Prime Punjab Times

Latest news
ਮੁਲਾਜ਼ਮ ਆਗੂ ਸੁਖਚੈਨ ਸਿੰਘ ਖਹਿਰਾ ਦੀ ਬਦਲੀ ਮੁੱਖ ਮੰਤਰੀ ਦੀ ਬੁਖਲਾਹਟ ਦਾ ਨਤੀਜਾ ਕਰਾਰ; ਸਾਂਝੀ ਤਾਲਮੇਲ ਕਮੇਟੀ ਗੜਦੀਵਾ... ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸੈਮੀਨਾਰ ਕਰਵਾਇਆ ਹਲਕਾ ਟਾਂਡਾ ਉੜਮੁੜ ਦੇ ਸ਼ਹਿਰ ਗੜਦੀਵਾਲਾ ਵਿਖੇ ਅਕਾਲੀ ਦਲ ਵਾਰਿਸ ਪੰਜਾਬ ਨੂੰ ਮਿਲਿਆ ਭਰਵਾਂ ਹੁੰਗਾਰਾ ਕਲੱਸਟਰ ਖੇਡਾਂ 'ਚ ਉਵਰਆਲ ਟ੍ਰਾਫੀ ਦਸੂਹਾ 1 ਅਤੇ ਦਸੂਹਾ -2 ਨੇ ਸਾਂਝੇ ਤੌਰ ਤੇ ਜਿੱਤੀ ਪੀ ਐਮ ਸ਼੍ਰੀ ਜਵਾਹਰ ਨਵੋਦਿਆ ਵਿਦਿਆਲਿਆ ਫਲਾਹੀ ਵਿਖੇ 16ਵੀਂ ਕੌਮੀ ਯੋਗਾ ਮੀਟ ਦਾ ਸ਼ਾਨਦਾਰ ਆਗਾਜ਼ DAV ਪਬਲਿਕ ਸਕੂਲ 'ਚ ਧੂਮਧਾਮ ਨਾਲ ਮਨਾਇਆ ਗਿਆ ਵੇਦ ਸਪਤਾਹ ਖ਼ਾਲਸਾ ਕਾਲਜ  ਵਿਖੇ ਆਈ.ਪੀ.ਆਰ ਸੰਬੰਧੀ ਵਰਕਸ਼ਾਪ ਦਾ ਆਯੋਜਨ ਬੰਦੀ ਸਿੰਘਾਂ ਦੀ ਰਿਹਾਈ ਨੂੰ ਸਮਰਪਿਤ ਧਾਰਮਿਕ ਸਮਾਗਮ ਕਰਵਾਇਆ ਦਸੂਹਾ ਪੁਲਿਸ ਵੱਲੋ ਵੱਖ-ਵੱਖ ਧੋਖਾਧੜੀ ਦੇ ਕੇਸਾਂ ਤਹਿਤ 02 ਦੋਸ਼ੀ ਗ੍ਰਿਫਤਾਰ ਡੱਫਰ ਸਕੂਲ 'ਚ ਰਾਸ਼ਟਰੀ ਖੇਡ ਦਿਵਸ ਮਨਾਇਆ ਗਿਆ
ADVERTISEMENT
You are currently viewing ਸਸਸਸ ਹਾਜੀਪੁਰ ਦੀ ਵਿਦਿਆਰਥਣ ਸੁਹਾਨੀ ਬਾਰ੍ਹਵੀਂ ਜਮਾਤ ਦੀ ਮੈਰਿਟ ‘ਚ

ਸਸਸਸ ਹਾਜੀਪੁਰ ਦੀ ਵਿਦਿਆਰਥਣ ਸੁਹਾਨੀ ਬਾਰ੍ਹਵੀਂ ਜਮਾਤ ਦੀ ਮੈਰਿਟ ‘ਚ

ਹਾਜੀਪੁਰ / ਦਸੂਹਾ (ਚੌਧਰੀ) 

🌑 ਸਕੂਲ ਵੱਲੋਂ ਗਿਆਰਾਂ ਹਜਾਰ ਰੁਪਏ ਨਗਦ ਅਤੇ ਪ੍ਰਸੰਸਾ ਪੱਤਰ ਨਾਲ਼ ਸਨਮਾਨਿਤ

25 ਮਈ : ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਐਲਾਨੇ ਬਾਰ੍ਹਵੀਂ ਦੇ ਨਤੀਜੇ ਵਿੱਚ ਰਘੁਬੀਰ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਹਾਜੀਪੁਰ ਦੀ ਵਿਦਿਆਰਥਣ ਸੁਹਾਨੀ ਨੇ 489/500 ਅੰਕ ਲੈ ਕੇ ਬੋਰਡ ਦੀ ਮੈਰਿਟ ਸੂਚੀ ਵਿੱਚ ਸਥਾਨ ਹਾਸਿਲ ਕੀਤਾ। ਅੱਜ ਸਵੇਰ ਦੀ ਸਭਾ ਵਿੱਚ ਪ੍ਰਿੰ. ਸੰਜੀਵ ਕੁਮਾਰ ਵੱਲੋਂ ਹੋਣਹਾਰ ਵਿਦਿਆਰਥਣ ਨੂੰ ਗਿਆਰਾਂ ਹਜਾਰ ਰੁਪਏ ਨਗਦ ਅਤੇ ਸਨਮਾਨ ਚਿੰਨ੍ਹ ਨਾਲ ਸਨਮਾਨਿਤ ਕੀਤਾ। ਪ੍ਰਿੰ. ਸੰਜੀਵ ਕੁਮਾਰ ਨੇ ਇਸ ਮੌਕੇ ਸੰਬੋਧਨ ਕਰਦਿਆਂ ਕਿਹਾ ਕਿ ਸ. ਹਰਭਗਵੰਤ ਸਿੰਘ ਜਿਲ੍ਹਾ ਸਿੱਖਿਆ ਅਫ਼ਸਰ (ਸੈ. ਸਿੱ.) ਹੁਸ਼ਿਆਰਪੁਰ, ਇੰਜੀ. ਸੰਜੀਵ ਗੌਤਮ ਜਿਲ੍ਹਾ ਸਿੱਖਿਆ ਅਫ਼ਸਰ (ਐ. ਸਿੱ.) ਹੁਸ਼ਿਆਰਪੁਰ ਦੀ ਯੋਗ ਅਗਵਾਈ ਅਤੇ ਧੀਰਜ ਵਸ਼ਿਸ਼ਟ ਉਪ ਜਿਲ੍ਹਾ ਸਿੱਖਿਆ ਅਫ਼ਸਰ (ਸੈ. ਸਿੱ.), ਸੁਖਵਿੰਦਰ ਸਿੰਘ ਉਪ ਜਿਲ੍ਹਾ ਸਿੱਖਿਆ ਅਫ਼ਸਰ (ਐ. ਸਿੱ.) ਅਤੇ ਪ੍ਰਿੰ. ਸ਼ੈਲੇਂਦਰ ਠਾਕੁਰ ਇੰਚਾਰਜ ਸਕੂਲ ਸਿੱਖਿਆ ਸਹਿਯੋਗ ਅਤੇ ਮੁਲਾਂਕਣ ਟੀਮ ਦੀ ਦੇਖ ਰੇਖ ਹੇਠ ਇਹ ਮਾਣਮੱਤੀ ਪ੍ਰਾਪਤੀ ਹੋਈ ਹੈ। ਉਨ੍ਹਾਂ ਕਿਹਾ ਕਿ ਅਹਿਮ ਪ੍ਰਾਪਤੀ ਲਈ ਸਕੂਲ ਦੇ ਮਿਹਨਤੀ ਸਟਾਫ਼ ਅਤੇ ਮਾਪਿਆਂ ਦੇ ਸਹਿਯੋਗ ਦੀ ਅਹਿਮ ਭੂਮਿਕਾ ਰਹੀ ਹੈ। ਉਨ੍ਹਾਂ ਦੱਸਿਆ ਕਿ ਸੁਹਾਨੀ ਵੱਲੋਂ ਅਕਾਦਮਿਕ ਪ੍ਰਾਪਤੀਆਂ ਦੇ ਨਾਲ ਸਹਿ ਵਿੱਦਿਅਕ ਸਰਗਰਮੀਆਂ ਵਿੱਚ ਵਧ ਚੜ੍ਹ ਕੇ ਹਿੱਸਾ ਲੈਂਦਿਆਂ ਹੁਣ ਮੈਰਿਟ ਸੂਚੀ ਵਿੱਚ ਸਥਾਨ ਲੈ ਕੇ ਸਕੂਲ ਦਾ ਨਾਮ ਪੰਜਾਬ ਭਰ ਵਿੱਚ ਰੌਸ਼ਨ ਕੀਤਾ ਗਿਆ ਹੈ।
ਇਸ ਮੌਕੇ ਵਿਦਿਆਰਥਣ ਦੇ ਮਾਤਾ ਪਿਤਾ ਸੁਦਰਸ਼ਨ ਕੁਮਾਰ ਅਤੇ ਮਨੀਸ਼ਾ ਰਾਣੀ ਤੋਂ ਇਲਾਵਾ ਲੈਕ. ਕ੍ਰਿਸ਼ਨ ਕੁਮਾਰ, ਪਰਮਿੰਦਰ ਸਿੰਘ ਗਿੱਲ, ਮਦਨ ਗੋਪਾਲ, ਕ੍ਰਿਸ਼ਨਾ ਕੁਮਾਰੀ, ਨਰਿੰਦਰ ਸਿੰਘ, ਸਮਰਜੀਤ ਸਿੰਘ, ਵਿਜੇ ਕੁਮਾਰ, ਅੰਕੁਸ਼ ਸ਼ਰਮਾ, ਜਗਜੀਤ ਸਿੰਘ, ਬਿਜੇਂਦਰ ਸਿੰਘ, ਗੁਰਦਿਆਲ ਸਿੰਘ ਆਦਿ ਸਮੇਤ ਸਮੂਹ ਸਟਾਫ਼ ਮੈਂਬਰ ਹਾਜਰ ਸਨ।

ਫੋਟੋ : ਪ੍ਰਿੰ. ਸੰਜੀਵ ਕੁਮਾਰ ਹੋਣਹਾਰ ਵਿਦਿਆਰਥਣ ਸੁਹਾਨੀ ਨੂੰ ਮੈਰਿਟ ਵਿੱਚ ਆਉਣ ਤੇ ਸਨਮਾਨਿਤ ਕਰਦੇ ਹੋਏ, ਨਾਲ ਖੜ੍ਹੇ ਸਟਾਫ਼ ਮੈਂਬਰ।