Prime Punjab Times

Latest news
ਖ਼ਾਲਸਾ ਕਾਲਜ ਵਿਖੇ ‘ਭਾਰਤੀ ਗਿਆਨ ਪਰੰਪਰਾ ਅਤੇ ਨੈਤਿਕ ਮੁੱਲ’ ਵਿਸ਼ੇ ਤੇ ਵਿਸ਼ੇਸ਼ ਲੈਕਚਰ ਦਾ ਆਯੋਜਨ DAV ਪਬਲਿਕ ਸਕੂਲ 'ਚ ਗਣਿਤ ਅਤੇ ਵਿਗਿਆਨ ਕਵਿਜ਼ ਮੁਕਾਬਲਾ ਕਰਵਾਇਆ ਗਿਆ ਡਾ. ਸੁਖਦੇਵ ਸ਼ਰਮਾ ਨੂੰ ਸਦਮਾ, ਪਿਤਾ ਡਾ ਕ੍ਰਿਸ਼ਨ ਮਿੱਤਰ(ਹਰੀ ਪਗੜੀ ਵਾਲੇ) ਦਾ ਦੇਹਾਂਤ ਮੁਲਾਜ਼ਮ ਆਗੂ ਸੁਖਚੈਨ ਸਿੰਘ ਖਹਿਰਾ ਦੀ ਬਦਲੀ ਮੁੱਖ ਮੰਤਰੀ ਦੀ ਬੁਖਲਾਹਟ ਦਾ ਨਤੀਜਾ ਕਰਾਰ; ਸਾਂਝੀ ਤਾਲਮੇਲ ਕਮੇਟੀ ਗੜਦੀਵਾ... ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸੈਮੀਨਾਰ ਕਰਵਾਇਆ ਹਲਕਾ ਟਾਂਡਾ ਉੜਮੁੜ ਦੇ ਸ਼ਹਿਰ ਗੜਦੀਵਾਲਾ ਵਿਖੇ ਅਕਾਲੀ ਦਲ ਵਾਰਿਸ ਪੰਜਾਬ ਨੂੰ ਮਿਲਿਆ ਭਰਵਾਂ ਹੁੰਗਾਰਾ ਕਲੱਸਟਰ ਖੇਡਾਂ 'ਚ ਉਵਰਆਲ ਟ੍ਰਾਫੀ ਦਸੂਹਾ 1 ਅਤੇ ਦਸੂਹਾ -2 ਨੇ ਸਾਂਝੇ ਤੌਰ ਤੇ ਜਿੱਤੀ ਪੀ ਐਮ ਸ਼੍ਰੀ ਜਵਾਹਰ ਨਵੋਦਿਆ ਵਿਦਿਆਲਿਆ ਫਲਾਹੀ ਵਿਖੇ 16ਵੀਂ ਕੌਮੀ ਯੋਗਾ ਮੀਟ ਦਾ ਸ਼ਾਨਦਾਰ ਆਗਾਜ਼ DAV ਪਬਲਿਕ ਸਕੂਲ 'ਚ ਧੂਮਧਾਮ ਨਾਲ ਮਨਾਇਆ ਗਿਆ ਵੇਦ ਸਪਤਾਹ ਖ਼ਾਲਸਾ ਕਾਲਜ  ਵਿਖੇ ਆਈ.ਪੀ.ਆਰ ਸੰਬੰਧੀ ਵਰਕਸ਼ਾਪ ਦਾ ਆਯੋਜਨ
ADVERTISEMENT
You are currently viewing ਖੇਤੀ ਮਸ਼ੀਨਾਂ ’ਤੇ ਸਬਸਿਡੀ ਪ੍ਰਾਪਤ ਕਰਨ ਲਈ ਕਿਸਾਨ ਦੇ ਸਕਦੇ ਹਨ ਬਿਨੈ ਪੱਤਰ : ਡਿਪਟੀ ਕਮਿਸ਼ਨਰ

ਖੇਤੀ ਮਸ਼ੀਨਾਂ ’ਤੇ ਸਬਸਿਡੀ ਪ੍ਰਾਪਤ ਕਰਨ ਲਈ ਕਿਸਾਨ ਦੇ ਸਕਦੇ ਹਨ ਬਿਨੈ ਪੱਤਰ : ਡਿਪਟੀ ਕਮਿਸ਼ਨਰ

ਹੁਸ਼ਿਆਰਪੁਰ (ਬਿਊਰੋ) 

20 ਜੂਨ : ਡਿਪਟੀ ਕਮਿਸ਼ਨਰ ਕੋਮਲ ਮਿੱਤਲ ਨੇ ਕਿਹਾ ਕਿ ਪੰਜਾਬ ਸਰਕਾਰ ਵਲੋਂ ਫਸਲੀ ਰਹਿੰਦ-ਖੂਹੰਦ ਖਾਸ ਤੌਰ ’ਤੇ ਸਾਉਣੀ-2023 ਦੌਰਾਨ ਝੋਨੇ ਦੀ ਪਰਾਲੀ ਦੀ ਸਾਂਭ-ਸੰਭਾਲ ਕਰਨ ਵਿੱਚ ਸਹਾਈ ਖੇਤੀਬਾੜੀ ਮਸ਼ੀਨਾਂ ਉੱਤੇ ਉਪਦਾਨ/ਸਬਸਿਡੀ ਮੁਹੱਈਆ ਕਰਵਾਉਣ ਲਈ ਕਿਸਾਨਾਂ ਤੋਂ ਬਿਨੈ-ਪੱਤਰਾਂ ਦੀ ਮੰਗ ਕੀਤੀ ਗਈ ਹੈ। ਕਿਸਾਨ ਇਹ ਬਿਨੈ-ਪੱਤਰ ਆਨਲਾਈਨ ਮਾਧਿਅਮ ਰਾਹੀਂ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ, ਪੰਜਾਬ ਦੇ ਐਗਰੀ ਮਸ਼ੀਨਰੀ ਪੋਰਟਲ  (https://agrimachinerypb.com)      ’ਤੇ ਮਿਤੀ 20 ਜੁਲਾਈ 2023 ਤੱਕ ਕਰ ਸਕਦੇ ਹਨ।
ਡਿਪਟੀ ਕਮਿਸ਼ਨਰ ਕੋਮਲ ਮਿੱਤਲ ਵੱਲੋਂ ਜ਼ਿਲ੍ਹੇ ਦੇ ਸਮੂਹ ਕਿਸਾਨਾਂ ਨੂੰ ਅਪੀਲ ਕੀਤੀ ਗਈ ਕਿ ਵੱਧ ਤੋਂ ਵੱਧ ਕਿਸਾਨ ਇਸ ਸਕੀਮ ਅਧੀਨ ਦਿੱਤੀ ਜਾ ਰਹੀ ਸੁਵਿਧਾ ਦਾ ਲਾਭ ਪ੍ਰਾਪਤ ਕਰਨ ਤਾਂ ਜੋ ਜ਼ਿਲ੍ਹਾ ਹੁਸ਼ਿਆਰਪੁਰ ਵਿੱਚ ਝੋਨੇ ਦੀ ਪਰਾਲੀ ਨੂੰ ਅੱਗ ਲਗਾਉਣ ਦੀ ਪ੍ਰਥਾ ਬੰਦ ਹੋ ਸਕੇ ਅਤੇ ਵਾਤਾਵਰਨ ਨੂੰ ਦੂਸ਼ਿਤ ਹੋਣ ਤੋਂ ਰੋਕਿਆ ਜਾ ਸਕੇ। ਉਨ੍ਹਾਂ ਨੇ ਕਿਹਾ ਕਿ ਵਧੇਰੇ ਜਾਣਕਾਰੀ ਲਈ ਕਿਸਾਨ ਸਬੰਧਤ ਬਲਾਕ ਖੇਤੀਬਾੜੀ ਅਫਸਰ/ਸਹਾਇਕ ਖੇਤੀਬਾੜੀ ਇੰਜੀਨੀਅਰ (ਸੰਦ) ਜਾਂ ਮੁੱਖ ਖੇਤੀਬਾੜੀ ਅਫਸਰ ਦੇ ਦਫਤਰਾਂ ਵਿੱਚ ਜਾ ਕੇ ਸੰਪਰਕ ਕਰ ਸਕਦੇ ਹਨ।
ਮੁੱਖ ਖੇਤੀਬਾੜੀ ਅਫਸਰ, ਹੁਸ਼ਿਆਰਪੁਰ, ਡਾ. ਗੁਰਦੇਵ ਸਿੰਘ ਵਲੋਂ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਝੋਨੇ ਦੀ ਪਰਾਲੀ ਨੂੰ ਸਾਂਭਣ ਵਾਲੀਆਂ ਮਸ਼ੀਨਾਂ ਜਿਵੇਂ ਕਿ ਬੇਲਰ ਤੇ ਰੇਕ (ਪਰਾਲੀ ਦੀਆਂ ਗੰਢਾਂ ਬਣਾਉਣ ਵਾਲੀਆਂ ਮਸ਼ੀਨਾਂ), ਹੈਪੀ ਸੀਡਰ (ਪਰਾਲੀ ਨੂੰ ਜ਼ਮੀਨ ਉੱਤੇ ਵਿਛਾ ਕੇ ਕਣਕ ਦੀ ਬਿਜਾਈ ਕਰਨ ਵਾਲੀ ਮਸ਼ੀਨ), ਜ਼ੀਰੋ ਟਿੱਲ ਡਰਿੱਲ (ਖੇਤ ਨੂੰ ਵਾਹੇ ਬਿਨ੍ਹਾਂ ਕਣਕ ਦੀ ਬਿਜਾਈ ਕਰਨ ਵਾਲੀ ਮਸ਼ੀਨ), ਸੁਪਰ ਸੀਡਰ (ਪਰਾਲੀ ਨੂੰ ਖੇਤ ਵਿੱਚ ਮਿਲਾਉਂਦੇ ਹੋਏ ਕਣਕ ਦੀ ਸਿੱਧੀ ਬਿਜਾਈ ਕਰਨ ਵਾਲੀ ਮਸ਼ੀਨ), ਉਲਟਾਵਾਂ ਪਲਾਓ (ਪਰਾਲੀ ਨੂੰ ਖੇਤ ਵਿੱਚ ਮਿਲਾਉਣ ਵਾਲਾ ਪਲਟਾਊ ਹਲ), ਪੈਡੀ ਸਟਰਾਅ ਚੋਪਰ/ਸ਼ਰੈਡਰ/ਮਲਚਰ (ਪਰਾਲੀ ਦਾ ਕੁਤਰਾ ਕਰਨ ਵਾਲੀਆਂ ਮਸ਼ੀਨਾਂ), ਕਰਾਪ ਰੀਪਰ (ਜ਼ਮੀਨ ਦੇ ਨੇੜਿਓਂ ਝੋਨੇ ਦੀ ਫਸਲ ਕੱਟਣ ਵਾਲੀ ਮਸ਼ੀਨ), ਸ਼ਰਬ ਮਾਸਟਰ/ਰੋਟਰੀ ਸਲੈਸ਼ਰ (ਪਰਾਲੀ ਦੇ ਕਰਚੇ ਕੱਟਣ ਵਾਲੀ ਮਸ਼ੀਨ), ਸਮਾਰਟ ਸੀਡਰ (ਪਰਾਲੀ ਵਿੱਚ ਕਣਕ ਦੀ ਸਿੱਧੀ ਬਿਜਾਈ ਕਰਨ ਵਾਲੀ ਮਸ਼ੀਨ) ਅਤੇ ਸੁਪਰ ਐਸ.ਐਮ.ਐਸ (ਕੰਬਾਇਨ ਤੋਂ ਬਾਹਰ ਨਿਕਲੀ ਪਰਾਲੀ ਦਾ ਕੁਤਰਾ ਕਰਕੇ ਖੇਤ ਵਿੱਚ ਇਕਸਾਰ ਖਿਲਾਰਨ ਵਾਲੀ ਮਸ਼ੀਨ) ਮਸ਼ੀਨਾਂ ਦੀ ਖਰੀਦ ਤੇ ਸਬਸਿਡੀ ਪ੍ਰਾਪਤ ਕਰਨ ਲਈ ਅਰਜ਼ੀਆਂ ਦੀ ਮੰਗ ਕੀਤੀ ਗਈ ਹੈ। ਇਸ ਸਬੰਧੀ ਨਿਯਮ ਅਤੇ ਸ਼ਰਤਾਂ ਪੋਰਟਲ ਤੇ ਉਪਲਬਧ ਹੋਣਗੀਆਂ।
ਮੁੱਖ ਖੇਤੀਬਾੜੀ ਅਫ਼ਸਰ ਨੇ ਦੱਸਿਆ ਕਿ ਅਰਜ਼ੀ ਭਰਨ ਸਮੇ ਕਿਸਾਨ ਕੋਲ ਆਧਾਰ ਕਾਰਡ, ਪਾਸਪੋਰਟ ਸਾਈਜ਼ ਫੋਟੋ, ਸਵੈ-ਘੋਸ਼ਣਾ ਪੱਤਰ ਅਤੇ ਅਨੁਸੂਚਿਤ ਜਾਤੀ ਦਾ ਸਰਟੀਫਿਕੇਟ (ਜੇਕਰ ਬਿਨੈਕਾਰ ਅਨੁਸੂਚਿਤ ਜਾਤੀ ਨਾਲ ਸਬੰਧਤ ਹੋਵੇ) ਆਦਿ ਹੋਣਾ ਲਾਜ਼ਮੀ ਹੈ। ਕਿਸਾਨ ਗਰੁੱਪਾਂ, ਸਹਿਕਾਰੀ ਸਭਾਵਾਂ, ਪੰਚਾਇਤਾਂ ਅਤੇ ਹੋਰ ਸੰਸਥਾਵਾਂ ਦੇ ਮੁੱਖੀ ਅਤੇ ਮੈਂਬਰਾਂ ਦੇ ਆਧਾਰ ਕਾਰਡ ਅਤੇ ਰਜਿਸਟਰੇਸ਼ਨ ਸਰਟੀਫਿਕੇਟ ਹੋਣਾ ਜ਼ਰੂਰੀ ਹੈ। ਉਨ੍ਹਾਂ ਦੱਸਿਆ ਕਿ ਅਰਜ਼ੀਆਂ ਪ੍ਰਾਪਤ ਹੋਣ ਉਪਰੰਤ ਵਿਭਾਗ ਤੋਂ ਪ੍ਰਾਪਤ ਹਦਾਇਤਾਂ ਅਨੁਸਾਰ ਯੋਗ ਬਿਨੈਕਾਰਾਂ ਨੂੰ ਮਸ਼ੀਨਾਂ ਦੀ ਖਰੀਦ ਕਰਨ ਲਈ ਮੰਜੂਰੀ ਪੱਤਰ ਪੋਰਟਲ ਰਾਹੀਂ ਹੀ ਜਾਰੀ ਕੀਤੇ ਜਾਣਗੇ, ਜਿਸ ਉਪਰੰਤ ਕਿਸਾਨ ਮਿੱਥੇ ਸਮੇਂ ਦੇ ਅੰਦਰ-ਅੰਦਰ ਵਿਭਾਗ ਵੱਲੋਂ ਪ੍ਰਵਾਨਤ ਅਤੇ ਪੋਰਟਲ ਵਿੱਚ ਦਰਜ਼ ਆਪਣੇ ਮਨਪਸੰਦ ਕਿਸੇ ਵੀ ਮਸ਼ੀਨਰੀ ਨਿਰਮਾਤਾ/ਡੀਲਰ ਤੋਂ ਮਸ਼ੀਨ ਦੀ ਖਰੀਦ ਕਰ ਸਕਣਗੇ। ਉਨ੍ਹਾਂਂ ਕਿਸਾਨਾਂ ਨੂੰ ਅਪੀਲ ਕੀਤੀ ਕਿ ਕਿਸਾਨ ਕਿਸੇ ਵੀ ਕਿਸਮ ਦੀ ਧੋਖਾਧੜੀ ਤੋਂ ਬਚਣ ਲਈ ਵਿਭਾਗ ਨਾਲ ਨਿਰੰਤਰ ਰਾਬਤਾ ਕਾਇਮ ਰੱਖਣ।