Prime Punjab Times

Latest news
श्री रामलीला कमेटी दसूहा ने निकाली राम विवाह संबंधी भव्य शोभायात्रा हाजीपुर चौक दसूहा में धरना रोष प्रदर्शन किया, दसूहा में पंजाब बंद का असर *ਸੀ.ਐਚ.ਸੀ ਭੂੰਗਾ ਵਿਖੇ ਵਿਸ਼ਵ ਮਾਨਸਿਕ ਸਿਹਤ ਜਾਗਰੂਕਤਾ ਦਿਵਸ ਮਨਾਇਆ ਗਿਆ* *ਅਗਰਵਾਲ ਸਭਾ ਵੱਲੋਂ ਮਹਾਰਾਜਾ ਅਗਰਸੈਨ ਜਯੰਤੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਈ ਗਈ* ਪ੍ਰਿੰਸੀਪਲ ਸੁਖਵੰਤ ਕੌਰ ਨੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਧੁੱਪਸੜੀ ਵਿਖੇ ਸੰਭਾਲਿਆ ਅਹੁਦਾ, ਸਟਾਫ਼ ਵੱਲੋਂ ਨਿੱਘਾ ਸਵਾ... ਆਰਿਅਨ ਸ਼ਰਮਾ ਨੇ ਰਾਜ ਪੱਧਰੀ ਲੰਬੀ ਛਾਲ ਮੁਕਾਬਲੇ 'ਚ ਜਿੱਤਿਆ ਸੋਨ ਤਮਗਾ,ਕੌਮੀ ਪੱਧਰ ਦੇ ਮੁਕਾਬਲੇ ਲਈ ਹੋਈ ਚੋਣ ਅੰਤਰਰਾਸ਼ਟਰੀ ਬਾਲੜੀ ਦਿਵਸ ਮੌਕੇ ਬੇਟੀ ਬਚਾਓ ਬੇਟੀ ਪੜ੍ਹਾਓ ਸੈੱਲ ਵੱਲੋਂ ਪੋਸਟਰ ਮੇਕਿੰਗ ਮੁਕਾਬਲਾ ਕਰਵਾਇਆ ਗਿਆ KMS ਕਾਲਜ ਦੇ ਸ਼੍ਰੀਮਤੀ ਮੰਜੁਲਾ ਸੈਣੀ ਫੈਸ਼ਨ ਵਿਭਾਗ ਵੱਲੋਂ ਦੋ ਰੋਜ਼ਾ ਵਰਕਸ਼ਾਪ ਦਾ ਆਯੋਜਨ 15 ਅਤੇ 16 ਅਕਤੂਬਰ ਨੂੰ ਜ਼ਿਲ੍ਹੇ ਵਿੱਚ ਵੋਟਰ ਸੂਚੀਆਂ ਦੀ ਅੰਤਿਮ ਪ੍ਰਕਾਸ਼ਨਾ, ਵੋਟਰ ਸੂਚੀ ਵਿੱਚ ਆਪਣਾ ਨਾਮ ਜ਼ਰੂਰ ਚੈੱਕ ਕਰਨ: ਆਸ਼ਿਕਾ ਜੈਨ ਕਮਾਹੀ ਦੇਵੀ ਵਿਖੇ ਪਲੇਸਮੈਂਟ ਕੈਂਪ 14 ਅਕਤੂਬਰ ਨੂੰ – ਰਮਨਦੀਪ ਕੌਰ
ADVERTISEMENT
You are currently viewing ਵਿਦਿਆਰਥੀਆਂ ਨੇ ਸੰਗੀਤਕ ਸਟੂਡੀਓ ਕਲੋਨ ਪ੍ਰੋਡਕਸ਼ਨ ਦਾ ਵਿੱਦਿਅਕ ਦੌਰਾ ਕੀਤਾ

ਵਿਦਿਆਰਥੀਆਂ ਨੇ ਸੰਗੀਤਕ ਸਟੂਡੀਓ ਕਲੋਨ ਪ੍ਰੋਡਕਸ਼ਨ ਦਾ ਵਿੱਦਿਅਕ ਦੌਰਾ ਕੀਤਾ

ਗੜ੍ਹਦੀਵਾਲਾ 8 ਮਈ (ਚੌਧਰੀ) 

: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਸ. ਹਰਜਿੰਦਰ ਸਿੰਘ ਧਾਮੀ, ਸਕੱਤਰ (ਵਿੱਦਿਆ) ਸ. ਸੁਖਮਿੰਦਰ ਸਿੰਘ ਦੀ ਰਹਿਨੁਮਾਈ ਅਤੇ ਪ੍ਰਿੰਸੀਪਲ ਡਾ. ਜਸਪਾਲ ਸਿੰਘ ਦੀ ਅਗਵਾਈ ਹੇਠ ਸੰਗੀਤ ਵਿਭਾਗ ਦੇ ਵਿਦਿਆਰਥੀਆਂ ਵਲੋਂ ਸੰਗੀਤਕ ਸਟੂਡੀਓ (ਕਲੋਨ ਪ੍ਰੋਡਕਸ਼ਨ) ਦਾ ਵਿੱਦਿਅਕ ਵਿੱਚ ਕੀਤਾ ਗਿਆ। ਸੰਗੀਤ ਵਿਭਾਗ ਦੇ ਮੁਖੀ ਸ. ਗੁਰਪਿੰਦਰ ਸਿੰਘ ਨੇ ਦੱਸਿਆ ਕਿ ਵਿਦਿਆਰਥੀਆਂ ਨੇ ਜਿੱਥੇ ਸਟੁੂਡੀਓ ਵਿੱਚ ਗੁਰਬਾਣੀ ਸ਼ਬਦ ਰਿਕਾਰਡ ਕੀਤੇ, ਉੱਥੇ ਵਿਦਿਆਰਥੀਆਂ ਨੇ ਸਟੁੂਡੀਓ ਵਿੱਚ ਆਡੀਟਿੰਗ, ਡਬਿੰਗ, ਮਿਕਸਿੰਗ ਆਦਿ ਦੀਆਂ ਬਾਰੀਕੀਆਂ ਨੂੰ ਸਮਝਿਆ। ਸਾਡੇ ਲਈ ਮਾਣ ਵਾਲ਼ੀ ਗੱਲ ਇਹ ਹੈ ਇਸ ਸਟੁੂਡੀਓ (ਕਲੋਨ ਪ੍ਰੋਡਕਸ਼ਨ) ਨੂੰ ਡਾਇਰੈਕਟ ਕਰਨ ਵਾਲਾ ਡਾਇਰੈਕਟਰ ਲਵਦੀਪ ਸਿੰਘ ਇਸ ਕਾਲਜ ਦਾ ਹੀ ਹੋਣਹਾਰ ਵਿਦਿਆਰਥੀ ਰਿਹਾ ਹੈ। ਜੋ ਸ਼ਬਦ ਅੱਜ ਰਿਕਾਰਡ ਕੀਤੇ ਗਏ ਹਨ ਉਨ੍ਹਾਂ ਨੂੰ ਸੰਗੀਤ ਲਵਦੀਪ ਸਿੰਘ ਅਤੇ ਹਰਪ੍ਰੀਤ ਸਿੰਘ ਦੁਆਰਾ ਦਿੱਤਾ ਗਿਆ। ਇਹਨਾਂ ਸ਼ਬਦਾਂ ਵਿੱਚ ਅਵਾਜ਼ ਸੰਗੀਤ ਵਿਭਾਗ ਦੇ ਮੁਖੀ ਅਸਿਸਟੈਂਟ ਪ੍ਰੋਫੈਸਰ ਗੁਰਪਿੰਦਰ ਸਿੰਘ ਅਤੇ ਸੰਗੀਤ ਵਿਭਾਗ ਦੇ ਵਿਦਿਆਰਥੀਆਂ ਦੀ ਹੈ। ਜਲਦੀ ਹੀ ਇਹ ਗੁਰਬਾਣੀ ਸ਼ਬਦ ਸੰਗਤਾਂ ਲਈ ਮਾਰਕੀਟ ਵਿੱਚ ਆਉਣਗੇ। ਪ੍ਰਿੰਸੀਪਲ ਡਾ ਜਸਪਾਲ ਸਿੰਘ ਨੇ ਸੰਗੀਤ ਵਿਭਾਗ ਦੇ ਅਧਿਆਪਕ ਅਤੇ ਵਿਦਿਆਰਥੀਆਂ ਨੂੰ ਇਸ ਸ਼ਲਾਘਾਯੋਗ ਕਦਮ ਲਈ ਮੁਬਾਰਕਬਾਦ ਦਿੱਤੀ ਤੇ ਕਿਹਾ ਕਿ ਆਉਂਣ ਵਾਲੇ ਹਰ ਸੈਸ਼ਨ ਵਿੱਚ ਇਹ ਗੁਰਬਾਣੀ ਸ਼ਬਦ ਰਿਕਾਰਡ ਕੀਤੇ ਜਾਣ ਤਾਂ ਜੋ ਗੁਰੂ ਸਾਹਿਬਾਨ ਦੁਆਰਾ ਸ਼ਬਦ ਕੀਰਤਨ ਪਰੰਪਰਾ ਨਾਲ ਨੌਜਵਾਨ ਪੀੜ੍ਹੀ ਨੂੰ ਜੋੜਿਆ ਜਾ ਸਕੇ।