Prime Punjab Times

Latest news
श्री रामलीला कमेटी दसूहा ने निकाली राम विवाह संबंधी भव्य शोभायात्रा हाजीपुर चौक दसूहा में धरना रोष प्रदर्शन किया, दसूहा में पंजाब बंद का असर *ਸੀ.ਐਚ.ਸੀ ਭੂੰਗਾ ਵਿਖੇ ਵਿਸ਼ਵ ਮਾਨਸਿਕ ਸਿਹਤ ਜਾਗਰੂਕਤਾ ਦਿਵਸ ਮਨਾਇਆ ਗਿਆ* *ਅਗਰਵਾਲ ਸਭਾ ਵੱਲੋਂ ਮਹਾਰਾਜਾ ਅਗਰਸੈਨ ਜਯੰਤੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਈ ਗਈ* ਪ੍ਰਿੰਸੀਪਲ ਸੁਖਵੰਤ ਕੌਰ ਨੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਧੁੱਪਸੜੀ ਵਿਖੇ ਸੰਭਾਲਿਆ ਅਹੁਦਾ, ਸਟਾਫ਼ ਵੱਲੋਂ ਨਿੱਘਾ ਸਵਾ... ਆਰਿਅਨ ਸ਼ਰਮਾ ਨੇ ਰਾਜ ਪੱਧਰੀ ਲੰਬੀ ਛਾਲ ਮੁਕਾਬਲੇ 'ਚ ਜਿੱਤਿਆ ਸੋਨ ਤਮਗਾ,ਕੌਮੀ ਪੱਧਰ ਦੇ ਮੁਕਾਬਲੇ ਲਈ ਹੋਈ ਚੋਣ ਅੰਤਰਰਾਸ਼ਟਰੀ ਬਾਲੜੀ ਦਿਵਸ ਮੌਕੇ ਬੇਟੀ ਬਚਾਓ ਬੇਟੀ ਪੜ੍ਹਾਓ ਸੈੱਲ ਵੱਲੋਂ ਪੋਸਟਰ ਮੇਕਿੰਗ ਮੁਕਾਬਲਾ ਕਰਵਾਇਆ ਗਿਆ KMS ਕਾਲਜ ਦੇ ਸ਼੍ਰੀਮਤੀ ਮੰਜੁਲਾ ਸੈਣੀ ਫੈਸ਼ਨ ਵਿਭਾਗ ਵੱਲੋਂ ਦੋ ਰੋਜ਼ਾ ਵਰਕਸ਼ਾਪ ਦਾ ਆਯੋਜਨ 15 ਅਤੇ 16 ਅਕਤੂਬਰ ਨੂੰ ਜ਼ਿਲ੍ਹੇ ਵਿੱਚ ਵੋਟਰ ਸੂਚੀਆਂ ਦੀ ਅੰਤਿਮ ਪ੍ਰਕਾਸ਼ਨਾ, ਵੋਟਰ ਸੂਚੀ ਵਿੱਚ ਆਪਣਾ ਨਾਮ ਜ਼ਰੂਰ ਚੈੱਕ ਕਰਨ: ਆਸ਼ਿਕਾ ਜੈਨ ਕਮਾਹੀ ਦੇਵੀ ਵਿਖੇ ਪਲੇਸਮੈਂਟ ਕੈਂਪ 14 ਅਕਤੂਬਰ ਨੂੰ – ਰਮਨਦੀਪ ਕੌਰ
ADVERTISEMENT
You are currently viewing *ਸਬ ਕਮੇਟੀ ਦੀ ਵਾਅਦਾ ਖਿਲਾਫੀ ਖਿਲਾਫ ਜਲ ਸਪਲਾਈ ਇਨਲਿਸਟਮੈਂਟ ਅਤੇ ਆਊਟਸੋਰਸ ਕਾਮਿਆਂ ਨੇ ਪੰਜਾਬ ਸਰਕਾਰ ਦਾ ਪੁਤਲਾ ਫੂਕਿਆ*

*ਸਬ ਕਮੇਟੀ ਦੀ ਵਾਅਦਾ ਖਿਲਾਫੀ ਖਿਲਾਫ ਜਲ ਸਪਲਾਈ ਇਨਲਿਸਟਮੈਂਟ ਅਤੇ ਆਊਟਸੋਰਸ ਕਾਮਿਆਂ ਨੇ ਪੰਜਾਬ ਸਰਕਾਰ ਦਾ ਪੁਤਲਾ ਫੂਕਿਆ*

ਹੁਸ਼ਿਆਰਪੁਰ /ਗੜ੍ਹਦੀਵਾਲਾ 12 ਅਪ੍ਰੈਲ (ਪ੍ਰਾਈਮ ਪੰਜਾਬ ਟਾਈਮਜ )

*ਮੀਟਿੰਗਾਂ ਦੇ ਕੇ ਮੀਟਿੰਗਾਂ ਕਰਨ ਤੋਂ ਭੱਜੀ ਸਰਕਾਰ ਦੇ ਖਿਲਾਫ ਜਤਾਇਆ ਰੋਸ*

*ਆਉਣ ਵਾਲੇ ਸਮੇਂ ਮੁੱਖ ਮੰਤਰੀ ਪੰਜਾਬ ਜੀ ਦੀ ਆਮਦ ਸਮੇਂ ਕੀਤੇ ਜਾਣਗੇ ਰੋਸ ਜ਼ਹਿਰ।*

: ਅੱਜ ਜਲ ਸਪਲਾਈ ਅਤੇ ਸੈਨੀਟੇਸ਼ਨ ਵਰਕਰ ਯੂਨੀਅਨ ਪੰਜਾਬ ਰਜਿ 26 ਵੱਲੋ ਪਹਿਲਾਂ ਤੋਂ ਇਹ ਕੀਤੇ ਐਲਾਨ ਮੁਤਾਬਕ ਕਿ ਜੇਕਰ ਪੰਜਾਬ ਸਰਕਾਰ ਵੱਲੋਂ ਮੀਟਿੰਗਾਂ ਦੇ ਕੇ ਕੋਈ ਠੋਸ ਹੱਲ ਨਹੀਂ ਕੀਤਾ ਜਾਂਦਾ ਤਾਂ ਅਰਥੀ ਫੂਕ ਮੁਜਾਰਾ ਕੀਤਾ ਜਾਵੇਗਾ। ਜਿਸ ਦੇ ਤਹਿਤ ਅੱਜ ਜੱਸਾ ਸਿੰਘ ਰਾਮਗੜ੍ਹੀਆ ਚੌਂਕ ਵਿੱਚ ਸੂਬਾ ਪ੍ਰਧਾਨ ਦਰਸ਼ਵੀਰ ਸਿੰਘ ਰਾਣਾ ਦੀ ਅਗਵਾਈ ਹੇਠਾਂ ਪੰਜਾਬ ਸਰਕਾਰ ਦਾ ਪੁਤਲਾ ਫੂਕਿਆ ਜਿਸ ਵਿੱਚ ਪ੍ਰੈਸ ਨੂੰ ਜਾਣਕਾਰੀ ਦਿੰਦਿਆਂ ਹੋਇਆ ਸੂਬਾ ਜੁਆਇੰਟ ਜਰਨਲ ਸਕੱਤਰ ਸੁੱਖਵਿੰਦਰ ਸਿੰਘ ਖਰਲ ਨੇ ਦੱਸਿਆ ਕਿ ਜਥੇਬੰਦੀ ਦੀ ਸੂਬਾ ਕਮੇਟੀ ਦੀ ਮੀਟਿੰਗ ਕੱਲ 10 ਅਪ੍ਰੈਲ ਨੂੰ ਚੰਡੀਗੜ੍ਹ ਵਿਖੇ ਚੇਅਰਮੈਨ ਸਬ ਕਮੇਟੀ ਵਿੱਤ ਮੰਤਰੀ ਪੰਜਾਬ ਸਰਕਾਰ ਹਰਪਾਲ ਸਿੰਘ ਚੀਮਾ ਨਾਲ ਹੋਣੀ ਸੀ ਪਰ ਮੌਕੇ ਤੇ ਬਦਲ ਕੇ ਖੇਤੀਬਾੜੀ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਨਾਲ ਕਰ ਦਿੱਤੀ ਗਈ ਜਿਸ ਤੋਂ ਵੱਖ ਵੱਖ ਜਥੇਬੰਦੀਆਂ ਨੇ ਮੌਕੇ ਤੇ ਹੀ ਮੀਟਿੰਗ ਦਾ ਬਾਈਕਾਟ ਕੀਤਾ ਗਿਆ ਜਿਸ ਦੇ ਰੋਸ ਵਜੋਂ ਅੱਜ ਸਮੁੱਚੇ ਪੰਜਾਬ ਵਿੱਚ ਜਿਲ੍ਹਾ ਪੱਧਰ ਤੇ ਪੰਜਾਬ ਸਰਕਾਰ ਦੇ ਪੁਤਲੇ ਫੂਕੇ ਜਾ ਰਹੇ ਹਨ ਉਹਨਾਂ ਰੋਸ ਜ਼ਹਿਰ ਕਰਦਿਆਂ ਹੋਇਆ ਕਿਹਾ ਕਿ ਸਰਕਾਰ ਦੀ ਕਹਿਣੀ ਅਤੇ ਕਰਨੀ ਵਿੱਚ ਜਮੀਨ ਅਸਮਾਨ ਦਾ ਫਰਕ ਹੈ ਸਰਕਾਰ ਬਣਨ ਤੋਂ ਪਹਿਲਾਂ ਇਹ ਮੰਤਰੀ ਮੁਲਾਜ਼ਮਾਂ ਦੀਆਂ ਰੈਲੀਆਂ ਵਿੱਚ ਜਾ ਕੇ ਝੂਠੇ ਵਾਅਦੇ ਕਰਦੇ ਹੁੰਦੇ ਸਨ ਕਿ ਅਸੀਂ ਮੁਲਾਜ਼ਮਾਂ ਦਾ ਸਾਰੀਆਂ ਮੰਗਾਂ ਦਾ ਹੱਲ ਕਰਾਂਗੇ ਪਰ ਸਰਕਾਰ ਬਣਨ ਤੋਂ ਬਾਅਦ ਇਹ ਸਰਕਾਰ ਦੀ ਬਿੱਲੀ ਥੈਲਿਓਂ ਬਾਹਰ ਆ ਗਈ ਹੈ ਸਮੂਹ ਵਰਕਰਾ ਵਿੱਚ ਰੋਸ ਨੂੰ ਦੇਖਦੇ ਹੋਏ ਪੂਰੇ ਪੰਜਾਬ ਵਿੱਚ ਆਰਥੀ ਫੂਕ ਮੁਜਾਰੇ ਕੀਤੇ ਜਾ ਰਹੇ ਹਨ ਅਤੇ ਪਿੱਟ ਸਿਆਪਾ ਕੀਤਾ ਜਾ ਰਿਹਾ ਉਹਨਾਂ ਕਿਹਾ ਕਿ ਜੇਕਰ ਆਉਣ ਵਾਲੇ ਸਮੇਂ ਵਿੱਚ ਸਮੂਹ ਇਨਲਿਸਟਮੈਂਟ ਅਤੇ ਆਊਟਸੋਰਸ ਮੁਲਾਜ਼ਮਾਂ ਨੂੰ ਵਿਭਾਗ ਵਿੱਚ ਲੈ ਕੇ ਪੱਕੇ ਕਰਨ ਅਤੇ ਹੋਰ ਮੰਗਾਂ ਹੱਲ ਨਾ ਕੀਤੀਆਂ ਤਾਂ ਮਾਨਯੋਗ ਮੁੱਖ ਮੰਤਰੀ ਪੰਜਾਬ ਦੀ ਟਾਂਡਾ ਆਮਦ ਸਮੇਂ ਜਥੇਬੰਦੀ ਵਲੋ ਰੋਸ ਜ਼ਹਿਰ ਕੀਤਾ ਜਾਵੇਗਾ ਅਤੇ ਆਉਣ ਵਾਲੇ ਸਮੇਂ ਹੋਰ ਸੰਘਰਸ਼ ਕੀਤੇ ਜਾਣਗੇ ਜਿਸ ਦੀ ਜਿੰਮੇਵਾਰੀ ਪੰਜਾਬ ਸਰਕਾਰ ਦੀ ਹੋਵੇਗੀ ਇਸ ਮੌਕੇ ਅਨਿਲ ਕੁਮਾਰ ਟਾਂਡਾ, ਕਮਲਜੀਤ ਸਿੰਘ, ਮਨਿਦਰ ਸਿੰਘ, ਕੁਲਦੀਪ ਸਿੰਘ ਰਾਣਾ, ਸ਼ਾਮ ਸੁੰਦਰ, ਸੁਪਿੰਦਰ ਸਿੰਘ, ਮਨਦੀਪ ਸਿੰਘ, ਪਰਦੀਪ ਸਿੰਘ, ਦੇਸ ਰਾਜ, ਅਸ਼ੋਕ ਕੁਮਾਰ,ਰਣਜੀਤ ਕੁਮਾਰ,ਜਗੀਰ ਸਿੰਘ,ਜਗਦੀਸ਼ ਸਿੰਘ, ਪਰਵਿੰਦਰ ਸਿੰਘ,ਰਵਿੰਦਰ ਸਿੰਘ, ਸ਼ਾਮ ਸੁੰਦਰ, ਪਰਦੀਪ ਸਿੰਘ, ਬਲਕਾਰ ਸਿੰਘ, ਰਮਨ ਸੈਣੀ ਆਦਿ ਹਾਜਰ ਸਨ।