ਫਗਵਾੜਾ ( ਲਾਲੀ ਦਾਦਰ )
* ਕਿਹਾ- ਸਮਾਜ ਵਿਰੋਧੀ ਅਨਸਰਾਂ ਨੂੰ ਪਾਈ ਜਾਵੇਗੀ ਨੱਥ
21 ਜੁਲਾਈ : ਫਗਵਾੜਾ ਸਬ-ਡਵੀਜਨ ਦੇ ਥਾਣਾ ਰਾਵਲਪਿੰਡੀ ਵਿਖੇ ਸਬ-ਇੰਸਪੈਕਟਰ ਹਰਜਿੰਦਰ ਸਿੰਘ ਨੇ ਐਸ.ਐਚ.ਓ. ਵਜੋਂ ਚਾਰਚ ਸੰਭਾਲਿਆ ਹੈ। ਇਸ ਮੌਕੇ ਉਹਨਾਂ ਗੱਲਬਾਤ ਕਰਦਿਆਂ ਕਿਹਾ ਕਿ ਇਲਾਕੇ ਵਿਚ ਸਮਾਜ ਵਿਰੋਧੀ ਅਨਸਰਾਂ ਨੂੰ ਨੱਥ ਪਾਉਣਾ ਉਹਨਾਂ ਦੀ ਪ੍ਰਾਥਮਿਕਤਾ ਰਹੇਗੀ। ਇਸ ਤੋਂ ਇਲਾਵਾ ਇਲਾਕੇ ਦੀ ਅਮਨ-ਸ਼ਾਂਤੀ ਨੂੰ ਬਹਾਲ ਰੱਖਿਆ ਜਾਵੇਗਾ ਅਤੇ ਅਵਾਮ ਨੂੰ ਇਨਸਾਫ ਦੁਆਇਆ ਜਾਵੇਗਾ। ਉਹਨਾਂ ਥਾਣਾ ਖੇਤਰ ਦੇ ਸਮੂਹ ਪਿੰਡਾਂ ਦੀਆਂ ਪੰਚਾਇਤਾਂ ਨੰਬਰਦਾਰਾਂ ਤੇ ਹੋਰ ਮੋਹਤਬਰਾਂ ਨੂੰ ਭਰੋਸਾ ਦੁਆਇਆ ਕਿ ਲੋਕਾਂ ਨਾਲ ਜੁੜੇ ਮਸਲਿਆਂ ਵਿਚ ਬਿਨਾਂ ਕਿਸੇ ਪੱਖਪਾਤ ਤੋਂ ਪੂਰਾ ਨਿਆ ਕੀਤਾ ਜਾਵੇਗਾ। ਇਸ ਦੇ ਨਾਲ ਹੀ ਉਹਨਾਂ ਡਰੱਗਜ ਤੇ ਸ਼ਰਾਬ ਮਾਫੀਆ ਨੂੰ ਤਾੜਨਾ ਕੀਤੀ ਕਿ ਉਹ ਆਪਣੀਆਂ ਗਤੀਵਿਧੀਆਂ ਤੁਰੰਤ ਬੰਦ ਕਰ ਦੇਣ ਨਹੀਂ ਤਾਂ ਕੋਈ ਵੀ ਸ਼ਿਕਾਇਤ ਮਿਲਣ ਤੇ ਸਖ਼ਤ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ। ਉਹਨਾਂ ਥਾਣਾ ਖੇਤਰ ਦੇ ਸਮੂਹ ਵਸਨੀਕਾਂ ਨੂੰ ਕਾਨੂੰਨ ਵਿਵਸਥਾ ਸੁਚਾਰੂ ਬਣਾਈ ਰੱਖਣ ਵਿਚ ਸਹਿਯੋਗ ਦੇਣ ਦੀ ਅਪੀਲ ਕੀਤੀ ਅਤੇ ਕਿਹਾ ਕਿ ਉਹ ਜਨਤਾ ਦੀ ਸੇਵਾ ਲਈ ਹਮੇਸ਼ਾ ਤੱਤਪਰ ਰਹਿਣਗੇ।
ਤਸਵੀਰ – ਐਸ.ਐਚ.ਓ. ਹਰਜਿੰਦਰ ਸਿੰਘ ਥਾਣਾ ਰਾਵਲਪਿੰਡੀ।








