Prime Punjab Times

Latest news
श्री रामलीला कमेटी दसूहा ने निकाली राम विवाह संबंधी भव्य शोभायात्रा हाजीपुर चौक दसूहा में धरना रोष प्रदर्शन किया, दसूहा में पंजाब बंद का असर *ਸੀ.ਐਚ.ਸੀ ਭੂੰਗਾ ਵਿਖੇ ਵਿਸ਼ਵ ਮਾਨਸਿਕ ਸਿਹਤ ਜਾਗਰੂਕਤਾ ਦਿਵਸ ਮਨਾਇਆ ਗਿਆ* *ਅਗਰਵਾਲ ਸਭਾ ਵੱਲੋਂ ਮਹਾਰਾਜਾ ਅਗਰਸੈਨ ਜਯੰਤੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਈ ਗਈ* ਪ੍ਰਿੰਸੀਪਲ ਸੁਖਵੰਤ ਕੌਰ ਨੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਧੁੱਪਸੜੀ ਵਿਖੇ ਸੰਭਾਲਿਆ ਅਹੁਦਾ, ਸਟਾਫ਼ ਵੱਲੋਂ ਨਿੱਘਾ ਸਵਾ... ਆਰਿਅਨ ਸ਼ਰਮਾ ਨੇ ਰਾਜ ਪੱਧਰੀ ਲੰਬੀ ਛਾਲ ਮੁਕਾਬਲੇ 'ਚ ਜਿੱਤਿਆ ਸੋਨ ਤਮਗਾ,ਕੌਮੀ ਪੱਧਰ ਦੇ ਮੁਕਾਬਲੇ ਲਈ ਹੋਈ ਚੋਣ ਅੰਤਰਰਾਸ਼ਟਰੀ ਬਾਲੜੀ ਦਿਵਸ ਮੌਕੇ ਬੇਟੀ ਬਚਾਓ ਬੇਟੀ ਪੜ੍ਹਾਓ ਸੈੱਲ ਵੱਲੋਂ ਪੋਸਟਰ ਮੇਕਿੰਗ ਮੁਕਾਬਲਾ ਕਰਵਾਇਆ ਗਿਆ KMS ਕਾਲਜ ਦੇ ਸ਼੍ਰੀਮਤੀ ਮੰਜੁਲਾ ਸੈਣੀ ਫੈਸ਼ਨ ਵਿਭਾਗ ਵੱਲੋਂ ਦੋ ਰੋਜ਼ਾ ਵਰਕਸ਼ਾਪ ਦਾ ਆਯੋਜਨ 15 ਅਤੇ 16 ਅਕਤੂਬਰ ਨੂੰ ਜ਼ਿਲ੍ਹੇ ਵਿੱਚ ਵੋਟਰ ਸੂਚੀਆਂ ਦੀ ਅੰਤਿਮ ਪ੍ਰਕਾਸ਼ਨਾ, ਵੋਟਰ ਸੂਚੀ ਵਿੱਚ ਆਪਣਾ ਨਾਮ ਜ਼ਰੂਰ ਚੈੱਕ ਕਰਨ: ਆਸ਼ਿਕਾ ਜੈਨ ਕਮਾਹੀ ਦੇਵੀ ਵਿਖੇ ਪਲੇਸਮੈਂਟ ਕੈਂਪ 14 ਅਕਤੂਬਰ ਨੂੰ – ਰਮਨਦੀਪ ਕੌਰ
ADVERTISEMENT
You are currently viewing ਵਿਦਿਆਰਥੀਆਂ ਨੂੰ ਨਸ਼ਿਆਂ ਵਿਰੁੱਧ ਕੀਤਾ ਜਾਗਰੂਕ

ਵਿਦਿਆਰਥੀਆਂ ਨੂੰ ਨਸ਼ਿਆਂ ਵਿਰੁੱਧ ਕੀਤਾ ਜਾਗਰੂਕ

ਗੜ੍ਹਦੀਵਾਲਾ 25 ਜੁਲਾਈ (ਚੌਧਰੀ) 

: ਕੇ ਆਰ ਕੇ ਡੀ ਏ ਵੀ ਸਕੂਲ ਗੜ੍ਹਦੀਵਾਲਾ ਵਿਖੇ ਨਸ਼ਾ ਮੁਕਤ ਭਾਰਤ ਪ੍ਰੋਗਰਾਮ ਅਧੀਨ ਵਿਦਿਆਰਥੀਆਂ ਨੂੰ ਨਸ਼ਿਆਂ ਵਿਰੁੱਧ ਜਾਗਰੂਕ ਕੀਤਾ ਗਿਆ। ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਸਕੂਲ ਪ੍ਰਿੰਸੀਪਲ ਤਰਸੇਮ ਸਿੰਘ ਨੇ ਦੱਸਿਆ ਕਿ ਬ੍ਰਹਮਕੁਮਾਰੀ ਆਸ਼ਰਮ ਗੜ੍ਹਦੀਵਾਲਾ ਵਲੋਂ ਭੈਣ ਬੀ ਕੇ ਜਸਕਿਰਤ ਨੇ ਸਕੂਲ ਦੇ ਵਿਦਿਆਰਥੀਆਂ ਨੂੰ ਨਸ਼ਿਆਂ ਵਿਰੁੱਧ ਜਾਗਰੂਕ ਕੀਤਾ ਅਤੇ ਵਿਦਿਆਰਥੀਆਂ ਨੂੰ ਕਿਸੇ ਵੀ ਤਰ੍ਹਾਂ ਦਾ ਨਸ਼ਾ ਨਾ ਕਰਨ ਦੀ ਸੌਂਹ ਚੁਕਾਈ। ਪ੍ਰਿੰਸੀਪਲ ਤਰਸੇਮ ਸਿੰਘ ਨੇ ਆਪਣੇ ਸੰਬੋਧਨ ਵਿੱਚ ਕਿਹਾ ਕਿ ਨੋਜਵਾਨ ਦੇਸ਼ ਦਾ ਭਵਿੱਖ ਹੁੰਦੇ ਹਨ ਅਤੇ ਦੇਸ਼ ਵਿਰੋਧੀ ਤਾਕਤਾਂ ਸਾਡੇ ਦੇਸ਼ ਨੂੰ ਨੁਕਸਾਨ ਪਹੁੰਚਾਉਣ ਲਈ ਨੋਜਵਾਨਾਂ ਨੂੰ ਨਸ਼ਿਆਂ ਵੱਲ ਧਕੇਲਣ ਦੀ ਕੋਸ਼ਿਸ਼ ਕਰ ਰਹੀਆਂ । ਸਕੂਲ ਕਾਲਜ ਦੇ ਵਿਦਿਆਰਥੀ ਆਸਾਨੀ ਨਾਲ ਉਹਨਾਂ ਦਾ ਸ਼ਿਕਾਰ ਬਣ ਸਕਦੇ ਹਨ ਇਸ ਲਈ ਇਹਨਾਂ ਵਿਦਿਆਰਥੀਆਂ ਨੂੰ ਜਾਗਰੂਕ ਕਰਨਾ ਬਹੁਤ ਜ਼ਰੂਰੀ ਹੈ।ਸਕੂਲ ਵਲੋਂ ਭੈਣ ਜਸਕਿਰਤ ਅਤੇ ਉਨ੍ਹਾਂ ਦੀ ਟੀਮ ਨੂੰ ਯਾਦਗਾਰੀ ਚਿੰਨ੍ਹ ਦੇ ਕੇ ਸਨਮਾਨਿਤ ਕੀਤਾ ਗਿਆ। ਇਸ ਮੌਕੇ ਤੇ ਮੈਡਮ ਸ਼ਿਖਾ, ਮੈਡਮ ਰਮਿੰਦਰ, ਸੁਨੀਲ ਦੱਤ, ਪਵਨ ਕੁਮਾਰ, ਰਣਜੋਧ ਸਿੰਘ,ਸੰਦੀਪ ਕੁਮਾਰ, ਗਗਨ ਫਰਵਾਹਾ, ਅਸ਼ੋਕ ਕੁਮਾਰ, ਮੈਡਮ ਰਜਨੀ, ਸ਼ਰਨਜੀਤ ਕੌਰ, ਮਨਕਿਰਨਜੀਤ ਕੌਰ, ਸ਼ਵੇਤਾ, ਨਵਜੋਤ ਕੌਰ, ਪ੍ਰੀਤੀ,ਰੀਨਾ, ਹਰਮਿੰਦਰ, ਸੰਤੋਸ਼ ਕੁਮਾਰੀ,ਰੇਖਾ, ਸੁਨੀਤਾ, ਅਮਨ, ਪ੍ਰਿਅੰਕਾ ਸਹਿਤ ਸਮੂਹ ਸਟਾਫ ਮੈਂਬਰ ਹਾਜ਼ਰ ਸਨ।