Prime Punjab Times

Latest news
ਮੁਲਾਜ਼ਮ ਆਗੂ ਸੁਖਚੈਨ ਸਿੰਘ ਖਹਿਰਾ ਦੀ ਬਦਲੀ ਮੁੱਖ ਮੰਤਰੀ ਦੀ ਬੁਖਲਾਹਟ ਦਾ ਨਤੀਜਾ ਕਰਾਰ; ਸਾਂਝੀ ਤਾਲਮੇਲ ਕਮੇਟੀ ਗੜਦੀਵਾ... ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸੈਮੀਨਾਰ ਕਰਵਾਇਆ ਹਲਕਾ ਟਾਂਡਾ ਉੜਮੁੜ ਦੇ ਸ਼ਹਿਰ ਗੜਦੀਵਾਲਾ ਵਿਖੇ ਅਕਾਲੀ ਦਲ ਵਾਰਿਸ ਪੰਜਾਬ ਨੂੰ ਮਿਲਿਆ ਭਰਵਾਂ ਹੁੰਗਾਰਾ ਕਲੱਸਟਰ ਖੇਡਾਂ 'ਚ ਉਵਰਆਲ ਟ੍ਰਾਫੀ ਦਸੂਹਾ 1 ਅਤੇ ਦਸੂਹਾ -2 ਨੇ ਸਾਂਝੇ ਤੌਰ ਤੇ ਜਿੱਤੀ ਪੀ ਐਮ ਸ਼੍ਰੀ ਜਵਾਹਰ ਨਵੋਦਿਆ ਵਿਦਿਆਲਿਆ ਫਲਾਹੀ ਵਿਖੇ 16ਵੀਂ ਕੌਮੀ ਯੋਗਾ ਮੀਟ ਦਾ ਸ਼ਾਨਦਾਰ ਆਗਾਜ਼ DAV ਪਬਲਿਕ ਸਕੂਲ 'ਚ ਧੂਮਧਾਮ ਨਾਲ ਮਨਾਇਆ ਗਿਆ ਵੇਦ ਸਪਤਾਹ ਖ਼ਾਲਸਾ ਕਾਲਜ  ਵਿਖੇ ਆਈ.ਪੀ.ਆਰ ਸੰਬੰਧੀ ਵਰਕਸ਼ਾਪ ਦਾ ਆਯੋਜਨ ਬੰਦੀ ਸਿੰਘਾਂ ਦੀ ਰਿਹਾਈ ਨੂੰ ਸਮਰਪਿਤ ਧਾਰਮਿਕ ਸਮਾਗਮ ਕਰਵਾਇਆ ਦਸੂਹਾ ਪੁਲਿਸ ਵੱਲੋ ਵੱਖ-ਵੱਖ ਧੋਖਾਧੜੀ ਦੇ ਕੇਸਾਂ ਤਹਿਤ 02 ਦੋਸ਼ੀ ਗ੍ਰਿਫਤਾਰ ਡੱਫਰ ਸਕੂਲ 'ਚ ਰਾਸ਼ਟਰੀ ਖੇਡ ਦਿਵਸ ਮਨਾਇਆ ਗਿਆ
ADVERTISEMENT
You are currently viewing ਉਪ ਜਿਲਾ ਸਿੱਖਿਆ ਅਫਸਰ ਵੱਲੋਂ ਤਲਵਾੜਾ ਦੇ ਸਕੂਲਾਂ ਦਾ ਦੌਰਾ

ਉਪ ਜਿਲਾ ਸਿੱਖਿਆ ਅਫਸਰ ਵੱਲੋਂ ਤਲਵਾੜਾ ਦੇ ਸਕੂਲਾਂ ਦਾ ਦੌਰਾ

ਤਲਵਾੜਾ / ਦਸੂਹਾ , 29 ਸਤੰਬਰ (ਚੌਧਰੀ) 

: ਸਟੇਟ ਅਵਾਰਡੀ (ਪ੍ਰਸ਼ਾਸਨਿਕ) ਸੁਖਵਿੰਦਰ ਸਿੰਘ ਉਪ ਜਿਲਾ ਸਿੱਖਿਆ ਅਫਸਰ (ਐਲੀਮੈਂਟਰੀ ਸਿੱਖਿਆ) ਹੁਸ਼ਿਆਰਪੁਰ ਵੱਲੋਂ ਅੱਜ ਤਲਵਾੜਾ ਬਲਾਕ ਦੇ ਵੱਖ-ਵੱਖ ਸਕੂਲਾਂ ਦਾ ਦੌਰਾ ਕੀਤਾ ਗਿਆ। ਇਸ ਮੌਕੇ ਉਨਾਂ ਸਰਕਾਰੀ ਮਾਡਲ ਹਾਈ ਸਕੂਲ ਤਲਵਾੜਾ ਵਿੱਚ ਗਣਿਤ ਅਧਿਆਪਕਾਂ ਦੇ ਸੈਮੀਨਾਰ ਦਾ ਜਾਇਜ਼ਾ ਲਿਆ ਅਤੇ ਵਿਭਾਗ ਵੱਲੋਂ ਚਲਾਏ ਜਾ ਰਹੇ ਵੱਖ ਵੱਖ ਅਹਿਮ ਪ੍ਰੋਜੈਕਟਾਂ ਬਾਰੇ ਜਾਣਕਾਰੀ ਸਾਂਝੀ ਕੀਤੀ। ਇਸ ਮੌਕੇ ਉਹਨਾਂ ਸਕੂਲ ਦੇ ਵਿਦਿਆਰਥੀਆਂ ਨੂੰ ਵੀ ਮਿਹਨਤ ਅਤੇ ਇਮਾਨਦਾਰੀ ਨਾਲ ਪੜ੍ਹਾਈ ਕਰਨ ਦੀ ਪ੍ਰੇਰਨਾ ਦਿੱਤੀ। ਉਹਨਾਂ ਸਕੂਲ ਦੇ ਸਟਾਫ ਮੈਂਬਰਾਂ ਨਾਲ ਵੀ ਗੱਲਬਾਤ ਕੀਤੀ ਅਤੇ ਕਲਾਸਾਂ ਦਾ ਵੀ ਜਾਇਜਾ ਲਿਆ। ਇਸ ਮੌਕੇ ਸਕੂਲ ਮੁਖੀ ਰਾਮ ਭਜਨ ਚੌਧਰੀ ਅਤੇ ਸਟਾਫ ਵੱਲੋਂ ਉਹਨਾਂ ਦਾ ਨਿੱਘਾ ਸਵਾਗਤ ਕੀਤਾ ਗਿਆ ਅਤੇ ਉਨਾਂ ਨੂੰ ਵਿਸ਼ੇਸ਼ ਸਨਮਾਨ ਚਿੰਨ ਨਾਲ ਸਨਮਾਨਿਤ ਕੀਤਾ ਗਿਆ। ਸਰਕਾਰੀ ਕੰਨਿਆਂ ਸੀਨੀਅਰ ਸੈਕੰਡਰੀ ਸਕੂਲ ਸੈਕਟਰ ਤਿੰਨ ਤਲਵਾੜਾ ਵਿਖੇ ਐਲੀਮੈਂਟਰੀ ਪੱਧਰ ਤੇ ਚੱਲ ਰਹੇ ਵਰਕਸ਼ਾਪ ਦਾ ਵੀ ਮੁਆਇਨਾ ਕੀਤਾ ਅਤੇ ਸੀਈਪੀ ਸੰਬੰਧੀ ਜਰੂਰੀ ਦਿਸ਼ਾ ਨਿਰਦੇਸ਼ ਜਾਰੀ ਕੀਤੇ। ਉਹਨਾਂ ਕਿਹਾ ਕਿ ਸਿੱਖਿਆ ਦੇ ਖੇਤਰ ਵਿੱਚ ਗੁਣਾਤਮਕ ਨਤੀਜੇ ਹਾਸਿਲ ਕਰਨ ਲਈ ਅਧਿਆਪਕਾਂ ਨੂੰ ਪੂਰੀ ਤਨਦੇਹੀ ਨਾਲ ਕਾਰਜਸ਼ੀਲ ਹੋਣਾ ਚਾਹੀਦਾ ਹੈ। ਸਕੂਲ ਦੇ ਸਟਾਫ ਵੱਲੋਂ ਉਪ ਜਿਲਾ ਸਿੱਖਿਆ ਅਫਸਰ ਦਾ ਹਾਰਦਿਕ ਸਵਾਗਤ ਕੀਤਾ ਗਿਆ। ਇਸ ਮੌਕੇ ਉਨਾਂ ਦੇ ਨਾਲ ਅਮਰਿੰਦਰ ਪਾਲ ਸਿੰਘ ਬਲਾਕ ਪ੍ਰਾਇਮਰੀ ਸਿੱਖਿਆ ਅਫਸਰ ਤਲਵਾੜਾ ਨੇ ਵੀ ਸੈਮੀਨਾਰ ਅਤੇ ਵਰਕਸ਼ਾਪ ਨੂੰ ਸੰਬੋਧਨ ਕੀਤਾ। ਹੋਰਨਾਂ ਤੋਂ ਇਲਾਵਾ ਇਸ ਮੌਕੇ ਲੈਕਚਰਰ ਸਮਰਜੀਤ ਸਿੰਘ ਬਲਾਕ ਗਾਈਡੈਂਸ ਕੌਂਸਲਰ ਤਲਵਾੜਾ, ਯੋਗੇਸ਼ਵਰ ਸਲਾਰੀਆ, ਛਤਰਪਾਲ ਸਿੰਘ, ਦਵਿੰਦਰ ਸਿੰਘ, ਪਰਵੀਨ ਕੁਮਾਰ, ਸੱਤ ਪ੍ਰਕਾਸ਼ ਅਤੇ ਹੋਰ ਅਧਿਆਪਕ ਹਾਜ਼ਰ ਸਨ।