Prime Punjab Times

Latest news
ਸੀਨੀਅਰ ਮੈਡੀਕਲ ਅਫਸਰ ਡਾ. ਸ਼ੁਦੇਸ਼ ਰਾਜਨ ਵਲੋਂ ਅਚਨਚੇਤ ਨਿਰੀਖਣ ਖਾਲਸਾ ਕਾਲਜ ਵਿਖੇ ਵਿੱਤੀ ਸਾਖਰਤਾ ਅਤੇ ਸਾਈਬਰ ਸੁਰੱਖਿਆ ਸਬੰਧੀ ਜਾਗਰੂਕਤਾ ਪ੍ਰੋਗਰਾਮ ਕਰਵਾਇਆ ਗਿਆ KMS ਕਾਲਜ ਦੇ ਹੋਟਲ ਮੈਨੇਜਮੈਂਟ ਵਿਭਾਗ ਵੱਲੋਂ ਮਨਾਇਆ ਗਿਆ ਵਿਸ਼ਵ ਖੁਰਾਕ ਦਿਵਸ  ਸਵ: ਡਾਕਟਰ ਮੋਹਨ ਲਾਲ ਧੰਮਣ ਦੀ ਨਿੱਘੀ ਯਾਦ ਨੂੰ ਸਮਰਪਿਤ ਅੱਖਾਂ ਦੀ ਜਾਂਚ ਕੈਂਪ, ਮੈਡੀਕਲ ਜਾਂਚ ਕੈਂਪ ਅਤੇ ਖੂਨਦਾਨ ਕੈਂਪ... DAV ਪਬਲਿਕ ਸਕੂਲ,ਗੜ੍ਹਦੀਵਾਲਾ ਵਿਖੇ ਅਧਿਆਪਕ-ਮਾਪੇ ਮਿਲਣੀ ਦਾ ਸਫ਼ਲ ਆਯੋਜਨ ਖਾਲਸਾ ਕਾਲਜ ਵਿਖੇ ਕੈਂਸਰ ਜਾਗਰੂਕਤਾ ਸੰਬੰਧੀ ਕਰਵਾਇਆ ਗਿਆ ਵਿਸ਼ੇਸ਼ ਲੈਕਚਰ श्री रामलीला कमेटी दसूहा ने निकाली राम विवाह संबंधी भव्य शोभायात्रा हाजीपुर चौक दसूहा में धरना रोष प्रदर्शन किया, दसूहा में पंजाब बंद का असर *ਸੀ.ਐਚ.ਸੀ ਭੂੰਗਾ ਵਿਖੇ ਵਿਸ਼ਵ ਮਾਨਸਿਕ ਸਿਹਤ ਜਾਗਰੂਕਤਾ ਦਿਵਸ ਮਨਾਇਆ ਗਿਆ* *ਅਗਰਵਾਲ ਸਭਾ ਵੱਲੋਂ ਮਹਾਰਾਜਾ ਅਗਰਸੈਨ ਜਯੰਤੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਈ ਗਈ*
ADVERTISEMENT
You are currently viewing ਸਬ ਤਹਿਸੀਲ ਗੜ੍ਹਦੀਵਾਲਾ ਵਿਖੇ ਨੰਬਰਦਾਰਾਂ ਦੀ ਮਹੀਨਾਵਾਰ ਮੀਟਿੰਗ ਹੋਈ 

ਸਬ ਤਹਿਸੀਲ ਗੜ੍ਹਦੀਵਾਲਾ ਵਿਖੇ ਨੰਬਰਦਾਰਾਂ ਦੀ ਮਹੀਨਾਵਾਰ ਮੀਟਿੰਗ ਹੋਈ 

ਗੜ੍ਹਦੀਵਾਲਾ 11 ਦਸੰਬਰ (ਚੌਧਰੀ)

: ਨੰਬਰਦਾਰ ਯੂਨੀਅਨ ਦੀ ਮਹੀਨਾਵਾਰ ਮੀਟਿੰਗ ਗੜਦੀਵਾਲਾ ਤਹਿਸੀਲ ਕੰਪਲੈਕਸ ਵਿੱਚ ਮਨੋਹਰ ਲਾਲ ਡੱਫਰ ਦੀ ਪ੍ਰਧਾਨਗੀ ਹੇਠ ਹੋਈ। ਜਿਸ ਵਿੱਚ ਇਲਾਕੇ ਦੇ ਨੰਬਰਦਾਰਾਂ ਨੇ ਭਾਰੀ ਗਿਣਤੀ ਵਿੱਚ ਹਿੱਸਾ ਲਿਆ। ਨੰਬਰਦਾਰਾਂ ਨੇ ਆਪਣੀਆਂ ਮੰਗਾਂ ਬਾਰੇ ਖੁੱਲ ਕੇ ਵਿਚਾਰ ਵਟਾਂਦਰਾ ਕੀਤਾ। ਸਰਕਾਰ ਵੱਲੋਂ ਨੰਬਰਦਾਰਾਂ ਦੀਆਂ ਲਟਕਦੀਆਂ ਆ ਰਹੀਆਂ ਮੰਗਾਂ ਬਾਰੇ ਨੰਬਰਦਾਰਾਂ ਵਿੱਚ ਭਾਰੀ ਰੋਸ ਪਾਇਆ ਜਾ ਰਿਹਾ ਹੈ। ਇਸ ਪ੍ਰਤੀ ਨੰਬਰਦਾਰਾਂ ਨੇ ਕਿਹਾ ਕਿ ਸਰਕਾਰ ਆਪਣੇ ਕੀਤੇ ਵਾਅਦਿਆਂ ਤੋਂ ਮੁਨਕਰ ਹੋ ਰਹੀ ਹੈ। ਉਹਨਾਂ ਕਿਹਾ ਕਿ ਜੇਕਰ ਸਰਕਾਰ ਇਸੇ ਤਰ੍ਹਾਂ ਕਰਦੀ ਰਹੀ ਤਾਂ ਨੰਬਰਦਾਰ ਸੰਘਰਸ਼ ਕਰਨ ਲਈ ਮਜਬੂਰ ਹੋਣਗੇ ਤੇ ਜਿਸ ਦੀ ਜਿੰਮੇਵਾਰੀ ਸਰਕਾਰ ਦੀ ਹੋਵੇਗੀ। ਲੰਬੜਦਾਰਾਂ ਨੇ ਆਪਣੇ ਲਾਈਫ ਸਰਟੀਫਿਕੇਟ ਫਰਵਰੀ ਮਹੀਨੇ ਵਿੱਚ ਇਕੱਠੇ ਕਰਕੇ ਜਮਾ ਕਰਾਉਣ ਲਈ ਸਾਰੇ ਲੰਬੜਦਾਰਾਂ ਨੂੰ ਕਿਹਾ ਉਹਨਾਂ ਕਿਹਾ। ਤਹਿਸੀਲ ਕੰਪਲੈਕਸ ਵਿੱਚ ਬਾਥਰੂਮ ਦੀ ਹਾਲਤ ਬਹੁਤ ਨਾਜ਼ੁਕ ਬਣੀ ਹੋਈ ਹੈ ਇਸ ਵੱਲ ਧਿਆਨ ਦੇਵੇ ਕੋਈ ਵੀ ਉਥੇ ਆਉਣ ਵਾਲਾ ਬਾਥਰੂਮ ਦੀ ਵਰਤੋਂ ਨਹੀਂ ਕਰ ਸਕਦਾ ਗੰਦਗੀ ਹੋਣ ਕਰਕੇ। ਅੱਜ ਦੀ ਮੀਟਿੰਗ ਵਿੱਚ ਲੰਬੜਦਾਰ ਮਲਕੀਤ ਸਿੰਘ,ਗੁਰਮੀਤ ਸਿੰਘ,ਅਸ਼ਨੀ ਕੁਮਾਰ,ਬਲਦੇਵ ਸਿੰਘ ਗਿਆਨ ਸਿੰਘ ,ਗੁਰਮੀਤ ਸਿੰਘ,ਸੁਖਬੀਰ ਸਿੰਘ,ਧਰਮਿੰਦਰ ਕੁਮਾਰ, ਸਵਰਨ ਸਿੰਘ ਗੁਰਦੇਵ ਸਿੰਘ ,ਮਹਿੰਦਰ ਸਿੰਘ ਵਰੂਹੀ, ਰਾਮ ਦਾਸ ,ਸਤਪਾਲ ਸਿੰਘ ਬਲਵੀਰ ਸਿੰਘ,ਅਵਤਾਰ ਸਿੰਘ ਸਰੂਪ ਸਿੰਘ, ਜਰਨੈਲ ਸਿੰਘ ,ਕਰਮ ਸਿੰਘ, ਗੁਰਮੇਲ ਸਿੰਘ ਦਰਸ਼ਨ ਸਿੰਘ ਆਦਿ ਨੇ ਹਿੱਸਾ ਲਿਆ