Prime Punjab Times

Latest news
श्री रामलीला कमेटी दसूहा ने निकाली राम विवाह संबंधी भव्य शोभायात्रा हाजीपुर चौक दसूहा में धरना रोष प्रदर्शन किया, दसूहा में पंजाब बंद का असर *ਸੀ.ਐਚ.ਸੀ ਭੂੰਗਾ ਵਿਖੇ ਵਿਸ਼ਵ ਮਾਨਸਿਕ ਸਿਹਤ ਜਾਗਰੂਕਤਾ ਦਿਵਸ ਮਨਾਇਆ ਗਿਆ* *ਅਗਰਵਾਲ ਸਭਾ ਵੱਲੋਂ ਮਹਾਰਾਜਾ ਅਗਰਸੈਨ ਜਯੰਤੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਈ ਗਈ* ਪ੍ਰਿੰਸੀਪਲ ਸੁਖਵੰਤ ਕੌਰ ਨੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਧੁੱਪਸੜੀ ਵਿਖੇ ਸੰਭਾਲਿਆ ਅਹੁਦਾ, ਸਟਾਫ਼ ਵੱਲੋਂ ਨਿੱਘਾ ਸਵਾ... ਆਰਿਅਨ ਸ਼ਰਮਾ ਨੇ ਰਾਜ ਪੱਧਰੀ ਲੰਬੀ ਛਾਲ ਮੁਕਾਬਲੇ 'ਚ ਜਿੱਤਿਆ ਸੋਨ ਤਮਗਾ,ਕੌਮੀ ਪੱਧਰ ਦੇ ਮੁਕਾਬਲੇ ਲਈ ਹੋਈ ਚੋਣ ਅੰਤਰਰਾਸ਼ਟਰੀ ਬਾਲੜੀ ਦਿਵਸ ਮੌਕੇ ਬੇਟੀ ਬਚਾਓ ਬੇਟੀ ਪੜ੍ਹਾਓ ਸੈੱਲ ਵੱਲੋਂ ਪੋਸਟਰ ਮੇਕਿੰਗ ਮੁਕਾਬਲਾ ਕਰਵਾਇਆ ਗਿਆ KMS ਕਾਲਜ ਦੇ ਸ਼੍ਰੀਮਤੀ ਮੰਜੁਲਾ ਸੈਣੀ ਫੈਸ਼ਨ ਵਿਭਾਗ ਵੱਲੋਂ ਦੋ ਰੋਜ਼ਾ ਵਰਕਸ਼ਾਪ ਦਾ ਆਯੋਜਨ 15 ਅਤੇ 16 ਅਕਤੂਬਰ ਨੂੰ ਜ਼ਿਲ੍ਹੇ ਵਿੱਚ ਵੋਟਰ ਸੂਚੀਆਂ ਦੀ ਅੰਤਿਮ ਪ੍ਰਕਾਸ਼ਨਾ, ਵੋਟਰ ਸੂਚੀ ਵਿੱਚ ਆਪਣਾ ਨਾਮ ਜ਼ਰੂਰ ਚੈੱਕ ਕਰਨ: ਆਸ਼ਿਕਾ ਜੈਨ ਕਮਾਹੀ ਦੇਵੀ ਵਿਖੇ ਪਲੇਸਮੈਂਟ ਕੈਂਪ 14 ਅਕਤੂਬਰ ਨੂੰ – ਰਮਨਦੀਪ ਕੌਰ
ADVERTISEMENT
You are currently viewing ਭਗਵੰਤ ਮਾਨ ਦੀ ਕੋਠੀ ਦਾ ਕੁੰਡਾ ਖੜਕਾਉਣ ਗਏ ਖੇਤ-ਮਜ਼ਦੂਰਾਂ ਤੇ ਕੀਤੇ ਲਾਠੀਚਾਰਜ ਦੀ ਜੋਰਦਾਰ ਸ਼ਬਦਾਂ ‘ਚ ਨਿਖੇਧੀ

ਭਗਵੰਤ ਮਾਨ ਦੀ ਕੋਠੀ ਦਾ ਕੁੰਡਾ ਖੜਕਾਉਣ ਗਏ ਖੇਤ-ਮਜ਼ਦੂਰਾਂ ਤੇ ਕੀਤੇ ਲਾਠੀਚਾਰਜ ਦੀ ਜੋਰਦਾਰ ਸ਼ਬਦਾਂ ‘ਚ ਨਿਖੇਧੀ

ਗੜ੍ਹਦੀਵਾਲਾ(ਚੌਧਰੀ)

1 ਦਸੰਬਰ : ਬੜੀਆਂ ਆਸਾਂ ਉਮੀਦਾਂ ਨਾਲ ਗਏ ਖੇਤ ਮਜ਼ਦੂਰ ਪੰਜਾਬ  ਵਲੋਂ ਮੁੱਖ ਮੰਤਰੀ ਪੰਜਾਬ ਦੀ ਕੋਠੀ ਅੱਗੇ ਆਪਣੀਆਂ ਹੱਕੀ ਮੰਗਾਂ ਬਾਰੇ ਰੋਸ ਪ੍ਰਗਟਾਉਣ ਤੇ ਮੰਗਾਂ ਮਨਵਾਉਣ ਗਏ ਖੇਤ ਮਜ਼ਦੂਰ ਬੀਤੇ ਕੱਲ੍ਹ ਲਾਠੀਚਾਰਜ ਦਾ ਸ਼ਿਕਾਰ ਹੋ ਗਏ । ਮਜ਼ਦੂਰਾਂ ਦੀਆਂ ਮੰਗਾਂ ਬਾਰੇ ਭਰੋਸਾ ਤਾਂ ਕੀ ਦੇਣਾ ਸੀ ਉਨ੍ਹਾਂ ਨੇ ਲਾਠੀਚਾਰਜ ਕਰਕੇ ਸਵਾਗਤ ਕੀਤਾ। ਪਿਛਲੀਆਂ ਸਰਕਾਰਾਂ ਦੀ ਤਰਾਂ ! ਕੁੱਲ ਹਿੰਦ ਖੇਤ ਮਜਦੂਰ ਯੂਨੀਅਨ ਦੇ ਜ਼ਿਲ੍ਹਾ ਪ੍ਰਧਾਨ ਹਰਬੰਸ ਸਿੰਘ ਧੂਤ ਤੇ ਤਹਿਸੀਲ ਸਕੱਤਰ ਰਣਜੀਤ ਸਿੰਘ ਚੌਹਾਨ ਨੇ ਲਾਠੀਚਾਰਜ ਦੀ ਜੋਰਦਾਰ ਸ਼ਬਦਾਂ ਵਿੱਚ ਨਿਖੇਧੀ ਕੀਤੀ ਹੈ । ਉਨ੍ਹਾਂ ਕਿਹਾ ਕਿ ਇਸ ਨਾਲ  ਆਮ ਆਦਮੀ ਪਾਰਟੀ ਦੀ ਸਰਕਾਰ ਦਾ ਮਜ਼ਦੂਰ ਵਿਰੋਧੀ ਚਿਹਰਾ ਨੰਗਾ ਹੋ ਗਿਆ ਹੈ। ਉਨ੍ਹਾਂ ਕਿਹਾ ਜਿਹੜੀਆਂ ਸਰਕਾਰਾਂ ਮਜ਼ਦੂਰਾਂ ਨਾਲ ਗੱਲਬਾਤ ਕਰਨ ਨੂੰ ਤਿਆਰ ਨਹੀਂ ਉਨ੍ਹਾਂ ਦੇ ਮਸਲੇ ਕੀ ਹੱਲ ਕਰਨਗੇ ਅਤੇ ਨਾ ਹੀ ਕੋਈ ਉਮੀਦ ਰੱਖੀ ਜਾ ਸਕਦੀ ਹੈ।