Prime Punjab Times

Latest news
श्री रामलीला कमेटी दसूहा ने निकाली राम विवाह संबंधी भव्य शोभायात्रा हाजीपुर चौक दसूहा में धरना रोष प्रदर्शन किया, दसूहा में पंजाब बंद का असर *ਸੀ.ਐਚ.ਸੀ ਭੂੰਗਾ ਵਿਖੇ ਵਿਸ਼ਵ ਮਾਨਸਿਕ ਸਿਹਤ ਜਾਗਰੂਕਤਾ ਦਿਵਸ ਮਨਾਇਆ ਗਿਆ* *ਅਗਰਵਾਲ ਸਭਾ ਵੱਲੋਂ ਮਹਾਰਾਜਾ ਅਗਰਸੈਨ ਜਯੰਤੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਈ ਗਈ* ਪ੍ਰਿੰਸੀਪਲ ਸੁਖਵੰਤ ਕੌਰ ਨੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਧੁੱਪਸੜੀ ਵਿਖੇ ਸੰਭਾਲਿਆ ਅਹੁਦਾ, ਸਟਾਫ਼ ਵੱਲੋਂ ਨਿੱਘਾ ਸਵਾ... ਆਰਿਅਨ ਸ਼ਰਮਾ ਨੇ ਰਾਜ ਪੱਧਰੀ ਲੰਬੀ ਛਾਲ ਮੁਕਾਬਲੇ 'ਚ ਜਿੱਤਿਆ ਸੋਨ ਤਮਗਾ,ਕੌਮੀ ਪੱਧਰ ਦੇ ਮੁਕਾਬਲੇ ਲਈ ਹੋਈ ਚੋਣ ਅੰਤਰਰਾਸ਼ਟਰੀ ਬਾਲੜੀ ਦਿਵਸ ਮੌਕੇ ਬੇਟੀ ਬਚਾਓ ਬੇਟੀ ਪੜ੍ਹਾਓ ਸੈੱਲ ਵੱਲੋਂ ਪੋਸਟਰ ਮੇਕਿੰਗ ਮੁਕਾਬਲਾ ਕਰਵਾਇਆ ਗਿਆ KMS ਕਾਲਜ ਦੇ ਸ਼੍ਰੀਮਤੀ ਮੰਜੁਲਾ ਸੈਣੀ ਫੈਸ਼ਨ ਵਿਭਾਗ ਵੱਲੋਂ ਦੋ ਰੋਜ਼ਾ ਵਰਕਸ਼ਾਪ ਦਾ ਆਯੋਜਨ 15 ਅਤੇ 16 ਅਕਤੂਬਰ ਨੂੰ ਜ਼ਿਲ੍ਹੇ ਵਿੱਚ ਵੋਟਰ ਸੂਚੀਆਂ ਦੀ ਅੰਤਿਮ ਪ੍ਰਕਾਸ਼ਨਾ, ਵੋਟਰ ਸੂਚੀ ਵਿੱਚ ਆਪਣਾ ਨਾਮ ਜ਼ਰੂਰ ਚੈੱਕ ਕਰਨ: ਆਸ਼ਿਕਾ ਜੈਨ ਕਮਾਹੀ ਦੇਵੀ ਵਿਖੇ ਪਲੇਸਮੈਂਟ ਕੈਂਪ 14 ਅਕਤੂਬਰ ਨੂੰ – ਰਮਨਦੀਪ ਕੌਰ
ADVERTISEMENT
You are currently viewing ਸਬ-ਇੰਸਪੈਕਟਰ ਗੁਰਸਾਹਿਬ ਸਿੰਘ ਵਲੋਂ ਬਤੌਰ SHO ਥਾਣਾ ਗੜ੍ਹਦੀਵਾਲਾ ਦਾ ਚਾਰਜ ਸੰਭਾਲਿਆ

ਸਬ-ਇੰਸਪੈਕਟਰ ਗੁਰਸਾਹਿਬ ਸਿੰਘ ਵਲੋਂ ਬਤੌਰ SHO ਥਾਣਾ ਗੜ੍ਹਦੀਵਾਲਾ ਦਾ ਚਾਰਜ ਸੰਭਾਲਿਆ

ਗੜ੍ਹਦੀਵਾਲਾ  13 ਅਗਸਤ (ਚੌਧਰੀ / ਯੋਗੇਸ਼ ਗੁਪਤਾ)

: ਅੱਜ ਸਬ-ਇੰਸਪੈਕਟਰ ਗੁਰਸਾਹਿਬ ਸਿੰਘ ਵਲੋਂ ਬਤੌਰ SHO ਥਾਣਾ ਗੜ੍ਹਦੀਵਾਲਾ ਦਾ ਚਾਰਜ ਸੰਭਾਲਿਆ ਹੈ। ਇਸ ਮੌਕੇ ਉਨ੍ਹਾਂ ਚਾਰਜ ਸੰਭਾਲਦਿਆਂ ਪ੍ਰੈਸ ਨਾਲ ਗੱਲਬਾਤ ਦੌਰਾਨ ਲੋਕਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਉਹ ਆਪਣੀਆਂ ਮੁਸ਼ਕਲਾਂ ਨੂੰ ਬੇਝਿਜਕ ਸਾਡੇ ਨਾਲ ਸਾਾਂਝੀਆਂ ਕਰ ਸਕਦੇ ਹਨ ਅਤੇ ਉਹ ਇਹਨਾਂ ਮੁਸ਼ਕਿਲਾਂ ਨੂੰ ਹੱਲ ਕਰਨ ਲਈ ਹਮੇਸ਼ਾ ਵਚਨਬੱਧ ਰਹਿਣਗੇ । ਉਨ੍ਹਾਂ ਨੇ ਨਸ਼ਾ ਵਿਰੋਧੀ ਅਨਸਰਾਂ ਨੂੰ ਤਾੜਨਾ ਲਾਉਂਦੇ ਹੋਏ ਕਿਹਾ ਕਿ ਉਨਾਂ ਨੂੰ ਕਿਸੇ ਵੀ ਕੀਮਤ ‘ਤੇ ਬਖਸ਼ਿਆ ਨਹੀਂ ਜਾਵੇਗਾ।ਇਸ ਮੌਕੇ ਉਨ੍ਹਾਂ ਪੱਤਰਕਾਰਾਂ ਅਤੇ ਲੋਕਾਂ ਨੂੰ ਸਹਿਯੋਗ ਦੀ ਅਪੀਲ ਕਰਦਿਆਂ ਕਿਹਾ ਕਿ ਉਹ ਗੜ੍ਹਦੀਵਾਲਾ ਥਾਣੇ ਅਧੀਨ ਹਰ ਤਰਾਂ ਦੀਆਂ ਸਮੱਸਿਆਵਾਂ ਨੂੰ ਦੂਰ ਕਰਨ ਲਈ ਪਹਿਲ ਦੇ ਅਧਾਰ ਤੇ ਕੋਸ਼ਿਸ਼ ਕਰਨਗੇ।ਉਨ੍ਹਾਂ ਕਿਹਾ ਕਿ ਕਾਨੂੰਨ ਦੀ ਉਲੰਘਣਾ ਕਰਨ ਵਾਲਿਆਂ ਤੇ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ। ਉਨ੍ਹਾਂ ਅੰਤ ਵਿੱਚ ਉਨ੍ਹਾਂ ਕਿਹਾ ਕਿ ਉਹ ਲੋਕਾਂ ਦੀ ਰਖਵਾਲੀ ਲਈ ਹਮੇਸ਼ਾ ਤਤਪਰ ਰਹਿਣਗੇ।