Prime Punjab Times

Latest news
ਬਾਬਾ ਸਾਹਿਬ ਡਾ. ਭੀਮ ਰਾਓ ਅੰਬੇਡਕਰ ਜੀ ਦੇ ਬੁੱਤ ਦੀ ਤੋੜ-ਭੰਨ੍ਹ ਦੀ ਘਟਨਾ ਅਤਿ ਮੰਦਭਾਗੀ, ਦੋਸ਼ੀਆਂ ਖ਼ਿਲਾਫ਼ ਤੁਰੰਤ ਹੋ... ਮੁਕੇਰੀਆਂ ਤੇ ਤਲਵਾੜਾ 'ਚ ਗੂੰਜੇਗੀ ਸ਼ਿਵ ਭਗਤੀ ਦੀ ਗੂੰਜ, ਕੈਲਾਸ਼ ਖੇਰ ਦੇਣਗੇ ਭਜਨਾਂ ਦੀ ਪੇਸ਼ਕਾਰੀ ਲੋਕਾਂ ਦੇ ਸਹਿਯੋਗ ਨਾਲ ਪੰਜਾਬ ਨੂੰ ਹਰੇਕ ਖ਼ੇਤਰ ਵਿੱਚ ਨੰਬਰ ਇਕ ਬਣਾਉਣ ਦਾ ਸਫ਼ਰ ਜਾਰੀ ਰਹੇਗਾ: ਮੁੱਖ ਮੰਤਰੀ ਭਗਵੰਤ ਸਿੰਘ ... ਸਿਹਤ ਸਹੂਲਤਾਂ ਅਤੇ ਸਕੀਮਾਂ ਲੋਕਾਂ ਤੱਕ ਪਹੁੰਚਦੀਆਂ ਕੀਤੀਆਂ ਜਾਣ : ਡਾ.ਸੁਦੇਸ਼ ਰਾਜਨ KMS ਕਾਲਜ ਦੇ BSc ਫੈਸ਼ਨ ਡਿਜ਼ਾਇਨਿੰਗ ਛੇਵੇਂ ਸਮੈਸਟਰ ਦੀ ਜਸਦੀਪ ਅਤੇ ਨੇਹਾ ਨੇ ਹਾਸਲ ਕੀਤਾ ਪਹਿਲਾ ਸਥਾਨ - ਪ੍ਰਿੰਸੀਪਲ ... ਦਸੂਹਾ ਚ ਇੱਕ ਨਿੱਜੀ ਪ੍ਰਾਈਵੇਟ ਸਕੂਲ ਦੀ ਬੱਸ ਪਲਟੀ,ਬੱਚਿਆਂ ਨੂੰ ... जालंधर में डिजिटल मीडिया एसोसिएशन (DMA) की बैठक में पहुंचे कैबिनेट मंत्री मोहिंदर भगत और मेयर वनीत ध... DAV पब्लिक स्कूल में सामाजिक विज्ञान तथा सामान्य ज्ञान पर अंतर सदनीय क्विज प्रतियोगिता का आयोजन ਅੱਜ ਦੇ ਬੱਚਿਆਂ ਨੇ ਭਵਿੱਖ ਵਿੱਚ ਇੱਕ ਸੁੰਦਰ ਸਮਾਜ ਦੀ ਸਿਰਜਣਾ ਕਰਨੀ ਹੈ ਪੁਰਾਣੀ ਰੰਜਿਸ਼ ਨੇ ਲਿਆ ਖੂ+ਨੀ ਰੂਪ,ਗੋਲੀਬਾਰੀ ’ਚ ਨੌਜਵਾਨ ਦੀ ਮੌ+ਤ; ਮੁਲਜ਼ਮ ਤੇ ਉਸ ਦੀ ਪਤਨੀ 4 ਘੰਟਿਆਂ 'ਚ ਕਾਬੂ
ADVERTISEMENT
You are currently viewing ਜ਼ਿਲ੍ਹੇ ‘ਚ ਪਰਾਲੀ ਪ੍ਰਬੰਧਨ ਨੂੰ ਲੈ ਕੇ ਡਿਪਟੀ ਕਮਿਸ਼ਨਰ ਨੇ ਕੀਤੀ ਮੀਟਿੰਗ

ਜ਼ਿਲ੍ਹੇ ‘ਚ ਪਰਾਲੀ ਪ੍ਰਬੰਧਨ ਨੂੰ ਲੈ ਕੇ ਡਿਪਟੀ ਕਮਿਸ਼ਨਰ ਨੇ ਕੀਤੀ ਮੀਟਿੰਗ

ਹੁਸ਼ਿਆਰਪੁਰ, 19 ਸਤੰਬਰ (PPT NEWS) 

ਕਿਸਾਨਾਂ ਨੂੰ ਪਰਾਲੀ ਪ੍ਰਬੰਧਨ ਲਈ ਉਪਲਬੱਧ ਖੇਤੀ ਮਸ਼ੀਨਰੀ ਦੀ ਵਰਤੋਂ ਕਰਨ ਦੀ ਕੀਤੀ ਅਪੀਲ

: ਜ਼ਿਲ੍ਹੇ ਵਿੱਚ ਪਰਾਲੀ ਸਾੜਨ ਦੀਆਂ ਘਟਨਾਵਾਂ ਨੂੰ ਰੋਕਣ ਅਤੇ ਇਸ ਦੇ ਸੁਚਾਰੂ ਪ੍ਰਬੰਧਨ ਲਈ ਡਿਪਟੀ ਕਮਿਸ਼ਨਰ ਕੋਮਲ ਮਿੱਤਲ ਨੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਮੀਟਿੰਗ ਕਰਕੇ ਸਥਿਤੀ ਦਾ ਜਾਇਜ਼ਾ ਲਿਆ। ਮੀਟਿੰਗ ਵਿੱਚ ਪਰਾਲੀ ਪ੍ਰਬੰਧਨ ਲਈ ਉਪਲਬੱਧ ਮਸ਼ੀਨਰੀ, ਕਿਸਾਨਾਂ ਨੂੰ ਦਿੱਤੀ ਜਾਂਦੀ ਸਹਾਇਤਾ ਅਤੇ ਬਲਾਕ ਪੱਧਰ ‘ਤੇ ਮਸ਼ੀਨਾਂ ਦੀ ਉਪਲਬੱਧਤਾ ਬਾਰੇ ਵਿਚਾਰ ਵਟਾਂਦਰਾ ਕੀਤਾ ਗਿਆ।ਡਿਪਟੀ ਕਮਿਸ਼ਨਰ ਨੇ ਇਸ ਗੱਲ ‘ਤੇ ਜ਼ੋਰ ਦਿੱਤਾ ਕਿ ਖੇਤੀਬਾੜੀ ਅਤੇ ਸਹਿਕਾਰਤਾ ਵਿਭਾਗ ਕੋਲ ਉਪਲਬੱਧ ਮਸ਼ੀਨਾਂ ਨੂੰ ਪਹਿਲ ਦੇ ਆਧਾਰ ‘ਤੇ ਛੋਟੇ ਅਤੇ ਸੀਮਾਂਤ ਕਿਸਾਨਾਂ ਤੱਕ ਪਹੁੰਚਾਇਆ ਜਾਵੇ, ਤਾਂ ਜੋ ਉਹ ਪਰਾਲੀ ਦਾ ਸੁਚੱਜੇ ਢੰਗ ਨਾਲ ਪ੍ਰਬੰਧਨ ਕਰ ਸਕਣ। ਇਸ ਮੌਕੇ ਉਨ੍ਹਾਂ ਨਾਲ ਐਸ.ਐਸ.ਪੀ ਸੁਰਿੰਦਰ ਲਾਂਬਾ ਵੀ ਮੌਜੂਦ ਸਨ।
ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਹੁਣ ਤੱਕ ਜ਼ਿਲ੍ਹੇ ਦੇ ਵੱਖ-ਵੱਖ ਪਿੰਡਾਂ ਵਿੱਚ ਕਿਸਾਨਾਂ ਨੂੰ ਸਬਸਿਡੀ ‘ਤੇ 2651 ਮਸ਼ੀਨਾਂ ਉਪਲਬੱਧ ਕਰਵਾਈਆਂ ਜਾ ਚੁੱਕੀਆਂ ਹਨ। ਇਸ ਸਾਲ ਵੀ ਨਵੀਆਂ ਅਰਜ਼ੀਆਂ ਦੇ ਆਧਾਰ ‘ਤੇ ਪ੍ਰਵਾਨਗੀਆਂ ਜਾਰੀ ਕੀਤੀਆਂ ਗਈਆਂ ਹਨ, ਤਾਂ ਜੋ ਕਿਸਾਨ ਇਨ੍ਹਾਂ ਮਸ਼ੀਨਾਂ ਦੀ ਵਰਤੋਂ ਕਰਕੇ ਪਰਾਲੀ ਦਾ ਵਧੀਆ ਢੰਗ ਨਾਲ ਪ੍ਰਬੰਧਨ ਕਰ ਸਕਣ।ਇਨ੍ਹਾਂ ਮਸ਼ੀਨਾਂ ਵਿੱਚ ਇਨ-ਸੀਟੂ ਮਸ਼ੀਨਾਂ ਸ਼ਾਮਲ ਹਨ, ਜੋ ਪਰਾਲੀ ਦਾ ਖੇਤਾਂ ਵਿੱਚ ਹੀ ਪ੍ਰਬੰਧਨ ਕਰਦੀਆਂ ਹਨ, ਅਤੇ ਐਕਸ-ਸੀਟੂ ਬੇਲਰ ਮਸ਼ੀਨਾਂ, ਜੋ ਪਰਾਲੀ ਨੂੰ ਇਕੱਠਾ ਕਰਕੇ ਉਦਯੋਗਿਕ ਇਕਾਈਆਂ ਨੂੰ ਭੇਜਦੀਆਂ ਹਨ। ਉਦਯੋਗਿਕ ਇਕਾਈਆਂ ਵਿੱਚ ਖਪਤ ਲਈ ਪਰਾਲੀ ਦੀ ਵਰਤੋਂ ਕਰਨ ਦੀਆਂ ਯੋਜਨਾਵਾਂ ‘ਤੇ ਵੀ ਚਰਚਾ ਕੀਤੀ ਗਈ।
ਡਿਪਟੀ ਕਮਿਸ਼ਨਰ ਨੇ ਖੇਤੀਬਾੜੀ ਵਿਭਾਗ ਨੂੰ ਵੱਧ ਤੋਂ ਵੱਧ ਪ੍ਰਚਾਰ ਕਰਨ ਲਈ ਪਿੰਡ ਪੱਧਰੀ ਜਾਗਰੂਕਤਾ ਕੈਂਪ ਲਗਾਉਣ ਦੇ ਨਿਰਦੇਸ਼ ਦਿੱਤੇ। ਉਨ੍ਹਾਂ ਨੇ ਪ੍ਰਚਾਰ ਵੈਨਾਂ, ਸਕੂਲੀ ਬੱਚਿਆਂ ਦੇ ਮੁਕਾਬਲਿਆਂ ਅਤੇ ਖੇਤੀ ਪ੍ਰਦਰਸ਼ਨੀਆਂ ਰਾਹੀਂ ਵੱਧ ਤੋਂ ਵੱਧ ਕਿਸਾਨਾਂ ਤੱਕ ਪਰਾਲੀ ਪ੍ਰਬੰਧਨ ਦਾ ਸੁਨੇਹਾ ਪਹੁੰਚਾਉਣ ਦੀ ਲੋੜ ‘ਤੇ ਜ਼ੋਰ ਦਿੱਤਾ।ਉਨ੍ਹਾਂ ਕਿਹਾ ਕਿ ਕਿਸਾਨ ਤਕਨੀਕੀ ਸਹਾਇਤਾ ਲਈ ਅਤੇ ਪਰਾਲੀ ਸਾੜਨ ਦੀਆਂ ਘਟਨਾਵਾਂ ਨੂੰ ਰੋਕਣ ਲਈ ਖੇਤੀਬਾੜੀ ਵਿਭਾਗ ਨਾਲ ਸੰਪਰਕ ਕਰ ਸਕਦੇ ਹਨ।
ਡਿਪਟੀ ਕਮਿਸ਼ਨਰ ਨੇ ਸਮੂਹ ਉਪ ਮੰਡਲ ਮੈਜਿਸਟਰੇਟਾਂ ਨੂੰ ਹਦਾਇਤ ਕੀਤੀ ਕਿ ਉਹ ਆਪਣੇ-ਆਪਣੇ ਖੇਤਰਾਂ ਵਿੱਚ ਪਰਾਲੀ ਪ੍ਰਬੰਧਨ ਦੀ ਸਥਿਤੀ ਦਾ ਨਿਰੀਖਣ ਕਰਨ ਅਤੇ ਆਉਣ ਵਾਲੇ ਸੀਜ਼ਨ ਦੌਰਾਨ ਝੋਨੇ ਦੀ ਪਰਾਲੀ ਦੇ ਸੁਚੱਜੇ ਪ੍ਰਬੰਧਨ ਲਈ ਲੋੜੀਂਦੇ ਕਦਮ ਚੁੱਕਣ।ਉਨ੍ਹਾਂ ਦੱਸਿਆ ਕਿ ਜ਼ਿਲ੍ਹੇ ਵਿੱਚ ਪਰਾਲੀ ਸਾੜਨ ਦੀਆਂ ਘਟਨਾਵਾਂ ਦੀ ਨਿਗਰਾਨੀ ਲਈ 224 ਨੋਡਲ ਅਫ਼ਸਰ ਅਤੇ 101 ਕਲੱਸਟਰ ਅਫ਼ਸਰ ਨਿਯੁਕਤ ਕੀਤੇ ਗਏ ਹਨ।
ਕੋਮਲ ਮਿੱਤਲ ਨੇ ਜ਼ਿਲ੍ਹੇ ਦੇ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ ਪਰਾਲੀ ਦੇ ਪ੍ਰਬੰਧਨ ਲਈ ਉਪਲਬੱਧ ਸਾਧਨਾਂ ਦੀ ਵਰਤੋਂ ਕਰਕੇ ਵਾਤਾਵਰਣ ਨੂੰ ਬਚਾਉਣ ਵਿੱਚ ਆਪਣਾ ਵੱਡਮੁੱਲਾ ਯੋਗਦਾਨ ਪਾਉਣ। ਉਨ੍ਹਾਂ ਸਮੂਹ ਵਿਭਾਗਾਂ ਨੂੰ ਹਦਾਇਤ ਕੀਤੀ ਕਿ ਉਹ ਪਰਾਲੀ ਪ੍ਰਬੰਧਨ ਦੇ ਕੰਮ ਨੂੰ ਪ੍ਰਭਾਵਸ਼ਾਲੀ ਢੰਗ ਨਾਲ ਨੇਪਰੇ ਚਾੜ੍ਹਨ ਅਤੇ ਆਪਣੀ ਡਿਊਟੀ ਪੂਰੀ ਜ਼ਿੰਮੇਵਾਰੀ ਨਾਲ ਨਿਭਾਉਣ।ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਜ) ਰਾਹੁਲ ਚਾਬਾ, ਸਮੂਹ ਉਪ ਮੰਡਲ ਮੈਜਿਸਟ੍ਰੇਟ ਅਤੇ ਵੱਖ-ਵੱਖ ਵਿਭਾਗਾਂ ਦੇ ਮੁਖੀ ਵੀ ਹਾਜ਼ਰ ਸਨ।

error: copy content is like crime its probhihated