Prime Punjab Times

Latest news
ਸਵ: ਡਾਕਟਰ ਮੋਹਨ ਲਾਲ ਧੰਮਣ ਦੀ ਨਿੱਘੀ ਯਾਦ ਨੂੰ ਸਮਰਪਿਤ ਅੱਖਾਂ ਦੀ ਜਾਂਚ ਕੈਂਪ, ਮੈਡੀਕਲ ਜਾਂਚ ਕੈਂਪ ਅਤੇ ਖੂਨਦਾਨ ਕੈਂਪ... DAV ਪਬਲਿਕ ਸਕੂਲ,ਗੜ੍ਹਦੀਵਾਲਾ ਵਿਖੇ ਅਧਿਆਪਕ-ਮਾਪੇ ਮਿਲਣੀ ਦਾ ਸਫ਼ਲ ਆਯੋਜਨ ਖਾਲਸਾ ਕਾਲਜ ਵਿਖੇ ਕੈਂਸਰ ਜਾਗਰੂਕਤਾ ਸੰਬੰਧੀ ਕਰਵਾਇਆ ਗਿਆ ਵਿਸ਼ੇਸ਼ ਲੈਕਚਰ श्री रामलीला कमेटी दसूहा ने निकाली राम विवाह संबंधी भव्य शोभायात्रा हाजीपुर चौक दसूहा में धरना रोष प्रदर्शन किया, दसूहा में पंजाब बंद का असर *ਸੀ.ਐਚ.ਸੀ ਭੂੰਗਾ ਵਿਖੇ ਵਿਸ਼ਵ ਮਾਨਸਿਕ ਸਿਹਤ ਜਾਗਰੂਕਤਾ ਦਿਵਸ ਮਨਾਇਆ ਗਿਆ* *ਅਗਰਵਾਲ ਸਭਾ ਵੱਲੋਂ ਮਹਾਰਾਜਾ ਅਗਰਸੈਨ ਜਯੰਤੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਈ ਗਈ* ਪ੍ਰਿੰਸੀਪਲ ਸੁਖਵੰਤ ਕੌਰ ਨੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਧੁੱਪਸੜੀ ਵਿਖੇ ਸੰਭਾਲਿਆ ਅਹੁਦਾ, ਸਟਾਫ਼ ਵੱਲੋਂ ਨਿੱਘਾ ਸਵਾ... ਆਰਿਅਨ ਸ਼ਰਮਾ ਨੇ ਰਾਜ ਪੱਧਰੀ ਲੰਬੀ ਛਾਲ ਮੁਕਾਬਲੇ 'ਚ ਜਿੱਤਿਆ ਸੋਨ ਤਮਗਾ,ਕੌਮੀ ਪੱਧਰ ਦੇ ਮੁਕਾਬਲੇ ਲਈ ਹੋਈ ਚੋਣ ਅੰਤਰਰਾਸ਼ਟਰੀ ਬਾਲੜੀ ਦਿਵਸ ਮੌਕੇ ਬੇਟੀ ਬਚਾਓ ਬੇਟੀ ਪੜ੍ਹਾਓ ਸੈੱਲ ਵੱਲੋਂ ਪੋਸਟਰ ਮੇਕਿੰਗ ਮੁਕਾਬਲਾ ਕਰਵਾਇਆ ਗਿਆ
ADVERTISEMENT
You are currently viewing ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ, ਧਾਰ ਕਲਾਂ ਵਿਖੇ ਬਲਾਕ ਪੱਧਰੀ ਵਿਗਿਆਨ ਪ੍ਰਦਰਸ਼ਨੀ ਦਾ ਸਫਲਤਾ ਪੂਰਵਕ ਆਯੋਜਨ – ਪ੍ਰਿੰਸੀਪਲ ਨਸੀਬ ਸੈਣੀ

ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ, ਧਾਰ ਕਲਾਂ ਵਿਖੇ ਬਲਾਕ ਪੱਧਰੀ ਵਿਗਿਆਨ ਪ੍ਰਦਰਸ਼ਨੀ ਦਾ ਸਫਲਤਾ ਪੂਰਵਕ ਆਯੋਜਨ – ਪ੍ਰਿੰਸੀਪਲ ਨਸੀਬ ਸੈਣੀ

ਪਠਾਨਕੋਟ (ਤਰੁਣ ਸਣਹੋਤਰਾ)

ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ, ਧਾਰ ਕਲਾਂ ਵਿਖੇ ਬਲਾਕ ਪੱਧਰੀ ਵਿਗਿਆਨ ਪ੍ਰਦਰਸ਼ਨੀ ਦਾ ਸਫਲਤਾ ਪੂਰਵਕ ਆਯੋਜਨ – ਪ੍ਰਿੰਸੀਪਲ ਨਸੀਬ ਸੈਣੀ

28 ਅਕਤੂਬਰ : ਮਾਣਯੋਗ ਸਿੱਖਿਆ ਮੰਤਰੀ,ਪੰਜਾਬ, ਸ੍ਰੀ ਹਰਜੋਤ ਸਿੰਘ ਬੈਂਸ, ਸਕੂਲ ਸਿੱਖਿਆ ਵਿਭਾਗ,ਪੰਜਾਬ ਅਤੇ ਸ੍ਰੀ ਜਸਵੰਤ ਸਿੰਘ,ਜਿਲ੍ਹਾ ਸਿੱਖਿਆ ਅਫਸਰ (ਸੈ ਸਿ) ਪਠਾਨਕੋਟ,ਸ੍ਰੀ ਰਾਜੇਸ਼ਵਰ ਸਲਾਰੀਆ, ਉਪ ਜਿਲ੍ਹਾ ਸਿੱਖਿਆ ਅਫਸਰ (ਸੈ ਸਿ) ਪਠਾਨਕੋਟ ਦੇ ਨਿਰਦੇਸ਼ਾਂ ਤਹਿਤ ਸ੍ਰੀ ਨਸੀਬ ਸੈਣੀ, ਪ੍ਰਿੰਸੀਪਲ ਅਤੇ ਬਲਾਕ ਨੋਡਲ ਅਫਸਰ, ਧਾਰ-1 ਦੀ ਅਗਵਾਈ ਹੇਠ ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ, ਧਾਰ ਕਲਾਂ ਵਿਖੇ ਬਲਾਕ ਪੱਧਰੀ ਵਿਗਿਆਨ ਪ੍ਰਦਰਸ਼ਨੀ ਦਾ ਆਯੋਜਨ ਕੀਤਾ ਗਿਆ ਜਿਸ ਵਿੱਚ ਬਲਾਕ ਧਾਰ-1 ਦੇ ਸਮੂਹ ਸਕੂਲਾਂ ਦੇ ਜਮਾਤ 6ਵੀਂ ਤੋਂ 8ਵੀਂ ਅਤੇ 9ਵੀਂ ਤੋਂ 10ਵੀਂ ਵਰਗ ਦੇ ਵਿਦਿਆਰਥੀਆਂ ਨੇ ਭਾਗ ਲਿਆ। ਸਮੂਹ ਵਿਦਿਆਰਥੀਆਂ ਨੇ ਬਹੁਤ ਹੀ ਉਤਸ਼ਾਹ ਨਾਲ ਇਸ ਵਿੱਚ ਭਾਗ ਲਿਆ ਅਤੇ ਆਪਣੇ ਬਣਾਏ ਮਾਡਲਾਂ ਨਾਲ ਸਮੂਹ ਦਰਸ਼ਕਾਂ ਦਾ ਮਨ ਮੋਹ ਲਿਆ।ਪ੍ਰਦਰਸ਼ਨੀ ਵਿੱਚ ਛੇਵੀਂ ਤੋਂ ਅੱਠਵੀਂ ਜਮਾਤ ਦੇ ਵਰਗ ਵਿੱਚ ਸਸਸਸ ਧਾਰ ਕਲਾਂ ਦੀ ਵਿਦਿਆਰਥਣ ਸੋਨਾਕਸ਼ੀ ਨੇ ਪਹਿਲਾ ਸਥਾਨ ਪ੍ਰਾਪਤ ਕੀਤਾ।ਜਮਾਤ ਨੌਂਵੀਂ ਤੋਂ ਦਸਵੀਂ ਵਰਗ ਵਿੱਚ ਸਸਸਸ ਬਧਾਨੀ ਦੇ ਵਿਦਿਆਰਥੀਆਂ ਨੇ ਪਹਿਲਾ ਅਤੇ ਸਸਸਸ ਧਾਰ ਕਲਾਂ ਦੀ ਵਿਦਿਆਰਥਣ ਪ੍ਰਤਿਭਾ ਨੇ ਦੂਸਰਾ ਸਥਾਨ ਹਾਸਲ ਕੀਤਾ।ਪ੍ਰਿੰਸੀਪਲ ਅਤੇ ਬਲਾਕ ਨੋਡਲ ਅਫਸਰ ਸ੍ਰੀ ਸੈਣੀ ਨੇ ਜੇਤੂ ਵਿਦਿਆਰਥੀਆਂ ਅਤੇ ਗਾਈਡ ਅਧਿਆਪਕਾਂ ਨੂੰ ਵਧਾਈ ਦਿੱਤੀ ਅਤੇ ਜਿਲ੍ਹਾ ਪੱਧਰੀ ਮੁਕਾਬਲੇ ਚ’ ਬਿਹਤਰ ਪ੍ਰਦਰਸ਼ਨ ਲਈ ਸ਼ੁਭ ਕਾਮਨਾਵਾਂ ਦਿੱਤੀਆਂ। ਪ੍ਰਦਰਸ਼ਨੀ ਨੂੰ ਸਫਲਤਾਪੂਰਵਕ ਨੇਪਰੇ ਚਾੜ੍ਹਨ ਲਈ ਜੱਜਮੈਂਟ ਟੀਮ ਸ੍ਰੀ ਅਜੈ ਕਟੋਚ, ਸ੍ਰੀਮਤੀ ਬੰਦਨਾ ਪਟਿਆਲ, ਸ੍ਰੀਮਤੀ ਗਿਰਿਜਾ , ਸ੍ਰੀ ਰਾਮ ਪਰਸ਼ਾਦ, ਸ੍ਰੀ ਰਾਜੇਸ਼ ਪਠਾਨੀਆ, ਬਲਾਕ ਮੈਂਟਰ ਸ੍ਰੀ ਮੋਹਨੀਸ਼ ਅਤੇ ਸ੍ਰੀ ਬਲਵਾਨ ਚੰਦ ਦਾ ਵਿਸ਼ੇਸ਼ ਧੰਨਵਾਦ ਕਰਦਿਆਂ ਸ੍ਰੀ ਨਸੀਬ ਸੈਣੀ ਨੇ ਉਹਨਾਂ ਨੂੰ ਵੱਧ ਤੋਂ ਵੱਧ ਵਿਦਿਆਰਥੀਆਂ ਨੂੰ ਅਜਿਹੇ ਮੁਕਾਬਲਿਆਂ ਵਿੱਚ ਭਾਗ ਲੈਣ ਲਈ ਪ੍ਰੇਰਿਤ ਕਰਨ ਦੀ ਅਪੀਲ ਕੀਤੀ।