Prime Punjab Times

Latest news
ਖ਼ਾਲਸਾ ਕਾਲਜ ਵਿਖੇ ਸਾਈਬਰ ਜਾਗਰੂਕਤਾ ਦਿਵਸ ਮਨਾਇਆ ਗਿਆ ਬਾਬਾ ਸਾਹਿਬ ਦੀ ਮੂਰਤੀ ਦੀ ਬੇਅਦਬੀ ਦੇ ਰੋਸ 'ਚ ਗੜ੍ਹਦੀਵਾਲਾ ਰਿਹਾ ਮੁਕੰਮਲ ਬੰਦ,ਮੁੱਖ ਮੰਤਰੀ ਦੇ ਨਾਮ ਐੱਸ.ਐਚ.ਓ ਧੂਤ ਨੂ... ਮੁਲਾਜ਼ਮ ਅਤੇ ਪੈਨਸ਼ਨਰ ਸਾਂਝੀ ਤਾਲਮੇਲ ਕਮੇਟੀ ਦੀ ਗੜ੍ਹਦੀਵਾਲਾ ਵਿਖੇ ਹੋਈ ਅਹਿਮ ਮੀਟਿੰਗ *ਨਸ਼ੀਲੀਆਂ ਗੋਲੀਆਂ ਸਮੇਤ ਇੱਕ ਨੌਜਵਾਨ ਆਇਆ ਪੁਲਿਸ ਅੜਿੱਕੇ* ਦਿਸ਼ਾਤ ਬਹਿਲ ਪ੍ਰਧਾਨ ਅਤੇ ਮੋਨਿਕਾ ਗੁਪਤਾ ਨਗਰ ਕੌਂਸਲ ਗੜ੍ਹਦੀਵਾਲਾ ਦੇ ਵਾਈਸ ਪ੍ਰਧਾਨ ਬਣੇ 15 ਸਤੰਬਰ ਨੂੰ ਜ਼ਿਲ੍ਹੇ ਵਿੱਚ ਸਲਾਟਰ ਹਾਊਸ ਬੰਦ ਰੱਖਣ ਦੇ ਹੁਕਮ ਜਾਰੀ ਸੇਫ ਸਕੂਲ ਵਾਹਨ ਪਾਲਿਸੀ ਤਹਿਤ 34 ਸਕੂਲੀ ਬੱਸਾਂ ਦੀ ਜਾਂਚ, 6 ਦੇ ਚਲਾਨ ਜ਼ਿਲ੍ਹਾ ਮੈਜਿਸਟਰੇਟ ਨੇ ਜ਼ਿਲ੍ਹੇ ਅੰਦਰ ਜਾਰੀ ਕੀਤੇ ਵੱਖ-ਵੱਖ ਪਾਬੰਦੀਆਂ ਦੇ ਹੁਕਮ ਦਸੂਹਾ ਦੇ ਫਰਦ ਕੇਂਦਰ ਵਿਖੇ ਕੰਪਿਊਟਰ ਆਪਰੇਟਰਾਂ ਵੱਲੋਂ ਆਰਥੀ ਫੂਕ ਮੁਜਾਰਾ ਕਰਕੇ ਸਰਕਾਰ ਖਿਲਾਫ ਕੀਤੀ ਗਈ ਨਾਰੇਬਾਜ਼ੀ ਪੰਜਾਬ ਸਕੂਲ ਖੇਡਾਂ ਦੇ ਜ਼ੋਨਲ ਪੱਧਰੀ ਅਥਲੈਟਿਕਸ ਮੁਕਾਬਲਿਆਂ 'ਚ DAV ਸਕੂਲ ਦੇ ਵਿਦਿਆਰਥੀਆਂ ਨੇ ਮਾਰੀਆਂ ਮੱਲਾਂ
ADVERTISEMENT
You are currently viewing *ਸਬ-ਇੰਸਪੈਕਟਰ ਪਰਵਿੰਦਰ ਸਿੰਘ ਧੂਤ ਨੇ ਬਤੌਰ SHO ਥਾਣਾ ਗੜ੍ਹਦੀਵਾਲਾ ਚਾਰਜ ਸੰਭਾਲਿਆ*

*ਸਬ-ਇੰਸਪੈਕਟਰ ਪਰਵਿੰਦਰ ਸਿੰਘ ਧੂਤ ਨੇ ਬਤੌਰ SHO ਥਾਣਾ ਗੜ੍ਹਦੀਵਾਲਾ ਚਾਰਜ ਸੰਭਾਲਿਆ*

ਗੜ੍ਹਦੀਵਾਲਾ, 25 ਜੁਲਾਈ (ਚੌਧਰੀ )

: ਸਬ ਇੰਸਪੈਕਟਰ ਪਰਵਿੰਦਰ ਸਿੰਘ ਧੂਤ ਨੇ ਬਤੌਰ ਐੱਸ.ਐੱਚ.ਓ. ਥਾਣਾ ਗੜ੍ਹਦੀਵਾਲਾ ਦਾ ਚਾਰਜ ਸੰਭਾਲਿਆ। ਇਸ ਮੌਕੇ ਸਬ- ਇੰਸਪੈਕਟਰ ਪਰਵਿੰਦਰ ਸਿੰਘ ਧੂਤ ਨੇ ਕਿਹਾ ਕਿ ਮਾਨਯੋਗ ਐਸ.ਐਸ.ਪੀ ਸੰਦੀਪ ਮਲਿਕ ਜੀ ਦੀਆਂ ਸਖਤ ਹਦਾਇਤਾਂ ਅਨੁਸਾਰ ਥਾਣਾ ਗੜ੍ਹਦੀਵਾਲਾ ਦੇ ਅਧੀਨ ਪੈਂਦੇ ਇਲਾਕੇ ਅੰਦਰ ਨਸ਼ਾ ਤਸਕਰਾਂ ਨੂੰ ਕਿਸੇ ਵੀ ਕੀਮਤ ਤੇ ਬਖਸਿਆਂ ਨਹੀਂ ਜਾਵੇਗਾ। ਉਨ੍ਹਾਂ ਨਸ਼ੇ ਦਾ ਧੰਦਾ ਕਰਨ ਵਾਲਿਆਂ ਨੂੰ ਸਖਤ ਤਾੜਨਾ ਕਰਦਿਆਂ ਕਿਹਾ ਕਿ ਕੋਈ ਵੀ ਸਮਾਜ ਵਿਰੋਧੀ ਅਨਸਰ ਨੂੰ ਇਲਾਕੇ ਵਿੱਚ ਸਿਰ ਚੁੱਕਣ ਨਹੀਂ ਦਿੱਤਾ ਜਾਵੇਗਾ। ਇਸ ਮੌਕੇ ਸਬ ਇੰਸਪੈਕਟਰ ਪਰਵਿੰਦਰ ਸਿੰਘ ਧੂਤ ਨੇ ਕਿਹਾ ਪੰਜਾਬ ਸਰਕਾਰ ਵਲੋਂ ਚਲਾਈ ਯੁੱਧ ਨੱਸਿਆ ਵਿਰੁੱਧ ਮੁਹਿੰਮ ਦੇ ਨਾਲ-ਨਾਲ ਨਸ਼ਾ ਮੁਕਤੀ ਲਹਿਰ ਸਬੰਧੀ ਲੋਕਾਂ ਨੂੰ ਨਸ਼ੇ ਦੇ ਮਾੜੇ ਪ੍ਰਭਾਵਾਂ ਸਬੰਧੀ ਜਾਗਰੂਕ ਕਰਨ ਲਈ ਲਗਾਏ ਜਾ ਰਹੇ ਸੈਮੀਨਾਰਾਂ ਨੂੰ ਸਫਲ ਬਣਾਉਣ ਵਿੱਚ ਕੋਈ ਕਸ਼ਰ ਨਹੀਂ ਛੱਡੀ ਜਾਵੇਗੀ। ਜਿਹੜੇ ਵਿਅਕਤੀ ਨਸ਼ੇ ਦਾ ਸੇਵਨ ਕਰਦੇ ਹਨ। ਉਨ੍ਹਾਂ ਨੂੰ ਇਨ੍ਹਾਂ ਮਾੜੀਆਂ ਅਲਾਮਤਾਂ ਤੋ ਖਹਿੜਾ ਛੜਾਉਣ ਲਈ ਯੋਗ ਪ੍ਰਬੰਧ ਕੀਤੇ ਜਾਣਗੇ। ਇਸ ਮੌਕੇ ਥਾਣਾ ਮੁੱਖੀ ਪਰਵਿੰਦਰ ਸਿੰਘ ਧੂਤ ਨੇ ਪੱਤਰਕਾਰਾਂ ਅਤੇ ਪਬਲਿਕ ਤੋਂ ਸਹਿਯੋਗ ਦੀ ਮੰਗ ਕਰਦਿਆਂ ਕਿਹਾ ਕਿ ਉਹ ਥਾਣੇ ਅਧੀਨ ਆਉਂਦੇ ਖੇਤਰ ‘ਚ ਹਰ ਤਰਾਂ ਦੀਆਂ ਵਾਰਦਾਤਾਂ ਨੂੰ ਨੱਥ ਪਾਉਣ ਲਈ ਉਚੇਚੇ ਯਤਨ ਕਰਨਗੇ । ਉਨ੍ਹਾਂ ਕਿਹਾ ਕਿ ਉਹ ਇਲਾਕੇ ਦੇ ਲੋਕਾਂ ਨੂੰ ਬਿਨਾਂ ਭੇਦਭਾਵ ਇਨਸਾਫ ਦੁਆਉਣ ਦਾ ਯਤਨ ਕਰਨਗੇ।ਉਨ੍ਹਾਂ ਥਾਣਾ ਗੜ੍ਹਦੀਵਾਲਾ ਦੇ ਅਧੀਨ ਆਉਂਦੇ ਇਲਾਕੇ ਦੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਬੇਝਿਜਕ ਆਪਣੀ ਸਮੱਸਿਆ ਉਨ੍ਹਾਂ ਕੋਲ ਰੱਖ ਸਕਦੇ ਹਨ, ਜਿਸ ਦੇ ਹੱਲ ਲਈ ਉਹ ਹਮੇਸ਼ਾ ਵਚਨਬੱਧ ਹਨ। ਇਸ ਮੌਕੇ ਏਐਸਆਈ ਦਰਸ਼ਨ ਸਿੰਘ, ਏਐਸਆਈ ਜੀਵਨ ਲਾਲ, ਏਐਸਆਈ ਸਤਪਾਲ ਸਿੰਘ ਸਿੰਘ, ਏਐਸਆਈ ਜਗਜੀਤ ਸਿੰਘ, ਏਐਸਆਈ ਹਰਜਿੰਦਰ ਸਿੰਘ, ਮੁੱਖ ਮੁਨਸ਼ੀ ਗਗਨਦੀਪ ਸਿੰਘ, ਹੌਲਦਾਰ ਨਵਦੀਪ ਸਿੰਘ, ਪੀਐਚਜੀ ਗੁਰਮੇਲ ਸਿੰਘ, ਪੀਐਚਜੀ ਮਨਪ੍ਰੀਤ ਸਿੰਘ ਸਮੇਤ ਪੁਲਿਸ ਮੁਲਾਜ਼ਮ ਹਾਜਰ ਸਨ।

ਫੋਟੋ:ਕੈਪਸ਼ਨ-ਸਬ-ਇੰਸਪੈਕਟਰ ਪਰਵਿੰਦਰ ਸਿੰਘ ਧੂਤ ਥਾਣਾ ਗੜ੍ਹਦੀਵਾਲਾ ਵਿਖੇ ਬਤੌਰ ਐਸ.ਐਚ.ਓ ਦਾ ਚਾਰਜ ਸੰਭਾਲਦੇ ਹੋਏ।