Prime Punjab Times

Latest news
ਬਲਾਕ ਪੱਧਰੀ ਡਰਾਮਾ ਮੁਕਾਬਲੇ 'ਚ ਸਰਕਾਰੀ ਸੈਕੰਡਰੀ ਸਕੂਲ ਡੱਫਰ ਦੇ ਵਿਦਿਆਰਥੀ ਜੇਤੂ ਸੀਨੀਅਰ ਮੈਡੀਕਲ ਅਫਸਰ ਡਾ. ਸ਼ੁਦੇਸ਼ ਰਾਜਨ ਵਲੋਂ ਅਚਨਚੇਤ ਨਿਰੀਖਣ ਖਾਲਸਾ ਕਾਲਜ ਵਿਖੇ ਵਿੱਤੀ ਸਾਖਰਤਾ ਅਤੇ ਸਾਈਬਰ ਸੁਰੱਖਿਆ ਸਬੰਧੀ ਜਾਗਰੂਕਤਾ ਪ੍ਰੋਗਰਾਮ ਕਰਵਾਇਆ ਗਿਆ KMS ਕਾਲਜ ਦੇ ਹੋਟਲ ਮੈਨੇਜਮੈਂਟ ਵਿਭਾਗ ਵੱਲੋਂ ਮਨਾਇਆ ਗਿਆ ਵਿਸ਼ਵ ਖੁਰਾਕ ਦਿਵਸ  ਸਵ: ਡਾਕਟਰ ਮੋਹਨ ਲਾਲ ਧੰਮਣ ਦੀ ਨਿੱਘੀ ਯਾਦ ਨੂੰ ਸਮਰਪਿਤ ਅੱਖਾਂ ਦੀ ਜਾਂਚ ਕੈਂਪ, ਮੈਡੀਕਲ ਜਾਂਚ ਕੈਂਪ ਅਤੇ ਖੂਨਦਾਨ ਕੈਂਪ... DAV ਪਬਲਿਕ ਸਕੂਲ,ਗੜ੍ਹਦੀਵਾਲਾ ਵਿਖੇ ਅਧਿਆਪਕ-ਮਾਪੇ ਮਿਲਣੀ ਦਾ ਸਫ਼ਲ ਆਯੋਜਨ ਖਾਲਸਾ ਕਾਲਜ ਵਿਖੇ ਕੈਂਸਰ ਜਾਗਰੂਕਤਾ ਸੰਬੰਧੀ ਕਰਵਾਇਆ ਗਿਆ ਵਿਸ਼ੇਸ਼ ਲੈਕਚਰ श्री रामलीला कमेटी दसूहा ने निकाली राम विवाह संबंधी भव्य शोभायात्रा हाजीपुर चौक दसूहा में धरना रोष प्रदर्शन किया, दसूहा में पंजाब बंद का असर *ਸੀ.ਐਚ.ਸੀ ਭੂੰਗਾ ਵਿਖੇ ਵਿਸ਼ਵ ਮਾਨਸਿਕ ਸਿਹਤ ਜਾਗਰੂਕਤਾ ਦਿਵਸ ਮਨਾਇਆ ਗਿਆ*
ADVERTISEMENT
You are currently viewing ਸੂਦ ਬਿਰਾਦਰੀ (ਮਕੌੜੇ) ਗੋਤਰ ਦਾ ਸਲਾਨਾ ਜੋੜ ਮੇਲਾ ਸੰਗਤਪੁਰ ਵਿਖੇ 13 ਅਪ੍ਰੈਲ ਨੂੰ

ਸੂਦ ਬਿਰਾਦਰੀ (ਮਕੌੜੇ) ਗੋਤਰ ਦਾ ਸਲਾਨਾ ਜੋੜ ਮੇਲਾ ਸੰਗਤਪੁਰ ਵਿਖੇ 13 ਅਪ੍ਰੈਲ ਨੂੰ

ਫਗਵਾੜਾ  ( ਲਾਲੀ ਦਾਦਰ )

9 ਅਪ੍ਰੈਲ : ਸੂਦ ਬਿਰਾਦਰੀ ਜਠੇਰੇ ਮਕੌੜੇ ਗੋਤਰ ਦਾ ਸਲਾਨਾ ਜੋੜ ਮੇਲਾ 13 ਅਪ੍ਰੈਲ ਦਿਨ ਵੀਰਵਾਰ ਨੂੰ ਸਮੂਹ ਸੂਦ ਪਰਿਵਾਰਾਂ ਦੇ ਸਹਿਯੋਗ ਨਾਲ ਪ੍ਰਬੰਧਕ ਕਮੇਟੀ ਵਲੋਂ ਪਿੰਡ ਸੰਗਤਪੁਰ ਤਹਿਸੀਲ ਫਗਵਾੜਾ ਵਿਖੇ ਬੜੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ ਜਾ ਰਿਹਾ ਹੈ। ਇਸ ਬਾਰੇ ਜਾਣਕਾਰੀ ਦਿੰਦਿਆਂ ਮੁੱਖ ਸੇਵਾਦਾਰ ਨਿਰਮਲ ਸੂਦ ਨੇ ਦੱਸਿਆ ਕਿ ਸਵੇਰੇ ਚਰਾਗ਼ ਦੀ ਰਸਮ ਪੂਜਾ ਦੀ ਰਸਮ ਅਤੇ ਸੂਦ ਬਿਰਾਦਰੀ ਦੀ ਚੜ੍ਹਦੀ ਕਲਾ ਲਈ ਅਰਦਾਸ ਹੋਵੇਗੀ। ਉਪਰੰਤ ਸੂਦ ਪਰਿਵਾਰਾਂ ਵਲੋਂ ਵੱਡੇ ਵਢੇਰਿਆਂ ਦਾ ਅਸ਼ੀਰਵਾਦ ਲਿਆ ਜਾਵੇਗਾ। ਇਸ ਮੌਕੇ ਲੰਗਰ ਦੀ ਸੇਵਾ ਅਤੁੱਟ ਵਰਤਾਈ ਜਾਵੇਗੀ। ਉਹਨਾਂ ਦੇਸ਼ ਵਿਦੇਸ਼ ਵਿਚ ਵੱਸਦੇ ਸਮੂਹ ਸੂਦ ਬਿਰਾਦਰੀ ਮਕੌੜੇ ਗੋਤਰ ਪਰਿਵਾਰਾਂ ਨੂੰ ਪੁਰਜੋਰ ਅਪੀਲ ਕੀਤੀ ਕਿ ਇਸ ਸਲਾਨਾ ਜੋੜ ਮੇਲੇ ਵਿਚ ਪਰਿਵਾਰਾਂ ਸਮੇਤ ਹਾਜਰੀ ਲਗਵਾ ਕੇ ਵੱਢੇ ਵਡੇਰਿਆਂ ਦਾ ਅਸ਼ੀਰਵਾਦ ਪ੍ਰਾਪਤ ਕਰਨ। ਇਸ ਮੌਕੇ ਅਨਿਲ ਕੁਮਾਰ ਸੂਦ, ਤਰਲੋਕ ਸੂਦ, ਦੀਪ ਸੂਦ, ਪ੍ਰਵੇਸ਼ ਕੁਮਾਰ ਸੂਦ, ਰਾਜੀਵ ਸੂਦ ਆਦਿ ਹਾਜਰ ਸਨ।
ਕੈਪਸ਼ਨ- ਸੂਦ ਬਿਰਾਦਰੀ ਦੇ ਸਲਾਨਾ ਜੋੜ ਮੇਲੇ ਸਬੰਧੀ ਜਾਣਕਾਰੀ ਦਿੰਦੇ ਹੋਏ ਮੁੱਖ ਸੇਵਾਦਾਰ ਨਿਰਮਲ ਸੂਦ, ਅਨਿਲ ਕੁਮਾਰ ਸੂਦ ਅਤੇ ਹੋਰ।