Prime Punjab Times

Latest news
ਸਰਹੱਦੀ ਖੇਤਰ ਕਲਾਨੌਰ ਦੇ ਨਿੱਜੀ ਹਸਪਤਾਲ ’ਚ ਧਮਾਕਾ, ਐਸਐਸਪੀ ਗੁਰਦਾਸਪੁਰ ਮੌਕੇ ’ਤੇ ਪਹੁੰਚੇ ਡਿਪਟੀ ਕਮਿਸ਼ਨਰ ਵਲੋਂ ਸ.ਬਹਾਦਰ ਅਮੀਂ ਚੰਦ ਸੋਨੀ ਆਰਮਡ ਫੋਰਸਿਸ ਪ੍ਰੈਪਰੇਟਰੀ ਸੰਸਥਾ ਬਜਵਾੜਾ ਨੂੰ ਜਲਦ ਮੁਕੰਮਲ ਕਰਨ ਦੀ ਲ... ਨਗਰ ਕੌਂਸਲ ਸ਼ਾਮਚੁਰਾਸੀ ਦੀ ਹਦੂਦ ਅੰਦਰ 14 ਜੂਨ ਤੱਕ ਹਥਿਆਰ ਲੈ ਕੇ ਚੱਲਣ 'ਤੇ ਪੂਰਨ ਪਾਬੰਦੀ ਚੋਣਾਂ 'ਚ ਜਿੱਤੇ ਕਾਂਗਰਸ ਦੇ ਉਮੀਦਵਾਰ ਦੇ ਪਤੀ ਭੁਲਾ ਰਾਣਾ ਤੇ ਜਾਨ+ਲੇਵਾ ਹ+ਮ+ਲਾ... ਸ਼ਹੀਦ ਏਐਸਆਈ ਜੋਗਾ ਸਿੰਘ ਦੇ ਪਰਿਵਾਰ ਨਾਲ ਬੀਜੇਪੀ ਆਗੂਆਂ ਨੇ ਕੀਤਾ ਦੁੱਖ ਸਾਂਝਾ KMS ਕਾਲਜ ਵੱਲੋਂ “ਡਾ. ਸ਼ਬਨਮ ਕੌਰ ਮੈਮੋਰੀਅਲ ਐਕਸੀਲੈਂਸ ਅਵਾਰਡ” ਦੀ ਸ਼ੁਰੂਆਤ ਐਚ.ਪੀ.ਵੀ. ਟੀਕਾਕਰਨ ਮੁਹਿੰਮ ’ਚ 90 ਦਿਨ ਦਾ ਵਿਸਥਾਰ, ਮਾਪੇ ਬੇਟੀਆਂ ਦਾ ਟੀਕਾਕਰਨ ਜ਼ਰੂਰ ਕਰਵਾਉਣ : ਆਸ਼ਿਕਾ ਜੈਨ *DAV ਪਬਲਿਕ ਸਕੂਲ ਗੜਦੀਵਾਲਾ ਵਿਖੇ ਮਾਪੇ ਅਧਿਆਪਕ ਮਿਲਣੀ ਕਰਵਾਈ ਗਈ* ਸ਼ਹੀਦ ਏਐਸਆਈ ਜੋਗਾ ਸਿੰਘ ਨੂੰ ਡੀਜੀਪੀ ਪੰਜਾਬ ਵੱਲੋਂ ਸ਼ਰਧਾਂਜਲੀ, ਪਰਿਵਾਰ ਨੂੰ ਹਰ ਸੰਭਵ ਸਹਾਇਤਾ ਦਾ ਭਰੋਸਾ ਦਸੂਹਾ ਦੇ 15 ਵਾਰਡਾਂ ‘ਚੋਂ 13 ਵਾਰਡਾਂ ‘ਚ ਆਮ ਆਦਮੀ ਪਾਰਟੀ ਅਤੇ 2 ਵਾਰਡਾਂ ‘ਚ ਕਾਂਗਰਸ ਪਾਰਟੀ ਦੇ ਉਮੀਦਵਾਰ ਰਹੇ ਜੇਤੂ
ADVERTISEMENT
You are currently viewing ਕਾਲਜ ਦੇ ਵਿਦਿਆਰਥੀਆਂ ਨੂੰ ਜਾਗਰੂਕ ਕਰਨ ਲਈ ਵਿਸ਼ੇਸ ਲੈਕਚਰ ਲੜੀ ਦਾ ਆਯੋਜਨ

ਕਾਲਜ ਦੇ ਵਿਦਿਆਰਥੀਆਂ ਨੂੰ ਜਾਗਰੂਕ ਕਰਨ ਲਈ ਵਿਸ਼ੇਸ ਲੈਕਚਰ ਲੜੀ ਦਾ ਆਯੋਜਨ

ਗੜ੍ਹਦੀਵਾਲਾ (ਚੌਧਰੀ) 21 ਨਵੰਬਰ 

: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ, ਸ੍ਰੀ ਅੰਮ੍ਰਿਤਸਰ ਸਾਹਿਬ ਦੇ ਪ੍ਰਬੰਧ ਅਧੀਨ ਚੱਲ ਰਹੇ ਅਦਾਰੇ ਖ਼ਾਲਸਾ ਕਾਲਜ, ਗੜ੍ਹਦੀਵਾਲਾ ਵਿਖੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ, ਸ੍ਰੀ ਅੰਮ੍ਰਿਤਸਰ ਸਾਹਿਬ ਦੇ ਪ੍ਰਧਾਨ ਐਡਵੋਕੇਟ ਸ. ਹਰਜਿੰਦਰ ਸਿੰਘ ਧਾਮੀ ਅਤੇ ਸਕੱਤਰ (ਸਿੱਖਿਆ) ਸ. ਸੁਖਮਿੰਦਰ ਸਿੰਘ ਦੀ ਰਹਿਨੁਮਾਈ ਅਤੇ ਪ੍ਰੇਰਨਾ ਸਦਕਾ ਪ੍ਰਿੰਸੀਪਲ ਡਾ. ਜਸਪਾਲ ਸਿੰਘ ਦੀ ਅਗਵਾਈ ਹੇਠ ਕਾਲਜ ਦੇ ਵਿਦਿਆਰਥੀਆਂ ਨੂੰ ਜਾਗਰੂਕ ਕਰਨ ਲਈ ਵਿਸ਼ੇਸ ਲੈਕਚਰ ਲੜੀ ਦਾ ਆਯੋਜਨ ਕੀਤਾ ਗਿਆ। ਇਸ ਮੌੋਕੇ ਤੇ ਅੰਗਰੇਜ਼ੀ ਵਿਭਾਗ ਦੇ ਮੁੱਖੀ ਪ੍ਰੋ. ਮਲਿਕਾ ਮੰਡ ਨੇ ਲੈਂਗਿਕ ਬਰਾਬਰੀ ਅਤੇ ਅੋਰਤਾਂ ਦੇ ਸ਼ਸ਼ਕਤੀਕਰਨ ਬਾਰੇ ਵਿਦਿਆਰਥੀਆਂ ਨੂੰ ਸਮਝਾਉਂਦਿਆਂ ਕਿਹਾ ਕਿ ਔਰਤਾਂ ਅਤੇ ਮਰਦਾਂ ਨੂੰ ਬਰਾਬਰ ਦੇ ਮੌਕੇ ਦੇਣ ਵਾਲਾ ਅਤੇ ਔਰਤਾਂ ਪ੍ਰਤੀ ਸੰਵੇਦਨਸ਼ੀਲ ਸਮਾਜ ਹੀ ਆਪਣੇ ਆਪ ਨੂੰ ਸੱਭਿਅਕ ਸਮਾਜ ਅਖਵਾ ਸਕਦਾ ਹੈ। ਇੱਕ ਬਿਹਤਰ ਸਮਾਜ ਸਿਰਜਣ ਲਈ ਔੋਰਤਾਂ ਦੇ ਸਿੱਖਿਅਤ ਹੋਣ ਦੇ ਨਾਲ ਨਾਲ ਮਰਦਾਂ ਦੀ ਸੋਚ ਨੂੰ ਵੀ ਵਿਕਸਤ ਕਰਨ ਦੀ ਲੋੜ ਹੈ।
ਐਗਰੀਕਲਚਰ ਵਿਭਾਗ ਦੇ ਪ੍ਰੋ. ਅਮਨਦੀਪ ਸਿੰਘ ਨੇ ਸਮਕਾਲੀ ਸਮਿਆਂ ਵਿੱਚ ਸੁਚੱਜੀ ਖੇਤੀ ਪ੍ਰਣਾਲੀ ਬਾਰੇ ਵਿਦਿਆਰਥੀਆਂ ਨੂੰ ਜਾਗਰੂਕ ਕੀਤਾ। ਉਹਨਾਂ ਨੇ ਜੈਵਿਕ ਖੇਤੀ ਦੇ ਨਵੇਂ ਢੰਗਾਂ, ਮੱਖੀ ਪਾਲਣ, ਕੀੜੇਮਾਰ ਦਵਾਈਆਂ ਦੀ ਘੱਟ ਵਰਤੋਂ, ਪਰਾਲੀ ਸਾੜਣ ਤੋਂ ਪੈਦਾ ਹੋ ਰਹੇ ਪ੍ਰਦੂਸ਼ਣ ਅਤੇ ਇਸ ਨਾਲ ਈਕੋਸਿਸਟਮ ਦੇ ਹੋ ਰਹੇ ਨੁਕਸਾਨ ਤੋਂ ਵਿਦਿਆਰਥੀਆਂ ਨੂੰ ਕਰਵਾਇਆਂ। ਪ੍ਰਿੰਸੀਪਲ ਡਾ. ਜਸਪਾਲ ਸਿੰਘ ਨੇ ਵਿਦਿਆਰਥੀਆਂ ਅੰਦਰ ਜਾਗਰੂਕਤਾ ਪੈਦਾ ਕਰਨ ਲਈ ਚਲਾਏ ਜਾ ਰਹੇ ਇਸ ਅਭਿਆਨ ਦੀ ਸ਼ਲਾਘਾ ਕੀਤੀ।ਇਸ ਮੌਕੇ ਤੇ ਕਾਲਜ ਦੇ ਵਿਦਿਆਰਥੀ ਅਤੇ ਸਟਾਫ਼ ਹਾਜ਼ਰ ਸਨ।

 

error: copy content is like crime its probhihated