Prime Punjab Times

Latest news
ਪੰਜਾਬ ਗੌਰਮਿੰਟ ਪੈਨਸ਼ਨਰਜ਼ ਜੁਆਇੰਟ ਫਰੰਟ ਵੱਲੋਂ ਪੈਨਸ਼ਨਰਾਂ ਦੀਆਂ ਲਟਕਦੀਆਂ ਮੰਗਾਂ ਸਬੰਧੀ ਸੌਂਪਿਆ ਗਿਆ ਮੰਗ ਪੱਤਰ ਆਮ ਆਦਮੀ ਕਲੀਨਿਕ ਕਪਾਹਟ ਅਤੇ ਉਥੇ ਚੱਲ ਰਹੇ ਗਰਭਵਤੀ ਅਤੇ ਬੱਚਿਆਂ ਦੇ ਟੀਕਾਕਰਣ ਦੀ ਅਚਨਚੇਤ ਚੈਕਿੰਗ “ਡਾ. ਸ਼ਬਨਮ ਕੌਰ ਮੈਮੋਰੀਅਲ ਐਕਸੀਲੈਂਸ ਅਵਾਰਡ” ਨਾਲ ਫੈਸ਼ਨ ਡਿਜ਼ਾਇਨਿੰਗ ਵਿਭਾਗ ਦੀ ਵਿਦਿਆਰਥਣ ਜਸਦੀਪ ਕੌਰ ਸਨਮਾਨਿਤ, ਸਿ... ਫਲੈਗ ਮਾਰਚ ਦੌਰਾਨ ਜਲੰਧਰ ਰੋਡ ‘ਤੇ ਗੋਲੀਬਾਰੀ, ਹੋਟਲ ਬਾਹਰ ਖੜ੍ਹੀਆਂ ਗੱਡੀਆਂ ਦੇ ਸ਼ੀਸ਼ੇ ਟੁੱਟੇ ਸਰਹੱਦੀ ਖੇਤਰ ਕਲਾਨੌਰ ਦੇ ਨਿੱਜੀ ਹਸਪਤਾਲ ’ਚ ਧਮਾਕਾ, ਐਸਐਸਪੀ ਗੁਰਦਾਸਪੁਰ ਮੌਕੇ ’ਤੇ ਪਹੁੰਚੇ ਡਿਪਟੀ ਕਮਿਸ਼ਨਰ ਵਲੋਂ ਸ.ਬਹਾਦਰ ਅਮੀਂ ਚੰਦ ਸੋਨੀ ਆਰਮਡ ਫੋਰਸਿਸ ਪ੍ਰੈਪਰੇਟਰੀ ਸੰਸਥਾ ਬਜਵਾੜਾ ਨੂੰ ਜਲਦ ਮੁਕੰਮਲ ਕਰਨ ਦੀ ਲ... ਨਗਰ ਕੌਂਸਲ ਸ਼ਾਮਚੁਰਾਸੀ ਦੀ ਹਦੂਦ ਅੰਦਰ 14 ਜੂਨ ਤੱਕ ਹਥਿਆਰ ਲੈ ਕੇ ਚੱਲਣ 'ਤੇ ਪੂਰਨ ਪਾਬੰਦੀ ਚੋਣਾਂ 'ਚ ਜਿੱਤੇ ਕਾਂਗਰਸ ਦੇ ਉਮੀਦਵਾਰ ਦੇ ਪਤੀ ਭੁਲਾ ਰਾਣਾ ਤੇ ਜਾਨ+ਲੇਵਾ ਹ+ਮ+ਲਾ... ਸ਼ਹੀਦ ਏਐਸਆਈ ਜੋਗਾ ਸਿੰਘ ਦੇ ਪਰਿਵਾਰ ਨਾਲ ਬੀਜੇਪੀ ਆਗੂਆਂ ਨੇ ਕੀਤਾ ਦੁੱਖ ਸਾਂਝਾ KMS ਕਾਲਜ ਵੱਲੋਂ “ਡਾ. ਸ਼ਬਨਮ ਕੌਰ ਮੈਮੋਰੀਅਲ ਐਕਸੀਲੈਂਸ ਅਵਾਰਡ” ਦੀ ਸ਼ੁਰੂਆਤ
ADVERTISEMENT
You are currently viewing ਵਿਦਿਆਰਥੀ ਅਤੇ ਮਾਪੇ ਸਿੰਗਲ ਯੂਜ਼ ਪਲਾਸਟਿਕ ਖਿਲਾਫ਼ ਇਕਜੁੱਟ ਹੋਣ : ਐਸ.ਡੀ.ਐਮ

ਵਿਦਿਆਰਥੀ ਅਤੇ ਮਾਪੇ ਸਿੰਗਲ ਯੂਜ਼ ਪਲਾਸਟਿਕ ਖਿਲਾਫ਼ ਇਕਜੁੱਟ ਹੋਣ : ਐਸ.ਡੀ.ਐਮ

ਵਿਦਿਆਰਥੀ ਅਤੇ ਮਾਪੇ ਸਿੰਗਲ ਯੂਜ਼ ਪਲਾਸਟਿਕ ਖਿਲਾਫ਼ ਇਕਜੁੱਟ ਹੋਣ : ਐਸ.ਡੀ.ਐਮ

ਹੁਸ਼ਿਆਰਪੁਰ, 4 ਜੁਲਾਈ(ਬਿਊਰੋ) : ਡਿਪਟੀ ਕਮਿਸ਼ਨਰ ਸ੍ਰੀ ਸੰਦੀਪ ਹੰਸ ਦੀ ਅਗਵਾਈ ਵਾਲੇ ਜ਼ਿਲ੍ਹਾ ਪ੍ਰਸ਼ਾਸਨ ਹੁਸ਼ਿਆਰਪੁਰ ਵਲੋਂ ਸਿੰਗਲ ਯੂਜ਼ ਪਲਾਸਟਿਕ ਦੀ ਰੋਕਥਾਮ ਲਈ ਵਿੱਢੀ ਮੁਹਿੰਮ ਤਹਿਤ ਅੱਜ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਰੇਲਵੇ ਮੰਡੀ ਵਿਖੇ ਸੈਮੀਨਾਰ ਕਰਵਾਇਆ ਗਿਆ, ਜਿਸ ਵਿਚ ਮੁੱਖ ਮਹਿਮਾਨ ਵਜੋਂ ਐਸ.ਡੀ.ਐਮ. ਹੁਸ਼ਿਆਰਪੁਰ ਸ੍ਰੀ ਸ਼ਿਵ ਰਾਜ ਸਿੰਘ ਬੱਲ ਨੇ ਸ਼ਿਰਕਤ ਕੀਤੀ। ਇਸ ਮੌਕੇ ਸੰਬੋਧਨ ਕਰਦਿਆਂ ਉਨ੍ਹਾਂ ਕਿਹਾ ਕਿ ਪਲਾਸਟਿਕ ਖਿਲਾਫ਼ ਇਕਜੁੱਟਤਾ ਬਹੁਤ ਜ਼ਰੂਰੀ ਹੈ, ਇਸ ਲਈ ਵਿਦਿਆਰਥੀ ਖੁਦ ਜਾਗਰੂਕ ਹੋ ਕੇ ਆਪਣੇ ਮਾਪਿਆਂ ਨੂੰ ਵੀ ਜਾਗਰੂਕ ਕਰਨ।
ਐਸ.ਡੀ.ਐਮ. ਸ੍ਰੀ ਬੱਲ ਨੇ ਕਿਹਾ ਕਿ ਸਿੰਗਲ ਯੂਜ਼ ਪਲਾਸਟਿਕ ਨਾਲ ਜਿਥੇ ਵਾਤਾਵਰਣ ਦੂਸ਼ਿਤ ਹੁੰਦਾ ਹੈ, ਉਥੇ ਬਹੁਤ ਸਾਰੀਆਂ ਗੰਭੀਰ ਬੀਮਾਰੀਆਂ ਵੀ ਪੈਦਾ ਹੁੰਦੀਆਂ ਹਨ। ਉਨ੍ਹਾਂ ਕਿਹਾ ਕਿ ਪੋਲੀਥੀਨ ਤੋਂ ਇਲਾਵਾ ਹਰ ਤਰ੍ਹਾਂ ਦਾ ਪਲਾਸਟਿਕ ਜਲਦੀ ਜ਼ਮੀਨ ਵਿਚ ਗਲਦਾ ਨਹੀਂ ਹੈ, ਇਸ ਲਈ ਇਸ ਦੀ ਵਰਤੋਂ ਨਾ ਕਰਨ ਲਈ ਸਭ ਨੂੰ ਅੱਗੇ ਆਉਣ ਦੀ ਲੋੜ ਹੈ। ਉਨ੍ਹਾਂ ਕਿਹਾ ਕਿ ਸਿੰਗਲ ਯੂਜ਼ ਪਲਾਸਟਿਕ ਉਹ ਪਲਾਸਟਿਕ ਹੈ, ਜਿਸ ਦੀ ਅਸੀਂ ਸਿਰਫ ਇਕ ਵਾਰ ਵਰਤੋਂ ਕਰਦੇ ਹਾਂ। ਉਨ੍ਹਾਂ ਕਿਹਾ ਕਿ ਸਿੰਗਲ ਯੂਜ਼ ਪਲਾਸਟਿਕ ਵਿਚ ਪਲਾਸਟਿਕ ਦੀ ਸਟਿਕ ਵਾਲੇ ਈਅਰ ਬਡਸ, ਪਲਾਸਟਿਕ ਦੀ ਸਟਿਕ ਵਾਲੇ ਗੁਬਾਰੇ, ਪਲਾਸਟਿਕ ਦੇ ਝੰਡੇ, ਕੈਂਡੀ ਤੇ ਆਈਸ ਕਰੀਮ ਸਟਿਕਸ, ਪਲਾਸਟਿਕ ਪਲੇਟਾਂ, ਬੋਤਲਾਂ,  ਕੱਪ, ਗਲਾਸ, ਕਟਲਰੀ, ਮਠਿਆਈ ਦੇ ਡੱਬਿਆਂ ਦੀ ਪੈਕਿੰਗ ਵਿਚ ਵਰਤੋਂ ਹੋਣ ਵਾਲੀ ਪਲਾਸਟਿਕ, ਸੱਦਾ ਪੱਤਰ, ਸਿਗਰੇਟ ਦੇ ਪੈਕੇਟ, 100 ਮਾਈਕ੍ਰੋਨ ਤੋਂ ਘੱਟ ਵਾਲੇ ਪਲਾਸਟਿਕ ਆਦਿ ਸ਼ਾਮਲ ਹਨ। ਉਨ੍ਹਾਂ ਕਿਹਾ ਕਿ ਉਕਤ ਸਾਰੀਆਂ ਵਸਤਾਂ ਦੀ ਵਰਤੋਂ ਬੰਦ ਕਰਕੇ ਕੱਪੜੇ, ਜੂਟ ਦੇ ਬੈਗ, ਸਟੀਲ ਦੇ ਬਰਤਨਾਂ, ਬਾਇਓਡਿਗ੍ਰੇਡੇਬਲ ਸਮੱਗਰੀ, ਪੱਤਿਆਂ ਤੇ ਬਾਂਸ ਨਾਲ ਬਣੀ ਕਟਲਰੀ ਆਦਿ ਦੀ ਵਰਤੋਂ ਕੀਤੀ ਜਾ ਸਕਦੀ ਹੈ। ਉਨ੍ਹਾਂ ਕਿਹਾ ਕਿ ਖਰੀਦੋ-ਫਰੋਖਤ ਦੌਰਾਨ ਲਿਫਾਫਿਆਂ ਦੀ ਵਰਤੋਂ ਨਾ ਕਰਕੇ ਵਾਤਾਵਰਣ ਅਨੁਕੂਲ ਥੈਲਿਆਂ ਦੀ ਹੀ ਵਰਤੋਂ ਕੀਤੀ ਜਾਵੇ। ਇਸ ਮੌਕੇ ਪ੍ਰਿੰਸੀਪਲ ਸ੍ਰੀਮਤੀ ਲਲਿਤਾ ਰਾਣੀ ਤੋਂ ਇਲਾਵਾ ਅਧਿਆਪਕ ਅਤੇ ਭਾਰੀ ਗਿਣਤੀ ਵਿਚ ਵਿਦਿਆਰਥਣਾਂ ਹਾਜ਼ਰ ਸਨ।

error: copy content is like crime its probhihated