Prime Punjab Times

Latest news
ਵਿਦਿਅਕ ਸੰਸਥਾਵਾਂ ਦੀ ਤਰੱਕੀ ਲਈ ਐਡਵੋਕੇਟ ਸ. ਹਰਜਿੰਦਰ ਸਿੰਘ ਧਾਮੀ ਦੇ ਯਤਨ ਸ਼ਲਾਘਾਯੋਗ : ਡਾ. ਜਸਪਾਲ ਸਿੰਘ ਖੇਡਾਂ ਵਤਨ ਪੰਜਾਬ ਦੀਆਂ ਜ਼ਿਲ੍ਹਾ ਵਾਲੀਬਾਲ ਪ੍ਰਤੀਯੋਗਤਾ 'ਚ DAV ਪਬਲਿਕ ਸਕੂਲ ਦੇ ਵਿਦਿਆਰਥੀਆਂ ਦਾ ਸ਼ਾਨਦਾਰ ਪ੍ਰਦਰਸ਼ਨ ਸੋਲਿਡ ਵੇਸਟ ਮੈਨੇਜਮੈਂਟ' 'ਤੇ ਵਿਸ਼ੇਸ਼ ਲੈਕਚਰ ਦਾ ਆਯੋਜਨ ਗੜ੍ਹਦੀਵਾਲਾ ਚ ਦੁਸ਼ਹਿਰਾ ਉਤਸਵ ਤਿਆਰੀਆਂ ਸ਼ੁਰੂ, ਧਰਮ ਅਤੇ ਅਧਰਮ ਦੇ ਪ੍ਰਤੀਕ ਝੰਡਾ ਕੀਤਾ ਸਥਾਪਿਤ *ਸੀਨੀਅਰ ਮੈਡੀਕਲ ਅਫਸਰ ਡਾ.ਮਨਮੋਹਨ ਸਿੰਘ ਵੱਲੋਂ ਡੇਂਗੂ ਸਰਵੇ ਕਰ ਰਹੀਆਂ ਟੀਮਾਂ ਦਾ ਲਿਆ ਜਾਇਜ਼ਾ* KMS ਕਾਲਜ ਵਿਖੇ ਮੈਡੀਕਲ ਸਾਇੰਸ ਵਿਭਾਗ ਲਈ ਐਂਟਰੈਂਸ ਟੈਸਟ ਆਯੋਜਿਤ ਕਰਵਾਇਆ - ਪ੍ਰਿੰਸੀਪਲ ਡਾ. ਮਾਨਵ ਸੈਣੀ विधायक प्रगट सिंह पंजाब कांग्रेस के नए अध्यक्ष नियुक्त ਕਿਸਾਨਾਂ ਦੀ ਫਸਲ ਦਾ ਦਾਣਾ-ਦਾਣਾ ਖਰੀਦਣਾ ਪੰਜਾਬ ਸਰਕਾਰ ਦੀ ਮੁੱਖ ਤਰਜੀਹ : ਲਾਲ ਚੰਦ ਕਟਾਰੂਚੱਕ DAV ਪਬਲਿਕ ਸਕੂਲ ਦੀ ਵਿਦਿਆਰਥਣ ਪਾਰੀਕਾ ਸ਼ਰਮਾ ਨੇ ਸਟ੍ਰੇਟ ਤਾਈਕਵਾਂਡੋ ਮੁਕਾਬਲੇ 'ਚ ਜਿੱਤਿਆ ਸੋਨ ਤਗਮਾ, ਨੈਸ਼ਨਲ ਲਈ ਹੋ... ਵਿਦਿਆਰਥੀਆਂ ਦੀ ਰਚਨਾਤਮਕ ਪ੍ਰਤਿਭਾ ਨੂੰ ਉਤਸ਼ਾਹਿਤ ਕਰਨ ਲਈ ਅੰਤਰ-ਕਲਾਸ ਰਚਨਾਤਮਕ ਲੇਖਣ ਮੁਕਾਬਲਾ ਕਰਵਾਇਆ
ADVERTISEMENT
You are currently viewing ਸਬ ਕਮੇਟੀ ਪੰਜਾਬ ਸਰਕਾਰ ਨਾਲ ਮੀਟਿੰਗ ਦੇ ਭਰੋਸੇ ਤੋਂ ਬਾਅਦ 6 ਅਪ੍ਰੈਲ ਦਾ ਧਰਨਾ ਪੋਸਟਪੋਨ

ਸਬ ਕਮੇਟੀ ਪੰਜਾਬ ਸਰਕਾਰ ਨਾਲ ਮੀਟਿੰਗ ਦੇ ਭਰੋਸੇ ਤੋਂ ਬਾਅਦ 6 ਅਪ੍ਰੈਲ ਦਾ ਧਰਨਾ ਪੋਸਟਪੋਨ

ਗੜ੍ਹਦੀਵਾਲਾ  5 ਅਪ੍ਰੈਲ ( ਚੌਧਰੀ )

10 ਅਪ੍ਰੈਲ ਦੀ ਮੀਟਿੰਗ ‘ਚ ਮੰਗਾਂ ਦਾ ਨਿਪਟਾਰਾ ਨਹੀਂ ਹੁੰਦਾ ਜਾ ਟਾਲਮਟੋਲ ਦੀ ਨੀਤੀ ਅਪਣਾਈ ਤਾਂ 11 ਅਪ੍ਰੈਲ ਨੂੰ ਸੂਬੇ ਭਰ ਵਿੱਚ ਜ਼ਿਲ੍ਹਾ ਪੱਧਰੀ ਤੇ ਪੰਜਾਬ ਸਰਕਾਰ ਦੇ ਫੂਕੇ ਜਾਣਗੇ ਪੁਤਲੇ : ਦਰਸ਼ਵੀਰ ਸਿੰਘ

: ਜਲ ਸਪਲਾਈ ਅਤੇ ਸੈਨੀਟੇਸ਼ਨ ਵਰਕਰ ਯੂਨੀਅਨ ਪੰਜਾਬ ਰਜਿ 26 ਦੇ ਸੂਬਾ ਪ੍ਰਧਾਨ ਦਰਸ਼ਵੀਰ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਵਿਭਾਗ ਅਧੀਨ ਇੱਕ ਵਰਕਰ ਦੇ ਰੂਪ ਵਿੱਚ ਪਿਛਲੇ 18-20 ਸਾਲਾਂ ਤੋਂ ਸੇਵਾਵਾਂ ਨਿਭਾ ਰਹੇ ਇੰਨਲਿਸਟਮੈਂਟ ਤੇ ਆਊਟਸੋਰਸਿੰਗ ਕਾਮਿਆਂ ਵੱਲੋਂ ਪਿਛਲੀਆਂ ਸਰਕਾਰਾਂ ਤੇ ਮੌਜੂਦਾ ਪੰਜਾਬ ਸਰਕਾਰ ਦੇ ਖਿਲਾਫ ਆਪਣੀਆਂ ਮੰਗਾਂ ਮਨਵਾਉਣ ਲਈ ਲਾ ਮਿਸਾਲ ਸੰਘਰਸ਼ ਕੀਤੇ ਪਰ ਸਰਕਾਰਾਂ ਦੇ ਭਰੋਸੇ ਦੇ ਬਾਅਦ ਵੀ ਅੱਜ ਤੱਕ ਕੋਈ ਬੂਰ ਨਹੀਂ ਪਿਆ,ਜਿਸ ਕਰਕੇ ਵਰਕਰਾਂ ਵਿੱਚ ਪੰਜਾਬ ਸਰਕਾਰ ਪ੍ਰਤੀ ਭਾਰੀ ਰੋਸ਼ ਪਾਇਆ ਜਾ ਰਿਹਾ ਹੈ।

ਉਨ੍ਹਾਂ ਕਿਹਾ ਕਿ ਵਿਭਾਗੀ ਅਧਿਕਾਰੀਆਂ ਵੱਲੋਂ ਕਿਹਾ ਗਿਆ ਹੈ ਕਿ ਵਰਕਰਾਂ ਨੂੰ ਵਿਭਾਗ ਅਧੀਨ ਲਿਆਕੇ ਰੈਗੂਲਰ ਕਰਨ ਸਬੰਧੀ ਪ੍ਰਪੋਜ਼ਲ ਪੰਜਾਬ ਸਰਕਾਰ ਨੂੰ ਪੇਸ਼ ਕਰ ਦਿੱਤੀ ਹੈ, ਜਿਸ ਸਬੰਧੀ ਜਥੇਬੰਦੀ ਨਾਲ ਮੁੱਖ ਮੰਤਰੀ ਪੰਜਾਬ ਸਰਕਾਰ ਭਗਵੰਤ ਸਿੰਘ ਮਾਨ,ਸਬ ਕਮੇਟੀ ਤੇ ਵਿਭਾਗੀ ਅਧਿਕਾਰੀਆਂ ਨਾਲ ਸੈਂਕੜੇ ਮੀਟਿੰਗ ਹੋ ਚੁੱਕੀਆਂ ਹਨ ਜਿਸ ਤੇ ਹਰ ਵਾਰ ਟਾਲਮਟੋਲ ਦੀ ਨੀਤੀ ਅਪਣਾਈ ਜਾਂਦੀ ਹੈ।

ਜਥੇਬੰਦੀ ਵੱਲੋਂ ਸੰਘਰਸ਼ ਨੂੰ ਤਿੱਖਾ ਰੂਪ ਦਿੰਦਿਆਂ ਮੁੱਖ ਮੰਤਰੀ ਪੰਜਾਬ ਸਰਕਾਰ ਭਗਵੰਤ ਸਿੰਘ ਮਾਨ ਦੀ ਕੋਠੀ ਦਾ 06 ਅਪ੍ਰੈਲ ਨੂੰ ਘਿਰਾਓ ਕਰਨ ਦਾ ਐਲਾਨ ਕੀਤਾ ਗਿਆ ਸੀ ਜਿਸ ਦੇ ਦਬਾਅ ਸਦਕਾ ਜ਼ਿਲ੍ਹਾ ਪ੍ਰਸ਼ਾਸਨ ਸੰਗਰੂਰ ਵੱਲੋਂ 10 ਅਪ੍ਰੈਲ 2026 ਨੂੰ ਸਬ ਕਮੇਟੀ ਪੰਜਾਬ ਸਰਕਾਰ ਸਮੇਤ ਵਿਭਾਗੀ ਅਧਿਕਾਰੀਆਂ ਨਾਲ ਚੰਡੀਗੜ੍ਹ ਵਿਖੇ ਮੀਟਿੰਗ ਤੈਅ ਕੀਤੀ ਗਈ ਹੈ। ਉਨ੍ਹਾਂ ਚੇਤਾਵਨੀ ਦਿੰਦਿਆਂ ਕਿਹਾ ਕਿ ਜੇਕਰ ਮੀਟਿੰਗ ਕਰਨ ਤੋਂ ਟਾਲਮਟੋਲ ਕੀਤਾ ਜਾ ਮੀਟਿੰਗ ਦੌਰਾਨ ਮੰਗਾਂ ਦਾ ਨਿਪਟਾਰਾ ਨਹੀਂ ਕੀਤਾ ਜਾਂਦਾ ਤਾਂ ਜਥੇਬੰਦੀ ਵੱਲੋਂ ਲਗਾਤਾਰ ਵਾਅਦਾ ਖਿਲਾਫੀ ਸਮਝਦੇ ਹੋਏ 11 ਅਪ੍ਰੈਲ ਨੂੰ ਸੂਬੇ ਭਰ ‘ਚ ਜ਼ਿਲ੍ਹਾ ਪੱਧਰੀ ਤੇ ਪੰਜਾਬ ਸਰਕਾਰ ਦੇ ਅਰਥੀ ਫੂਕ ਮੁਜ਼ਾਹਰੇ ਕੀਤੇ ਜਾਣਗੇ ਤੇ ਉਪਰੰਤ ਤਿੱਖੇ ਤੇ ਆਰ-ਪਾਰ ਦੇ ਸੰਘਰਸ਼ ਦਾ ਵੀ ਐਲਾਨ ਕੀਤਾ ਜਾ ਸਕਦਾ ਹੈ।
ਇਸ ਮੌਕੇ ਹੋਰਨਾਂ ਤੋਂ ਇਲਾਵਾ ਸੂਬਾ ਜੁਆਇੰਟ ਜਨਰਲ ਸਕੱਤਰ ਸੁਖਵਿੰਦਰ ਸਿੰਘ ਖਰਲ,ਕੁਲਦੀਪ ਸਿੰਘ ਰਾਣਾ ,ਕੁਲਵਿੰਦਰ ਸਿੰਘ, ਰਣਦੀਪ ਸਿੰਘ, ਅਜੇ ਕੁਮਾਰ, ਸ਼ਾਮ ਸੁੰਦਰ ਪਰਮਾਰ,ਜਗੀਰ ਸਿੰਘ, ਜਗਦੀਸ਼ ਸਿੰਘ ,ਸੰਦੀਪ ਕੁਮਾਰ ਠਾਕਰ, ਰਾਜ ਸਿੰਘ, ਹਰਨੇਕ ਸਿੰਘ,ਹਰਜੀਤ ਸਿੰਘ, ਦਿਲਬਾਗ ਸਿੰਘ ਆਦਿ ਸਾਥੀ ਹਾਜ਼ਰ ਸਨ

*ਫੋਟੋ ਕੈਪਸਨ : ਜਾਣਕਾਰੀ ਦਿੰਦੇ ਹੋਏ ਜਲ ਸਪਲਾਈ ਅਤੇ ਸੈਨੀਟੇਸ਼ਨ ਵਰਕਰ ਯੂਨੀਅਨ ਪੰਜਾਬ ਰਜਿ:26 ਦੇ ਆਗੂ।*