ਸਹਿਜ ਪਾਠ ਕਰਕੇ ਵਿਦਿਆਰਥੀ ਆਪਣੇ ਵਿਰਸੇ ਨਾਲ ਜੁੜ ਸਕਣਗੇ : ਪ੍ਰੋ ਜਤਿੰਦਰ ਕੌਰ
ਗੜ੍ਹਦੀਵਾਲਾ 23 ਅਪ੍ਰੈਲ (ਚੌਧਰੀ) : ਖ਼ਾਲਸਾ ਕਾਲਜ ਗੜ੍ਹਦੀਵਾਲਾ ਦੇ ਪ੍ਰਿੰਸੀਪਲ ਡਾ. ਮਲਕੀਤ ਸਿੰਘ ਜੀ ਦੀ ਅਗਵਾਈ ਵਿੱਚ ਧਰਮ ਅਧਿਐਨ ਵਿਭਾਗ ਦੇ ਮੁੱਖੀ ਪ੍ਰੋ. ਜਤਿੰਦਰ ਕੌਰ ਦੀ ਅਗਵਾਈ ਹੇਠ ਗੁਰਦੁਆਰਾ ਸਿੰਘ ਸਭਾ ਪਿੰਡ ਬਲਾਲਾ ਵਿਖੇ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ ਪ੍ਰਕਾਸ਼ ਗੁਰਪੁਰਬ ਮੌਕੇ 40 ਵਿਦਿਆਰਥੀਆਂ ਨੇ ਸਹਿਜ ਪਾਠ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 400 ਸਾਲਾਂ ਪ੍ਰਕਾਸ਼ ਦਿਵਸ ਨੁੰ ਸਮਰਪਿਤ ਕੀਤੇ।ਪ੍ਰੋ.ਜਤਿੰਦਰ ਕੌਰ ਨੇ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ ਜੀਵਨ ਅਤੇ ਫ਼ਲਸਫੇ ਬਾਰੇ ਦੱਸਦੇ ਹੋਏ ਕਿਹਾ ਕਿ ਸਹਿਜ ਪਾਠ ਕਰਕੇ ਵਿਦਿਆਰਥੀ ਆਪਣੇ ਵਿਰਸੇ ਨਾਲ ਜੁੜ ਸਕਣਗੇ। ਸਹਿਜ ਪਾਠ ਕਰਨ ਨਾਲ ਸਮਾਜ ਵਿੱਚ ਮਿਲਵਰਤਣ ਹੌਂਸਲੇ ਤੇ ਸਿਦਕ ਦੀ ਭਾਵਨਾ ਪੈਦਾ ਕੀਤੀ ਜਾ ਸਕਦੀ ਹੈ। ਇਸ ਮੌਕੇ ਤੇ ‘ ਸਹਿਜ ਪਾਠ ਸੇਵਾ ਸੁਸਾਇਟੀ’ ਵਲੋਂ ਭਾਈ ਜਸਮੀਤ ਸਿੰਘ ਨੇ ਸਹਿਜ ਪਾਠ ਕਰਨ ਵਾਲੇ ਸਾਰੇ ਵਿਦਿਆਰਥੀਆਂ ਨੂੰ ਭੇਟਾ ਰਹਿਤ ਪੋਥੀਆਂ ਦਿੱਤੀਆ। ਵਿਦਿਆਰਥੀ ਗੁਰਬਾਣੀ ਨਾਲ ਜੁੜ ਕੇ ਗੁਰਬਾਣੀ ਦਾ ਲਾਹਾ ਪ੍ਰਾਪਤ ਕਰ ਸਕਦੇ ਹਨ। ਇਸ ਮੌਕੇ ਤੇ ਪ੍ਰਿੰਸੀਪਲ ਡਾ. ਮਲਕੀਤ ਸਿੰਘ ਨੇ ਦੱਸਿਆ ਕਿ ਕਾਲਜ ਦੇ ਵਿਦਿਆਰਥੀ ਅਕਾਦਮਿਕ ਪੜ੍ਹਾਈ ਦੇ ਨਾਲ –ਨਾਲ ਧਾਰਮਿਕ ਗਤੀਵਿਧੀਆ ਵਿੱਚ ਵੀ ਵੱਧ ਚੜ੍ਹ ਕੇ ਹਿੱਸਾ ਲੈਂਦੇ ਹਨ।








