Prime Punjab Times

Latest news
हाजीपुर चौक दसूहा में धरना रोष प्रदर्शन किया, दसूहा में पंजाब बंद का असर *ਸੀ.ਐਚ.ਸੀ ਭੂੰਗਾ ਵਿਖੇ ਵਿਸ਼ਵ ਮਾਨਸਿਕ ਸਿਹਤ ਜਾਗਰੂਕਤਾ ਦਿਵਸ ਮਨਾਇਆ ਗਿਆ* *ਅਗਰਵਾਲ ਸਭਾ ਵੱਲੋਂ ਮਹਾਰਾਜਾ ਅਗਰਸੈਨ ਜਯੰਤੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਈ ਗਈ* ਪ੍ਰਿੰਸੀਪਲ ਸੁਖਵੰਤ ਕੌਰ ਨੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਧੁੱਪਸੜੀ ਵਿਖੇ ਸੰਭਾਲਿਆ ਅਹੁਦਾ, ਸਟਾਫ਼ ਵੱਲੋਂ ਨਿੱਘਾ ਸਵਾ... ਆਰਿਅਨ ਸ਼ਰਮਾ ਨੇ ਰਾਜ ਪੱਧਰੀ ਲੰਬੀ ਛਾਲ ਮੁਕਾਬਲੇ 'ਚ ਜਿੱਤਿਆ ਸੋਨ ਤਮਗਾ,ਕੌਮੀ ਪੱਧਰ ਦੇ ਮੁਕਾਬਲੇ ਲਈ ਹੋਈ ਚੋਣ ਅੰਤਰਰਾਸ਼ਟਰੀ ਬਾਲੜੀ ਦਿਵਸ ਮੌਕੇ ਬੇਟੀ ਬਚਾਓ ਬੇਟੀ ਪੜ੍ਹਾਓ ਸੈੱਲ ਵੱਲੋਂ ਪੋਸਟਰ ਮੇਕਿੰਗ ਮੁਕਾਬਲਾ ਕਰਵਾਇਆ ਗਿਆ KMS ਕਾਲਜ ਦੇ ਸ਼੍ਰੀਮਤੀ ਮੰਜੁਲਾ ਸੈਣੀ ਫੈਸ਼ਨ ਵਿਭਾਗ ਵੱਲੋਂ ਦੋ ਰੋਜ਼ਾ ਵਰਕਸ਼ਾਪ ਦਾ ਆਯੋਜਨ 15 ਅਤੇ 16 ਅਕਤੂਬਰ ਨੂੰ ਜ਼ਿਲ੍ਹੇ ਵਿੱਚ ਵੋਟਰ ਸੂਚੀਆਂ ਦੀ ਅੰਤਿਮ ਪ੍ਰਕਾਸ਼ਨਾ, ਵੋਟਰ ਸੂਚੀ ਵਿੱਚ ਆਪਣਾ ਨਾਮ ਜ਼ਰੂਰ ਚੈੱਕ ਕਰਨ: ਆਸ਼ਿਕਾ ਜੈਨ ਕਮਾਹੀ ਦੇਵੀ ਵਿਖੇ ਪਲੇਸਮੈਂਟ ਕੈਂਪ 14 ਅਕਤੂਬਰ ਨੂੰ – ਰਮਨਦੀਪ ਕੌਰ ਖ਼ਾਲਸਾ ਕਾਲਜ ਦੇ ਵਿਦਿਆਰਥੀਆਂ ਨੇ ਗੁਰਦੁਆਰਾ ਰਾਮਪੁਰ ਖੇੜਾ ਸਾਹਿਬ ਵਿਖੇ ਗੁਰਮਤਿ ਸਮਾਗਮ ਵਿੱਚ ਕੀਤੀ ਸ਼ਮੂਲੀਅਤ
ADVERTISEMENT
You are currently viewing ਪੰਜਾਬੀ ਵਿਭਾਗ ਦੇ ਵਿਦਿਆਰਥੀਆਂ ਨੂੰ ਮਰਹੂਮ ਸਾਹਿਤਕਾਰ ਸ. ਹਰਿੰਦਰ ਸਿੰਘ ਮਹਿਬੂਬ ਪਰਿਵਾਰ ਦੀ ਨਿੱਜੀ ਲਾਇਬ੍ਰੇਰੀ ਦਾ ਵਿਸ਼ੇਸ਼ ਦੌਰਾ ਕਰਵਾਇਆ ਗਿਆ

ਪੰਜਾਬੀ ਵਿਭਾਗ ਦੇ ਵਿਦਿਆਰਥੀਆਂ ਨੂੰ ਮਰਹੂਮ ਸਾਹਿਤਕਾਰ ਸ. ਹਰਿੰਦਰ ਸਿੰਘ ਮਹਿਬੂਬ ਪਰਿਵਾਰ ਦੀ ਨਿੱਜੀ ਲਾਇਬ੍ਰੇਰੀ ਦਾ ਵਿਸ਼ੇਸ਼ ਦੌਰਾ ਕਰਵਾਇਆ ਗਿਆ

ਗੜ੍ਹਦੀਵਾਲਾ 28 ਨਵੰਬਰ (ਚੌਧਰੀ) 

: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਸ. ਹਰਜਿੰਦਰ ਸਿੰਘ ਧਾਮੀ, ਸਕੱਤਰ (ਵਿੱਦਿਆ) ਸ. ਸੁਖਮਿੰਦਰ ਸਿੰਘ ਦੀ ਰਹਿਨੁਮਾਈ ਤੇ ਪ੍ਰਿੰਸੀਪਲ ਡਾ. ਜਸਪਾਲ ਸਿੰਘ ਦੀ ਅਗਵਾਈ ਹੇਠ ਚੱਲ ਰਹੇ ਅਦਾਰੇ ਖ਼ਾਲਸਾ ਕਾਲਜ ਗੜ੍ਹਦੀਵਾਲਾ ਦੇ ਪੋਸਟ ਗ੍ਰੈਜੂਏਟ ਪੰਜਾਬੀ ਵਿਭਾਗ ਵੱਲੋਂ ਵਿਦਿਆਰਥੀਆਂ ਅੰਦਰ ਪੰਜਾਬੀ ਭਾਸ਼ਾ ਨੂੰ ਪ੍ਰਫੁੱਲਤ ਕਰਨ, ਸਾਹਿਤਕ ਤੇ ਖੋਜ-ਰੁਚੀ ਵਿਕਸਤ ਕਰਨ ਅਤੇ ਉਨ੍ਹਾਂ ਨੂੰ ਮਹਾਨ ਸਾਹਿਤਕਾਰਾਂ ਦੀਆਂ ਲਿਖਤਾਂ ਨਾਲ ਜਾਣੂੰ ਕਰਵਾਉਣ ਦੇ ਉਦੇਸ਼ ਨਾਲ ਮਰਹੂਮ ਸਾਹਿਤਕਾਰ ਪ੍ਰੋਫ਼ੈਸਰ ਹਰਿੰਦਰ ਸਿੰਘ ਮਹਿਬੂਬ ਦੀ ਪੁੱਤਰੀ ਡਾ. ਸਤਵੰਤ ਕੌਰ ਦੇ ਘਰ ਸਥਿਤ ਨਿੱਜੀ ਲਾਇਬਰੇਰੀ ਦਾ ਵਿਸ਼ੇਸ਼ ਦੌਰਾ ਕਰਵਾਇਆ ਗਿਆ। ਇਸ ਨਾਲ ਵਿਦਿਆਰਥੀਆਂ ਨੂੰ ਪੰਜਾਬੀ ਸਾਹਿਤ ਦੇ ਕਈ ਮਹੱਤਵਪੂਰਨ ਪੱਖਾਂ ਨਾਲ ਜਾਣੂੰ ਹੋਣ ਦਾ ਮੌਕਾ ਮਿਲਿਆ। ਉਨ੍ਹਾਂ ਦੀ ਬੇਟੀ ਵੱਲੋਂ ਸੰਭਾਲੀ ਗਈ ਇਹ ਨਿੱਜੀ ਲਾਇਬ੍ਰੇਰੀ ਉਨ੍ਹਾਂ ਦੀਆਂ ਹੱਥ ਲਿਖਤ ਰਚਨਾਵਾਂ, ਨੋਟਸ, ਕਾਵਿ-ਸੰਗ੍ਰਹਿ, ਅਨੁਵਾਦਕ ਰਚਨਾਵਾਂ ਅਤੇ ਹੋਰ ਸਾਹਿਤਕ ਰਚਨਾਵਾਂ ਦਾ ਅਨਮੋਲ ਖਜ਼ਾਨਾ ਹੈ। ਡਾ. ਸਤਵੰਤ ਕੌਰ ਨੇ ਵਿਦਿਆਰਥੀਆਂ ਨੂੰ ਪ੍ਰੋਫ਼ੈਸਰ ਹਰਿੰਦਰ ਸਿੰਘ ਮਹਿਬੂਬ ਦੇ ਲੇਖਨ-ਸੰਸਾਰ ਬਾਰੇ ਵਿਸਤ੍ਰਿਤ ਜਾਣਕਾਰੀ ਦਿੱਤੀ। ਵਿਦਿਆਰਥੀਆਂ ਨੂੰ ਇਨ੍ਹਾਂ ਕਿਤਾਬਾਂ ਦਾ ਨੇੜੇ ਤੋਂ ਮੁਲਾਂਕਣ ਕਰਨ ਦਾ ਮੌਕਾ ਮਿਲਿਆ। ਇਸ ਦੌਰੇ ਦੀ ਵਿਸ਼ੇਸ਼ਤਾ ਇਹ ਰਹੀ ਕਿ ਇਸ ਮੌਕੇ ਵਿਦਿਆਰਥੀਆਂ ਲਈ ਯੂਰਪੀ ਪੰਜਾਬੀ ਸੱਥ ਦੇ ਸੰਚਾਲਕ, ਪ੍ਰਸਿੱਧ ਲੇਖਕ ਅਤੇ ਖੋਜਕਾਰ ਸ. ਮੋਤਾ ਸਿੰਘ ਸਰਾਏ ਨਾਲ ਵੀ ਰੂਬਰੂ ਮੁਲਾਕਾਤ ਦਾ ਪ੍ਰਬੰਧ ਕੀਤਾ ਗਿਆ। ਸ.ਮੋਤਾ ਸਿੰਘ ਸਰਾਏ ਪੰਜਾਬੀ ਡਾਇਸਪੋਰਾ ਸਾਹਿਤ, ਨਵੀਆਂ ਰਚਨਾਤਮਕ ਧਾਰਾਵਾਂ ਅਤੇ ਵਿਦੇਸ਼ਾਂ ਵਿੱਚ ਪੰਜਾਬੀ ਭਾਸ਼ਾ ਦੇ ਪ੍ਰਚਾਰ ਲਈ ਜਾਣੇ ਜਾਂਦੇ ਹਨ। ਉਨ੍ਹਾਂ ਨੇ ਵਿਦਿਆਥੀਆਂ ਨਾਲ ਯੂਰਪ ਵਿੱਚ ਪੰਜਾਬੀ ਸੱਥ ਦੀਆਂ ਗਤੀਵਿਧੀਆਂ, ਨਵੀਂ ਪੀੜ੍ਹੀ ਵਿੱਚ ਪੰਜਾਬੀ ਭਾਸ਼ਾ ਦੇ ਰੁਝਾਨ ਅਤੇ ਗਲੋਬਲ ਪੱਧਰ ‘ਤੇ ਪੰਜਾਬੀ ਸਾਹਿਤ ਦੀ ਸਥਿਤੀ ਤੇ ਪਛਾਣ ਬਾਰੇ ਵੀ ਵਿਸਥਾਰ ਨਾਲ ਜਾਣਕਾਰੀ ਸਾਂਝੀ ਕੀਤੀ ਅਤੇ ਵਿਦਿਆਰਥੀਆਂ ਨੂੰ ਮੁੱਲਵਾਨ ਪੁਸਤਕਾਂ ਭੇਂਟ ਕੀਤੀਆਂ। ਵਿਦਿਆਰਥੀਆਂ ਨੇ ਕਿਹਾ ਕਿ ਇਹ ਤਜ਼ਰਬਾ ਉਨ੍ਹਾਂ ਦੀ ਵਿੱਦਿਅਕ ਯਾਤਰਾ ਦਾ ਮੁੱਲਵਾਨ ਹਿੱਸਾ ਹੈ। ਪੰਜਾਬੀ ਵਿਭਾਗ ਦੇ ਮੁਖੀ ਡਾ. ਦਿਲਬਾਰਾ ਸਿੰਘ ਨੇ ਕਿਹਾ ਕਿ ਅਜਿਹੇ ਦੌਰੇ ਵਿਦਿਆਰਥੀਆਂ ਦੀ ਸਾਹਿਤਕ ਸਮਝ ਨੂੰ ਗਹਿਰਾ ਕਰਦੇ ਹਨ ਅਤੇ ਉਨ੍ਹਾਂ ਦੇ ਅੰਦਰ ਰਚਨਾਤਮਕ ਸੋਚ ਨੂੰ ਮਜ਼ਬੂਤ ਬਣਾਉਂਦੇ ਹਨ। ਪੰਜਾਬੀ ਵਿਭਾਗ ਦੇ ਅਧਿਆਪਕਾਂ ਅਤੇ ਵਿਦਿਆਰਥੀਆਂ ਨੇ ਮਹਿਬੂਬ ਪਰਿਵਾਰ ਅਤੇ ਮੋਤਾ ਸਿੰਘ ਸਰਾਏ ਦਾ ਵਿਸ਼ੇਸ਼ ਧੰਨਵਾਦ ਕੀਤਾ ਜਿਨ੍ਹਾਂ ਨੇ ਵਿਦਿਆਰਥੀਆਂ ਲਈ ਆਪਣਾ ਕੀਮਤੀ ਸਮਾਂ ਕੱਢਿਆ ਅਤੇ ਉਨ੍ਹਾਂ ਨੂੰ ਸਾਹਿਤਕ ਸ਼ਖਸੀਅਤਾਂ ਦੀ ਅਨਮੋਲ ਵਿਰਾਸਤ ਨਾਲ ਜੋੜਿਆ। ਵਿਦਿਆਰਥੀਆਂ ਨੇ ਮੋਤਾ ਸਿੰਘ ਸਰਾਏ ਵੱਲੋਂ ਪੋਸਟ ਗ੍ਰੈਜੂਏਟ ਪੰਜਾਬੀ ਵਿਭਾਗ ਦੇ ਵਿਦਿਆਰਥੀਆਂ ਦੀ ਕੀਤੀ ਗਈ ਮਾਇਕ ਮੱਦਦ(ਫ਼ੀਸ ਅਦਾਇਗੀ) ਲਈ ਵਿਸ਼ੇਸ਼ ਧੰਨਵਾਦ ਕੀਤਾ। ਇਸ ਮੌਕੇ ਪੰਜਾਬੀ ਵਿਭਾਗ ਦੇ ਅਧਿਆਪਕ ਡਾ. ਰਵਿੰਦਰ ਕੌਰ, ਮੈਡਮ ਹਰਜੋਤ ਕੌਰ ਅਤੇ ਪ੍ਰੋਫ਼ੈਸਰ ਹਰਿੰਦਰ ਸਿੰਘ ਮਹਿਬੂਬ ਦੇ ਸਪੁੱਤਰ ਸ. ਰਾਜਵੰਸ ਸਿੰਘ ਅਤੇ ਵਿਦਿਆਰਥੀ ਹਾਜ਼ਰ ਸਨ।