਼ਪੁਰ , ਧਰਮਿੰਦਰ ਗੁਪਤਾ ਜ਼ਿਲ੍ਹਾ ਪ੍ਰਧਾਨ ਫਾਜ਼ਿਲਕਾ, ਰਾਕੇਸ਼ ਕੁਮਾਰ ਪਠਾਨਕੋਟ ਲਖਵਿੰਦਰ ਸਿੰਘ ਸੰਗਰੂਰ, ਬਲਜਿੰਦਰ ਮਖੂ, ਸੁਖਰਾਜ ਬੁੱਟਰ ਜ਼ਿਲ੍ਹਾ ਪ੍ਰਧਾਨ ਸ੍ਰੀ ਮੁਕਤਸਰ ਸਾਹਿਬ ਦਲਬੀਰ ਸਿੰਘ ਜ਼ਿਲ੍ਹਾ ਪ੍ਰਧਾਨ ਫ਼ਰੀਦਕੋਟ, ਅਮਰਜੀਤ ਸਿੰਘ, ਜੀਵਨ ਕੁਮਾਰ ਅਤੇ ਵੱਡੀ ਗਿਣਤੀ ਵਿੱਚ ਅਧਿਆਪਕ ਸਾਥੀ ਹਾਜ਼ਰ ਸਨ |