Prime Punjab Times

Latest news
ਜ਼ਿਲ੍ਹਾ ਮੈਜਿਸਟਰੇਟ ਵੱਲੋਂ ਜ਼ਿਲ੍ਹੇ ਅੰਦਰ ਵੱਖ-ਵੱਖ ਪਾਬੰਦੀਆਂ ਦੇ ਹੁਕਮ ਜਾਰੀ ਖ਼ਾਲਸਾ ਕਾਲਜ ਵਿਖੇ ਸਾਈਬਰ ਜਾਗਰੂਕਤਾ ਦਿਵਸ ਮਨਾਇਆ ਗਿਆ ਬਾਬਾ ਸਾਹਿਬ ਦੀ ਮੂਰਤੀ ਦੀ ਬੇਅਦਬੀ ਦੇ ਰੋਸ 'ਚ ਗੜ੍ਹਦੀਵਾਲਾ ਰਿਹਾ ਮੁਕੰਮਲ ਬੰਦ,ਮੁੱਖ ਮੰਤਰੀ ਦੇ ਨਾਮ ਐੱਸ.ਐਚ.ਓ ਧੂਤ ਨੂ... ਮੁਲਾਜ਼ਮ ਅਤੇ ਪੈਨਸ਼ਨਰ ਸਾਂਝੀ ਤਾਲਮੇਲ ਕਮੇਟੀ ਦੀ ਗੜ੍ਹਦੀਵਾਲਾ ਵਿਖੇ ਹੋਈ ਅਹਿਮ ਮੀਟਿੰਗ *ਨਸ਼ੀਲੀਆਂ ਗੋਲੀਆਂ ਸਮੇਤ ਇੱਕ ਨੌਜਵਾਨ ਆਇਆ ਪੁਲਿਸ ਅੜਿੱਕੇ* ਦਿਸ਼ਾਤ ਬਹਿਲ ਪ੍ਰਧਾਨ ਅਤੇ ਮੋਨਿਕਾ ਗੁਪਤਾ ਨਗਰ ਕੌਂਸਲ ਗੜ੍ਹਦੀਵਾਲਾ ਦੇ ਵਾਈਸ ਪ੍ਰਧਾਨ ਬਣੇ 15 ਸਤੰਬਰ ਨੂੰ ਜ਼ਿਲ੍ਹੇ ਵਿੱਚ ਸਲਾਟਰ ਹਾਊਸ ਬੰਦ ਰੱਖਣ ਦੇ ਹੁਕਮ ਜਾਰੀ ਸੇਫ ਸਕੂਲ ਵਾਹਨ ਪਾਲਿਸੀ ਤਹਿਤ 34 ਸਕੂਲੀ ਬੱਸਾਂ ਦੀ ਜਾਂਚ, 6 ਦੇ ਚਲਾਨ ਜ਼ਿਲ੍ਹਾ ਮੈਜਿਸਟਰੇਟ ਨੇ ਜ਼ਿਲ੍ਹੇ ਅੰਦਰ ਜਾਰੀ ਕੀਤੇ ਵੱਖ-ਵੱਖ ਪਾਬੰਦੀਆਂ ਦੇ ਹੁਕਮ ਦਸੂਹਾ ਦੇ ਫਰਦ ਕੇਂਦਰ ਵਿਖੇ ਕੰਪਿਊਟਰ ਆਪਰੇਟਰਾਂ ਵੱਲੋਂ ਆਰਥੀ ਫੂਕ ਮੁਜਾਰਾ ਕਰਕੇ ਸਰਕਾਰ ਖਿਲਾਫ ਕੀਤੀ ਗਈ ਨਾਰੇਬਾਜ਼ੀ
ADVERTISEMENT
You are currently viewing ਸਕੂਲਾਂ ‘ਚ ਵਿਦਿਆਰਥੀਆਂ ਦੀ ਗਿਣਤੀ ਘਟਣ ਤੇ ਸਿੱਖਿਆ ਵਿਭਾਗ ਵੱਲੋਂ ਭੇਜੇ ਕਾਰਨ ਦੱਸੋ ਨੋਟਿਸ ਦਾ ਅਧਿਆਪਕ ਆਗੂਆਂ ਵੱਲੋਂ ਵਿਰੋਧ

ਸਕੂਲਾਂ ‘ਚ ਵਿਦਿਆਰਥੀਆਂ ਦੀ ਗਿਣਤੀ ਘਟਣ ਤੇ ਸਿੱਖਿਆ ਵਿਭਾਗ ਵੱਲੋਂ ਭੇਜੇ ਕਾਰਨ ਦੱਸੋ ਨੋਟਿਸ ਦਾ ਅਧਿਆਪਕ ਆਗੂਆਂ ਵੱਲੋਂ ਵਿਰੋਧ

ਬਟਾਲਾ 4 ਜੁਲਾਈ (ਅਵਿਨਾਸ਼ ਸ਼ਰਮਾ) 

: ਬਟਾਲਾ ਅਧਿਆਪਕ ਦਲ ਗੁਰਦਾਸਪੁਰ ਅਤੇ ਆਰਟ ਐਂਡ ਕਰਾਫਟ ਯੂਨੀਅਨ ਦੀ ਇੱਕ ਹੰਗਾਮੀ ਮੀਟਿੰਗ ਤਰਸੇਮ ਪਾਲ ਅਤੇ ਮਨਪ੍ਰੀਤ ਸਿੰਘ ਕਾਹਲੋ ਦੀ ਪ੍ਰਧਾਨਗੀ ਹੇਠ ਬਟਾਲਾ ਵਿਖੇ ਹੋਈ ਜਿਸ ਵਿੱਚ ਸਿੱਖਿਆ ਵਿਭਾਗ ਵੱਲੋਂ ਸੀਨੀਅਰ ਸੈਕੈਂਡਰੀ ਹਾਈ ਅਤੇ ਮਿਡਲ ਸਕੂਲਾਂ ਦੇ ਮੁਖੀਆਂ ਨੂੰ ਸਕੂਲਾਂ ਵਿੱਚ ਵਿਦਿਆਰਥੀਆਂ ਦੀ ਗਿਣਤੀ ਘੱਟ ਹੋਣ ਕਾਰਨ ਦੱਸੋ ਨੋਟਿਸ ਭੇਜਣ ਦਾ ਜ਼ਬਰਦਸਤ ਵਿਰੋਧ ਕੀਤਾ ਗਿਆ ਇਸ ਮੌਕੇ ਅਧਿਆਪਕ ਆਗੂਆਂ ਨੇ ਕਿਹਾ ਕਿ ਐਮ ਰੋਲਮੈਂਟ ਘਟਣ ਲਈ ਸਰਕਾਰ ਜਿੰਮੇਵਾਰ ਹੈ ਕਿਉਂਕਿ ਅਧਿਆਪਕਾਂ ਨੂੰ ਹਮੇਸ਼ਾ ਗੈਰ ਜਿੰਮੇਵਾਰ ਵਿਦਿਅਕ ਕੰਮਾਂ ਵਿੱਚ ਉਲਝਾਇਆ ਜਾਂਦਾ ਹੈ ਜਿਸ ਵਿੱਚ ਅਧਿਆਪਕਾਂ ਦੀ ਇਲੈਕਸ਼ਨ ਸੁਪਰ ਵਾਈਜਰ ਬੀਐਲਓ ਮਿਡ ਡੇ ਮੀਲ ਯੂ ਡਾਈਸ ਅਤੇ ਹੋਰ ਗੈਰ ਵਿੱਦਿਅਕ ਕੰਮਾਂ ਦਾ ਵੱਧ ਬੋਝ ਪਾ ਕੇ ਅਧਿਆਪਕਾਂ ਨੂੰ ਬੱਚਿਆਂ ਦੀ ਪੜ੍ਹਾਈ ਤੋਂ ਦੂਰ ਕੀਤਾ ਜਾ ਰਿਹਾ ਹੈ ਜ਼ਿਲ੍ਹੇ ਅੰਦਰ ਸਕੂਲਾਂ ਵਿੱਚ ਅਧਿਆਪਕਾਂ ਦੀ ਘਾਟ ਹੈ ਸਕੂਲਾਂ ਵਿੱਚ ਬਹੁਤੇ ਸਕੂਲ ਸਕੂਲ ਮੁਖੀਆਂ ਤੋਂ ਬਿਨਾਂ ਹੀ ਹਨ ਵਿਭਾਗ ਸਕੂਲਾਂ ਮੁਖੀਆਂ ਨੂੰ ਕਾਰਨ ਦੱਸੋ ਨੋਟਿਸ ਦੇ ਕੇ ਆਪਣੀ ਜਿੰਮੇਵਾਰੀ ਤੋਂ ਭੱਜ ਰਿਹਾ ਹੈ ਅਧਿਆਪਕ ਆਗੂਆਂ ਨੇ ਸੰਬੋਧਨ ਕਰਦੇ ਹੋਏ ਕਿਹਾ ਕਿ ਜੇ ਕਿਸੇ ਸਕੂਲ ਮੁਖੀ ਨੂੰ ਕਾਰਨ ਦੱਸੋ ਨੋਟਿਸ ਦੇ ਬਹਾਨੇ ਪਰੇਸ਼ਾਨ ਕੀਤਾ ਜਾ ਜਥੇਬੰਦੀਆਂ ਨਾ ਸਿੱਖਿਆ ਵਿਭਾਗ ਵਿਰੁੱਧ ਵੱਡਾ ਸੰਘਰਸ਼ ਕਰਨਗੀਆਂ ਇਸ ਸਮੇਂ ਮੀਟਿੰਗ ਵਿੱਚ ਜੋਗਿੰਦਰ ਸਿੰਘ ਬੱਬਲਜੀਤ ਸਿੰਘ ਸੁਖਵਿੰਦਰ ਸਿੰਘ ਉਪਕਾਰ ਸਿੰਘ ਗੁਰਪ੍ਰੀਤ ਸਿੰਘ ਪੁਰਾਣਾ ਪਿੰਡ ਸਰਬਜੀਤ ਸਿੰਘ ਬਰਨਪ੍ਰੀਤ ਸਿੰਘ ਬਾਜਵਾ ਰਵਿੰਦਰ ਪਾਲ ਸਿੰਘ ਸਾਗਰ ਰਾਜਨੀਸ਼ ਕੁਮਾਰ ਬਲਵਿੰਦਰ ਸਿੰਘ ਭੁੱਲਰ ਰਾਜਨ ਲਖਵਿੰਦਰ ਸਿੰਘ ਤਜਿੰਦਰ ਸਿੰਘ ਸੋਨੂ ਰਜਿੰਦਰ ਸਿੰਘ ਮਸਾਨੀਆ ਬਿਕਰਮਜੀਤ ਸਿੰਘ ਅਰਵਿੰਦਰ ਸਿੰਘ ਧਿਆਨਪੁਰ ਤਰਲੋਕ ਚੰਦ ਗੁਰਦਾਸਪੁਰ ਤੇ ਹੋਰ ਵੱਡੀ ਗਿਣਤੀ ਵਿੱਚ ਅਧਿਆਪਕ ਸਾਥੀ ਹਾਜ਼ਰ ਹੋਏ