Prime Punjab Times

Latest news
ਸਵ: ਡਾਕਟਰ ਮੋਹਨ ਲਾਲ ਧੰਮਣ ਦੀ ਨਿੱਘੀ ਯਾਦ ਨੂੰ ਸਮਰਪਿਤ ਅੱਖਾਂ ਦੀ ਜਾਂਚ ਕੈਂਪ, ਮੈਡੀਕਲ ਜਾਂਚ ਕੈਂਪ ਅਤੇ ਖੂਨਦਾਨ ਕੈਂਪ... DAV ਪਬਲਿਕ ਸਕੂਲ,ਗੜ੍ਹਦੀਵਾਲਾ ਵਿਖੇ ਅਧਿਆਪਕ-ਮਾਪੇ ਮਿਲਣੀ ਦਾ ਸਫ਼ਲ ਆਯੋਜਨ ਖਾਲਸਾ ਕਾਲਜ ਵਿਖੇ ਕੈਂਸਰ ਜਾਗਰੂਕਤਾ ਸੰਬੰਧੀ ਕਰਵਾਇਆ ਗਿਆ ਵਿਸ਼ੇਸ਼ ਲੈਕਚਰ श्री रामलीला कमेटी दसूहा ने निकाली राम विवाह संबंधी भव्य शोभायात्रा हाजीपुर चौक दसूहा में धरना रोष प्रदर्शन किया, दसूहा में पंजाब बंद का असर *ਸੀ.ਐਚ.ਸੀ ਭੂੰਗਾ ਵਿਖੇ ਵਿਸ਼ਵ ਮਾਨਸਿਕ ਸਿਹਤ ਜਾਗਰੂਕਤਾ ਦਿਵਸ ਮਨਾਇਆ ਗਿਆ* *ਅਗਰਵਾਲ ਸਭਾ ਵੱਲੋਂ ਮਹਾਰਾਜਾ ਅਗਰਸੈਨ ਜਯੰਤੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਈ ਗਈ* ਪ੍ਰਿੰਸੀਪਲ ਸੁਖਵੰਤ ਕੌਰ ਨੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਧੁੱਪਸੜੀ ਵਿਖੇ ਸੰਭਾਲਿਆ ਅਹੁਦਾ, ਸਟਾਫ਼ ਵੱਲੋਂ ਨਿੱਘਾ ਸਵਾ... ਆਰਿਅਨ ਸ਼ਰਮਾ ਨੇ ਰਾਜ ਪੱਧਰੀ ਲੰਬੀ ਛਾਲ ਮੁਕਾਬਲੇ 'ਚ ਜਿੱਤਿਆ ਸੋਨ ਤਮਗਾ,ਕੌਮੀ ਪੱਧਰ ਦੇ ਮੁਕਾਬਲੇ ਲਈ ਹੋਈ ਚੋਣ ਅੰਤਰਰਾਸ਼ਟਰੀ ਬਾਲੜੀ ਦਿਵਸ ਮੌਕੇ ਬੇਟੀ ਬਚਾਓ ਬੇਟੀ ਪੜ੍ਹਾਓ ਸੈੱਲ ਵੱਲੋਂ ਪੋਸਟਰ ਮੇਕਿੰਗ ਮੁਕਾਬਲਾ ਕਰਵਾਇਆ ਗਿਆ
ADVERTISEMENT
You are currently viewing ‘ਅਧਿਐਨ ਵਿਧੀਆਂ : ਨਵੇਂ ਰੁਝਾਨ’ ‘ਤੇ ਰਾਸ਼ਟਰੀ ਸੈਮੀਨਾਰ ਕਰਵਾਇਆ

‘ਅਧਿਐਨ ਵਿਧੀਆਂ : ਨਵੇਂ ਰੁਝਾਨ’ ‘ਤੇ ਰਾਸ਼ਟਰੀ ਸੈਮੀਨਾਰ ਕਰਵਾਇਆ

ਗੜ੍ਹਦੀਵਾਲਾ (ਚੌਧਰੀ)

: ਖ਼ਾਲਸਾ ਕਾਲਜ ਗੜ੍ਹਦੀਵਾਲਾ ਵਿਖੇ ਸਕੱਤਰ (ਵਿੱਦਿਆ) ਸੁਖਮਿੰਦਰ ਸਿੰਘ ਦੀ ਰਹਿਨੁਮਾਈ ਅਤੇ ਪ੍ਰਿੰਸੀਪਲ ਡਾ. ਜਸਪਾਲ ਸਿੰਘ ਦੀ ਅਗਵਾਈ ਹੇਠ ਅੰਗਰੇਜ਼ੀ ਵਿਭਾਗ ਵੱਲੋਂ ਸ਼ੈਕਸਪੀਅਰ ਅੰਗਰੇਜ਼ੀ ਸਾਹਿਤ ਸੰਗਠਨ ਅਤੇ IQAC ਸੈੱਲ ਦੇ ਸਹਿਯੋਗ ਨਾਲ ‘ਅਧਿਐਨ ਵਿਧੀਆਂ : ਨਵੇਂ ਰੁਝਾਨ’ ਵਿਸ਼ੇ ‘ਤੇ ਰਾਸ਼ਟਰੀ ਸੈਮੀਨਾਰ ਕਰਵਾਇਆ ਗਿਆ। ਇਹ ਸੈਮੀਨਾਰ ਆਨਲਾਈਨ ਅਤੇ ਆਫ਼ ਲਾਈਨ ਦੋਹਾਂ ਤਰੀਕਿਆਂ ਨਾਲ ਕਰਵਾਇਆ ਗਿਆ। ਇਸ ਸੈਮੀਨਾਰ ਦੇ ਪ੍ਰਮੁੱਖ ਪ੍ਰਵਕਤਾ ਮੈਡਮ ਨਵਦੀਪ ਕੌਰ (ਮੁਖੀ ਅੰਗਰੇਜ਼ੀ ਵਿਭਾਗ, ਸਰਕਾਰੀ ਕਾਲਜ, ਹੁਸ਼ਿਆਰਪੁਰ) ਨੇ ‘ਅਧਿਐਨ ਵਿਧੀਆਂ : ਦੇ ਨਵੇਂ ਰੁਝਾਨ’ ਬਾਰੇ ਵਿਸਥਾਰ ਵਿੱਚ ਚਰਚਾ ਕਰਦੇ ਹੋਏ ਕਿਹਾ ਕਿ ਅੱਜ ਦੇ ਸਮੇਂ ਵਿੱਚ ਅਧਿਐਨ ਵਿਧੀਆਂ ਵਿੱਚ ਡਿਜੀਟਲ ਟੂਲਜ਼, ਡਾਟਾ ਵਿਸ਼ਲੇਸ਼ਣ ਅਤੇ ਮਿਲੀਆਂ-ਜੁਲੀਆਂ ਪੱਧਤੀਆਂ ਦੀ ਮਹੱਤਤਾ ਬਹੁਤ ਵੱਧ ਗਈ ਹੈ। ਉਨ੍ਹਾਂ ਨੇ ਲੈਕਚਰ ਦੌਰਾਨ ਵਿਦਿਆਰਥੀਆਂ ਨੂੰ ਨਵੀਆਂ ਅਧਿਐਨ ਵਿਧੀਆਂ ਨੂੰ ਅਪਣਾਉਣ ਅਤੇ ਆਪਣੇ ਅਧਿਐਨ ਕਾਰਜ ਵਿੱਚ ਸੁਧਾਰ ਕਰਨ ਲਈ ਪ੍ਰੇਰਿਤ ਕੀਤਾ। ਉਹਨਾਂ ਨੇ ਵਿਦਿਆਰਥੀਆਂ ਵੱਲੋਂ ਕੀਤੇ ਸਵਾਲਾਂ ਦੇ ਜਵਾਬ ਬਹੁਤ ਹੀ ਸੰਖੇਪ, ਸਰਲ ਅਤੇ ਸਪੱਸ਼ਟ ਸ਼ਬਦਾਂ ਦਿੱਤੇ। ਪ੍ਰਿੰਸੀਪਲ ਡਾ. ਜਸਪਾਲ ਸਿੰਘ ਨੇ ਮੈਡਮ ਨਵਦੀਪ ਕੌਰ ਨੂੰ ਸਨਮਾਨਿਤ ਕੀਤਾ ਅਤੇ ਉਨ੍ਹਾਂ ਵੱਲੋਂ ਬੇਹਤਰੀਨ ਅਧਿਐਨ ਵਿਧੀਆਂ ਬਾਰੇ ਸਾਂਝੇ ਕੀਤੇ ਵਿਚਾਰਾਂ ਲਈ ਧੰਨਵਾਦ ਕੀਤਾ। ਉਨ੍ਹਾਂ ਨੇ ਵਿਦਿਆਰਥੀਆਂ ਨੂੰ ਸੈਮੀਨਾਰਾਂ ਵਿੱਚ ਹਿੱਸਾ ਲੈਣ ਅਤੇ ਅਧਿਐਨ ਵਿਧੀਆਂ ਦੇ ਨਵੇਂ ਰੁਝਾਨਾਂ ਨਾਲ ਅਪਡੇਟ ਰਹਿਣ ਲਈ ਪ੍ਰੇਰਿਤ ਕੀਤਾ। ਇਸ ਮੌਕੇ ‘ਤੇ ਅੰਗਰੇਜ਼ੀ ਵਿਭਾਗ ਦੀ ਮੁਖੀ ਮੈਡਮ ਨਰਿੰਦਰ ਕੌਰ ਅਤੇ ਕਾਲਜ ਦੇ ਹੋਰ ਅਧਿਆਪਕ ਸਾਹਿਬਾਨ ਅਤੇ ਵਿਦਿਆਰਥੀ ਹਾਜ਼ਰ ਸਨ।