Prime Punjab Times

Latest news
ਸਵ: ਡਾਕਟਰ ਮੋਹਨ ਲਾਲ ਧੰਮਣ ਦੀ ਨਿੱਘੀ ਯਾਦ ਨੂੰ ਸਮਰਪਿਤ ਅੱਖਾਂ ਦੀ ਜਾਂਚ ਕੈਂਪ, ਮੈਡੀਕਲ ਜਾਂਚ ਕੈਂਪ ਅਤੇ ਖੂਨਦਾਨ ਕੈਂਪ... DAV ਪਬਲਿਕ ਸਕੂਲ,ਗੜ੍ਹਦੀਵਾਲਾ ਵਿਖੇ ਅਧਿਆਪਕ-ਮਾਪੇ ਮਿਲਣੀ ਦਾ ਸਫ਼ਲ ਆਯੋਜਨ ਖਾਲਸਾ ਕਾਲਜ ਵਿਖੇ ਕੈਂਸਰ ਜਾਗਰੂਕਤਾ ਸੰਬੰਧੀ ਕਰਵਾਇਆ ਗਿਆ ਵਿਸ਼ੇਸ਼ ਲੈਕਚਰ श्री रामलीला कमेटी दसूहा ने निकाली राम विवाह संबंधी भव्य शोभायात्रा हाजीपुर चौक दसूहा में धरना रोष प्रदर्शन किया, दसूहा में पंजाब बंद का असर *ਸੀ.ਐਚ.ਸੀ ਭੂੰਗਾ ਵਿਖੇ ਵਿਸ਼ਵ ਮਾਨਸਿਕ ਸਿਹਤ ਜਾਗਰੂਕਤਾ ਦਿਵਸ ਮਨਾਇਆ ਗਿਆ* *ਅਗਰਵਾਲ ਸਭਾ ਵੱਲੋਂ ਮਹਾਰਾਜਾ ਅਗਰਸੈਨ ਜਯੰਤੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਈ ਗਈ* ਪ੍ਰਿੰਸੀਪਲ ਸੁਖਵੰਤ ਕੌਰ ਨੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਧੁੱਪਸੜੀ ਵਿਖੇ ਸੰਭਾਲਿਆ ਅਹੁਦਾ, ਸਟਾਫ਼ ਵੱਲੋਂ ਨਿੱਘਾ ਸਵਾ... ਆਰਿਅਨ ਸ਼ਰਮਾ ਨੇ ਰਾਜ ਪੱਧਰੀ ਲੰਬੀ ਛਾਲ ਮੁਕਾਬਲੇ 'ਚ ਜਿੱਤਿਆ ਸੋਨ ਤਮਗਾ,ਕੌਮੀ ਪੱਧਰ ਦੇ ਮੁਕਾਬਲੇ ਲਈ ਹੋਈ ਚੋਣ ਅੰਤਰਰਾਸ਼ਟਰੀ ਬਾਲੜੀ ਦਿਵਸ ਮੌਕੇ ਬੇਟੀ ਬਚਾਓ ਬੇਟੀ ਪੜ੍ਹਾਓ ਸੈੱਲ ਵੱਲੋਂ ਪੋਸਟਰ ਮੇਕਿੰਗ ਮੁਕਾਬਲਾ ਕਰਵਾਇਆ ਗਿਆ
ADVERTISEMENT
You are currently viewing ਕੇ.ਐਮ.ਐਸ ਕਾਲਜ ਵਿਖੇ ਵਿਦਿਆਰਥੀਆਂ ਲਈ ਈ ਕਿਤਾਬਾਂ ਦੀ ਸਹੂਲਤ ਸ਼ੁਰੂ ਕੀਤੀ – ਪ੍ਰਿੰਸੀਪਲ ਡਾ.ਸ਼ਬਨਮ ਕੌਰ

ਕੇ.ਐਮ.ਐਸ ਕਾਲਜ ਵਿਖੇ ਵਿਦਿਆਰਥੀਆਂ ਲਈ ਈ ਕਿਤਾਬਾਂ ਦੀ ਸਹੂਲਤ ਸ਼ੁਰੂ ਕੀਤੀ – ਪ੍ਰਿੰਸੀਪਲ ਡਾ.ਸ਼ਬਨਮ ਕੌਰ

ਦਸੂਹਾ (ਚੌਧਰੀ) 8 ਦਸੰਬਰ 

: ਆਈ.ਕੇ.ਗੁਜਰਾਲ ਪੰਜਾਬ ਟੈਕਨੀਕਲ ਯੂਨੀਵਰਸਿਟੀ ਜਲੰਧਰ ਦੇ ਅਧੀਨ ਬੀਬੀ ਅਮਰ ਕੌਰ ਜੀ ਐਜੂਕੇਸ਼ਨਲ ਸੁਸਾਇਟੀ ਵੱਲੋਂ ਸਥਾਪਿਤ ਕੇ.ਐਮ.ਐਸ ਕਾਲਜ ਆਫ ਆਈ.ਟੀ. ਐਂਡ ਮੈਨੇਜਮੈਂਟ ਚੌ. ਬੰਤਾ ਸਿੰਘ ਕਲੋਨੀ ਦਸੂਹਾ ਵਿਖੇ ਪ੍ਰਿੰਸੀਪਲ ਡਾ. ਸ਼ਬਨਮ ਕੌਰ ਅਤੇ ਡਾਇਰੈਕਟਰ ਡਾ. ਮਾਨਵ ਸੈਣੀ ਦੀ ਅਗਵਾਈ ਹੇਠ ਇਕ ਸੈਮੀਨਾਰ ਕਰਵਾਇਆ ਗਿਆ। ਡਾਇਰੈਕਟਰ ਡਾ. ਮਾਨਵ ਸੈਣੀ ਨੇ ਵਿਦਿਆਰਥੀਆਂ ਨੂੰ ਸੰਬੋਧਿਤ ਕਰਦੇ ਹੋਏ ਦੱਸਿਆ ਕਿ ਪ੍ਰੀਖਿਆਵਾਂ ਦੌਰਾਨ ਵਿਦਿਆਰਥੀਆਂ ਨੂੰ ਆਪਣੀ ਪ੍ਰੀਖਿਆ ਦੀ ਤਿਆਰੀ ਲਈ ਕਾਲਜ ਲਾਇਬ੍ਰੇਰੀ ਵਿੱਚੋਂ ਕੁਝ ਕਿਤਾਬਾਂ ਨਹੀਂ ਮਿਲ ਪਾਉਂਦੀਆਂ। ਜਿਸ ਕਰਕੇ ਕੁਝ ਬੱਚਿਆਂ ਨੂੰ ਪੜ੍ਹਾਈ ਵਿਚ ਪ੍ਰੇਸ਼ਾਨੀ ਦਾ ਸਾਹਮਣਾ ਕਰਨਾ ਪੈਂਦਾ ਸੀ। ਇਸ ਪ੍ਰੇਸ਼ਾਨੀ ਨੂੰ ਦੇਖਦੇ ਹੋਏ ਕਾਲਜ ਮੈਨੇਜਮੈਂਟ ਵੱਲੋਂ ਵਿਦਿਆਰਥੀਆਂ ਲਈ ਕਾਲਜ ਲਾਇਬ੍ਰੇਰੀ ਨੂੰ ਡਿਜੀਟਲ ਲਾਇਬ੍ਰੇਰੀ ਬਣਾਇਆ ਗਿਆ ਹੈ। ਉਹਨਾ ਦੱਸਿਆ ਕਿ ਇਸ ਡਿਜੀਟਲ ਲਾਇਬ੍ਰੇਰੀ ਵਿੱਚ ਡੈਲਨੈੱਟ ਦੀ ਸਹਾਇਤਾ ਨਾਲ ਵਿਦਿਆਰਥੀ ਕਿਸੇ ਵੀ ਵਿਸ਼ੇ ਦੀ ਕੋਈ ਵੀ ਕਿਤਾਬ, ਕੋਈ ਵੀ ਅਖ਼ਬਾਰ, ਮੈਗਜ਼ੀਨ ਆਦਿ ਬੜੀ ਅਸਾਨੀ ਨਾਲ ਆਨਲਾਈਨ ਪੜ੍ਹ ਸਕਦਾ ਹੈ। ਇਸ ਤੋਂ ਇਲਾਵਾ ਉਹਨਾ ਦੱਸਿਆ ਕਿ ਵਿਦਿਆਰਥੀ ਕੇ.ਐਮ.ਐਸ ਕਾਲਜ ਦੀ ਵੈੱਬਸਾਈਟ ਤੇ ਜਾ ਕੇ ਆਪਣੇ ਪੜ੍ਹਾਈ ਨਾਲ ਸਬੰਧਤ ਈ-ਕਿਤਾਬਾਂ ਕਿਸੇ ਵੀ ਸਮੇਂ ਡਾਊਨਲੋਡ ਕਰ ਸਕਦੇ ਹਨ। ਕੇ.ਐਮ.ਐਸ ਕਾਲਜ ਦੀ ਵੈੱਬਸਾਈਟ ਤੇ ਈ-ਕਿਤਾਬਾਂ ਦੇ ਨਾਲ ਨਾਲ ਪਿਛਲੀਆਂ ਪ੍ਰੀਖਿਆਵਾਂ ਦੇ ਪ੍ਰਸ਼ਨ ਪੱਤਰ ਵੀ ਡਾਊਨਲੋਡ ਕਰਕੇ ਆਪਣੀਆਂ ਪ੍ਰੀਖਿਆਵਾਂ ਦੀ ਤਿਆਰੀ ਕਰ ਸਕਦੇ ਹਨ। ਇਸ ਮੌਕੇ ਤੇ ਹੋਰਨਾਂ ਤੋਂ ਇਲਾਵਾ ਐਚ.ਓ.ਡੀ ਡਾ. ਰਾਜੇਸ਼ ਕੁਮਾਰ, ਲਖਵਿੰਦਰ ਕੌਰ, ਮਨਪ੍ਰੀਤ ਕੌਰ, ਅਮਨਪ੍ਰੀਤ ਕੌਰ, ਗੁਰਜੀਤ ਕੌਰ, ਸੋਨਮ ਸਲਾਰੀਆ, ਰਜਨੀਤ ਕੌਰ, ਕਿਰਨਜੀਤ ਕੌਰ, ਸੰਦੀਪ ਕਲੇਰ, ਜਸਵਿੰਦਰ ਕੌਰ, ਮਨਪ੍ਰੀਤ ਕੌਰ, ਹਰਪ੍ਰੀਤ ਕੌਰ, ਅਨੀਤਾ ਰਾਣੀ, ਜਗਰੂਪ ਕੌਰ, ਜੋਤੀ, ਮਲਕੀਤ ਕੌਰ, ਮਹਿਕ ਸੈਣੀ, ਪ੍ਰਿਯੰਕਾ, ਰਮਨਦੀਪ ਕੌਰ, ਕਮਲਪ੍ਰੀਤ ਕੌਰ ਅਤੇ ਵਿਦਿਆਰਥੀ ਹਾਜ਼ਰ ਸਨ।

ਫੋਟੋ ਕੈਪਸ਼ਨ : ਸੈਮੀਨਾਰ ਦੌਰਾਨ ਵਿਦਿਆਰਥੀਆਂ ਨੂੰ ਜਾਣਕਾਰੀ ਦਿੰਦੇ ਹੋਏ ਡਾਇਰੈਕਟਰ ਡਾ. ਮਾਨਵ ਸੈਣੀ।