Prime Punjab Times

Latest news
ਖ਼ਾਲਸਾ ਕਾਲਜ ਵਿਖੇ ‘ਭਾਰਤੀ ਗਿਆਨ ਪਰੰਪਰਾ ਅਤੇ ਨੈਤਿਕ ਮੁੱਲ’ ਵਿਸ਼ੇ ਤੇ ਵਿਸ਼ੇਸ਼ ਲੈਕਚਰ ਦਾ ਆਯੋਜਨ DAV ਪਬਲਿਕ ਸਕੂਲ 'ਚ ਗਣਿਤ ਅਤੇ ਵਿਗਿਆਨ ਕਵਿਜ਼ ਮੁਕਾਬਲਾ ਕਰਵਾਇਆ ਗਿਆ ਡਾ. ਸੁਖਦੇਵ ਸ਼ਰਮਾ ਨੂੰ ਸਦਮਾ, ਪਿਤਾ ਡਾ ਕ੍ਰਿਸ਼ਨ ਮਿੱਤਰ(ਹਰੀ ਪਗੜੀ ਵਾਲੇ) ਦਾ ਦੇਹਾਂਤ ਮੁਲਾਜ਼ਮ ਆਗੂ ਸੁਖਚੈਨ ਸਿੰਘ ਖਹਿਰਾ ਦੀ ਬਦਲੀ ਮੁੱਖ ਮੰਤਰੀ ਦੀ ਬੁਖਲਾਹਟ ਦਾ ਨਤੀਜਾ ਕਰਾਰ; ਸਾਂਝੀ ਤਾਲਮੇਲ ਕਮੇਟੀ ਗੜਦੀਵਾ... ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸੈਮੀਨਾਰ ਕਰਵਾਇਆ ਹਲਕਾ ਟਾਂਡਾ ਉੜਮੁੜ ਦੇ ਸ਼ਹਿਰ ਗੜਦੀਵਾਲਾ ਵਿਖੇ ਅਕਾਲੀ ਦਲ ਵਾਰਿਸ ਪੰਜਾਬ ਨੂੰ ਮਿਲਿਆ ਭਰਵਾਂ ਹੁੰਗਾਰਾ ਕਲੱਸਟਰ ਖੇਡਾਂ 'ਚ ਉਵਰਆਲ ਟ੍ਰਾਫੀ ਦਸੂਹਾ 1 ਅਤੇ ਦਸੂਹਾ -2 ਨੇ ਸਾਂਝੇ ਤੌਰ ਤੇ ਜਿੱਤੀ ਪੀ ਐਮ ਸ਼੍ਰੀ ਜਵਾਹਰ ਨਵੋਦਿਆ ਵਿਦਿਆਲਿਆ ਫਲਾਹੀ ਵਿਖੇ 16ਵੀਂ ਕੌਮੀ ਯੋਗਾ ਮੀਟ ਦਾ ਸ਼ਾਨਦਾਰ ਆਗਾਜ਼ DAV ਪਬਲਿਕ ਸਕੂਲ 'ਚ ਧੂਮਧਾਮ ਨਾਲ ਮਨਾਇਆ ਗਿਆ ਵੇਦ ਸਪਤਾਹ ਖ਼ਾਲਸਾ ਕਾਲਜ  ਵਿਖੇ ਆਈ.ਪੀ.ਆਰ ਸੰਬੰਧੀ ਵਰਕਸ਼ਾਪ ਦਾ ਆਯੋਜਨ
ADVERTISEMENT
You are currently viewing ਖ਼ਾਲਸਾ ਕਾਲਜ ਦੇ ਵਿਦਿਆਰਥੀਆਂ ਵੱਲੋਂ ਨੇਚਰ ਫੈਸਟ ਵਿੱਚ ਸ਼ਮੂਲੀਅਤ

ਖ਼ਾਲਸਾ ਕਾਲਜ ਦੇ ਵਿਦਿਆਰਥੀਆਂ ਵੱਲੋਂ ਨੇਚਰ ਫੈਸਟ ਵਿੱਚ ਸ਼ਮੂਲੀਅਤ

ਗੜ੍ਹਦੀਵਾਲਾ (ਚੌਧਰੀ) 

: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਸ੍ਰੀ ਅੰਮ੍ਰਿਤਸਰ ਸਾਹਿਬ ਦੇ ਪ੍ਰਬੰਧ ਅਧੀਨ ਚੱਲ ਰਹੇ ਅਦਾਰੇ ਖ਼ਾਲਸਾ ਕਾਲਜ ਗੜ੍ਹਦੀਵਾਲਾ ਦੇ ਸੰਗੀਤ ਵਿਭਾਗ ਅਤੇ ਕੰਪਿਊਟਰ ਵਿਭਾਗ ਦੇ ਵਿਦਿਆਰਥੀਆਂ ਨੇ ਪ੍ਰਿੰਸੀਪਲ ਡਾ. ਜਸਪਾਲ ਸਿੰਘ ਦੀ ਅਗਵਾਈ ਹੇਠ ਹੁਸ਼ਿਆਰਪੁਰ ਵਿਖੇ ਹੋਏ ਨੇਚਰ ਫੈਸਟ ਵਿੱਚ ਸ਼ਮੂਲੀਅਤ ਕੀਤੀ। ਸੈਰ – ਸਪਾਟਾ ਅਤੇ ਸੱਭਿਆਚਾਰਕ ਵਿਭਾਗ, ਪੰਜਾਬ ਵਲੋਂ ਕਰਵਾਏ ਗਏ ‘ਨੇਚਰ ਫੈਸਟ – 2025’, ਹੁਸ਼ਿਆਰਪੁਰ ਵਿੱਚ ਖ਼ਾਲਸਾ ਕਾਲਜ, ਗੜ੍ਹਦੀਵਾਲਾ ਦੇ ਵਿਦਿਆਰਥੀਆਂ ਨੇ ਆਪਣੀਆਂ ਕਲਾਵਾਂ ਦਾ ਪ੍ਰਦਰਸ਼ਨ ਕਰਦੇ ਹੋਏ ਪੰਜਾਬ, ਪੰਜਾਬੀ, ਪੰਜਾਬੀਅਤ ਦੇ ਜਜ਼ਬੇ ਨੂੰ ਦਰਸ਼ਕਾਂ ਨਾਲ ਸਾਂਝਾ ਕੀਤਾ। ਸੰਗੀਤ ਵਿਭਾਗ ਦੇ ਮੁਖੀ ਪ੍ਰੋ. ਗੁਰਪਿੰਦਰ ਸਿੰਘ ਨੇ ਦੱਸਿਆ ਕਿ ਕਾਲਜ ਦੇ ਸੰਗੀਤ ਵਿਭਾਗ ਅਤੇ ਕੰਪਿਊਟਰ ਵਿਭਾਗ ਦੇ 35 ਵਿਦਿਆਰਥੀਆਂ ਨੇ ‘ਨੇਚਰ ਫੈਸਟ – 2025’ ਵਿੱਚ ਗੀਤ, ਲੋਕ ਗੀਤ, ਕਾਰਿਓਗ੍ਰਾਫੀ ਅਤੇ ਲੋਕ ਨਾਚ ਵੰਨਗੀਆਂ ਰਾਹੀਂ ਆਪਣੀ ਕਲਾ ਦਾ ਪ੍ਰਦਰਸ਼ਨ ਕੀਤਾ । ਜਿੱਥੇ ਸੰਗੀਤ ਵਿਭਾਗ ਦੇ ਵਿਦਿਆਰਥੀਆਂ ਨੇ ਸੁਰ ਅਤੇ ਤਾਲ ਰਾਹੀਂ ਗੀਤਾਂ, ਲੋਕ ਗੀਤਾਂ, ਕਲੀਆਂ ਅਤੇ ਕਾਰਿਓਗ੍ਰਾਫੀ ਵਿੱਚ ਪੰਜਾਬ ਤੇ ਪੰਜਾਬੀਅਤ ਦੀ ਗੱਲ ਕੀਤੀ ਉੱਥੇ ਕੰਪਿਊਟਰ ਵਿਭਾਗ ਦੇ ਵਿਦਿਆਰਥੀਆਂ ਨੇ ਪੰਜਾਬ ਦੇ ਲੋਕ ਨਾਚਾਂ ਰਾਹੀਂ ਦਰਸ਼ਕਾਂ ਦਾ ਮਨ ਮੋਹਿਆ। ਪ੍ਰੋਗਰਾਮ ਦੌਰਾਨ ਡਿਪਟੀ ਕਮਿਸ਼ਨਰ ਮੈਡਮ ਕੋਮਲ ਮਿੱਤਲ ਨੇ ਵਿਦਿਆਰਥੀਆਂ ਦੇ ਕਲਾ ਪ੍ਰਦਰਸ਼ਨ ਦੀ ਸ਼ਲਾਘਾ ਕੀਤੀ ਅਤੇ ਵਿਦਿਆਰਥੀਆਂ ਨੂੰ ਸਰਟੀਫਿਕੇਟ ਦੇ ਕੇ ਸਨਮਾਨਿਤ ਕੀਤਾ। ਇਸ ਨੇਚਰ ਫੈਸਟ ਵਿੱਚ ਵਿਦਿਆਰਥੀਆਂ ਨੂੰ ਸ. ਗੁਰਪਿੰਦਰ ਸਿੰਘ, ਮੈਡਮ ਕਮਲਜੀਤ ਕੌਰ ਅਤੇ ਸ਼੍ਰੀ ਰਿਸ਼ਵ ਠਾਕੁਰ ਦੀ ਅਗਵਾਈ ਹੇਠ ਲੈ ਜਾਇਆ ਗਿਆ। ਪ੍ਰਿੰਸੀਪਲ. ਡਾ. ਜਸਪਾਲ ਸਿੰਘ ਨੇ ਇੰਚਾਰਜ ਅਧਿਆਪਕਾਂ ਅਤੇ ਵਿਦਿਆਰਥੀਆਂ ਨੂੰ ਵਧਾਈ ਦਿੱਤੀ।