Prime Punjab Times

Latest news
ਬਲਾਕ ਭੁੰਗਾ ਵਿਖੇ ਪੰਚਾਇਤ ਸਕੱਤਰਾਂ ਨੇ ਤਨਖਾਹ ਨਾ ਮਿਲਣ ਕਰਕੇ ਦਿੱਤਾ ਧਰਨਾ ਹਿੰਦ ਕਮਿਊਨਿਸਟ ਪਾਰਟੀ ਮਾਰਕਸਵਾਦੀ ਤਹਿਸੀਲ ਦਸੂਹਾ ਦੀ ਹੋਈ ਮੀਟਿੰਗ बिट्टू के काफिले को लेकर हंगामा, साढ़े तीन घंटे तनावपूर्ण रहा माहौल ਖ਼ਾਲਸਾ ਕਾਲਜ ਵਿਖੇ ਪੁਸਤਕ ਪੜ੍ਹਨ ਅਤੇ ਰਿਵਿਊ ਗਤੀਵਿਧੀ ਕਰਵਾਈ ਗਈ ਝੋਨੇ ਦੀ ਖਰੀਦ 1 ਅਕਤੂਰ ਤੋਂ, ਮੰਡੀਆਂ ‘ਚ ਲੋੜੀਂਦੇ ਪ੍ਰਬੰਧ ਮੁਕੰਮਲ : ਡਿਪਟੀ ਕਮਿਸ਼ਨਰ ਬਾਲ ਵਿਆਹ ਕਰਵਾਉਣ ਵਾਲਿਆਂ ਖ਼ਿਲਾਫ਼ ਕੀਤੀ ਗਈ ਕਾਨੂੰਨੀ ਕਾਰਵਾਈ ਬੀਬੀਐਮਬੀ ਦੇ ਅਧਿਕਾਰੀਆਂ ਤੇ ਕਰਮਚਾਰੀਆਂ ਨੇ ਲਿਆ ਸਵੱਛਤਾ ਪ੍ਰਣ ਗੁਰਸਿੱਖ ਹਰ ਅਵਸਥਾ ਚ ਇਕ ਸਮਾਨ ਜੀਵਨ ਜਿਉਂਦਾ ਹੈ : ਮਹਾਤਮਾ ਰੌਸ਼ਨ ਦਿਹਲਵੀ ਸਿਹਤਮੰਦ ਜੀਵਨ-ਸ਼ੈਲੀ’ ਵਿਸ਼ੇ ’ਤੇ ਵਿਸ਼ੇਸ਼ ਲੈਕਚਰ ਅਤੇ ਪੋਸਟਰ ਮੇਕਿੰਗ ਮੁਕਾਬਲਾ ਕਰਵਾਇਆ ਗਿਆ ਜਲੰਧਰ ਪਠਾਨਕੋਟ ਰਾਸ਼ਟਰੀ ਰਾਜ ਮਾਰਗ ਤੇ ਵਾਪਰਿਆ ਭਿਆਨਕ ਹਾਦਸਾ ਇੱਕ ਦੀ ਮੌ+ਤ, 5 ਜ਼+ਖ+ਮੀ 
ADVERTISEMENT
You are currently viewing ਸਬ ਇੰਸਪੈਕਟਰ ਦਲਜੀਤ ਸਿੰਘ ਵਲੋਂ ਬਤੌਰ ਐਸ.ਐਚ.ਓ ਥਾਣਾ ਦਸੂਹਾ ਦਾ ਚਾਰਜ ਸੰਭਾਲਿਆ

ਸਬ ਇੰਸਪੈਕਟਰ ਦਲਜੀਤ ਸਿੰਘ ਵਲੋਂ ਬਤੌਰ ਐਸ.ਐਚ.ਓ ਥਾਣਾ ਦਸੂਹਾ ਦਾ ਚਾਰਜ ਸੰਭਾਲਿਆ

ਦਸੂਹਾ  18 ਜੂਨ (ਚੌਧਰੀ)

: ਅੱਜ ਸਬ ਇੰਸਪੈਕਟਰ ਦਲਜੀਤ ਸਿੰਘ ਵਲੋਂ ਬਤੌਰ ਐਸ.ਐਚ.ਓ ਥਾਣਾ ਦਸੂਹਾ ਦਾ ਚਾਰਜ ਸੰਭਾਲਿਆ ਹੈ। ਇਸ ਮੌਕੇ ਉਨ੍ਹਾਂ ਦੇ ਚਾਰਜ ਸੰਭਾਲਣ ਤੇ ਥਾਣਾ ਕਰਮਚਾਰੀਆਂ ਨੇ ਗੁਲਦਸਤਾ ਦੇਕੇ ਸਵਾਗਤ ਕੀਤਾ। ਉਨ੍ਹਾਂ ਚਾਰਜ ਸੰਭਾਲਣ ਮੌਕੇ ਥਾਣਾ ਦਸੂਹਾ ਦੇ ਅਧੀਨ ਆਉਂਦੇ ਇਲਾਕੇ ਦੇ ਲੋਕਾਂ ਨੂੰ ਅਪੀਲ ਕਰਦਿਆਂ ਕਿਹਾ ਉਹ ਬੇਝਿਜਕ ਆਪਣੀ ਸਮੱਸਿਆ ਉਨ੍ਹਾਂ ਕੋਲ ਰੱਖ ਸਕਦੇ ਹਨ, ਜਿਸ ਦੇ ਹੱਲ ਲਈ ਉਹ ਹਮੇਸ਼ਾ ਬਚਨਵੱਧ ਹਨ। ਉਨ੍ਹਾਂ ਨਸ਼ਾ ਤਸਕਰਾਂ ਨੂੰ ਤਾੜਨਾ ਕਰਦਿਆਂ ਕਿਹਾ ਕਿ ਕੋਈ ਵੀ ਸਮਾਜ ਵਿਰੋਧੀ ਅਨਸਰ ਕਿਸੇ ਵੀ ਕੀਮਤ ‘ਤੇ ਬਖਸਸ਼ਿਆ ਨਹੀਂ ਜਾਵੇਗਾ। ਇਸ ਮੌਕੇ ਸਬ ਇੰਸਪੈਕਟਰ ਦਲਜੀਤ ਸਿੰਘ ਨੇ ਪਬਲਿਕ ਤੋਂ ਸਹਿਯੋਗ ਦੀ ਮੰਗ ਕਰਦਿਆਂ ਕਿਹਾ ਕਿ ਉਹ ਥਾਣੇ ਅਧੀਨ ਆਉਂਦੇ ਖੇਤਰ ‘ਚ ਹਰ ਤਰਾਂ ਦੀਆਂ ‘ਵਾਰਦਾਤਾਂ ਨੂੰ ਨੱਥ ਪਾਉਣ ਲਈ ਉਚੇਚੇ ਯਤਨ ਕਰਨਗੇ। ਉਨ੍ਹਾਂ ਕਿਹਾ ਕਿ ਉਹ ਇਲਾਕੇ ਦੇ ਲੋਕਾਂ ਨੂੰ ਬਿਨਾਂ ਭੇਦਭਾਵ ਇਨਸਾਫ ਦੁਆਉਣ ਦਾ ਯਤਨ ਕਰਨਗੇ। ਇਸ ਮੌਕੇ ਥਾਣਾ ਦਸੂਹਾ ਦੇ ਸਮੂਹ ਕਰਮਚਾਰੀ ਹਾਜ਼ਰ ਸਨ।